ਜ਼ਬੂਰ 63 : 1 (IRVPA)
ਪਿਆਸਾ ਮਨ ਪਰਮੇਸ਼ੁਰ ਵਿੱਚ ਤ੍ਰਿਪਤ *ਦਾਊਦ ਦਾ ਭਜਨ, ਜਦੋਂ ਉਹ ਯਹੂਦਾਹ ਦੇ ਜੰਗਲ ਵਿੱਚ ਸੀ। *ਹੇ ਪਰਮੇਸ਼ੁਰ, ਤੂੰ ਮੇਰਾ ਪਰਮੇਸ਼ੁਰ ਹੈਂ, ਮੈਂ ਦਿਲ ਤੋਂ ਤੈਨੂੰ ਭਾਲਦਾ ਹਾਂ, ਮੇਰੀ ਜਾਨ ਤੇਰੀ ਤਿਹਾਈ ਹੈ, ਮੇਰਾ ਸਰੀਰ ਤੇਰੇ ਲਈ ਤਰਸਦਾ ਹੈ, ਸੁੱਕੀ ਅਤੇ ਬੰਜਰ ਧਰਤੀ ਵਿੱਚ ਜਿੱਥੇ ਪਾਣੀ ਨਹੀਂ ਹੈ।
ਜ਼ਬੂਰ 63 : 2 (IRVPA)
ਤਾਂ ਮੈਂ ਪਵਿੱਤਰ ਸਥਾਨ ਵਿੱਚ ਤੇਰਾ ਦਰਸ਼ਣ ਪਾਇਆ, ਕਿ ਮੈਂ ਤੇਰਾ ਬਲ ਅਤੇ ਤੇਰੀ ਮਹਿਮਾ ਵੇਖਾਂ।
ਜ਼ਬੂਰ 63 : 3 (IRVPA)
ਇਸ ਲਈ ਕਿ ਤੇਰੀ ਦਯਾ ਜੀਵਨ ਨਾਲੋਂ ਵੀ ਚੰਗੀ ਹੈ, ਮੇਰੇ ਬੁੱਲ੍ਹ ਤੇਰੀ ਉਸਤਤ ਕਰਨਗੇ।
ਜ਼ਬੂਰ 63 : 4 (IRVPA)
ਸੋ ਮੈਂ ਆਪਣੇ ਜੀਵਨ ਵਿੱਚ ਤੈਨੂੰ ਮੁਬਾਰਕ ਆਖਾਂਗਾ, ਮੈਂ ਤੇਰਾ ਨਾਮ ਲੈ ਕੇ ਆਪਣੇ ਹੱਥ ਪਸਾਰਾਂਗਾ।
ਜ਼ਬੂਰ 63 : 5 (IRVPA)
ਜਿਵੇਂ ਚਰਬੀ ਤੇ ਥਿੰਧਿਆਈ ਨਾਲ ਮੇਰਾ ਜੀਅ ਤ੍ਰਿਪਤ ਹੋਵੇਗਾ, ਅਤੇ ਜੈਕਾਰਿਆਂ ਦੇ ਬੁੱਲ੍ਹਾਂ ਨਾਲ ਮੇਰਾ ਮੂੰਹ ਤੇਰੀ ਉਸਤਤ ਕਰੇਗਾ,
ਜ਼ਬੂਰ 63 : 6 (IRVPA)
ਜਿਸ ਵੇਲੇ ਮੈਂ ਆਪਣੇ ਵਿਛਾਉਣੇ ਉੱਤੇ ਤੈਨੂੰ ਯਾਦ ਕਰਦਾ ਹਾਂ, ਅਤੇ ਰਾਤ ਦੇ ਪਹਿਰਾਂ ਵਿੱਚ ਤੇਰਾ ਧਿਆਨ ਕਰਦਾ ਹਾਂ।
ਜ਼ਬੂਰ 63 : 7 (IRVPA)
ਤੂੰ ਮੇਰਾ ਸਹਾਇਕ ਹੋਇਆ ਹੈਂ, ਤੇਰੇ ਖੰਭਾਂ ਦੀ ਛਾਂ ਹੇਠ ਮੈਂ ਜੈਕਾਰੇ ਗਜਾਵਾਂਗਾ।
ਜ਼ਬੂਰ 63 : 8 (IRVPA)
ਮੇਰਾ ਜੀਅ ਤੇਰੇ ਪਿੱਛੇ-ਪਿੱਛੇ ਲੱਗਿਆ ਹੋਇਆ ਹੈ, ਤੇਰਾ ਸੱਜਾ ਹੱਥ ਮੈਨੂੰ ਸੰਭਾਲਦਾ ਹੈ।
ਜ਼ਬੂਰ 63 : 9 (IRVPA)
ਜਿਹੜੇ ਮੇਰੀ ਜਾਨ ਦੀ ਬਰਬਾਦੀ ਚਾਹੁੰਦੇ ਹਨ, ਓਹ ਧਰਤੀ ਦੇ ਹੇਠਲੇ ਥਾਵਾਂ ਵਿੱਚ ਚੱਲੇ ਜਾਣਗੇ।
ਜ਼ਬੂਰ 63 : 10 (IRVPA)
ਓਹ ਤਲਵਾਰ ਦੇ ਹਵਾਲੇ ਕੀਤੇ ਜਾਣਗੇ, ਓਹ ਗਿੱਦੜਾਂ ਦੇ ਹਿੱਸੇ ਆਉਣਗੇ।
ਜ਼ਬੂਰ 63 : 11 (IRVPA)
ਪਰ ਪਾਤਸ਼ਾਹ ਪਰਮੇਸ਼ੁਰ ਵਿੱਚ ਅਨੰਦ ਹੋਵੇਗਾ, ਹਰੇਕ ਜਿਹੜਾ ਉਸ ਦੀ ਸਹੁੰ ਖਾਂਦਾ ਹੈ ਮਾਣ ਕਰੇਗਾ, ਪਰ ਛਲੀਆਂ ਦੇ ਮੂੰਹ ਬੰਦ ਕੀਤੇ ਜਾਣਗੇ।
❮
❯
1
2
3
4
5
6
7
8
9
10
11