ਜ਼ਬੂਰ 66 : 1 (IRVPA)
ਧੰਨਵਾਦ ਅਤੇ ਉਸਤਤ ਦਾ ਗੀਤ *ਪ੍ਰਧਾਨ ਵਜਾਉਣ ਵਾਲੇ ਦੇ ਲਈ ਭਜਨ, ਗੀਤ। *ਹੇ ਧਰਤੀ ਦੇ ਸਾਰੇ ਲੋਕੋ, ਪਰਮੇਸ਼ੁਰ ਦੇ ਲਈ ਲਲਕਾਰੋ,
ਜ਼ਬੂਰ 66 : 2 (IRVPA)
ਉਹ ਦੇ ਨਾਮ ਦੀ ਮਹਿਮਾ ਦੇ ਭਜਨ ਕੀਰਤਨ ਕਰੋ, ਉਹ ਦੀ ਮਹਿਮਾ ਦੀ ਉਸਤਤ ਕਰੋ!
ਜ਼ਬੂਰ 66 : 3 (IRVPA)
ਪਰਮੇਸ਼ੁਰ ਨੂੰ ਆਖੋ, ਵਾਹ, ਤੇਰੇ ਕੰਮ ਕੇਡੇ ਡਰਾਉਣੇ ਹਨ! ਤੇਰੀ ਮਹਾਂ ਸਮਰੱਥਾ ਦੇ ਕਾਰਨ ਤੇਰੇ ਵੈਰੀ ਤੇਰੇ ਅੱਗੇ ਹਿਚਕ ਕੇ ਆਉਣਗੇ!
ਜ਼ਬੂਰ 66 : 4 (IRVPA)
ਸਾਰੀ ਧਰਤੀ ਦੇ ਲੋਕ ਤੈਨੂੰ ਮੱਥਾ ਟੇਕਣਗੇ ਤੇ ਤੈਨੂੰ ਗਾਉਣਗੇ, ਓਹ ਤੇਰੇ ਨਾਮ ਦੇ ਭਜਨ ਗਾਉਣਗੇ। ਸਲਹ।
ਜ਼ਬੂਰ 66 : 5 (IRVPA)
ਆਓ, ਪਰਮੇਸ਼ੁਰ ਦੇ ਕੰਮਾਂ ਨੂੰ ਵੇਖੋ, ਆਦਮ ਵੰਸ਼ੀਆਂ ਦੀ ਵੱਲ ਉਹ ਦੀ ਕਰਨੀ ਭਿਆਨਕ ਹੈ।
ਜ਼ਬੂਰ 66 : 6 (IRVPA)
ਉਹ ਨੇ ਸਮੁੰਦਰ ਨੂੰ ਥਲ ਬਣਾ ਦਿੱਤਾ, ਓਹ ਦਰਿਆ ਵਿੱਚੋਂ ਸੁੱਕੇ ਪੈਰੀਂ ਲੰਘ ਗਏ, ਉੱਥੇ ਅਸੀਂ ਉਹ ਦੇ ਵਿੱਚ ਨਿਹਾਲ ਹੋਏ।
ਜ਼ਬੂਰ 66 : 7 (IRVPA)
ਉਹ ਆਪਣੀ ਸਮਰੱਥਾ ਨਾਲ ਸਦਾ ਤੱਕ ਰਾਜ ਕਰਦਾ ਹੈ, ਉਹ ਦੀਆਂ ਅੱਖਾਂ ਕੌਮਾਂ ਵੱਲ ਲੱਗੀਆਂ ਰਹਿੰਦੀਆਂ ਹਨ, ਆਕੀ ਲੋਕ ਸਿਰ ਨਾ ਚੁੱਕਣਗੇ!। ਸਲਹ।
ਜ਼ਬੂਰ 66 : 8 (IRVPA)
ਹੇ ਲੋਕੋ, ਸਾਡੇ ਪਰਮੇਸ਼ੁਰ ਨੂੰ ਮੁਬਾਰਕ ਆਖੋ, ਉਹ ਦੇ ਜਸ ਦੇ ਸ਼ਬਦ ਸੁਣਾਓ,
ਜ਼ਬੂਰ 66 : 9 (IRVPA)
ਜਿਸ ਨੇ ਸਾਡੀ ਜਾਨ ਨੂੰ ਜਿਉਂਦਿਆਂ ਰੱਖਿਆ ਹੈ, ਅਤੇ ਸਾਡੇ ਪੈਰਾਂ ਨੂੰ ਡੋਲਣ ਨਹੀਂ ਦਿੱਤਾ।
ਜ਼ਬੂਰ 66 : 10 (IRVPA)
ਹੇ ਪਰਮੇਸ਼ੁਰ, ਤੂੰ ਤਾਂ ਸਾਨੂੰ ਪਰਖਿਆ ਹੈ, ਤੂੰ ਚਾਂਦੀ ਦੇ ਤਾਉਣ ਵਾਂਗੂੰ ਸਾਨੂੰ ਤਾਇਆ ਹੈ।
ਜ਼ਬੂਰ 66 : 11 (IRVPA)
ਤੂੰ ਸਾਨੂੰ ਜਾਲ਼ ਵਿੱਚ ਲਿਆਇਆ, ਤੂੰ ਸਾਡੇ ਲੱਕਾਂ ਉੱਤੇ ਡਾਢਾ ਭਾਰ ਪਾ ਦਿੱਤਾ ਹੈ!
ਜ਼ਬੂਰ 66 : 12 (IRVPA)
ਤੂੰ ਮਨੁੱਖਾਂ ਨੂੰ ਸਾਡੇ ਸਿਰਾਂ ਉੱਤੇ ਚੜ੍ਹਾ ਦਿੱਤਾ ਹੈ, ਅਸੀਂ ਅੱਗ ਅਤੇ ਪਾਣੀ ਦੇ ਵਿੱਚੋਂ ਦੀ ਲੰਘੇ, ਪਰ ਤੂੰ ਸਾਨੂੰ ਭਰਿਆ ਥਾਵਾਂ ਵਿੱਚ ਪਹੁੰਚਾ ਦਿੱਤਾ।
ਜ਼ਬੂਰ 66 : 13 (IRVPA)
ਮੈਂ ਤੇਰੇ ਭਵਨ ਵਿੱਚ ਹੋਮ ਦੀਆਂ ਬਲੀਆਂ ਨਾਲ ਆਵਾਂਗਾ, ਮੈਂ ਆਪਣੀਆਂ ਸੁੱਖਣਾਂ ਤੇਰੇ ਅੱਗੇ ਪੂਰੀਆਂ ਕਰਾਂਗਾ,
ਜ਼ਬੂਰ 66 : 14 (IRVPA)
ਜਿਹੜੀਆਂ ਮੇਰੇ ਬੁੱਲ੍ਹਾਂ ਤੋਂ ਨਿੱਕਲੀਆਂ, ਅਤੇ ਸੰਕਟ ਦੇ ਵੇਲੇ ਮੈਂ ਆਪਣੇ ਮੂੰਹੋਂ ਮੰਨਿਆ।
ਜ਼ਬੂਰ 66 : 15 (IRVPA)
ਮੈਂ ਤੈਨੂੰ ਹੋਮ ਦੀਆਂ ਬਲੀਆਂ ਲਈ ਮੋਟੇ-ਮੋਟੇ ਪਸ਼ੂਆਂ ਨੂੰ ਛੱਤ੍ਰਿਆਂ ਦੀ ਧੂਪ ਨਾਲ ਚੜ੍ਹਾਵਾਂਗਾ। ਸਲਹ।
ਜ਼ਬੂਰ 66 : 16 (IRVPA)
ਪਰਮੇਸ਼ੁਰ ਦਾ ਭੈਅ ਰੱਖਣ ਵਾਲਿਓ, ਆਓ, ਸੁਣੋ, ਅਤੇ ਮੈਂ ਤੁਹਾਨੂੰ ਦੱਸਾਂਗਾ ਕਿ ਉਹ ਨੇ ਮੇਰੀ ਜਾਨ ਲਈ ਕੀ ਕੁਝ ਕੀਤਾ ਹੈ।
ਜ਼ਬੂਰ 66 : 17 (IRVPA)
ਮੈਂ ਮੂੰਹੋਂ ਉਹ ਨੂੰ ਪੁਕਾਰਿਆ, ਅਤੇ ਆਪਣੀ ਰਸਨਾ ਤੋਂ ਉਹ ਨੂੰ ਸਲਾਹਿਆ।
ਜ਼ਬੂਰ 66 : 18 (IRVPA)
ਜੇ ਮੈਂ ਆਪਣੇ ਮਨ ਵਿੱਚ ਬਦੀ ਰੱਖਦਾ, ਤਾਂ ਪ੍ਰਭੂ ਮੇਰੀ ਪ੍ਰਾਰਥਨਾ ਨਾ ਸੁਣਦਾ।
ਜ਼ਬੂਰ 66 : 19 (IRVPA)
ਪਰ ਪਰਮੇਸ਼ੁਰ ਨੇ ਸੱਚ-ਮੁੱਚ ਸੁਣਿਆ ਹੈ, ਉਹ ਨੇ ਮੇਰੀ ਪ੍ਰਾਰਥਨਾ ਦੀ ਅਵਾਜ਼ ਵੱਲ ਕੰਨ ਲਾਇਆ ਹੈ।
ਜ਼ਬੂਰ 66 : 20 (IRVPA)
ਮੁਬਾਰਕ ਹੈ ਪਰਮੇਸ਼ੁਰ ਜਿਸ ਨੇ ਮੇਰੀ ਪ੍ਰਾਰਥਨਾ ਨੂੰ ਰੱਦ ਨਾ ਕੀਤਾ, ਨਾ ਆਪਣੀ ਦਯਾ ਨੂੰ ਮੈਥੋਂ ਰੋਕਿਆ।

1 2 3 4 5 6 7 8 9 10 11 12 13 14 15 16 17 18 19 20