ਜ਼ਬੂਰ 67 : 1 (IRVPA)
ਧੰਨਵਾਦ ਦਾ ਗੀਤ *ਪ੍ਰਧਾਨ ਵਜਾਉਣ ਵਾਲੇ ਦੇ ਲਈ ਤਾਰ ਵਾਲੇ ਵਾਜਿਆਂ ਨਾਲ ਭਜਨ, ਗੀਤ। *ਪਰਮੇਸ਼ੁਰ ਸਾਡੇ ਉੱਤੇ ਦਯਾ ਕਰੇ ਅਤੇ ਸਾਨੂੰ ਬਰਕਤ ਦੇਵੇ, ਅਤੇ ਆਪਣਾ ਮੁਖੜਾ ਸਾਡੇ ਉੱਤੇ ਚਮਕਾਵੇ। ਸਲਹ।
ਜ਼ਬੂਰ 67 : 2 (IRVPA)
ਤਾਂ ਜੋ ਤੇਰਾ ਰਾਹ ਧਰਤੀ ਉੱਤੇ, ਤੇਰੀ ਮੁਕਤੀ ਸਾਰੀਆਂ ਕੌਮਾਂ ਵਿੱਚ ਜਾਣੀ ਜਾਵੇ।
ਜ਼ਬੂਰ 67 : 3 (IRVPA)
ਹੇ ਪਰਮੇਸ਼ੁਰ, ਲੋਕ ਤੈਨੂੰ ਸਲਾਹੁਣ, ਸਾਰੇ ਲੋਕ ਤੈਨੂੰ ਸਲਾਹੁਣ!
ਜ਼ਬੂਰ 67 : 4 (IRVPA)
ਉੱਮਤਾਂ ਅਨੰਦ ਹੋਣ ਅਤੇ ਲਲਕਾਰਨ, ਕਿਉਂ ਜੋ ਤੂੰ ਲੋਕਾਂ ਦਾ ਧਰਮ ਨਾਲ ਨਿਆਂ ਕਰੇਂਗਾ, ਅਤੇ ਧਰਤੀ ਉੱਤੇ ਉੱਮਤਾਂ ਦੀ ਅਗਵਾਈ ਕਰੇਂਗਾ। ਸਲਹ।
ਜ਼ਬੂਰ 67 : 5 (IRVPA)
ਹੇ ਪਰਮੇਸ਼ੁਰ, ਲੋਕ ਤੈਨੂੰ ਸਲਾਹੁਣ, ਸਾਰੇ ਲੋਕ ਤੈਨੂੰ ਸਲਾਹੁਣ!
ਜ਼ਬੂਰ 67 : 6 (IRVPA)
ਭੋਂ ਨੇ ਆਪਣਾ ਹਾਸਿਲ ਦਿੱਤਾ ਹੈ, ਪਰਮੇਸ਼ੁਰ, ਹਾਂ, ਸਾਡਾ ਪਰਮੇਸ਼ੁਰ ਸਾਨੂੰ ਬਰਕਤ ਦੇਵੇਗਾ।
ਜ਼ਬੂਰ 67 : 7 (IRVPA)
ਪਰਮੇਸ਼ੁਰ ਸਾਨੂੰ ਬਰਕਤ ਦੇਵੇਗਾ, ਅਤੇ ਧਰਤੀ ਦੀਆਂ ਚਾਰੇ ਕੂੰਟਾਂ ਉਸ ਦਾ ਭੈਅ ਮੰਨਣਗੀਆਂ!।
❮
❯
1
2
3
4
5
6
7