ਜ਼ਬੂਰ 68 : 1 (IRVPA)
ਇਸਰਾਏਲ ਦਾ ਜਿੱਤ ਦਾ ਗੀਤ *ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ। *ਪਰਮੇਸ਼ੁਰ ਉੱਠੇ, ਉਹ ਦੇ ਵੈਰੀ ਛਿੰਨ ਭਿੰਨ ਹੋ ਜਾਣ, ਅਤੇ ਜਿਹੜੇ ਉਸ ਨਾਲ ਖਹਿ ਰੱਖਦੇ ਹਨ ਓਹ ਉਸ ਦੇ ਅੱਗੋਂ ਨੱਸ ਜਾਣ!
ਜ਼ਬੂਰ 68 : 2 (IRVPA)
ਜਿਵੇਂ ਧੂੰਆਂ ਉੱਡ ਜਾਂਦਾ ਹੈ ਤਿਵੇਂ ਤੂੰ ਉਹਨਾਂ ਨੂੰ ਉਡਾ ਦੇ, ਅਤੇ ਜਿਵੇਂ ਅੱਗ ਦੇ ਸਾਹਮਣੇ ਮੋਮ ਪੰਘਰ ਜਾਂਦੀ ਹੈ, ਤਿਵੇਂ ਦੁਸ਼ਟ ਪਰਮੇਸ਼ੁਰ ਦੇ ਸਾਹਮਣਿਓਂ ਨਾਸ ਹੋ ਜਾਣ!
ਜ਼ਬੂਰ 68 : 3 (IRVPA)
ਪਰ ਧਰਮੀ ਅਨੰਦ ਹੋਣ, ਓਹ ਪਰਮੇਸ਼ੁਰ ਦੇ ਅੱਗੇ ਬਾਗ-ਬਾਗ ਹੋਣ, ਓਹ ਅਨੰਦਤਾਈ ਨਾਲ ਖੁਸ਼ੀ ਮਨਾਉਣ!
ਜ਼ਬੂਰ 68 : 4 (IRVPA)
ਪਰਮੇਸ਼ੁਰ ਲਈ ਗਾਓ, ਉਹ ਦੇ ਨਾਮ ਦੇ ਭਜਨ ਗਾਓ, ਥਲਾਂ ਵਿੱਚ ਸਵਾਰ* ਬੱਦਲਾਂ ਤੇ ਸਵਾਰ ਲਈ ਇੱਕ ਸ਼ਾਹੀ ਸੜਕ ਬਣਾਓ, ਉਹ ਦਾ ਨਾਮ ਯਾਹ ਹੈ, ਉਹ ਦੇ ਅੱਗੇ ਬਾਗ-ਬਾਗ ਹੋ ਜਾਓ!
ਜ਼ਬੂਰ 68 : 5 (IRVPA)
ਯਤੀਮਾਂ ਦਾ ਪਿਤਾ ਅਤੇ ਵਿਧਵਾ ਦੀ ਰੱਖਿਆ† ਨਿਆਂ ਕਰਨ ਵਾਲਾ ਪਰਮੇਸ਼ੁਰ ਆਪਣੇ ਪਵਿੱਤਰ ਨਿਵਾਸ ਵਿੱਚ ਹੈ।
ਜ਼ਬੂਰ 68 : 6 (IRVPA)
ਪਰਮੇਸ਼ੁਰ ਇਕੱਲੇ ਨੂੰ ਘਰਾਣੇ ਵਿੱਚ ਵਸਾਉਂਦਾ ਹੈ, ਉਹ ਗ਼ੁਲਾਮਾਂ ਨੂੰ ਭਾਗਵਾਨੀ ਵਿੱਚ ਕੱਢਦਾ ਹੈ, ਪਰ ਆਕੀ ਸੁੱਕੀ ਸੜੀ ਧਰਤੀ ਵਿੱਚ ਹੀ ਵੱਸਦੇ ਹਨ।
ਜ਼ਬੂਰ 68 : 7 (IRVPA)
ਹੇ ਪਰਮੇਸ਼ੁਰ, ਜਦ ਤੂੰ ਆਪਣੇ ਲੋਕਾਂ ਦੇ ਅੱਗੇ-ਅੱਗੇ ਤੁਰਿਆ, ਜਦ ਤੂੰ ਥਲ ਦੇ ਵਿੱਚੋਂ ਦੀ ਲੰਘ ਗਿਆ,। ਸਲਹ।
ਜ਼ਬੂਰ 68 : 8 (IRVPA)
ਤਦ ਧਰਤੀ ਕੰਬ ਉੱਠੀ, ਅਕਾਸ਼ ਵੀ ਪਰਮੇਸ਼ੁਰ ਦੇ ਅੱਗੇ ਚੋ ਪਏ, ਉੱਥੇ ਸੀਨਈ ਵੀ ਪਰਮੇਸ਼ੁਰ, ਇਸਰਾਏਲ ਦੇ ਪਰਮੇਸ਼ੁਰ ਦੇ ਅੱਗੇ ਕੰਬ ਉੱਠੀ।
ਜ਼ਬੂਰ 68 : 9 (IRVPA)
ਹੇ ਪਰਮੇਸ਼ੁਰ, ਤੂੰ ਡਾਢੀ ਵਰਖਾ ਵਰ੍ਹਾਈ, ਅਤੇ ਆਪਣੇ ਮਿਰਾਸ ਨੂੰ ਜਾਂ ਉਹ ਥੱਕੀ ਹੋਈ ਸੀ ਕਾਇਮ ਕੀਤਾ।
ਜ਼ਬੂਰ 68 : 10 (IRVPA)
ਤੇਰੀ ਪਰਜਾ ਉਸ ਵਿੱਚ ਵੱਸੀ, ਤੂੰ, ਹੇ ਪਰਮੇਸ਼ੁਰ, ਆਪਣੀ ਭਲਿਆਈ ਨਾਲ ਮਸਕੀਨਾਂ ਦੀ ਸੇਵਾ ਕੀਤੀ।
ਜ਼ਬੂਰ 68 : 11 (IRVPA)
ਪ੍ਰਭੂ ਹੁਕਮ ਦਿੰਦਾ ਹੈ, ਖ਼ਬਰ ਦੇਣ ਵਾਲਿਆਂ ਦਾ ਵੱਡਾ ਦਲ ਹੈ,
ਜ਼ਬੂਰ 68 : 12 (IRVPA)
“ਸੈਨਾਂ ਦੇ ਰਾਜੇ ਨੱਠ ਜਾਂਦੇ, ਓਹ ਨੱਠ ਜਾਂਦੇ ਹਨ!” ਅਤੇ ਘਰ ਵਾਲੀ ਲੁੱਟ ਦਾ ਮਾਲ ਵੰਡਦੀ ਹੈ।
ਜ਼ਬੂਰ 68 : 13 (IRVPA)
ਭਾਵੇਂ ਤੁਸੀਂ ਭੇਡਾਂ ਦੇ ਵਾੜਿਆਂ ਵਿੱਚ ਲੰਮੇ ਪਏ ਰਹੋ, ਤਾਂ ਵੀ ਘੁੱਗੀ ਦੇ ਖੰਭ ਚਾਂਦੀ ਨਾਲ ਅਤੇ ਉਹ ਦੇ ਪਰ ਪੀਲੇ ਸੋਨੇ ਨਾਲ ਮੜ੍ਹੇ ਜਾਂਦੇ ਹਨ।
ਜ਼ਬੂਰ 68 : 14 (IRVPA)
ਜਦ ਸਰਬ ਸ਼ਕਤੀਮਾਨ ਨੇ ਉਸ ਥਾਂ ਵਿੱਚ ਰਾਜਿਆਂ ਨੂੰ ਖਿੰਡਾ ਦਿੱਤਾ, ਤਾਂ ਜਾਣੋ, ਸਲਮੋਨ ਉੱਤੇ ਬਰਫ਼ ਪੈ ਗਈ!
ਜ਼ਬੂਰ 68 : 15 (IRVPA)
ਬਾਸ਼ਾਨ ਦਾ ਪਰਬਤ ਪਰਮੇਸ਼ੁਰ ਦਾ ਪਰਬਤ ਹੈ, ਬਾਸ਼ਾਨ ਦਾ ਪਰਬਤ ਚੋਟੀਆਂ ਦਾ ਪਰਬਤ ਹੈ।
ਜ਼ਬੂਰ 68 : 16 (IRVPA)
ਹੇ ਚੋਟੀਆਂ ਦੇ ਪਰਬਤੋਂ ਤੁਸੀਂ ਉਸ ਪਰਬਤ ਵੱਲ ਜਿਸ ਨੂੰ ਪਰਮੇਸ਼ੁਰ ਨੇ ਵੱਸਣ ਲਈ ਪਸੰਦ ਕੀਤਾ ਹੈ ਕਿਉਂ ਈਰਖਾ ਨਾਲ ਤੱਕਦੇ ਹੋ? ਯਹੋਵਾਹ ਸਦਾ ਤੱਕ ਉਸ ਵਿੱਚ ਵੱਸੇਗਾ।
ਜ਼ਬੂਰ 68 : 17 (IRVPA)
ਪਰਮੇਸ਼ੁਰ ਦੇ ਰਥ ਵੀਹ ਹਜ਼ਾਰ ਸਗੋਂ ਹਜ਼ਾਰਾਂ ਹਜ਼ਾਰ ਹਨ, ਪ੍ਰਭੂ ਉਨ੍ਹਾਂ ਦੇ ਵਿੱਚ ਹੈ ਜਿਵੇਂ ਸੀਨਈ ਪਵਿੱਤਰ ਸਥਾਨ ਵਿੱਚ ਹੈ।
ਜ਼ਬੂਰ 68 : 18 (IRVPA)
ਤੂੰ ਉਤਾਹਾਂ ਉਠਾਇਆ ਗਿਆ, ਤੂੰ ਬੰਦੀਆਂ ਨੂੰ ਬੰਨ੍ਹ ਲਿਆ, ਤੂੰ ਆਦਮੀਆਂ ਵਿੱਚ ਸਗੋਂ ਆਕੀਆਂ ਵਿੱਚ ਵੀ ਦਾਨ ਲਏ, ਕਿ ਯਾਹ ਪਰਮੇਸ਼ੁਰ ਉੱਥੇ ਵੱਸੇ।
ਜ਼ਬੂਰ 68 : 19 (IRVPA)
ਪ੍ਰਭੂ ਮੁਬਾਰਕ ਹੋਵੇ ਜਿਹੜਾ ਰੋਜ਼ ਦਿਹਾੜੇ ਸਾਡਾ ਭਾਰ ਚੁੱਕ ਲੈਂਦਾ ਹੈ, ਉਹੋ ਸਾਡਾ ਮੁਕਤੀਦਾਤਾ ਪਰਮੇਸ਼ੁਰ ਹੈ!। ਸਲਹ।
ਜ਼ਬੂਰ 68 : 20 (IRVPA)
ਪਰਮੇਸ਼ੁਰ ਸਾਡੇ ਲਈ ਬਚਾਵਾਂ ਦਾ ਪਰਮੇਸ਼ੁਰ ਹੈ, ਪ੍ਰਭੂ ਯਹੋਵਾਹ ਵੱਲੋਂ ਹੀ ਮੌਤ ਤੋਂ ਰਿਹਾਈ ਹੈ।
ਜ਼ਬੂਰ 68 : 21 (IRVPA)
ਪਰਮੇਸ਼ੁਰ ਜ਼ਰੂਰ ਆਪਣੇ ਵੈਰੀਆਂ ਦੇ ਸਿਰ ਨੂੰ, ਨਾਲੇ ਖੁਲ੍ਹੇ ਦੋਸ਼ੀ ਦੇ ਵਾਲਾਂ ਵਾਲੀ ਖੋਪੜੀ ਨੂੰ ਭੰਨ ਸੁੱਟੇਗਾ!
ਜ਼ਬੂਰ 68 : 22 (IRVPA)
ਪ੍ਰਭੂ ਨੇ ਫ਼ਰਮਾਇਆ ਕਿ ਮੈਂ ਉਨ੍ਹਾਂ ਨੂੰ ਬਾਸ਼ਾਨ ਤੋਂ ਮੋੜ ਲਿਆਵਾਂਗਾ, ਮੈਂ ਸਮੁੰਦਰ ਦੀਆਂ ਡੁੰਘਿਆਈਆਂ ਤੋਂ ਮੋੜ ਲਿਆਵਾਂਗਾ,
ਜ਼ਬੂਰ 68 : 23 (IRVPA)
ਤਾਂ ਜੋ ਤੂੰ ਆਪਣੇ ਪੈਰ ਨੂੰ ਲਹੂ ਵਿੱਚ ਡੋਬੇਂ, ਅਤੇ ਤੇਰੇ ਕੁੱਤਿਆਂ ਦੀ ਜੀਭ ਦਾ ਲੁਕਮਾ ਵੈਰੀਆਂ ਵਿੱਚੋਂ ਹੋਵੇ!
ਜ਼ਬੂਰ 68 : 24 (IRVPA)
ਹੇ ਪਰਮੇਸ਼ੁਰ, ਉਨ੍ਹਾਂ ਨੇ ਤੇਰੇ ਜਲੂਸ ਨੂੰ ਵੇਖਿਆ, ਪਵਿੱਤਰ ਸਥਾਨ ਵਿੱਚ ਮੇਰੇ ਪਰਮੇਸ਼ੁਰ, ਮੇਰੇ ਪਾਤਸ਼ਾਹ ਦੇ ਜਲੂਸ ਨੂੰ।
ਜ਼ਬੂਰ 68 : 25 (IRVPA)
ਗਵੱਈਏ ਅੱਗੇ-ਅੱਗੇ ਅਤੇ ਵਜੰਤਰੀ ਪਿੱਛੇ-ਪਿੱਛੇ ਚੱਲਦੇ, ਜੁਆਨ ਤੀਵੀਆਂ ਵਿਚਕਾਰ ਡੱਫਾਂ ਵਜਾਉਂਦੀਆਂ ਜਾਂਦੀਆਂ ਸਨ।
ਜ਼ਬੂਰ 68 : 26 (IRVPA)
ਤੁਸੀਂ ਜਿਹੜੇ ਇਸਰਾਏਲ ਦੇ ਸੋਤੇ‡ ਵੰਸ਼ ਤੋਂ ਹੋ, ਸੰਗਤਾਂ ਵਿੱਚ ਪ੍ਰਭੂ ਪਰਮੇਸ਼ੁਰ ਨੂੰ ਧੰਨ ਆਖੋ!
ਜ਼ਬੂਰ 68 : 27 (IRVPA)
ਉੱਥੇ ਛੋਟਾ ਬਿਨਯਾਮੀਨ ਉਨ੍ਹਾਂ ਦਾ ਹਾਕਮ ਹੈ, ਯਹੂਦਾਹ ਦੇ ਸਰਦਾਰ ਆਪਣੀਆਂ ਟੋਲੀਆਂ ਸਣੇ, ਜ਼ਬੂਲੁਨ ਦੇ ਸਰਦਾਰ ਅਤੇ ਨਫ਼ਤਾਲੀ ਦੇ ਸਰਦਾਰ ਵੀ।
ਜ਼ਬੂਰ 68 : 28 (IRVPA)
ਤੇਰੇ ਪਰਮੇਸ਼ੁਰ ਨੇ ਤੇਰੇ ਬਲ ਦੀ ਆਗਿਆ§ ਆਪਣੇ ਬਲ ਨੂੰ ਵਿਖਾ ਕੀਤੀ ਹੈ, ਹੇ ਪਰਮੇਸ਼ੁਰ, ਜੋ ਕੁਝ ਤੂੰ ਸਾਡੇ ਲਈ ਕੀਤਾ ਹੈ ਉਹ ਨੂੰ ਦ੍ਰਿੜ੍ਹ ਕਰ!
ਜ਼ਬੂਰ 68 : 29 (IRVPA)
ਤੇਰੀ ਹੈਕਲ ਦੇ ਕਾਰਨ ਜੋ ਯਰੂਸ਼ਲਮ ਵਿੱਚ ਹੈ ਰਾਜੇ ਤੇਰੇ ਲਈ ਭੇਟ ਲਿਆਉਣਗੇ।
ਜ਼ਬੂਰ 68 : 30 (IRVPA)
ਕਾਨਿਆਂ ਦੇ ਦਰਿੰਦੇ ਨੂੰ ਝਿੜਕ ਦੇ, ਨਾਲੇ ਬਲ਼ਦਾਂ ਦੇ ਵੱਗ ਨੂੰ ਲੋਕਾਂ ਦੇ ਵੱਛਿਆਂ ਸਣੇ, ਜਿਹੜੇ ਚਾਂਦੀ ਦੇ ਟੁੱਕੜੇ ਮਿੱਧਦੇ ਹਨ! ਜਿਹੜੇ ਲੋਕ ਲੜਾਈ ਪਸੰਦ ਕਰਦੇ ਹਨ, ਉਹ ਨੇ ਉਨ੍ਹਾਂ ਨੂੰ ਖਿੰਡਾ ਦਿੱਤਾ।
ਜ਼ਬੂਰ 68 : 31 (IRVPA)
ਮਿਸਰ ਤੋਂ ਰਈਸ ਆਉਣਗੇ, ਕੂਸ਼ ਸ਼ਿਤਾਬੀ ਆਪਣੇ ਹੱਥ ਪਰਮੇਸ਼ੁਰ ਵੱਲ ਪਸਾਰੇਗਾ।
ਜ਼ਬੂਰ 68 : 32 (IRVPA)
ਹੇ ਧਰਤੀ ਦੀਓ ਰਾਜਧਾਨੀਓ, ਪਰਮੇਸ਼ੁਰ ਲਈ ਗਾਓ, ਪ੍ਰਭੂ ਲਈ ਭਜਨ ਕੀਰਤਨ ਕਰੋ। ਸਲਹ।
ਜ਼ਬੂਰ 68 : 33 (IRVPA)
ਜਿਹੜਾ ਮੁੱਢੋਂ ਅਕਾਸ਼ਾਂ ਦੇ ਅਕਾਸ਼ ਉੱਤੇ ਸਵਾਰ ਹੈ, ਵੇਖੋ, ਉਹ ਆਪਣੀ ਅਵਾਜ਼, ਇੱਕ ਜ਼ੋਰ ਵਾਲੀ ਅਵਾਜ਼ ਸੁਣਾਉਂਦਾ ਹੈ।
ਜ਼ਬੂਰ 68 : 34 (IRVPA)
ਤੁਸੀਂ ਪਰਮੇਸ਼ੁਰ ਦੀ ਸਮਰੱਥਾ ਨੂੰ ਮੰਨੋ, ਉਹ ਦਾ ਪਰਤਾਪ ਇਸਰਾਏਲ ਉੱਤੇ ਹੈ, ਅਤੇ ਉਹ ਦੀ ਸਮਰੱਥਾ ਅਕਾਸ਼ ਮੰਡਲ ਵਿੱਚ ਹੈ।
ਜ਼ਬੂਰ 68 : 35 (IRVPA)
ਹੇ ਪਰਮੇਸ਼ੁਰ, ਤੂੰ ਆਪਣਿਆਂ ਪਵਿੱਤਰ ਥਾਵਾਂ ਵਿੱਚ ਭਿਆਨਕ ਹੈਂ, ਇਸਰਾਏਲ ਦਾ ਪਰਮੇਸ਼ੁਰ ਉਹੋ ਪਰਮੇਸ਼ੁਰ ਹੈ ਜਿਹੜਾ ਆਪਣੀ ਪਰਜਾ ਨੂੰ ਸਮਰੱਥਾ ਅਤੇ ਸ਼ਕਤੀ ਦਿੰਦਾ ਹੈ। ਪਰਮੇਸ਼ੁਰ ਮੁਬਾਰਕ ਹੋਵੇ!।
❮
❯
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31
32
33
34
35