ਜ਼ਬੂਰ 7 : 1 (IRVPA)
ਨਿਆਂ ਲਈ ਪ੍ਰਾਰਥਨਾ *ਦਾਊਦ ਦਾ ਸ਼ੀਗਾਯੋਨ ਨਾਮਕ ਭਜਨ ਜੋ ਉਸ ਨੇ ਬਿਨਯਾਮੀਨ ਕੂਸ਼ ਦੀਆਂ ਗੱਲਾਂ ਦੇ ਕਾਰਨ ਯਹੋਵਾਹ ਦੇ ਸਾਹਮਣੇ ਗਾਇਆ ਸੀ। *ਹੇ ਯਹੋਵਾਹ ਮੇਰੇ ਪਰਮੇਸ਼ੁਰ, ਮੈਂ ਤੇਰੀ ਪਨਾਹ ਲੈਂਦਾ ਹਾਂ! ਤੂੰ ਮੈਨੂੰ ਮੇਰੇ ਸਭ ਪਿੱਛਾ ਕਰਨ ਵਾਲਿਆਂ ਤੋਂ ਬਚਾ ਕੇ ਛੁਡਾ ਲੈ,
ਜ਼ਬੂਰ 7 : 2 (IRVPA)
ਕਿਤੇ ਅਜਿਹਾ ਨਾ ਹੋਵੇ ਕਿ ਕੋਈ ਬੱਬਰ ਸ਼ੇਰ ਵਾਂਗੂੰ ਮੇਰੀ ਜਿੰਦ ਨੂੰ ਪਾੜ ਖਾਵੇ, ਅਤੇ ਕੋਈ ਛੁਡਾਉਣ ਵਾਲਾ ਨਾ ਹੋਣ ਕਰਕੇ ਉਹ ਮੇਰੇ ਟੋਟੇ-ਟੋਟੇ ਕਰ ਛੱਡੇ।
ਜ਼ਬੂਰ 7 : 3 (IRVPA)
ਹੇ ਯਹੋਵਾਹ ਮੇਰੇ ਪਰਮੇਸ਼ੁਰ, ਜੇ ਮੇਰੇ ਕੋਲੋਂ ਇਹ ਹੋਇਆ ਹੋਵੇ, ਜੇ ਮੇਰੇ ਹੱਥੋਂ ਬਦੀ ਹੋਈ ਹੋਵੇ,
ਜ਼ਬੂਰ 7 : 4 (IRVPA)
ਜੇ ਮੈਂ ਆਪਣੇ ਸਾਥੀ ਨਾਲ ਬੁਰਿਆਈ ਕੀਤੀ ਹੋਵੇ, ਸਗੋਂ ਮੈਂ ਤਾਂ ਆਪਣੇ ਬੇ ਸਬੱਬੋਂ ਵਿਰੋਧੀ ਨੂੰ ਛੁਡਾਇਆ ਹੈ
ਜ਼ਬੂਰ 7 : 5 (IRVPA)
ਤਾਂ ਵੈਰੀ ਮੇਰੀ ਜਾਨ ਦਾ ਪਿੱਛਾ ਕਰ ਕੇ ਉਹ ਨੂੰ ਫੜ ਲਵੇ, ਅਤੇ ਮੇਰੀ ਜਿੰਦ ਨੂੰ ਧਰਤੀ ਉੱਤੇ ਮਿੱਧ ਦੇਵੇ, ਅਤੇ ਮੇਰੀ ਇੱਜ਼ਤ ਨੂੰ ਮਿੱਟੀ ਵਿੱਚ ਮਿਲਾਵੇ। ਸਲਹ।
ਜ਼ਬੂਰ 7 : 6 (IRVPA)
ਹੇ ਯਹੋਵਾਹ, ਆਪਣੇ ਕ੍ਰੋਧ ਨਾਲ ਉੱਠ, ਮੇਰੇ ਵਿਰੋਧੀਆਂ ਦੇ ਗ਼ਜ਼ਬ ਦੇ ਵਿਰੁੱਧ ਉੱਠ, ਅਤੇ ਮੇਰੇ ਲਈ ਜਾਗ। ਤੂੰ ਨਿਆਂ ਦਾ ਹੁਕਮ ਕੀਤਾ ਹੈ।
ਜ਼ਬੂਰ 7 : 7 (IRVPA)
ਉੱਮਤਾਂ ਦੀ ਮੰਡਲੀ ਮੇਰੇ ਦੁਆਲੇ ਆਵੇ, ਅਤੇ ਉਨ੍ਹਾਂ ਦੇ ਕਾਰਨ ਤੂੰ ਉਤਾਹਾਂ ਨੂੰ ਮੁੜ ਜਾ।
ਜ਼ਬੂਰ 7 : 8 (IRVPA)
ਯਹੋਵਾਹ ਕੌਮਾਂ ਦਾ ਨਿਆਂ ਕਰੇਗਾ, ਹੇ ਯਹੋਵਾਹ, ਮੇਰੇ ਧਰਮ ਅਤੇ ਮੇਰੀ ਸਿਧਿਆਈ ਦੇ ਅਨੁਸਾਰ ਮੇਰਾ ਨਿਆਂ ਕਰ।
ਜ਼ਬੂਰ 7 : 9 (IRVPA)
ਦੁਸ਼ਟਾਂ ਦੀ ਬਦੀ ਮੁੱਕ ਜਾਵੇ ਪਰ ਤੂੰ ਧਰਮੀ ਨੂੰ ਦ੍ਰਿੜ੍ਹ ਕਰ, ਹੇ ਧਰਮੀ ਪਰਮੇਸ਼ੁਰ, ਜੋ ਦਿਲਾਂ ਅਤੇ ਗੁਰਦਿਆਂ ਨੂੰ ਜਾਚਦਾ ਹੈਂ।
ਜ਼ਬੂਰ 7 : 10 (IRVPA)
ਮੇਰੀ ਢਾਲ਼ ਪਰਮੇਸ਼ੁਰ ਦੇ ਕੋਲ ਹੈ, ਜਿਹੜਾ ਸਿੱਧੇ ਮਨ ਵਾਲਿਆਂ ਦਾ ਬਚਾਉਣ ਵਾਲਾ ਹੈ।
ਜ਼ਬੂਰ 7 : 11 (IRVPA)
ਪਰਮੇਸ਼ੁਰ ਸੱਚਾ ਨਿਆਈਂ ਹੈ, ਹਾਂ, ਇੱਕ ਪਰਮੇਸ਼ੁਰ ਜਿਹੜਾ ਰੋਜ਼ ਕ੍ਰੋਧਵਾਨ ਰਹਿੰਦਾ ਹੈ।
ਜ਼ਬੂਰ 7 : 12 (IRVPA)
ਜੇ ਮਨੁੱਖ ਨਾ ਮੁੜੇ, ਤਾਂ ਉਹ ਆਪਣੀ ਤਲਵਾਰ ਤਿੱਖੀ ਕਰੇਗਾ, ਉਸ ਨੇ ਆਪਣਾ ਧਣੁੱਖ ਝੁਕਾ ਕੇ ਤਿਆਰ ਕਰ ਰੱਖਿਆ ਹੈ।
ਜ਼ਬੂਰ 7 : 13 (IRVPA)
ਉਹ ਨੇ ਉਸ ਲਈ ਮੌਤ ਦਾ ਸ਼ਸਤਰ ਵੀ ਤਿਆਰ ਕੀਤਾ ਹੈ, ਉਹ ਆਪਣੇ ਤੀਰਾਂ ਨੂੰ ਅਗਨ-ਬਾਣ ਬਣਾਉਂਦਾ ਹੈ।
ਜ਼ਬੂਰ 7 : 14 (IRVPA)
ਵੇਖੋ, ਦੁਸ਼ਟ ਨੂੰ ਬਦੀ ਦੀ ਪੀੜ ਲੱਗੀ ਹੋਈ ਹੈ, ਅਤੇ ਸ਼ਰਾਰਤ ਉਸ ਦੇ ਗਰਭ ਵਿੱਚ ਪਈ ਹੈ ਅਤੇ ਝੂਠ ਉਸ ਤੋਂ ਜੰਮਿਆ ਹੈ।
ਜ਼ਬੂਰ 7 : 15 (IRVPA)
ਉਸ ਨੇ ਟੋਇਆ ਕੱਢਿਆ ਅਤੇ ਡੂੰਘਾ ਪੁੱਟਿਆ ਹੈ, ਅਤੇ ਜਿਹੜੀ ਖੱਡ ਉਸ ਨੇ ਪੁੱਟੀ ਸੀ ਉਸੇ ਵਿੱਚ ਉਹ ਆਪ ਡਿੱਗ ਪਿਆ।
ਜ਼ਬੂਰ 7 : 16 (IRVPA)
ਉਸ ਦੀ ਸ਼ਰਾਰਤ ਉਸੇ ਦੇ ਸਿਰ ਉੱਤੇ ਮੁੜ ਆਵੇਗੀ, ਅਤੇ ਉਸ ਦਾ ਅਨ੍ਹੇਰ ਉਸੇ ਦੇ ਸਿਰ ਉੱਤੇ ਪਵੇਗਾ।
ਜ਼ਬੂਰ 7 : 17 (IRVPA)
ਮੈਂ ਯਹੋਵਾਹ ਦੇ ਧਰਮ ਦੇ ਅਨੁਸਾਰ ਉਸ ਦਾ ਧੰਨਵਾਦ ਕਰਾਂਗਾ, ਅਤੇ ਮੈਂ ਅੱਤ ਮਹਾਨ ਯਹੋਵਾਹ ਦੇ ਨਾਮ ਦੀ ਉਸਤਤ ਗਾਵਾਂਗਾ।
❮
❯
1
2
3
4
5
6
7
8
9
10
11
12
13
14
15
16
17