ਜ਼ਬੂਰ 73 : 1 (IRVPA)
ਤੀਸਰਾ ਭਾਗ ਪਰਮੇਸ਼ੁਰ ਦਾ ਨਿਆਂ *ਆਸਾਫ਼ ਦਾ ਭਜਨ। *ਸੱਚ-ਮੁੱਚ ਇਸਰਾਏਲ ਲਈ ਅਰਥਾਤ ਖਾਲ਼ਸ ਦਿਲ ਵਾਲਿਆਂ ਦੇ ਲਈ ਪਰਮੇਸ਼ੁਰ ਭਲਾ ਹੈ।
ਜ਼ਬੂਰ 73 : 2 (IRVPA)
ਪਰ ਮੈਂ ਹੋ ਹਾਂ, ਮੇਰੇ ਪੈਰ ਫਿਸਲਣ, ਅਤੇ ਮੇਰੇ ਕਦਮ ਤਿਲਕਣ ਲੱਗੇ ਸਨ।
ਜ਼ਬੂਰ 73 : 3 (IRVPA)
ਜਦ ਮੈਂ ਦੁਸ਼ਟਾਂ ਦਾ ਸੁਲੱਖਪੁਣਾ ਡਿੱਠਾ, ਤਾਂ ਮੈਂ ਉਨ੍ਹਾਂ ਹੰਕਾਰੀਆਂ ਦੇ ਉੱਤੇ ਖੁਣਸ ਕੀਤੀ ਸੀ।
ਜ਼ਬੂਰ 73 : 4 (IRVPA)
ਉਨ੍ਹਾਂ ਦੀ ਮੌਤ ਵਿੱਚ ਤਾਂ ਪੀੜ ਨਹੀਂ ਹੁੰਦੀ, ਸਗੋਂ ਉਨ੍ਹਾਂ ਦਾ ਸਰੀਰ ਮੋਟਾ ਹੈ।
ਜ਼ਬੂਰ 73 : 5 (IRVPA)
ਓਹ ਹੋਰਨਾਂ ਮਨੁੱਖਾਂ ਵਾਂਗੂੰ ਔਖੇ ਨਹੀਂ ਹੁੰਦੇ, ਨਾ ਹੋਰਨਾਂ ਆਦਮੀਆਂ ਵਾਂਗੂੰ ਉਨ੍ਹਾਂ ਉੱਤੇ ਬਿਪਤਾ ਪੈਂਦੀ ਹੈ।
ਜ਼ਬੂਰ 73 : 6 (IRVPA)
ਇਸ ਲਈ ਘਮੰਡ ਉਨ੍ਹਾਂ ਦੇ ਗਲੇ ਦੀ ਜੰਜ਼ੀਰ ਹੈ, ਅਤੇ ਅਨ੍ਹੇਰ ਦਾ ਲੀੜਾ ਉਨ੍ਹਾਂ ਨੂੰ ਕੱਜਦਾ ਹੈ।
ਜ਼ਬੂਰ 73 : 7 (IRVPA)
ਉਨ੍ਹਾਂ ਦੀਆਂ ਅੱਖੀਆਂ ਚਿਕਨਾਈ ਨਾਲ ਫੁੱਲੀਆਂ ਹੋਈਆਂ ਹਨ, ਉਨ੍ਹਾਂ ਦੇ ਮਨ ਦੇ ਵਿਚਾਰ ਛਲਕਦੇ ਹਨ।
ਜ਼ਬੂਰ 73 : 8 (IRVPA)
ਓਹ ਠੱਠਾ ਮਾਰਦੇ ਅਤੇ ਬਦੀ ਨਾਲ ਅਨ੍ਹੇਰ ਦੀਆਂ ਗੱਲਾਂ ਕਰਦੇ ਹਨ, ਓਹ ਹੰਕਾਰ ਨਾਲ ਬੋਲਦੇ ਹਨ।
ਜ਼ਬੂਰ 73 : 9 (IRVPA)
ਉਨ੍ਹਾਂ ਨੇ ਆਪਣਾ ਮੂੰਹ ਅਕਾਸ਼ ਵਿੱਚ ਧਰਿਆ, ਪਰ ਉਨ੍ਹਾਂ ਦੀ ਜੀਭ ਧਰਤੀ ਉੱਤੇ ਫਿਰਦੀ ਹੈ।
ਜ਼ਬੂਰ 73 : 10 (IRVPA)
ਇਸ ਲਈ ਉਹ ਲੋਕ ਇੱਧਰ ਮੁੜਨਗੇ ਅਤੇ ਭਰੇ ਹੋਏ ਛੰਨ ਦਾ ਪਾਣੀ ਉਨ੍ਹਾਂ ਤੋਂ ਡੱਫਿਆ ਜਾਂਦਾ ਹੈ,
ਜ਼ਬੂਰ 73 : 11 (IRVPA)
ਅਤੇ ਓਹ ਆਖਦੇ ਹਨ, ਪਰਮੇਸ਼ੁਰ ਕਿਸ ਤਰ੍ਹਾਂ ਜਾਣਦਾ ਹੈ? ਭਲਾ, ਅੱਤ ਮਹਾਨ ਨੂੰ ਕੁਝ ਪਤਾ ਹੈ?
ਜ਼ਬੂਰ 73 : 12 (IRVPA)
ਵੇਖੋ, ਦੁਸ਼ਟ ਇਹ ਹਨ, ਅਤੇ ਓਹ ਸਦਾ ਸੁੱਖ ਵਿੱਚ ਰਹਿ ਕੇ ਧੰਨ ਜੋੜਦੇ ਹਨ!।
ਜ਼ਬੂਰ 73 : 13 (IRVPA)
ਸੱਚ-ਮੁੱਚ ਮੈਂ ਅਵਿਰਥਾ ਆਪਣੇ ਦਿਲ ਨੂੰ ਸ਼ੁੱਧ ਕੀਤਾ ਹੈ, ਅਤੇ ਨਿਰਮਲਤਾਈ ਵਿੱਚ ਆਪਣੇ ਹੱਥ ਧੋਤੇ ਹਨ,
ਜ਼ਬੂਰ 73 : 14 (IRVPA)
ਕਿਉਂ ਜੋ ਸਾਰਾ ਦਿਨ ਮੈਂ ਮਾਰ ਖਾਂਦਾ ਰਿਹਾ, ਅਤੇ ਹਰ ਸਵੇਰ ਨੂੰ ਮੇਰੀ ਤਾੜਨਾ ਹੋਈ।
ਜ਼ਬੂਰ 73 : 15 (IRVPA)
ਜੇ ਮੈਂ ਆਖਦਾ ਕਿ ਮੈਂ ਇਸੇ ਤਰ੍ਹਾਂ ਦੱਸਾਂਗਾ, ਤਾਂ ਵੇਖੋ, ਮੈਂ ਤੇਰੇ ਬੱਚਿਆਂ ਦੀ ਪੀੜ੍ਹੀ ਨੂੰ ਧੋਖਾ ਦਿੰਦਾ।
ਜ਼ਬੂਰ 73 : 16 (IRVPA)
ਜਾਂ ਮੈਂ ਇਸ ਨੂੰ ਸਮਝਣ ਲਈ ਸੋਚ ਕੀਤੀ, ਤਾਂ ਉਹ ਮੇਰੀ ਨਿਗਾਹ ਵਿੱਚ ਬਹੁਤ ਔਖਾ ਮਲੂਮ ਹੋਇਆ,
ਜ਼ਬੂਰ 73 : 17 (IRVPA)
ਜਦ ਤੱਕ ਮੈਂ ਪਰਮੇਸ਼ੁਰ ਦੇ ਪਵਿੱਤਰ ਸਥਾਨ ਵਿੱਚ ਨਾ ਗਿਆ, - ਤਦ ਮੈਂ ਉਨ੍ਹਾਂ ਦਾ ਅੰਤ ਸਮਝਿਆ!
ਜ਼ਬੂਰ 73 : 18 (IRVPA)
ਸੱਚ-ਮੁੱਚ ਤੂੰ ਉਨ੍ਹਾਂ ਨੂੰ ਤਿਲਕਣਿਆਂ ਥਾਵਾਂ ਵਿੱਚ ਰੱਖਦਾ ਹੈਂ, ਅਤੇ ਉਨ੍ਹਾਂ ਨੂੰ ਬਰਬਾਦੀ ਵਿੱਚ ਸੁੱਟ ਦਿੰਦਾ ਹੈਂ!
ਜ਼ਬੂਰ 73 : 19 (IRVPA)
ਓਹ ਛਿੰਨ ਮਾਤਰ ਵਿੱਚ ਕਿਹੋ ਜਿਹੇ ਉੱਜੜ ਗਏ! ਓਹ ਮੁੱਕ ਗਏ, ਓਹ ਭੈਜਲ ਨਾਲ ਮਿਟ ਗਏ ਹਨ!
ਜ਼ਬੂਰ 73 : 20 (IRVPA)
ਹੇ ਪ੍ਰਭੂ, ਸੁਫ਼ਨੇ ਤੋਂ ਜਾਗਣ ਵਾਂਗੂੰ ਜਦ ਤੂੰ ਉੱਠੇਂਗਾ ਤਾਂ ਉਨ੍ਹਾਂ ਦੀ ਸ਼ਕਲ ਤੁੱਛ ਜਾਣੇਂਗਾ।
ਜ਼ਬੂਰ 73 : 21 (IRVPA)
ਮੇਰਾ ਮਨ ਤਾਂ ਕੌੜਾ ਹੋਇਆ, ਅਤੇ ਮੇਰਾ ਦਿਲ ਛੇਦਿਆ ਗਿਆ,
ਜ਼ਬੂਰ 73 : 22 (IRVPA)
ਮੈਂ ਐਡਾ ਜਾਹਲ ਤੇ ਅਣਜਾਣ ਸੀ, ਕਿ ਤੇਰੇ ਅੱਗੇ ਪਸ਼ੂ ਜਿਹਾ ਬਣਿਆ।
ਜ਼ਬੂਰ 73 : 23 (IRVPA)
ਫੇਰ ਮੈਂ ਸਦਾ ਤੇਰੇ ਸੰਗ ਹਾਂ, ਤੂੰ ਮੇਰੇ ਸੱਜੇ ਹੱਥ ਨੂੰ ਫੜਿਆ ਹੈ।
ਜ਼ਬੂਰ 73 : 24 (IRVPA)
ਤੂੰ ਆਪਣੇ ਗੁਰਮਤੇ ਨਾਲ ਮੇਰੀ ਅਗਵਾਈ ਕਰੇਂਗਾ, ਅਤੇ ਉਹ ਦੇ ਮਗਰੋਂ ਮੈਨੂੰ ਤੇਜ ਵਿੱਚ ਰੱਖੇਂਗਾ।
ਜ਼ਬੂਰ 73 : 25 (IRVPA)
ਸਵਰਗ ਵਿੱਚ ਮੇਰਾ ਹੋਰ ਕੌਣ ਹੈ? ਅਤੇ ਧਰਤੀ ਉੱਤੇ ਤੈਥੋਂ ਬਿਨ੍ਹਾਂ ਮੈਂ ਕਿਸੇ ਹੋਰ ਨੂੰ ਲੋਚਦਾ ਨਹੀਂ।
ਜ਼ਬੂਰ 73 : 26 (IRVPA)
ਮੇਰਾ ਤਨ ਤੇ ਮੇਰਾ ਮਨ ਢੱਲ਼ ਜਾਂਦੇ ਹਨ, ਪਰ ਪਰਮੇਸ਼ੁਰ ਸਦਾ ਲਈ ਮੇਰੇ ਮਨ ਦਾ ਬਲ* ਚੱਟਾਨ ਅਤੇ ਮੇਰਾ ਭਾਗ ਹੈ।
ਜ਼ਬੂਰ 73 : 27 (IRVPA)
ਤਾਂ ਵੇਖੋ, ਜੋ ਤੈਥੋਂ ਦੂਰ ਹਨ ਓਹ ਨਸ਼ਟ ਹੋਣਗੇ, ਤੂੰ ਆਪਣੇ ਅੱਗਿਓਂ ਸਾਰੇ ਵਿਭਚਾਰੀ ਗਰਕ ਕਰ ਦਿੱਤੇ!
ਜ਼ਬੂਰ 73 : 28 (IRVPA)
ਪਰ ਪਰਮੇਸ਼ੁਰ ਦੇ ਨੇੜੇ ਰਹਿਣਾ ਮੇਰੇ ਲਈ ਚੰਗਾ ਹੈ, ਮੈਂ ਪ੍ਰਭੂ ਯਹੋਵਾਹ ਨੂੰ ਆਪਣੀ ਪਨਾਹ ਬਣਾਇਆ ਹੈ, ਤਾਂ ਜੋ ਮੈਂ ਤੇਰੇ ਸਾਰੇ ਕਾਰਜਾਂ ਦਾ ਵਰਣਨ ਕਰਾਂ।
❮
❯
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28