ਜ਼ਬੂਰ 74 : 1 (IRVPA)
ਦੇਸ ਦੇ ਬਚਾਓ ਲਈ ਪ੍ਰਾਰਥਨਾ *ਆਸਾਫ਼ ਦਾ ਮਸ਼ਕੀਲ। *ਹੇ ਪਰਮੇਸ਼ੁਰ, ਤੂੰ ਸਾਨੂੰ ਸਦਾ ਲਈ ਕਿਉਂ ਤਿਆਗ ਦਿੱਤਾ? ਤੇਰੀ ਜੂਹ ਦੀਆਂ ਭੇਡਾਂ ਉੱਤੇ ਤੇਰੇ ਕ੍ਰੋਧ ਦਾ ਧੂੰਆਂ ਕਿਉਂ ਉੱਠਦਾ ਹੈ?
ਜ਼ਬੂਰ 74 : 2 (IRVPA)
ਆਪਣੀ ਪਰਜਾ ਨੂੰ ਜਿਸ ਨੂੰ ਤੂੰ ਮੁੱਢ ਤੋਂ ਮੁੱਲ ਲਿਆ ਹੈ, ਅਤੇ ਆਪਣੇ ਅਧਿਕਾਰ ਦੇ ਗੋਤ ਹੋਣ ਲਈ ਛੁਡਾਇਆ ਹੈ ਚੇਤੇ ਕਰ, ਨਾਲੇ ਇਸ ਸੀਯੋਨ ਪਰਬਤ ਨੂੰ ਜਿੱਥੇ ਤੂੰ ਰਿਹਾ ਹੈ।
ਜ਼ਬੂਰ 74 : 3 (IRVPA)
ਸਦਾ ਦੇ ਉਜੜੇ ਥਾਵਾਂ ਵੱਲ ਕਦਮ ਉਠਾ, ਅਰਥਾਤ ਉਸ ਸਾਰੀ ਖਰਾਬੀ ਵੱਲ ਵੀ, ਜਿਹੜੀ ਪਵਿੱਤਰ ਥਾਂ ਵਿੱਚ ਵੈਰੀ ਨੇ ਕੀਤੀ ਹੈ।
ਜ਼ਬੂਰ 74 : 4 (IRVPA)
ਤੇਰੇ ਵਿਰੋਧੀ ਤੇਰੀ ਪਰਜਾ ਵਿੱਚ ਗੱਜਦੇ ਰਹੇ, ਉਨ੍ਹਾਂ ਨੇ ਨਿਸ਼ਾਨ ਲਈ ਆਪਣੇ ਝੰਡੇ ਖੜੇ ਕੀਤੇ ਹਨ।
ਜ਼ਬੂਰ 74 : 5 (IRVPA)
ਓਹ ਅਜਿਹੇ ਦਿੱਸਦੇ ਪਏ ਹਨ ਕਿ ਜਿਵੇਂ ਦਰੱਖਤਾਂ ਉੱਤੇ ਮਨੁੱਖ ਕੁਹਾੜੇ ਚਲਾ ਰਹੇ ਹਨ!
ਜ਼ਬੂਰ 74 : 6 (IRVPA)
ਹੁਣ ਉਹ ਦੀਆਂ ਉੱਕਰੀਆਂ ਹੋਇਆ ਵਸਤਾਂ ਨੂੰ ਕੁਹਾੜੀਆਂ ਅਤੇ ਹਥੌੜਿਆਂ ਨਾਲ ਭੰਨ ਸੁੱਟਦੇ ਹਨ!
ਜ਼ਬੂਰ 74 : 7 (IRVPA)
ਉਨ੍ਹਾਂ ਨੇ ਤੇਰੇ ਪਵਿੱਤਰ ਸਥਾਨਾਂ ਨੂੰ ਅੱਗ ਲਾਈ ਹੈ, ਉਨ੍ਹਾਂ ਨੇ ਤੇਰੇ ਨਾਮ ਦੇ ਡੇਰੇ ਨੂੰ ਭੋਂ ਤੱਕ ਢਾਹ ਕੇ ਭਰਿਸ਼ਟ ਕੀਤਾ ਹੈ।
ਜ਼ਬੂਰ 74 : 8 (IRVPA)
ਉਨ੍ਹਾਂ ਨੇ ਆਪਣੇ ਮਨ ਵਿੱਚ ਆਖਿਆ ਹੈ, ਆਓ, ਅਸੀਂ ਉਨ੍ਹਾਂ ਨੂੰ ਪੂਰੀ ਤਰ੍ਹਾਂ ਹੀ ਦਬਾ ਦੇਈਏ! ਉਨ੍ਹਾਂ ਨੇ ਦੇਸ ਵਿੱਚ ਪਰਮੇਸ਼ੁਰ ਦੇ ਸਾਰੇ ਸਭਾ ਘਰਾਂ ਨੂੰ ਫੂਕ ਸੁੱਟਿਆ ਹੈ।
ਜ਼ਬੂਰ 74 : 9 (IRVPA)
ਅਸੀਂ ਹੁਣ ਕੋਈ ਨਿਸ਼ਾਨ ਨਹੀਂ ਵੇਖਦੇ, ਹੁਣ ਕੋਈ ਨਬੀ ਨਹੀਂ ਰਿਹਾ, ਨਾ ਕੋਈ ਸਾਡੇ ਵਿੱਚ ਜਾਣਦਾ ਹੈ ਕਿ ਅਜਿਹਾ ਕਦੋਂ ਤੱਕ ਰਹੇਗਾ।
ਜ਼ਬੂਰ 74 : 10 (IRVPA)
ਕਦੋਂ ਤੱਕ, ਹੇ ਪਰਮੇਸ਼ੁਰ, ਵਿਰੋਧੀ ਨਿੰਦਿਆ ਕਰੇਗਾ? ਭਲਾ, ਵੈਰੀ ਸਦਾ ਤੱਕ ਤੇਰੇ ਨਾਮ ਉੱਤੇ ਕੁਫ਼ਰ ਬਕੇਗਾ?
ਜ਼ਬੂਰ 74 : 11 (IRVPA)
ਤੂੰ ਆਪਣਾ ਹੱਥ, ਆਪਣਾ ਸੱਜਾ ਹੱਥ ਕਿਉਂ ਰੋਕ ਰੱਖਦਾ ਹੈਂ? ਉਹ ਨੂੰ ਆਪਣੀ ਬਗਲ ਵਿੱਚੋਂ ਕੱਢ ਕੇ ਉਨ੍ਹਾਂ ਦਾ ਅੰਤ ਕਰ!
ਜ਼ਬੂਰ 74 : 12 (IRVPA)
ਪਰ ਪਰਮੇਸ਼ੁਰ ਪ੍ਰਾਚੀਨ ਕਾਲ ਤੋਂ ਮੇਰਾ ਪਾਤਸ਼ਾਹ ਹੈ, ਉਹ ਧਰਤੀ ਉੱਤੇ ਛੁਟਕਾਰੇ ਦੇ ਕੰਮ ਕਰਦਾ ਆਇਆ ਹੈ।
ਜ਼ਬੂਰ 74 : 13 (IRVPA)
ਤੂੰ ਆਪਣੀ ਸਮਰੱਥਾ ਨਾਲ ਸਮੁੰਦਰ ਨੂੰ ਪਾੜਿਆ ਹੈ, ਪਾਣੀ ਵਿੱਚ ਜਲ ਜੰਤੂਆਂ ਦੇ ਸਿਰ ਤੂੰ ਭੰਨ ਸੁੱਟੇ।
ਜ਼ਬੂਰ 74 : 14 (IRVPA)
ਤੂੰ ਵੱਡੇ ਸੱਪਾਂ* ਲਿਵਯਾਥਾਨ/ਦੁਸ਼ਟ ਦਾ ਚਿੰਨ੍ਹ ਦੇ ਸਿਰਾਂ ਨੂੰ ਫ਼ੇਹ ਸੁੱਟਿਆ, ਤੂੰ ਉਹ ਜੰਗਲੀ ਜਾਨਵਰਾਂ ਨੂੰ ਖੁਆਇਆ।
ਜ਼ਬੂਰ 74 : 15 (IRVPA)
ਤੂੰ ਸੋਤਾ ਅਤੇ ਨਦੀ ਖੋਲ੍ਹੀ, ਤੂੰ ਬਾਰਾਂ ਮਾਸੀ ਦਰਿਆਵਾਂ ਨੂੰ ਸੁਕਾ ਦਿੱਤਾ।
ਜ਼ਬੂਰ 74 : 16 (IRVPA)
ਦਿਨ ਤੇਰਾ ਅਤੇ ਰਾਤ ਵੀ ਤੇਰੀ ਹੈ, ਤੂੰ ਉਜਾਲੇ ਅਤੇ ਸੂਰਜ ਨੂੰ ਕਾਇਮ ਰੱਖਿਆ ਹੈ।
ਜ਼ਬੂਰ 74 : 17 (IRVPA)
ਤੂੰ ਧਰਤੀ ਦੀਆਂ ਸਾਰੀਆਂ ਹੱਦਾਂ ਨੂੰ ਠਹਿਰਾਇਆ ਹੈ, ਗਰਮੀ ਅਤੇ ਸਿਆਲ ਨੂੰ ਤੂੰ ਹੀ ਬਣਾਇਆ ਹੈ।
ਜ਼ਬੂਰ 74 : 18 (IRVPA)
ਹੇ ਯਹੋਵਾਹ, ਤੂੰ ਇਹ ਨੂੰ ਚੇਤੇ ਰੱਖ ਕਿ ਵੈਰੀ ਨੇ ਨਿੰਦਿਆ ਕੀਤੀ, ਅਤੇ ਮੂਰਖ ਲੋਕਾਂ ਨੇ ਤੇਰੇ ਨਾਮ ਉੱਤੇ ਕੁਫ਼ਰ ਬਕਿਆ ਹੈ!
ਜ਼ਬੂਰ 74 : 19 (IRVPA)
ਆਪਣੀ ਘੁੱਗੀ ਦੇ ਪ੍ਰਾਣਾਂ ਨੂੰ ਜੰਗਲੀ ਚੌਪਾਏ ਦੇ ਵੱਸ ਵਿੱਚ ਨਾ ਕਰ, ਆਪਣੇ ਮਸਕੀਨਾਂ ਦੀ ਜਾਨ ਨੂੰ ਸਦਾ ਤੱਕ ਨਾ ਵਿਸਾਰ!
ਜ਼ਬੂਰ 74 : 20 (IRVPA)
ਆਪਣੇ ਨੇਮ ਵੱਲ ਧਿਆਨ ਰੱਖ, ਕਿਉਂ ਜੋ ਧਰਤੀ ਦੇ ਅਨ੍ਹੇਰੇ ਥਾਂ ਅਨ੍ਹੇਰ ਦਿਆਂ ਨਿਵਾਸਾਂ ਨਾਲ ਭਰੇ ਪਏ ਹਨ!
ਜ਼ਬੂਰ 74 : 21 (IRVPA)
ਸਤਾਏ ਹੋਏ ਨੂੰ ਲੱਜਿਆਵਾਨ ਹੋ ਕੇ ਮੁੜਨਾ ਨਾ ਪਵੇ, ਮਸਕੀਨ ਅਤੇ ਕੰਗਾਲ ਤੇਰੇ ਨਾਮ ਦੀ ਉਸਤਤ ਕਰਨ।
ਜ਼ਬੂਰ 74 : 22 (IRVPA)
ਹੇ ਪਰਮੇਸ਼ੁਰ, ਉੱਠ, ਆਪਣਾ ਮੁਕੱਦਮਾ ਆਪ ਹੀ ਲੜ, ਚੇਤੇ ਰੱਖ ਕਿ ਮੂਰਖ ਸਾਰਾ ਦਿਨ ਕਿਵੇਂ ਤੇਰੀ ਨਿੰਦਿਆ ਕਰਦਾ ਹੈ!
ਜ਼ਬੂਰ 74 : 23 (IRVPA)
ਆਪਣੇ ਵਿਰੋਧੀਆਂ ਦੀ ਅਵਾਜ਼ ਨੂੰ ਨਾ ਵਿਸਾਰ, ਤੇਰੇ ਮੁਖਾਲਿਫ਼ਾਂ ਦਾ ਰੌਲ਼ਾ ਨਿੱਤ ਉੱਠਦਾ ਰਹਿੰਦਾ ਹੈ।
❮
❯
1
2
3
4
5
6
7
8
9
10
11
12
13
14
15
16
17
18
19
20
21
22
23