ਜ਼ਬੂਰ 75 : 1 (IRVPA)
{ਪਰਮੇਸ਼ੁਰ ਦਾ ਨਿਆਂ} [PS] ਅਸੀਂ ਤੇਰਾ ਧੰਨਵਾਦ ਕਰਦੇ ਹਾਂ, ਹੇ ਪਰਮੇਸ਼ੁਰ, ਅਸੀਂ ਤੇਰਾ ਧੰਨਵਾਦ ਕਰਦੇ ਹਾਂ ਕਿਉਂ ਜੋ ਤੇਰਾ ਨਾਮ ਨੇੜੇ ਹੈ, ਲੋਕ ਤੇਰੇ ਅਚਰਜ਼ ਕਾਰਜਾਂ ਦਾ ਵਰਣਨ ਕਰਦੇ ਹਨ।
ਜ਼ਬੂਰ 75 : 2 (IRVPA)
ਜਦ ਮੈਂ ਠਹਿਰਾਏ ਹੋਏ ਵੇਲੇ ਨੂੰ ਪਹੁੰਚਾਂਗਾ, ਤਾਂ ਮੈਂ ਠੀਕ ਨਿਆਂ ਕਰਾਂਗਾ।
ਜ਼ਬੂਰ 75 : 3 (IRVPA)
ਧਰਤੀ ਅਤੇ ਉਸ ਦੇ ਸਾਰੇ ਵਾਸੀ ਖੱਪ ਗਏ ਹਨ, ਮੈਂ ਹੀ ਉਹ ਦੇ ਥੰਮ੍ਹਾਂ ਨੂੰ ਸੰਭਾਲ ਰੱਖਿਆ ਹੈ। ਸਲਹ।
ਜ਼ਬੂਰ 75 : 4 (IRVPA)
ਮੈਂ ਹੰਕਾਰੀਆਂ ਨੂੰ ਆਖਿਆ, ਹੰਕਾਰ ਨਾ ਕਰੋ! ਅਤੇ ਦੁਸ਼ਟਾਂ ਨੂੰ ਕਿ ਸਿੰਗ ਨਾ ਉਠਾਓ!
ਜ਼ਬੂਰ 75 : 5 (IRVPA)
ਆਪਣਾ ਸਿੰਗ ਉਤਾਹਾਂ ਨਾ ਉਠਾਓ, ਨਾ ਢੀਠਪੁਣੇ ਦੀਆਂ ਗੱਲਾਂ ਕਰੋ!
ਜ਼ਬੂਰ 75 : 6 (IRVPA)
ਉੱਚਾ ਹੋਣਾ ਨਾ ਤਾਂ ਪੂਰਬ ਵੱਲੋਂ ਨਾ ਪੱਛਮ ਵੱਲੋਂ, ਅਤੇ ਨਾ ਉਜਾੜੋਂ ਆਉਂਦਾ ਹੈ।
ਜ਼ਬੂਰ 75 : 7 (IRVPA)
ਪਰ ਪਰਮੇਸ਼ੁਰ ਹੀ ਨਿਆਈਂ ਹੈ, ਉਹ ਇੱਕ ਨੂੰ ਨੀਵਾਂ ਅਤੇ ਦੂਜੇ ਨੂੰ ਉੱਚਾ ਕਰ ਦਿੰਦਾ ਹੈ।
ਜ਼ਬੂਰ 75 : 8 (IRVPA)
ਯਹੋਵਾਹ ਦੇ ਹੱਥ ਵਿੱਚ ਇੱਕ ਕਟੋਰਾ ਹੈ, ਅਤੇ ਮਧ ਝੱਗ ਛੱਡਦੀ ਹੈ, ਉਹ ਮਿਲਾਉਟ ਨਾਲ ਭਰੀ ਹੋਈ ਹੈ ਅਤੇ ਉਹ ਉਸ ਵਿੱਚੋਂ ਉਲੱਦ ਦਿੰਦਾ ਹੈ, ਸੱਚ-ਮੁੱਚ ਧਰਤੀ ਦੇ ਸਾਰੇ ਦੁਸ਼ਟ ਉਹ ਦੇ ਫੋਗ ਨੂੰ ਨਿਚੋੜ ਕੇ ਪੀਣਗੇ!
ਜ਼ਬੂਰ 75 : 9 (IRVPA)
ਪਰ ਮੈਂ ਸਦਾ ਤੱਕ ਦੱਸਦਾ ਰਹਾਂਗਾ, ਮੈਂ ਯਾਕੂਬ ਅਤੇ ਪਰਮੇਸ਼ੁਰ ਲਈ ਭਜਨ ਗਾਵਾਂਗਾ।
ਜ਼ਬੂਰ 75 : 10 (IRVPA)
ਮੈਂ ਦੁਸ਼ਟਾਂ ਦੇ ਸਾਰੇ ਸਿੰਗ ਵੱਢ ਸੁੱਟਾਂਗਾ, ਪਰ ਧਰਮੀ ਦੇ ਸਿੰਗ ਉੱਚੇ ਕੀਤੇ ਜਾਣਗੇ। [PE]

1 2 3 4 5 6 7 8 9 10

BG:

Opacity:

Color:


Size:


Font: