ਜ਼ਬੂਰ 76 : 1 (IRVPA)
{ਜੈਵੰਤ ਪਰਮੇਸ਼ੁਰ} [PS] ਯਹੂਦਾਹ ਵਿੱਚ ਪਰਮੇਸ਼ੁਰ ਜਾਣਿਆ ਜਾਂਦਾ ਹੈ, ਇਸਰਾਏਲ ਵਿੱਚ ਉਹ ਦਾ ਨਾਮ ਵੱਡਾ ਹੈ।
ਜ਼ਬੂਰ 76 : 2 (IRVPA)
ਸ਼ਾਲੇਮ [* ਯਰੂਸ਼ਲਮ ] ਵਿੱਚ ਉਹ ਦਾ ਮੰਡਪ ਹੈ, ਅਤੇ ਸੀਯੋਨ ਵਿੱਚ ਉਹ ਦਾ ਭਵਨ।
ਜ਼ਬੂਰ 76 : 3 (IRVPA)
ਉੱਥੇ ਉਸ ਨੇ ਧਣੁੱਖ ਦੀਆਂ ਲਸ਼ਕਾਂ ਨੂੰ ਭੰਨ ਦਿੱਤਾ, ਨਾਲੇ ਢਾਲ਼, ਤਲਵਾਰ ਤੇ ਲੜਾਈ ਦੇ ਸੰਦਾਂ ਨੂੰ। ਸਲਹ।
ਜ਼ਬੂਰ 76 : 4 (IRVPA)
ਤੂੰ ਸ਼ਿਕਾਰ ਦੇ ਪਹਾੜਾਂ ਨਾਲੋਂ, ਤੇਜਵਾਨ ਅਤੇ ਉੱਤਮ ਹੈਂ।
ਜ਼ਬੂਰ 76 : 5 (IRVPA)
ਤਗੜੇ ਦਿਲ ਵਾਲੇ ਲੁੱਟੇ ਗਏ, ਓਹ ਆਪਣੀ ਨੀਂਦ ਵਿੱਚ ਪੈ ਗਏ ਹਨ, ਅਤੇ ਸੂਰਬੀਰਾਂ ਵਿੱਚੋਂ ਕਿਸੇ ਦਾ ਹੱਥ ਨਾ ਚੱਲਿਆ।
ਜ਼ਬੂਰ 76 : 6 (IRVPA)
ਹੇ ਯਾਕੂਬ ਦੇ ਪਰਮੇਸ਼ੁਰ, ਤੇਰੇ ਦਬਕੇ ਨਾਲ, ਕੀ ਰਥ ਕੀ ਘੋੜਾ, ਸੱਭੇ ਘੂਕ ਨੀਂਦ ਵਿੱਚ ਪੈ ਗਏ ਹਨ!
ਜ਼ਬੂਰ 76 : 7 (IRVPA)
ਤੈਥੋਂ, ਹਾਂ, ਤੈਥੋਂ ਡਰਨਾ ਚਾਹੀਦਾ ਹੈ, ਅਤੇ ਜਾਂ ਤੂੰ ਕ੍ਰੋਧ ਕਰੇਂ ਤਾਂ ਤੇਰੇ ਅੱਗੇ ਕੌਣ ਖਲੋ ਸਕੇ?
ਜ਼ਬੂਰ 76 : 8 (IRVPA)
ਸਵਰਗੋਂ ਤੂੰ ਫੈਸਲਾ ਸੁਣਾ ਦਿੱਤਾ, ਧਰਤੀ ਡਰ ਗਈ ਅਤੇ ਠਰ ਗਈ,
ਜ਼ਬੂਰ 76 : 9 (IRVPA)
ਜਦ ਪਰਮੇਸ਼ੁਰ ਨਿਆਂ ਲਈ ਉੱਠਿਆ, ਕਿ ਧਰਤੀ ਦੇ ਸਾਰੇ ਮਸਕੀਨਾਂ ਨੂੰ ਬਚਾਵੇ। ਸਲਹ।
ਜ਼ਬੂਰ 76 : 10 (IRVPA)
ਸੱਚ-ਮੁੱਚ ਆਦਮੀ ਦਾ ਗੁੱਸਾ ਤੇਰੀ ਸਲਾਹਤ ਕਰਾਵੇਗਾ, ਅਤੇ ਗੁੱਸੇ ਦੇ ਬਕੀਏ ਨਾਲ ਤੂੰ ਕਮਰ ਕੱਸੇਂਗਾ [† ਜੋ ਬਚ ਗਏ ਉਹ ਤੇਰੇ ਪਰਬ ਮਨਾਉਣਗੇ ] ।
ਜ਼ਬੂਰ 76 : 11 (IRVPA)
ਯਹੋਵਾਹ ਆਪਣੇ ਪਰਮੇਸ਼ੁਰ ਦੀਆਂ ਸੁੱਖਣਾ ਸੁੱਖੋ ਅਤੇ ਪੂਰੀਆਂ ਵੀ ਕਰੋ, ਜਿਹੜੇ ਉਸ ਦੇ ਆਲੇ-ਦੁਆਲੇ ਹਨ, ਓਹ ਸੱਭੇ ਉਸ ਦੇ ਲਈ ਜਿਸ ਤੋਂ ਡਰਨਾ ਚਾਹੀਦਾ ਹੈ ਭੇਟਾਂ ਲਿਆਉਣ।
ਜ਼ਬੂਰ 76 : 12 (IRVPA)
ਉਹ ਪ੍ਰਧਾਨਾਂ ਦੀ ਦਿਲੇਰੀ ਨੂੰ ਮਿਟਾ ਦੇਵੇਗਾ, ਉਹ ਧਰਤੀ ਦੇ ਰਾਜਿਆਂ ਦੇ ਲਈ ਭਿਆਨਕ ਹੈ। [PE]
❮
❯
1
2
3
4
5
6
7
8
9
10
11
12