ਜ਼ਬੂਰ 77 : 1 (IRVPA)
{ਸੰਕਟ ਦੇ ਸਮੇਂ ਦਿਲਾਸਾ} [PS] ਮੈਂ ਪਰਮੇਸ਼ੁਰ ਅੱਗੇ ਆਪਣੀ ਅਵਾਜ਼ ਨਾਲ ਦੁਹਾਈ ਦਿਆਂਗਾ, ਹਾਂ, ਆਪਣੀ ਅਵਾਜ਼ ਨਾਲ ਪਰਮੇਸ਼ੁਰ ਅੱਗੇ, ਅਤੇ ਉਹ ਮੇਰੀ ਵੱਲ ਕੰਨ ਧਰੇਗਾ।
ਜ਼ਬੂਰ 77 : 2 (IRVPA)
ਮੈਂ ਆਪਣੀ ਬਿਪਤਾ ਦੇ ਦਿਨ ਪ੍ਰਭੂ ਨੂੰ ਭਾਲਿਆ, ਮੇਰਾ ਹੱਥ ਰਾਤ ਨੂੰ ਪਸਾਰਿਆ ਰਿਹਾ ਅਤੇ ਢਿੱਲਾ ਨਾ ਹੋਇਆ, ਮੇਰੇ ਜੀਅ ਨੇ ਸ਼ਾਂਤੀ ਲੈਣ ਤੋਂ ਨਾਂਹ ਕੀਤੀ।
ਜ਼ਬੂਰ 77 : 3 (IRVPA)
ਮੈਂ ਪਰਮੇਸ਼ੁਰ ਨੂੰ ਚੇਤੇ ਕਰਦਾ ਹਾਂ ਅਤੇ ਮੈਂ ਵਿਆਕੁਲ ਹੋ ਜਾਂਦਾ ਹਾਂ, ਮੈਂ ਧਿਆਨ ਦਿੰਦਾ ਹਾਂ ਅਤੇ ਮੇਰਾ ਆਤਮਾ ਹੁੱਸ ਜਾਂਦਾ ਹੈ। ਸਲਹ।
ਜ਼ਬੂਰ 77 : 4 (IRVPA)
ਤੂੰ ਮੇਰੀਆਂ ਅੱਖਾਂ ਦੀਆਂ ਪਲਕਾਂ ਨੂੰ ਖੁੱਲ੍ਹਿਆਂ ਰੱਖਿਆ ਹੈ, ਮੈਂ ਘਬਰਾ ਜਾਂਦਾ ਅਤੇ ਬੋਲ ਨਾ ਸਕਦਾ।
ਜ਼ਬੂਰ 77 : 5 (IRVPA)
ਮੈਂ ਪਿੱਛਲੇ ਦਿਨਾਂ ਉੱਤੇ ਅਤੇ ਆਪਣੇ ਵਰ੍ਹਿਆਂ ਦੇ ਸਮਿਆਂ ਉੱਤੇ ਸੋਚਿਆ।
ਜ਼ਬੂਰ 77 : 6 (IRVPA)
ਮੈਂ ਰਾਤ ਨੂੰ ਆਪਣੇ ਗੀਤ ਦਾ ਸਿਮਰਨ ਕਰਦਾ ਹਾਂ, ਆਪਣੇ ਮਨ ਵਿੱਚ ਧਿਆਨ ਕਰਦਾ ਹਾਂ, ਅਤੇ ਮੇਰਾ ਆਤਮਾ ਖੋਜ ਕਰਦਾ ਹੈ,
ਜ਼ਬੂਰ 77 : 7 (IRVPA)
ਕਿ ਪ੍ਰਭੂ ਸਦਾ ਹੀ ਤਿਆਗ ਦੇਵੇਗਾ, ਅਤੇ ਫੇਰ ਕਦੇ ਪਰਸੰਨ ਨਾ ਹੋਵੇਗਾ?
ਜ਼ਬੂਰ 77 : 8 (IRVPA)
ਕੀ ਉਸ ਦੀ ਦਯਾ ਸਦਾ ਲਈ ਰੁੱਕ ਗਈ ਹੈ? ਕੀ ਉਸ ਦਾ ਬਚਨ ਪੀੜ੍ਹੀਓਂ ਪੀੜ੍ਹੀ ਹਟ ਗਿਆ?
ਜ਼ਬੂਰ 77 : 9 (IRVPA)
ਕੀ ਪਰਮੇਸ਼ੁਰ ਕਿਰਪਾ ਕਰਨੀ ਭੁੱਲ ਗਿਆ? ਕੀ ਉਸ ਨੇ ਕ੍ਰੋਧ ਨਾਲ ਆਪਣੀਆਂ ਰਹਮਤਾਂ ਨੂੰ ਰੋਕ ਲਿਆ ਹੈ?। ਸਲਹ।
ਜ਼ਬੂਰ 77 : 10 (IRVPA)
ਤਾਂ ਮੈਂ ਆਖਿਆ, ਇਹ ਮੇਰੀ ਕਮਜ਼ੋਰੀ ਹੈ, ਅੱਤ ਮਹਾਨ ਦਾ ਸੱਜਾ ਹੱਥ ਬਦਲ ਗਿਆ ਹੈ!
ਜ਼ਬੂਰ 77 : 11 (IRVPA)
ਮੈਂ ਯਹੋਵਾਹ ਦੇ ਕੰਮਾਂ ਦਾ ਜ਼ਿਕਰ ਕਰਾਂਗਾ, ਕਿਉਂ ਜੋ ਮੈਂ ਤੇਰੇ ਪੁਰਾਣਿਆਂ ਸਮਿਆਂ ਦੇ ਅਚਰਜਾਂ ਨੂੰ ਚੇਤੇ ਕਰਾਂਗਾ।
ਜ਼ਬੂਰ 77 : 12 (IRVPA)
ਮੈਂ ਤੇਰੇ ਸਾਰੇ ਕੰਮਾਂ ਉੱਤੇ ਵਿਚਾਰ ਕਰਾਂਗਾ, ਅਤੇ ਮੈਂ ਤੇਰੇ ਕਾਰਜਾਂ ਉੱਤੇ ਧਿਆਨ ਕਰਾਂਗਾ।
ਜ਼ਬੂਰ 77 : 13 (IRVPA)
ਹੇ ਪਰਮੇਸ਼ੁਰ ਤੇਰਾ ਮਾਰਗ ਪਵਿੱਤਰਤਾਈ ਹੈ, ਪਰਮੇਸ਼ੁਰ ਵਰਗਾ ਵੱਡਾ ਦੇਵਤਾ ਕਿਹੜਾ ਹੈ?
ਜ਼ਬੂਰ 77 : 14 (IRVPA)
ਤੂੰ ਉਹ ਪਰਮੇਸ਼ੁਰ ਹੈਂ ਜੋ ਅਚਰਜ਼ ਕੰਮ ਕਰਦਾ ਹੈਂ, ਤੂੰ ਲੋਕਾਂ ਦੇ ਵਿੱਚ ਆਪਣੀ ਸ਼ਕਤੀ ਪਰਗਟ ਕੀਤੀ।
ਜ਼ਬੂਰ 77 : 15 (IRVPA)
ਤੂੰ ਆਪਣੀ ਬਾਂਹ ਨਾਲ ਆਪਣੀ ਪਰਜਾ ਨੂੰ ਯਾਕੂਬ ਤੇ ਯੂਸੁਫ਼ ਦੀ ਅੰਸ ਨੂੰ ਛੁਡਾਇਆ ਹੈ। ਸਲਹ।
ਜ਼ਬੂਰ 77 : 16 (IRVPA)
ਪਾਣੀਆਂ [* ਸਮੁੰਦਰਾਂ ] ਨੇ ਤੈਨੂੰ ਡਿੱਠਾ, ਹੇ ਪਰਮੇਸ਼ੁਰ, ਪਾਣੀਆਂ ਨੇ ਤੈਨੂੰ ਡਿੱਠਾ, ਓਹ ਉੱਛਲ ਪਏ ਤੇ ਡੁੰਘਿਆਈਆਂ ਕੰਬ ਉੱਠੀਆਂ।
ਜ਼ਬੂਰ 77 : 17 (IRVPA)
ਘਟਾਂ ਨੇ ਮੋਹਲੇਧਾਰ ਮੀਂਹ ਵਰ੍ਹਾਇਆ, ਗਗਣ ਨੇ ਖੜਕਾ ਦਿੱਤਾ, ਤੇਰੇ ਤੀਰ ਲਾਂਭੇ ਛਾਂਭੇ ਚੱਲੇ।
ਜ਼ਬੂਰ 77 : 18 (IRVPA)
ਤੇਰੇ ਗੱਜਣ ਦਾ ਖੜਕ ਵਾਵਰੋਲੇ ਵਿੱਚ ਹੋਇਆ, ਲਸ਼ਕਾਂ ਨੇ ਸਰਿਸ਼ਟੀ ਨੂੰ ਚਾਨਣ ਦਿੱਤਾ, ਧਰਤੀ ਕੰਬੀ ਅਤੇ ਹਿੱਲ ਗਈ।
ਜ਼ਬੂਰ 77 : 19 (IRVPA)
ਸਮੁੰਦਰ ਦੇ ਵਿੱਚ ਤੇਰਾ ਰਾਹ ਸੀ, ਤੇਰੇ ਪਹੇ ਵੱਡੇ ਪਾਣੀਆਂ ਦੇ ਵਿੱਚ ਸਨ, ਤੇਰੇ ਖੁਰੇ ਜਾਣੇ ਨਾ ਗਏ।
ਜ਼ਬੂਰ 77 : 20 (IRVPA)
ਤੂੰ ਆਪਣੀ ਪਰਜਾ ਦੀ ਮੂਸਾ ਅਤੇ ਹਾਰੂਨ ਦੇ ਹੱਥੀਂ, ਇੱਜੜ ਦੀ ਨਿਆਈਂ ਅਗਵਾਈ ਕੀਤੀ। [PE]

1 2 3 4 5 6 7 8 9 10 11 12 13 14 15 16 17 18 19 20

BG:

Opacity:

Color:


Size:


Font: