ਜ਼ਬੂਰ 78 : 1 (IRVPA)
ਪਰਮੇਸ਼ੁਰ ਅਤੇ ਉਸ ਦੇ ਲੋਕ ਆਸਾਫ਼ ਦਾ ਮਸ਼ਕੀਲ ਹੇ ਮੇਰੀ ਪਰਜਾ, ਮੇਰੀ ਬਿਵਸਥਾ ਉੱਤੇ ਆਪਣਾ ਕੰਨ ਧਰੋ, ਆਪਣੇ ਕੰਨ ਮੇਰੇ ਮੁਖ-ਵਾਕਾਂ ਉੱਤੇ ਲਾਓ।
ਜ਼ਬੂਰ 78 : 2 (IRVPA)
ਮੈਂ ਆਪਣਾ ਮੂੰਹ ਦ੍ਰਿਸ਼ਟਾਂਤਾਂ ਵਿੱਚ ਖੋਲ੍ਹਾਂਗਾ, ਮੈਂ ਪੁਰਾਣਿਆਂ ਸਮਿਆਂ ਦੀਆਂ ਬੁਝਾਰਤਾਂ ਉਚਾਰਾਂਗਾ,
ਜ਼ਬੂਰ 78 : 3 (IRVPA)
ਜਿਹੜੀਆਂ ਅਸੀਂ ਸੁਣੀਆਂ ਤੇ ਜਾਤੀਆਂ, ਅਤੇ ਸਾਡੇ ਪੁਰਖਿਆਂ ਨੇ ਸਾਨੂੰ ਦੱਸੀਆਂ।
ਜ਼ਬੂਰ 78 : 4 (IRVPA)
ਅਸੀਂ ਉਹਨਾਂ ਨੂੰ ਉਨ੍ਹਾਂ ਦੀ ਅੰਸ ਤੋਂ ਲੁਕਾਵਾਂਗੇ, ਸਗੋਂ ਆਉਣ ਵਾਲੀ ਪੀੜ੍ਹੀ ਨੂੰ ਯਹੋਵਾਹ ਦੀ ਉਸਤਤ, ਉਸ ਦੀ ਸ਼ਕਤੀ ਅਤੇ ਅਚਰਜ਼ ਕੰਮ ਜੋ ਉਸ ਨੇ ਕੀਤੇ ਦੱਸਾਂਗੇ।
ਜ਼ਬੂਰ 78 : 5 (IRVPA)
ਉਸ ਨੇ ਤਾਂ ਯਾਕੂਬ ਵਿੱਚ ਇੱਕ ਸਾਖੀ ਕਾਇਮ ਕੀਤੀ, ਅਤੇ ਇਸਰਾਏਲ ਵਿੱਚ ਇੱਕ ਬਿਵਸਥਾ ਠਹਿਰਾਈ, ਜਿਹ ਦਾ ਹੁਕਮ ਉਸ ਨੇ ਸਾਡੇ ਪੁਰਖਿਆਂ ਨੂੰ ਦਿੱਤਾ, ਕਿ ਓਹ ਆਪਣੀ ਅੰਸ ਨੂੰ ਸਿਖਾਉਣ,
ਜ਼ਬੂਰ 78 : 6 (IRVPA)
ਤਾਂ ਜੋ ਆਉਣ ਵਾਲੀ ਪੀੜ੍ਹੀ ਅਰਥਾਤ ਓਹ ਬੱਚੇ, ਜਿਹੜੇ ਜੰਮਣਗੇ ਉਨ੍ਹਾਂ ਨੂੰ ਜਾਣ ਲੈਣ, ਕਿ ਓਹ ਵੀ ਉੱਠ ਕੇ ਆਪਣੀ ਅੰਸ ਨੂੰ ਦੱਸਣ,
ਜ਼ਬੂਰ 78 : 7 (IRVPA)
ਕਿ ਓਹ ਪਰਮੇਸ਼ੁਰ ਵਿੱਚ ਆਪਣੀ ਆਸ਼ਾ ਰੱਖਣ, ਅਤੇ ਪਰਮੇਸ਼ੁਰ ਦੇ ਕੰਮਾਂ ਨੂੰ ਨਾ ਭੁੱਲਣ, ਪਰ ਉਸ ਦੇ ਹੁਕਮਾਂ ਦੀ ਰਾਖੀ ਕਰਨ,
ਜ਼ਬੂਰ 78 : 8 (IRVPA)
ਅਤੇ ਓਹ ਆਪਣੇ ਪੁਰਖਿਆਂ ਵਾਂਗੂੰ ਨਾ ਹੋਣ, ਇੱਕ ਕੱਬੀ ਪੀੜ੍ਹੀ ਜਿਸ ਆਪਣਾ ਮਨ ਕਾਇਮ ਨਾ ਰੱਖਿਆ, ਅਤੇ ਜਿਹ ਦਾ ਆਤਮਾ ਪਰਮੇਸ਼ੁਰ ਵਿੱਚ ਦ੍ਰਿੜ੍ਹ ਨਾ ਰਿਹਾ।
ਜ਼ਬੂਰ 78 : 9 (IRVPA)
ਇਫ਼ਰਾਈਮ ਦੀ ਅੰਸ ਸ਼ਾਸ਼ਤਰ ਧਾਰੀ ਹੋ ਕੇ ਤੇ ਧਣੁੱਖ ਲੈ ਕੇ ਲੜਾਈ ਦੇ ਦਿਨ ਪਿੱਛੇ ਮੁੜ ਆਈ।
ਜ਼ਬੂਰ 78 : 10 (IRVPA)
ਉਨ੍ਹਾਂ ਨੇ ਪਰਮੇਸ਼ੁਰ ਦੇ ਨੇਮ ਦੀ ਪਾਲਣਾ ਨਾ ਕੀਤੀ, ਅਤੇ ਉਸ ਦੀ ਬਿਵਸਥਾ ਵਿੱਚ ਚੱਲਣ ਤੋਂ ਨਾਂਹ ਕੀਤੀ।
ਜ਼ਬੂਰ 78 : 11 (IRVPA)
ਓਹ ਉਸ ਦੇ ਕੰਮਾਂ ਅਤੇ ਅਚਰਜ਼ ਕਰਤੱਬਾਂ ਨੂੰ, ਜਿਹੜੇ ਉਸ ਨੇ ਉਨ੍ਹਾਂ ਨੂੰ ਵਿਖਾਏ ਭੁਲਾ ਬੈਠੇ।
ਜ਼ਬੂਰ 78 : 12 (IRVPA)
ਉਨ੍ਹਾਂ ਦੇ ਪੁਰਖਿਆਂ ਦੇ ਅੱਗੇ ਮਿਸਰ ਦੇਸ ਵਿੱਚ, ਸੋਆਨ ਦੀ ਮੈਦਾਨ ਵਿੱਚ ਉਸ ਨੇ ਇੱਕ ਅਚਰਜ਼ ਕੰਮ ਕੀਤਾ।
ਜ਼ਬੂਰ 78 : 13 (IRVPA)
ਉਸ ਨੇ ਸਮੁੰਦਰ ਨੂੰ ਚੀਰ ਕੇ ਉਨ੍ਹਾਂ ਨੂੰ ਪਾਰ ਲੰਘਾਇਆ, ਅਤੇ ਪਾਣੀ ਨੂੰ ਢੇਰ ਵਾਂਗੂੰ ਖੜ੍ਹਾ ਕਰ ਦਿੱਤਾ।
ਜ਼ਬੂਰ 78 : 14 (IRVPA)
ਉਸ ਨੇ ਦਿਨ ਨੂੰ ਬੱਦਲ ਨਾਲ, ਅਤੇ ਸਾਰੀ ਰਾਤ ਅੱਗ ਦੀ ਲੋ ਨਾਲ ਉਨ੍ਹਾਂ ਦੀ ਅਗਵਾਈ ਕੀਤੀ।
ਜ਼ਬੂਰ 78 : 15 (IRVPA)
ਉਸ ਨੇ ਉਜਾੜ ਵਿੱਚ ਚੱਟਾਨ ਪਾੜ ਕੇ, ਉਨ੍ਹਾਂ ਨੂੰ ਜਾਣੀਦਾ ਡੁੰਘਿਆਈਆਂ ਵਿੱਚੋਂ ਬਹੁਤ ਪਾਣੀ ਪਿਲਾਇਆ,
ਜ਼ਬੂਰ 78 : 16 (IRVPA)
ਉਸ ਨੇ ਢਿੱਗ ਵਿੱਚੋਂ ਧਾਰਾਂ ਕੱਢੀਆਂ, ਅਤੇ ਆਪਣੀ ਦਰਿਆਵਾਂ ਵਾਂਗੂੰ ਵਗਾਇਆ।
ਜ਼ਬੂਰ 78 : 17 (IRVPA)
ਤਾਂ ਉਨ੍ਹਾਂ ਨੇ ਉਹ ਦਾ ਹੋਰ ਵੀ ਪਾਪ ਕੀਤਾ, ਅਤੇ ਥਲ ਵਿੱਚ ਅੱਤ ਮਹਾਨ ਤੋਂ ਆਕੀ ਹੀ ਰਹੇ।
ਜ਼ਬੂਰ 78 : 18 (IRVPA)
ਉਨ੍ਹਾਂ ਨੇ ਆਪਣੇ ਖੁੱਦਿਆ ਲਈ ਭੋਜਨ ਮੰਗ ਕੇ ਆਪਣੇ ਮਨ ਵਿੱਚ ਪਰਮੇਸ਼ੁਰ ਦਾ ਪਰਤਾਵਾ ਕੀਤਾ।
ਜ਼ਬੂਰ 78 : 19 (IRVPA)
ਓਹ ਪਰਮੇਸ਼ੁਰ ਦੇ ਵਿਰੁੱਧ ਬੋਲੇ, ਉਨ੍ਹਾਂ ਨੇ ਆਖਿਆ, ਕੀ ਪਰਮੇਸ਼ੁਰ ਉਜਾੜ ਵਿੱਚ ਵੀ ਲੰਗਰ ਦਾ ਅਡੰਬਰ ਰਚ ਸਕੇਗਾ?
ਜ਼ਬੂਰ 78 : 20 (IRVPA)
ਵੇਖੋ, ਉਸ ਨੇ ਚੱਟਾਨ ਨੂੰ ਮਾਰਿਆ, ਪਾਣੀ ਫੁੱਟ ਨਿੱਕਲਿਆ, ਅਤੇ ਧਾਰਾਂ ਵਗ ਪਈਆਂ, ਕੀ ਉਹ ਰੋਟੀ ਵੀ ਦੇ ਸਕੇਗਾ? ਨਾਲੇ ਆਪਣੀ ਪਰਜਾ ਨੂੰ ਮਹਾਂ ਪਰਸ਼ਾਦ ਵੀ ਪਹੁੰਚਾਵੇਗਾ?
ਜ਼ਬੂਰ 78 : 21 (IRVPA)
ਇਸ ਲਈ ਜਦ ਯਹੋਵਾਹ ਨੇ ਸੁਣਿਆ ਤਾਂ ਅੱਤ ਕ੍ਰੋਧਵਾਨ ਹੋਇਆ, ਅਤੇ ਯਾਕੂਬ ਵਿੱਚ ਅੱਗ ਭੜਕੀ, ਨਾਲੇ ਇਸਰਾਏਲ ਉੱਤੇ ਵੀ ਕੋਪ ਹੋਇਆ,
ਜ਼ਬੂਰ 78 : 22 (IRVPA)
ਕਿਉਂਕਿ ਉਨ੍ਹਾਂ ਨੇ ਪਰਮੇਸ਼ੁਰ ਉੱਤੇ ਪਰਤੀਤ ਨਾ ਕੀਤੀ, ਅਤੇ ਉਸ ਦੇ ਬਚਾਓ ਉੱਤੇ ਭਰੋਸਾ ਨਾ ਰੱਖਿਆ।
ਜ਼ਬੂਰ 78 : 23 (IRVPA)
ਤਾਂ ਵੀ ਉਸ ਨੇ ਉੱਪਰ ਗਗਣ ਨੂੰ ਹੁਕਮ ਦਿੱਤਾ, ਅਤੇ ਅਕਾਸ਼ ਦੇ ਦਰਵਾਜ਼ੇ ਖੋਲ੍ਹ ਦਿੱਤੇ,
ਜ਼ਬੂਰ 78 : 24 (IRVPA)
ਅਤੇ ਉਨ੍ਹਾਂ ਦੇ ਖਾਣ ਲਈ ਮੰਨ ਵਰ੍ਹਾਇਆ, ਅਤੇ ਉਨ੍ਹਾਂ ਨੂੰ ਸਵਰਗੀ ਅੰਨ ਦਿੱਤਾ।
ਜ਼ਬੂਰ 78 : 25 (IRVPA)
ਬਲਵੰਤਾਂ ਦੀ ਰੋਟੀ ਇਨਸਾਨ ਨੇ ਖਾਧੀ, ਉਸ ਨੇ ਰੱਜਵੀਂ ਰੋਟੀ ਭੇਜੀ।
ਜ਼ਬੂਰ 78 : 26 (IRVPA)
ਉਸ ਨੇ ਅਕਾਸ਼ ਵਿੱਚ ਪੁਰੇ ਦੀ ਹਵਾ ਵਗਾਈ, ਅਤੇ ਆਪਣੀ ਸਮਰੱਥਾ ਨਾਲ ਦੱਖਣੀ ਹਵਾ ਚਲਾਈ,
ਜ਼ਬੂਰ 78 : 27 (IRVPA)
ਅਤੇ ਉਨ੍ਹਾਂ ਉੱਤੇ ਧੂੜ ਵਾਂਗੂੰ ਮਹਾਂ ਪਰਸ਼ਾਦ, ਅਤੇ ਸਮੁੰਦਰ ਦੀ ਰੇਤ ਵਾਂਗੂੰ ਪੰਖੇਰੂ ਵਰ੍ਹਾਏ,
ਜ਼ਬੂਰ 78 : 28 (IRVPA)
ਅਤੇ ਉਨ੍ਹਾਂ ਦੇ ਡੇਰੇ ਵਿੱਚ ਅਤੇ ਉਨ੍ਹਾਂ ਦੇ ਵਸੇਬਿਆਂ ਦੇ ਆਲੇ-ਦੁਆਲੇ ਗਿਰਾਏ।
ਜ਼ਬੂਰ 78 : 29 (IRVPA)
ਸੋ ਉਨ੍ਹਾਂ ਨੇ ਬਹੁਤ ਰੱਜ ਕੇ ਖਾਧਾ, ਅਤੇ ਉਸ ਨੇ ਉਨ੍ਹਾਂ ਦੀ ਇੱਛਿਆ ਨੂੰ ਪੂਰਾ ਕੀਤਾ।
ਜ਼ਬੂਰ 78 : 30 (IRVPA)
ਓਹ ਆਪਣੀ ਹਿਰਸ ਤੋਂ ਹਟੇ, ਉਨ੍ਹਾਂ ਦਾ ਖਾਣਾ ਅਜੇ ਉਨ੍ਹਾਂ ਦੇ ਮੂੰਹ ਵਿੱਚ ਹੀ ਸੀ,
ਜ਼ਬੂਰ 78 : 31 (IRVPA)
ਕਿ ਪਰਮੇਸ਼ੁਰ ਦਾ ਕ੍ਰੋਧ ਉਨ੍ਹਾਂ ਉੱਤੇ ਭੜਕਿਆ, ਅਤੇ ਉਸ ਨੇ ਉਨ੍ਹਾਂ ਦੇ ਡਾਢੇ ਮੋਟਿਆਂ ਨੂੰ ਵੱਢ ਸੁੱਟਿਆ, ਅਤੇ ਇਸਰਾਏਲ ਦੇ ਗੱਭਰੂਆਂ ਨੂੰ ਨਿਵਾ ਲਿਆ।
ਜ਼ਬੂਰ 78 : 32 (IRVPA)
ਤਾਂ ਇਸ ਸਾਰੇ ਦੇ ਹੋਣ ਤੇ ਵੀ ਉਨ੍ਹਾਂ ਨੇ ਫੇਰ ਪਾਪ ਕੀਤਾ, ਅਤੇ ਉਸ ਦੇ ਅਚਰਜ਼ ਕਰਤੱਬਾਂ ਤੇ ਪਰਤੀਤ ਨਾ ਕੀਤੀ।
ਜ਼ਬੂਰ 78 : 33 (IRVPA)
ਇਸ ਕਰਕੇ ਉਸ ਨੇ ਉਨ੍ਹਾਂ ਦੇ ਦਿਨ ਵਿਅਰਥ ਵਿੱਚ ਅਤੇ ਉਨ੍ਹਾਂ ਦੇ ਵਰ੍ਹੇ ਭੈਅ ਵਿੱਚ ਮੁਕਾਏ।
ਜ਼ਬੂਰ 78 : 34 (IRVPA)
ਜਦ ਉਸ ਨੇ ਉਹਨਾਂ ਨੂੰ ਵੱਢਿਆ ਤਾਂ ਉਨ੍ਹਾਂ ਨੇ ਉਸ ਦੀ ਭਾਲ ਕੀਤੀ, ਓਹ ਮੁੜੇ ਤੇ ਉਨ੍ਹਾਂ ਨੇ ਮਨੋਂ ਤਨੋਂ ਪਰਮੇਸ਼ੁਰ ਨੂੰ ਭਾਲਿਆ।
ਜ਼ਬੂਰ 78 : 35 (IRVPA)
ਤਾਂ ਉਨ੍ਹਾਂ ਨੂੰ ਯਾਦ ਆਇਆ ਕਿ ਪਰਮੇਸ਼ੁਰ ਸਾਡੀ ਚੱਟਾਨ ਹੈ, ਅਤੇ ਅੱਤ ਮਹਾਨ ਪਰਮੇਸ਼ੁਰ ਸਾਡਾ ਛੁਡਾਉਣ ਵਾਲਾ ਹੈ।
ਜ਼ਬੂਰ 78 : 36 (IRVPA)
ਉਨ੍ਹਾਂ ਨੇ ਆਪਣੇ ਮੂੰਹ ਨਾਲ ਲੱਲੋ-ਪੱਤੋ ਕੀਤੀ, ਅਤੇ ਆਪਣੀ ਜ਼ਬਾਨ ਦੇ ਨਾਲ ਉਸ ਦੇ ਲਈ ਝੂਠ ਮਾਰਿਆ,
ਜ਼ਬੂਰ 78 : 37 (IRVPA)
ਕਿਉਂ ਜੋ ਉਨ੍ਹਾਂ ਦੇ ਮਨ ਉਸ ਦੇ ਨਾਲ ਕਾਇਮ ਨਹੀਂ ਸਨ, ਨਾ ਓਹ ਉਸ ਦੇ ਨੇਮ ਵਿੱਚ ਵਫ਼ਾਦਾਰ ਰਹੇ,
ਜ਼ਬੂਰ 78 : 38 (IRVPA)
ਪਰ ਉਸ ਰਹੀਮ ਹੋ ਕੇ ਉਨ੍ਹਾਂ ਦੀ ਬੁਰਿਆਈ ਨੂੰ ਖਿਮਾ ਕੀਤਾ, ਅਤੇ ਉਸ ਨੇ ਉਨ੍ਹਾਂ ਦਾ ਨਾਸ ਨਾ ਕੀਤਾ, ਹਾਂ, ਬਹੁਤ ਵਾਰੀ ਉਸ ਨੇ ਆਪਣਾ ਕ੍ਰੋਧ ਰੋਕ ਛੱਡਿਆ, ਅਤੇ ਆਪਣਾ ਸਾਰਾ ਗੁੱਸਾ ਨਾ ਭੜਕਾਇਆ।
ਜ਼ਬੂਰ 78 : 39 (IRVPA)
ਉਸ ਨੂੰ ਤਾਂ ਯਾਦ ਸੀ ਕਿ ਓਹ ਨਿਰੇ ਬਸ਼ਰ ਹੀ ਹਨ, ਓਹ ਹਵਾ ਹਨ ਜਿਹੜੀ ਵਗਦੀ ਹੈ ਅਤੇ ਮੁੜ ਨਹੀਂ ਆਉਂਦੀ।
ਜ਼ਬੂਰ 78 : 40 (IRVPA)
ਕਿੰਨੀ ਵਾਰ ਓਹ ਉਜਾੜ ਵਿੱਚ ਉਸ ਤੋਂ ਆਕੀ ਹੋਏ, ਅਤੇ ਉਸ ਨੂੰ ਥਲ ਵਿੱਚ ਉਦਾਸ ਕੀਤਾ!
ਜ਼ਬੂਰ 78 : 41 (IRVPA)
ਮੁੜ ਘਿੜ ਉਨ੍ਹਾਂ ਨੇ ਪਰਮੇਸ਼ੁਰ ਨੂੰ ਪਰਤਾਇਆ, ਅਤੇ ਇਸਰਾਏਲ ਦੇ ਪਵਿੱਤਰ ਪੁਰਖ ਨੂੰ ਅਕਾਇਆ।
ਜ਼ਬੂਰ 78 : 42 (IRVPA)
ਉਨ੍ਹਾਂ ਨੇ ਉਸ ਦੇ ਹੱਥ ਨੂੰ ਚੇਤੇ ਨਾ ਰੱਖਿਆ, ਨਾ ਉਸ ਦਿਨ ਨੂੰ ਜਦ ਉਸ ਨੇ ਉਨ੍ਹਾਂ ਨੂੰ ਵਿਰੋਧੀ ਤੋਂ ਛੁਡਾਇਆ,
ਜ਼ਬੂਰ 78 : 43 (IRVPA)
ਜਦ ਉਸ ਨੇ ਮਿਸਰ ਵਿੱਚ ਆਪਣੇ ਨਿਸ਼ਾਨ, ਅਤੇ ਸੋਆਨ ਦੀ ਜੂਹ ਵਿੱਚ ਆਪਣੇ ਅਚੰਭੇ ਵਿਖਾਏ।
ਜ਼ਬੂਰ 78 : 44 (IRVPA)
ਉਸ ਨੇ ਉਨ੍ਹਾਂ ਦੋ ਦਰਿਆਵਾਂ ਨੂੰ ਲਹੂ ਬਣਾ ਦਿੱਤਾ, ਨਾਲੇ ਉਨ੍ਹਾਂ ਦੀਆਂ ਨਦੀਆਂ ਨੂੰ, ਸੋ ਓਹ ਉਨ੍ਹਾਂ ਤੋਂ ਪੀ ਨਾ ਸਕੇ।
ਜ਼ਬੂਰ 78 : 45 (IRVPA)
ਉਸ ਨੇ ਉਨ੍ਹਾਂ ਵਿੱਚ ਮੱਖਾਂ ਦੇ ਝੁੰਡ ਭੇਜੇ ਜਿਹੜੇ ਉਨ੍ਹਾਂ ਨੂੰ ਖਾ ਗਏ, ਅਤੇ ਡੱਡੂ ਜਿਨ੍ਹਾਂ ਨੇ ਉਨ੍ਹਾਂ ਦਾ ਸੱਤਿਆਨਾਸ ਕੀਤਾ।
ਜ਼ਬੂਰ 78 : 46 (IRVPA)
ਉਸ ਨੇ ਉਨ੍ਹਾਂ ਦੀ ਪੈਦਾਵਾਰ ਕੀੜਿਆਂ ਨੂੰ, ਅਤੇ ਉਨ੍ਹਾਂ ਦੀ ਮਿਹਨਤ ਸਲਾ ਨੂੰ ਦਿੱਤੀ।
ਜ਼ਬੂਰ 78 : 47 (IRVPA)
ਉਸ ਨੇ ਉਨ੍ਹਾਂ ਦੀਆਂ ਦਾਖ ਦੀਆਂ ਵੇਲਾਂ ਨੂੰ ਗੜਿਆਂ ਨਾਲ, ਅਤੇ ਉਨ੍ਹਾਂ ਦਿਆਂ ਗੁੱਲਰ ਰੁੱਖਾਂ ਨੂੰ ਵੱਡੇ-ਵੱਡੇ ਔਲਿਆਂ ਨਾਲ ਬਰਬਾਦ ਕਰ ਸੁੱਟਿਆ।
ਜ਼ਬੂਰ 78 : 48 (IRVPA)
ਉਸ ਨੇ ਉਨ੍ਹਾਂ ਦੇ ਪਸ਼ੂਆਂ ਨੂੰ ਗੜਿਆਂ ਦੇ ਅਤੇ ਉਨ੍ਹਾਂ ਦੇ ਵੱਗਾਂ ਨੂੰ ਤੇਜ ਲਸ਼ਕਾਂ ਦੇ ਹਵਾਲੇ ਕੀਤਾ।
ਜ਼ਬੂਰ 78 : 49 (IRVPA)
ਉਸ ਨੇ ਬੁਰਿਆਈ ਦੇ ਦੂਤਾਂ ਨੂੰ ਭੇਜ ਕੇ ਆਪਣੇ ਕ੍ਰੋਧ ਦਾ ਡਾਢਾ ਕਹਿਰ, ਰੋਸਾ, ਗਜ਼ਬ ਅਤੇ ਬਿਪਤਾ ਉਨ੍ਹਾਂ ਉੱਤੇ ਪਾ ਦਿੱਤੀ।
ਜ਼ਬੂਰ 78 : 50 (IRVPA)
ਉਸ ਨੇ ਆਪਣੇ ਕ੍ਰੋਧ ਲਈ ਰਾਹ ਸਿੱਧਾ ਕੀਤਾ, ਉਸ ਨੇ ਉਨ੍ਹਾਂ ਦੀਆਂ ਜਾਨਾਂ ਨੂੰ ਮੌਤ ਤੋਂ ਨਾ ਰੋਕਿਆ, ਸਗੋਂ ਉਨ੍ਹਾਂ ਦੀਆਂ ਹਯਾਤੀਆਂ ਨੂੰ ਬਵਾ ਦੇ ਹਵਾਲੇ ਕੀਤਾ।
ਜ਼ਬੂਰ 78 : 51 (IRVPA)
ਉਸ ਨੇ ਮਿਸਰ ਵਿੱਚ ਸਾਰੇ ਪਹਿਲੌਠੇ ਮਾਰ ਸੁੱਟੇ, ਜਿਹੜੇ ਹਾਮ ਦੇ ਤੰਬੂਆਂ ਵਿੱਚ ਉਨ੍ਹਾਂ ਦੀ ਸ਼ਕਤੀ ਦਾ ਮੁੱਢ ਸਨ,
ਜ਼ਬੂਰ 78 : 52 (IRVPA)
ਪਰ ਆਪਣੀ ਪਰਜਾ ਨੂੰ ਭੇਡਾਂ ਵਾਂਗੂੰ ਲੈ ਤੁਰਿਆ, ਅਤੇ ਉਜਾੜ ਵਿੱਚ ਇੱਜੜ ਵਾਂਗੂੰ ਉਨ੍ਹਾਂ ਦੀ ਅਗਵਾਈ ਕੀਤੀ,
ਜ਼ਬੂਰ 78 : 53 (IRVPA)
ਅਤੇ ਉਨ੍ਹਾਂ ਨੂੰ ਸੁੱਖ ਨਾਲ ਲੈ ਗਿਆ ਸੋ ਓਹ ਨਾ ਡਰੇ, ਪਰ ਉਨ੍ਹਾਂ ਦੇ ਵੈਰੀਆਂ ਨੂੰ ਸਮੁੰਦਰ ਨੇ ਢੱਕ ਲਿਆ।
ਜ਼ਬੂਰ 78 : 54 (IRVPA)
ਤਾਂ ਉਸ ਨੇ ਉਨ੍ਹਾਂ ਨੂੰ ਆਪਣੇ ਪਵਿੱਤਰ ਥਾਂ ਦੇ ਬੰਨੇ ਤੱਕ ਪਹੁੰਚਾਇਆ, ਇਸ ਪਰਬਤ ਤੱਕ ਜਿਹ ਨੂੰ ਉਸ ਦੇ ਸੱਜੇ ਹੱਥ ਨੇ ਲਿਆ ਸੀ।
ਜ਼ਬੂਰ 78 : 55 (IRVPA)
ਉਸ ਨੇ ਕੌਮਾਂ ਨੂੰ ਉਨ੍ਹਾਂ ਦੇ ਅੱਗੋਂ ਕੱਢ ਦਿੱਤਾ, ਅਤੇ ਜਰੀਬ ਨਾਲ ਮਿਣ ਕੇ ਉਨ੍ਹਾਂ ਨੂੰ ਮਿਲਖ਼ ਦਿੱਤੀ, ਅਤੇ ਇਸਰਾਏਲ ਦੀਆਂ ਗੋਤਾਂ ਨੂੰ ਉਨ੍ਹਾਂ ਦੇ ਤੰਬੂਆਂ ਵਿੱਚ ਵਸਾਇਆ।
ਜ਼ਬੂਰ 78 : 56 (IRVPA)
ਤਾਂ ਵੀ ਉਨ੍ਹਾਂ ਨੇ ਅੱਤ ਮਹਾਨ ਪਰਮੇਸ਼ੁਰ ਨੂੰ ਪਰਤਾਇਆ ਅਤੇ ਉਸ ਤੋਂ ਆਕੀ ਹੋ ਗਏ, ਅਤੇ ਉਸ ਦੀਆਂ ਸਾਖੀਆਂ ਦੀ ਪਾਲਣਾ ਨਾ ਕੀਤੀ।
ਜ਼ਬੂਰ 78 : 57 (IRVPA)
ਸਗੋਂ ਓਹ ਫਿਰ ਗਏ ਅਤੇ ਆਪਣੇ ਪੁਰਖਿਆਂ ਵਾਂਗੂੰ ਛਲੀਏ ਹੋ ਗਏ, ਓਹ ਵਿੰਗੇ ਧਣੁੱਖ ਵਾਂਗੂੰ ਕੁੱਬੇ ਹੋ ਗਏ ਸਨ।
ਜ਼ਬੂਰ 78 : 58 (IRVPA)
ਆਪਣਿਆਂ ਉੱਚਿਆਂ ਥਾਵਾਂ ਦੇ ਕਾਰਨ ਉਸ ਦੇ ਗੁੱਸੇ ਨੂੰ ਛੇੜਿਆ, ਅਤੇ ਆਪਣੀਆਂ ਉੱਕਰੀਆਂ ਹੋਈਆਂ ਮੂਰਤਾਂ ਦੇ ਕਾਰਨ ਉਸ ਦੀ ਅਣਖ ਨੂੰ ਹਿਲਾਇਆ।
ਜ਼ਬੂਰ 78 : 59 (IRVPA)
ਪਰਮੇਸ਼ੁਰ ਨੇ ਸੁਣਿਆ, ਤਾਂ ਬਹੁਤ ਤੱਪਿਆ, ਅਤੇ ਇਸਰਾਏਲ ਤੋਂ ਬਹੁਤ ਘਿਣ ਖਾਧੀ।
ਜ਼ਬੂਰ 78 : 60 (IRVPA)
ਉਸ ਨੇ ਸ਼ੀਲੋਹ* ਦਾਊਦ ਦੇ ਸਮੇਂ ਤੋਂ ਪਹਿਲਾਂ ਲੋਕ ਇੱਥੇ ਪਰਮੇਸ਼ੁਰ ਦੀ ਅਰਾਧਨਾ ਕਰਦੇ ਸਨ ਇਹ ਯਰੂਸ਼ਲਮ ਦੇ ਉੱਤਰ ਵੱਲ 32 ਕਿਲੋਮੀਟਰ ਦੀ ਦੂਰੀ ਤੇ ਹੈ ਅਤੇ ਇੱਥੇ ਨੇਮ ਦਾ ਸੰਦੂਕ ਸੀ ਦੇ ਡੇਰੇ ਨੂੰ ਅਤੇ ਉਸ ਤੰਬੂ ਨੂੰ ਜਿਹੜਾ ਉਸ ਨੇ ਆਦਮੀਆਂ ਵਿੱਚ ਖੜ੍ਹਾ ਕੀਤਾ ਸੀ ਛੱਡ ਦਿੱਤਾ।
ਜ਼ਬੂਰ 78 : 61 (IRVPA)
ਉਸ ਨੇ ਉਹ ਦਾ ਬਲ ਗ਼ੁਲਾਮੀ ਵਿੱਚ ਅਤੇ ਉਹ ਦਾ ਤੇਜ ਵਿਰੋਧੀ ਦੇ ਹੱਥ ਵਿੱਚ ਦੇ ਦਿੱਤਾ।
ਜ਼ਬੂਰ 78 : 62 (IRVPA)
ਉਸ ਨੇ ਆਪਣੀ ਪਰਜਾ ਨੂੰ ਤਲਵਾਰ ਦੇ ਵੱਸ ਪਾਇਆ, ਅਤੇ ਆਪਣੀ ਮਿਲਖ਼ ਨਾਲ ਅੱਤ ਕ੍ਰੋਧਵਾਨ ਹੋਇਆ।
ਜ਼ਬੂਰ 78 : 63 (IRVPA)
ਉਨ੍ਹਾਂ ਦੇ ਗੱਭਰੂਆਂ ਨੂੰ ਅੱਗ ਨੇ ਭਸਮ ਕਰ ਸੁੱਟਿਆ, ਅਤੇ ਉਨ੍ਹਾਂ ਦੀਆਂ ਕੁਆਰੀਆਂ ਦੇ ਸੁਹਾਗ† ਉਹਨਾਂ ਦੀਆਂ ਕੁਆਰੀਆਂ ਦਾ ਵਿਆਹ ਨਾ ਹੋਇਆ ਨਾ ਗਾਏ ਗਏ।
ਜ਼ਬੂਰ 78 : 64 (IRVPA)
ਉਨ੍ਹਾਂ ਦੇ ਜਾਜਕ ਤਲਵਾਰ ਨਾਲ ਡਿੱਗੇ, ਪਰ ਉਨ੍ਹਾਂ ਦੀਆਂ ਵਿਧਵਾਂ ਨੇ ਵਿਰਲਾਪ ਨਾ ਕੀਤਾ।
ਜ਼ਬੂਰ 78 : 65 (IRVPA)
ਤਾਂ ਪ੍ਰਭੂ ਸੁੱਤੇ ਹੋਏ ਵਾਂਗੂੰ ਜਾਗ ਉੱਠਿਆ, ਉਸ ਸੂਰਮੇ ਵਾਂਗੂੰ ਜਿਹੜਾ ਨਸ਼ੇ ਵਿੱਚ ਲਲਕਾਰੇ ਮਾਰਦਾ ਹੈ।
ਜ਼ਬੂਰ 78 : 66 (IRVPA)
ਉਸ ਨੇ ਆਪਣੇ ਵਿਰੋਧੀਆਂ ਨੂੰ ਮਾਰ ਕੇ ਪਿਛਾਂਹ ਹਟਾ ਦਿੱਤਾ, ਉਸ ਨੇ ਉਨ੍ਹਾਂ ਨੂੰ ਸਦਾ ਲਈ ਨਿੰਦਿਆ ਦਾ ਥਾਂ ਬਣਾਇਆ।
ਜ਼ਬੂਰ 78 : 67 (IRVPA)
ਨਾਲੇ ਉਸ ਨੇ ਯੂਸੁਫ਼ ਦੇ ਵੰਸ਼‡ ਤੰਬੂ ਨੂੰ ਤਿਆਗ ਦਿੱਤਾ, ਅਤੇ ਇਫ਼ਰਾਈਮ ਦੇ ਗੋਤ ਵਿੱਚੋਂ ਨਾ ਚੁਣਿਆ।
ਜ਼ਬੂਰ 78 : 68 (IRVPA)
ਪਰ ਉਸ ਨੇ ਯਹੂਦਾਹ ਦੇ ਗੋਤ ਨੂੰ ਚੁਣਿਆ, ਅਰਥਾਤ ਸੀਯੋਨ ਦੇ ਪਰਬਤ ਨੂੰ ਜਿਹੜਾ ਉਸ ਨੂੰ ਪਿਆਰਾ ਸੀ,
ਜ਼ਬੂਰ 78 : 69 (IRVPA)
ਅਤੇ ਉਸ ਨੇ ਉੱਚਿਆਈਆਂ ਦੀ ਨਿਆਈਂ ਆਪਣਾ ਪਵਿੱਤਰ ਸਥਾਨ ਉਸਾਰਿਆ, ਅਤੇ ਧਰਤੀ ਦੀ ਨਿਆਈਂ ਜਿਹ ਨੂੰ ਉਸ ਨੇ ਸਦਾ ਲਈ ਅਟੱਲ ਰੱਖਿਆ ਹੈ।
ਜ਼ਬੂਰ 78 : 70 (IRVPA)
ਉਸ ਨੇ ਆਪਣੇ ਦਾਸ ਦਾਊਦ ਨੂੰ ਵੀ ਚੁਣਿਆ, ਅਤੇ ਭੇਡਾਂ ਦੇ ਵਾੜਿਆਂ ਵਿੱਚੋਂ ਉਹ ਨੂੰ ਲੈ ਲਿਆ।
ਜ਼ਬੂਰ 78 : 71 (IRVPA)
ਉਹ ਉਸ ਨੂੰ ਬੱਚਿਆਂ ਵਾਲੀਆਂ ਭੇਡਾਂ ਦੇ ਪਿੱਛੇ ਚੱਲਣ ਤੋਂ ਹਟਾ ਲਿਆਇਆ। ਕਿ ਉਸ ਦੀ ਪਰਜਾ ਯਾਕੂਬ ਨੂੰ ਅਤੇ ਉਸ ਦੀ ਮਿਲਖ਼ ਇਸਰਾਏਲ ਨੂੰ ਚਰਾਵੇ।
ਜ਼ਬੂਰ 78 : 72 (IRVPA)
ਸੋ ਉਹ ਨੇ ਆਪਣੇ ਮਨ ਦੀ ਸਚਿਆਈ ਨਾਲ ਉਨ੍ਹਾਂ ਨੂੰ ਚਰਾਇਆ, ਅਤੇ ਆਪਣੇ ਹੱਥਾਂ ਦੇ ਗੁਣ ਨਾਲ ਉਨ੍ਹਾਂ ਦੀ ਅਗਵਾਈ ਕੀਤੀ।
❮
❯
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31
32
33
34
35
36
37
38
39
40
41
42
43
44
45
46
47
48
49
50
51
52
53
54
55
56
57
58
59
60
61
62
63
64
65
66
67
68
69
70
71
72