ਜ਼ਬੂਰ 8 : 1 (IRVPA)
ਪਰਮੇਸ਼ੁਰ ਦੀ ਮਹਿਮਾ ਅਤੇ ਮਨੁੱਖ ਦਾ ਗੌਰਵ *ਪ੍ਰਧਾਨ ਵਜਾਉਣ ਵਾਲੇ ਦੇ ਲਈ: ਗਿਤੀਜ਼ ਦੇ ਰਾਗ ਉੱਤੇ ਦਾਊਦ ਦਾ ਭਜਨ। *ਹੇ ਯਹੋਵਾਹ, ਸਾਡੇ ਪ੍ਰਭੂ, ਸਾਰੀ ਧਰਤੀ ਉੱਤੇ ਤੇਰਾ ਨਾਮ ਕਿੰਨ੍ਹਾਂ ਹੀ ਸ਼ਾਨਦਾਰ ਹੈ, ਜਿਸ ਨੇ ਆਪਣੇ ਤੇਜ ਨੂੰ ਅਕਾਸ਼ ਉੱਤੇ ਰੱਖਿਆ ਹੈ।
ਜ਼ਬੂਰ 8 : 2 (IRVPA)
ਤੂੰ ਆਪਣਿਆਂ ਵਿਰੋਧੀਆਂ ਦੇ ਕਾਰਨ ਨਿਆਣਿਆਂ ਅਤੇ ਦੁੱਧ ਚੁੰਘਣ ਵਾਲਿਆਂ ਦੇ ਮੂੰਹੋਂ ਉਸਤਤ ਕਰਵਾਈ, ਤਾਂ ਜੋ ਵੈਰੀ ਅਤੇ ਬਦਲਾ ਲੈਣ ਵਾਲੇ ਨੂੰ ਚੁੱਪ ਕਰਾ ਦੇਵੇ
ਜ਼ਬੂਰ 8 : 3 (IRVPA)
ਜਦ ਮੈਂ ਤੇਰੇ ਅਕਾਸ਼ ਨੂੰ ਵੇਖਦਾ ਹਾਂ, ਜਿਹੜਾ ਤੇਰੀ ਦਸਤਕਾਰੀ ਹੈ, ਨਾਲੇ ਚੰਦ ਅਤੇ ਤਾਰਿਆਂ ਨੂੰ ਜਿਹੜੇ ਤੂੰ ਕਾਇਮ ਕੀਤੇ ਹਨ,
ਜ਼ਬੂਰ 8 : 4 (IRVPA)
ਤਾਂ ਇਨਸਾਨ ਕੀ ਹੈ, ਜੋ ਤੂੰ ਉਸ ਨੂੰ ਚੇਤੇ ਵਿੱਚ ਲਿਆਵੇ, ਅਤੇ ਆਦਮੀ ਜਾਇਆ ਕੀ, ਜੋ ਤੂੰ ਉਸ ਦੀ ਸੁੱਧ ਲਵੇਂ?
ਜ਼ਬੂਰ 8 : 5 (IRVPA)
ਕਿ ਤੂੰ ਉਸ ਨੂੰ ਦੂਤਾਂ ਨਾਲੋਂ ਥੋੜਾ ਜਿਹਾ ਘੱਟ ਕੀਤਾ ਹੈ, ਅਤੇ ਮਹਿਮਾ ਅਤੇ ਆਦਰ ਦਾ ਮੁਕਟ ਉਸ ਦੇ ਸਿਰ ਉੱਤੇ ਰੱਖਿਆ ਹੈ!
ਜ਼ਬੂਰ 8 : 6 (IRVPA)
ਤੂੰ ਆਪਣੀ ਦਸਤਕਾਰੀ ਉੱਤੇ ਉਹ ਨੂੰ ਹਕੂਮਤ ਦਿੱਤੀ, ਤੂੰ ਸਭ ਕੁਝ ਉਹ ਦੇ ਪੈਰਾਂ ਹੇਠ ਕਰ ਦਿੱਤਾ ਹੈ,
ਜ਼ਬੂਰ 8 : 7 (IRVPA)
ਸਾਰੇ ਇੱਜੜ ਅਤੇ ਵੱਗ, ਸਗੋਂ ਮੈਦਾਨ ਦੇ ਸਾਰੇ ਜਾਨਵਰ,
ਜ਼ਬੂਰ 8 : 8 (IRVPA)
ਅਕਾਸ਼ ਦੇ ਪੰਛੀ ਅਤੇ ਸਮੁੰਦਰ ਦੀਆਂ ਮੱਛੀਆਂ, ਅਤੇ ਸਭ ਕੁਝ ਜੋ ਸਮੁੰਦਰ ਦੇ ਵਿੱਚ ਫਿਰਦਾ ਹੈ।
ਜ਼ਬੂਰ 8 : 9 (IRVPA)
ਹੇ ਯਹੋਵਾਹ, ਸਾਡੇ ਪ੍ਰਭੂ, ਸਾਰੀ ਧਰਤੀ ਉੱਤੇ ਤੇਰਾ ਨਾਮ ਕਿੰਨ੍ਹਾਂ ਹੀ ਸ਼ਾਨਦਾਰ ਹੈ!

1 2 3 4 5 6 7 8 9