ਜ਼ਬੂਰ 81 : 1 (IRVPA)
{ਪਰਮੇਸ਼ੁਰ ਦੀ ਭਲਾਈ ਅਤੇ ਇਸਰਾਏਲ ਦਾ ਹਠ} [PS] ਸਾਡੇ ਬਲ ਦੇ ਪਰਮੇਸ਼ੁਰ ਦਾ ਜੈਕਾਰਾ ਗਜਾਓ, ਯਾਕੂਬ ਦੇ ਪਰਮੇਸ਼ੁਰ ਲਈ ਖੁਸ਼ੀ ਨਾਲ ਲਲਕਾਰੋ!
ਜ਼ਬੂਰ 81 : 2 (IRVPA)
ਕੋਈ ਭਜਨ ਛੇੜੋ, ਅਤੇ ਡੱਫ਼, ਮਿੱਠੀ ਅਵਾਜ਼ ਦੀ ਪਰਬਤ ਅਤੇ ਸਿਤਾਰ ਨਾਲ ਵਜਾਓ।
ਜ਼ਬੂਰ 81 : 3 (IRVPA)
ਅਮੱਸਿਆ ਉੱਤੇ ਤੁਰ੍ਹੀ ਵਜਾਓ, ਨਾਲੇ ਪੂਰਨਮਾਸੀ ਉੱਤੇ ਵੀ ਜੋ ਸਾਡੇ ਪਰਬ ਦਾ ਦਿਨ ਹੈ।
ਜ਼ਬੂਰ 81 : 4 (IRVPA)
ਉਹ ਤਾਂ ਇਸਰਾਏਲ ਲਈ ਇੱਕ ਬਿਧੀ ਹੈ, ਅਤੇ ਯਾਕੂਬ ਦੇ ਪਰਮੇਸ਼ੁਰ ਦਾ ਹੁਕਮਨਾਮਾ ਹੈ।
ਜ਼ਬੂਰ 81 : 5 (IRVPA)
ਉਸ ਨੇ ਉਹ ਨੂੰ ਯੂਸੁਫ਼ ਲਈ ਸਾਖੀ ਠਹਿਰਾਇਆ, ਜਦ ਉਹ ਮਿਸਰ ਦੇਸ ਦੇ ਵਿਰੁੱਧ ਨਿੱਕਲਿਆ। ਮੈਂ ਇੱਕ ਹੀ ਬੋਲੀ ਸੁਣਨ ਲੱਗਾ ਜੋ ਮੈਂ ਨਹੀਂ ਜਾਣਦਾ,
ਜ਼ਬੂਰ 81 : 6 (IRVPA)
ਮੈਂ ਉਹ ਦੇ ਮੋਢੇ ਦੇ ਉੱਤੋਂ ਭਾਰ ਲਹਾਇਆ, ਉਹ ਦੇ ਹੱਥ ਟੋਕਰੀ ਤੋਂ ਛੁੱਟ ਗਏ।
ਜ਼ਬੂਰ 81 : 7 (IRVPA)
ਤੂੰ ਬਿਪਤਾ ਵਿੱਚ ਪੈ ਕੇ ਪੁਕਾਰਿਆ ਤਾਂ ਮੈਂ ਤੈਨੂੰ ਛੁਡਾਇਆ, ਗੱਜਣ ਦੇ ਗੁਪਤ ਸਥਾਨ ਵਿੱਚੋਂ ਮੈਂ ਤੈਨੂੰ ਉੱਤਰ ਦਿੱਤਾ, ਮਰੀਬਾਹ ਦੇ ਪਾਣੀ ਕੋਲ ਮੈਂ ਤੈਨੂੰ ਪਰਖਿਆ। ਸਲਹ।
ਜ਼ਬੂਰ 81 : 8 (IRVPA)
ਸੁਣ, ਹੇ ਮੇਰੀ ਪਰਜਾ ਅਤੇ ਮੈਂ ਤੈਨੂੰ ਸਾਖੀ ਦਿਆਂਗਾ, ਹੇ ਇਸਰਾਏਲ, ਕਾਸ਼ ਕਿ ਤੂੰ ਮੇਰੀ ਸੁਣਦਾ!।
ਜ਼ਬੂਰ 81 : 9 (IRVPA)
ਤੇਰੇ ਵਿੱਚ ਕੋਈ ਓਪਰਾ ਦੇਵਤਾ ਨਾ ਹੋਵੇ, ਅਤੇ ਨਾ ਤੂੰ ਕਿਸੇ ਪਰਾਏ ਦੇਵਤੇ ਅੱਗੇ ਮੱਥਾ ਟੇਕੀਂ!
ਜ਼ਬੂਰ 81 : 10 (IRVPA)
ਯਹੋਵਾਹ ਤੇਰਾ ਪਰਮੇਸ਼ੁਰ ਮੈਂ ਹੀ ਹਾਂ, ਜੋ ਤੈਨੂੰ ਮਿਸਰ ਦੇਸ ਤੋਂ ਕੱਢ ਲਿਆਇਆ, ਆਪਣਾ ਮੂੰਹ ਟੱਡ ਤਾਂ ਮੈਂ ਉਹ ਨੂੰ ਭਰ ਦਿਆਂਗਾ।
ਜ਼ਬੂਰ 81 : 11 (IRVPA)
ਪਰ ਮੇਰੀ ਪਰਜਾ ਨੇ ਮੇਰੀ ਅਵਾਜ਼ ਨਾ ਸੁਣੀ, ਅਤੇ ਇਸਰਾਏਲ ਨੇ ਮੈਨੂੰ ਨਾ ਚਾਹਿਆ,
ਜ਼ਬੂਰ 81 : 12 (IRVPA)
ਤਾਂ ਮੈਂ ਉਨ੍ਹਾਂ ਨੂੰ ਉਨ੍ਹਾਂ ਦੇ ਮਨ ਦੇ ਖੱਚਰਪੁਣੇ ਉੱਤੇ ਜਾਣ ਦਿੱਤਾ, ਕਿ ਓਹ ਆਪਣੇ ਹੀ ਮਤਿਆਂ ਦੇ ਅਨੁਸਾਰ ਚੱਲਣ।
ਜ਼ਬੂਰ 81 : 13 (IRVPA)
ਕਾਸ਼ ਕੇ ਮੇਰੀ ਪਰਜਾ ਮੇਰੀ ਸੁਣਦੀ, ਅਤੇ ਇਸਰਾਏਲ ਮੇਰੇ ਮਾਰਗਾਂ ਉੱਤੇ ਚੱਲਦਾ!
ਜ਼ਬੂਰ 81 : 14 (IRVPA)
ਤਾਂ ਮੈਂ ਛੇਤੀ ਉਨ੍ਹਾਂ ਦੇ ਵੈਰੀਆਂ ਨੂੰ ਹੇਠਾਂ ਦੱਬ ਦਿੰਦਾ, ਅਤੇ ਉਨ੍ਹਾਂ ਦੇ ਵਿਰੋਧੀਆਂ ਉੱਤੇ ਆਪਣਾ ਹੱਥ ਚੁੱਕਦਾ!
ਜ਼ਬੂਰ 81 : 15 (IRVPA)
ਯਹੋਵਾਹ ਦੇ ਵੈਰੀ ਅਧੀਨ ਬਣ ਬਹਿੰਦੇ, ਪਰ ਉਨ੍ਹਾਂ ਦਾ ਸਮਾਂ ਸਦਾ ਰਹਿੰਦਾ,
ਜ਼ਬੂਰ 81 : 16 (IRVPA)
ਅਤੇ ਉਹ ਉਨ੍ਹਾਂ ਨੂੰ ਚੰਗੀ ਤੋਂ ਚੰਗੀ ਕਣਕ ਖੁਆਲਦਾ, ਅਤੇ ਪਹਾੜੀ ਸ਼ਹਿਦ ਨਾਲ ਮੈਂ ਤੈਨੂੰ ਤ੍ਰਿਪਤ ਕਰਦਾ!। [PE]
❮
❯