ਜ਼ਬੂਰ 83 : 1 (IRVPA)
{ਇਸਰਾਏਲ ਦੇ ਵੈਰੀਆਂ ਦੀ ਹਾਰ ਲਈ ਪ੍ਰਾਰਥਨਾ} [PS] ਹੇ ਪਰਮੇਸ਼ੁਰ, ਚੁੱਪ ਨਾ ਹੋ, ਚੁੱਪ ਕੀਤਾ ਨਾ ਰਹਿ ਅਤੇ ਚੈਨ ਨਾ ਲਈ, ਹੇ ਪਰਮੇਸ਼ੁਰ!
ਜ਼ਬੂਰ 83 : 2 (IRVPA)
ਵੇਖ ਤਾਂ, ਤੇਰੇ ਵੈਰੀ ਹੁੱਲੜ ਕਰਦੇ ਹਨ, ਅਤੇ ਤੇਰੇ ਦੁਸ਼ਮਣ ਸਿਰ ਉਠਾਉਂਦੇ ਹਨ!
ਜ਼ਬੂਰ 83 : 3 (IRVPA)
ਓਹ ਤੇਰੇ ਲੋਕਾਂ ਦੇ ਵਿਰੁੱਧ ਛਲ ਮਤਾ ਮਤਾਉਂਦੇ ਹਨ, ਅਤੇ ਤੇਰੇ ਰਾਖਵੇਂ ਲੋਕਾਂ ਦੇ ਵਿਰੁੱਧ ਗੋਸ਼ਟਾਂ ਗੰਢਦੇ ਹਨ।
ਜ਼ਬੂਰ 83 : 4 (IRVPA)
ਉਨ੍ਹਾਂ ਨੇ ਆਖਿਆ, ਆਓ ਅਸੀਂ ਉਨ੍ਹਾਂ ਲੋਕਾਂ ਨੂੰ ਕੌਮ ਹੋਣ ਤੋਂ ਮਿਟਾ ਦੇਈਏ, ਤਾਂ ਜੋ ਇਸਰਾਏਲ ਦਾ ਨਿਆਂ ਫੇਰ ਚੇਤੇ ਨਾ ਆਵੇ!
ਜ਼ਬੂਰ 83 : 5 (IRVPA)
ਉਨ੍ਹਾਂ ਨੇ ਇੱਕ ਮਨ ਹੋ ਕੇ ਗੋਸ਼ਟ ਗੰਢੀ, ਉਨ੍ਹਾਂ ਨੇ ਤੇਰੇ ਵਿਰੁੱਧ ਨੇਮ ਬੰਨਿਆ ਹੈ,
ਜ਼ਬੂਰ 83 : 6 (IRVPA)
ਅਦੋਮ ਦੇ ਤੰਬੂ ਵਾਲੇ ਅਤੇ ਇਸਮਾਏਲੀ, ਮੋਆਬ ਅਤੇ ਹਗਰੀ,
ਜ਼ਬੂਰ 83 : 7 (IRVPA)
ਗਬਾਲ, ਅੰਮੋਨ ਅਤੇ ਅਮਾਲੇਕ, ਫ਼ਲਿਸਤ ਸੂਰ ਦੇ ਵਾਸੀਆਂ ਸਣੇ,
ਜ਼ਬੂਰ 83 : 8 (IRVPA)
ਅੱਸ਼ੂਰ ਵੀ ਉਨ੍ਹਾਂ ਨਾਲ ਰਲ ਗਿਆ, ਉਨ੍ਹਾਂ ਨੇ ਲੂਤ ਵੰਸ਼ੀਆਂ ਲਈ ਬਾਂਹ ਕੱਢੀ। ਸਲਹ।
ਜ਼ਬੂਰ 83 : 9 (IRVPA)
ਤੂੰ ਉਨ੍ਹਾਂ ਨਾਲ ਇਹੋ ਜਿਹਾ ਕਰ ਜਿਹੋ ਜਿਹਾ ਤੂੰ ਮਿਦਯਾਨ ਦੇਸ, ਅਤੇ ਸੀਸਰਾ ਅਤੇ ਕੀਸ਼ੋਨ ਨਦੀ ਕੋਲ ਯਾਬੀਨ ਨਾਲ ਕੀਤਾ!
ਜ਼ਬੂਰ 83 : 10 (IRVPA)
ਏਨ-ਦੋਰ ਵਿੱਚ ਓਹ ਨਾਸ ਹੋਏ, ਓਹ ਰੂੜੀ ਬਣ ਗਏ।
ਜ਼ਬੂਰ 83 : 11 (IRVPA)
ਉਨ੍ਹਾਂ ਦੇ ਪਤਵੰਤਿਆਂ ਨੂੰ ਓਰੇਬ ਅਤੇ ਜ਼ਏਬ ਵਾਂਗੂੰ ਉਨ੍ਹਾਂ ਦੇ ਸਾਰੇ ਸ਼ਹਿਜ਼ਾਦਿਆਂ ਨੂੰ ਜ਼ਬਾਹ ਅਤੇ ਸਲਮੁੰਨਾ ਵਾਂਗੂੰ ਕਰ,
ਜ਼ਬੂਰ 83 : 12 (IRVPA)
ਜਿਨ੍ਹਾਂ ਨੇ ਆਖਿਆ, ਅਸੀਂ ਪਰਮੇਸ਼ੁਰ ਦੀਆਂ ਚਾਰਗਾਹਾਂ ਨੂੰ ਆਪਣੇ ਕਾਬੂ ਕਰ ਲਈਏ!
ਜ਼ਬੂਰ 83 : 13 (IRVPA)
ਹੇ ਮੇਰੇ ਪਰਮੇਸ਼ੁਰ, ਤੂੰ ਉਨ੍ਹਾਂ ਨੂੰ ਵਾਵਰੋਲੇ ਦੀ ਧੂੜ, ਅਤੇ ਪੌਣ ਨਾਲ ਉਡਾਏ ਕੱਖ ਵਾਂਗੂੰ ਕਰ।
ਜ਼ਬੂਰ 83 : 14 (IRVPA)
ਜਿਵੇਂ ਅੱਗ ਬਣ ਨੂੰ ਭਸਮ ਕਰਦੀ ਹੈ ਅਤੇ ਜਿਵੇਂ ਲਾਟ ਪਹਾੜਾਂ ਨੂੰ ਸਾੜਦੀ ਹੈ,
ਜ਼ਬੂਰ 83 : 15 (IRVPA)
ਤਿਵੇਂ ਤੂੰ ਆਪਣੇ ਤੂਫਾਨ ਨਾਲ ਉਨ੍ਹਾਂ ਦਾ ਪਿੱਛਾ ਕਰ, ਅਤੇ ਆਪਣੇ ਝੱਖੜ-ਝੋਲੇ ਨਾਲ ਉਨ੍ਹਾਂ ਦਾ ਸਾਹ ਸੁਕਾ!
ਜ਼ਬੂਰ 83 : 16 (IRVPA)
ਹੇ ਯਹੋਵਾਹ, ਉਨ੍ਹਾਂ ਦੇ ਮੂੰਹ ਨੂੰ ਨਮੋਸ਼ੀ ਨਾਲ ਕਾਲੇ ਕਰ, ਤਾਂ ਓਹ ਤੇਰੇ ਨਾਮ ਨੂੰ ਭਾਲਣ।
ਜ਼ਬੂਰ 83 : 17 (IRVPA)
ਓਹ ਸਦਾ ਤੱਕ ਲੱਜਿਆਵਾਨ ਅਤੇ ਭੈਮਾਨ ਹੋਣ, ਓਹ ਘਬਰਾ ਜਾਣ ਅਤੇ ਨਸ਼ਟ ਹੋਣ,
ਜ਼ਬੂਰ 83 : 18 (IRVPA)
ਕਿ ਓਹ ਜਾਣਨ ਕਿ ਇਕੱਲਾ ਤੂੰ ਹੀ ਜਿਹ ਦਾ ਨਾਮ ਯਹੋਵਾਹ ਹੈ ਸਾਰੀ ਧਰਤੀ ਉੱਤੇ ਅੱਤ ਮਹਾਨ ਹੈਂ! [PE]

1 2 3 4 5 6 7 8 9 10 11 12 13 14 15 16 17 18

BG:

Opacity:

Color:


Size:


Font: