ਜ਼ਬੂਰ 85 : 1 (IRVPA)
{ਪਰਮੇਸ਼ੁਰ ਦੀ ਦਯਾ ਦੇ ਲਈ ਪ੍ਰਾਰਥਨਾ} [PS] ਹੇ ਯਹੋਵਾਹ, ਤੂੰ ਆਪਣੀ ਧਰਤੀ ਉੱਤੇ ਕਿਰਪਾ ਕੀਤੀ, ਯਾਕੂਬ ਦੀ ਗ਼ੁਲਾਮੀ ਨੂੰ ਤੂੰ ਮੁਕਾ ਦਿੱਤਾ ਹੈ।
ਜ਼ਬੂਰ 85 : 2 (IRVPA)
ਆਪਣੀ ਪਰਜਾ ਦੀ ਬੁਰਿਆਈ ਤੂੰ ਮਾਫ਼ ਕੀਤੀ ਹੈ, ਤੂੰ ਉਨ੍ਹਾਂ ਦੇ ਸਾਰਿਆਂ ਪਾਪਾਂ ਨੂੰ ਕੱਜ ਦਿੱਤਾ ਹੈ। ਸਲਹ।
ਜ਼ਬੂਰ 85 : 3 (IRVPA)
ਤੂੰ ਆਪਣੇ ਸਾਰੇ ਕੋਪ ਨੂੰ ਹਟਾ ਲਿਆ, ਤੂੰ ਆਪਣੇ ਕ੍ਰੋਧ ਦੀ ਤੇਜ਼ੀ ਤੋਂ ਮੁੜਿਆ ਹੈਂ।
ਜ਼ਬੂਰ 85 : 4 (IRVPA)
ਹੇ ਸਾਡੇ ਬਚਾਉਣ ਵਾਲੇ ਪਰਮੇਸ਼ੁਰ, ਸਾਡੀ ਵੱਲ ਮੂੰਹ ਮੋੜ, ਅਤੇ ਆਪਣੇ ਰੋਹ ਨੂੰ ਸਾਥੋਂ ਦੂਰ ਕਰ!
ਜ਼ਬੂਰ 85 : 5 (IRVPA)
ਕੀ ਤੂੰ ਸਦਾ ਤੋੜੀ ਸਾਥੋਂ ਕ੍ਰੋਧਵਾਨ ਰਹੇਂਗਾ? ਕੀ ਤੂੰ ਪੀੜ੍ਹੀਓਂ ਪੀੜ੍ਹੀ ਆਪਣੇ ਕ੍ਰੋਧ ਨੂੰ ਜਾਰੀ ਰੱਖੇਂਗਾ?
ਜ਼ਬੂਰ 85 : 6 (IRVPA)
ਕੀ ਤੂੰ ਫੇਰ ਸਾਨੂੰ ਨਾ ਜਵਾਲੇਂਗਾ, ਕਿ ਤੇਰੀ ਪਰਜਾ ਤੇਰੇ ਵਿੱਚ ਅਨੰਦ ਹੋਵੇ?
ਜ਼ਬੂਰ 85 : 7 (IRVPA)
ਹੇ ਯਹੋਵਾਹ, ਆਪਣੀ ਦਯਾ ਸਾਨੂੰ ਵਿਖਾ, ਅਤੇ ਆਪਣੀ ਮੁਕਤੀ ਸਾਨੂੰ ਬਖਸ਼!।
ਜ਼ਬੂਰ 85 : 8 (IRVPA)
ਮੈਂ ਸੁਣ ਲਵਾਂ ਕਿ ਯਹੋਵਾਹ ਪਰਮੇਸ਼ੁਰ ਕੀ ਆਖੇਗਾ, ਉਹ ਤਾਂ ਆਪਣੀ ਪਰਜਾ ਤੇ ਆਪਣੇ ਸੰਤਾਂ ਨਾਲ ਸ਼ਾਂਤੀ ਦੀਆਂ ਗੱਲਾਂ ਕਰੇਗਾ, ਕਿ ਓਹ ਫੇਰ ਮੂਰਖਤਾਈ ਵੱਲ ਨਾ ਮੁੜਨ।
ਜ਼ਬੂਰ 85 : 9 (IRVPA)
ਨਿਸੰਗ ਉਹ ਦਾ ਛੁਟਕਾਰਾ ਉਹ ਦੇ ਭੈਅ ਮੰਨਣ ਵਾਲਿਆਂ ਦੇ ਨੇੜੇ ਹੈ, ਕਿ ਸਾਡੇ ਦੇਸ ਵਿੱਚ ਮਹਿਮਾ ਵੱਸੇ!
ਜ਼ਬੂਰ 85 : 10 (IRVPA)
ਦਯਾ ਅਤੇ ਸਚਿਆਈ ਆਪੋ ਵਿੱਚ ਮਿਲ ਗਈਆਂ, ਧਰਮ ਅਤੇ ਸ਼ਾਂਤੀ ਨੇ ਇੱਕ ਦੂਏ ਨੂੰ ਚੁੰਮਿਆ ਹੈ।
ਜ਼ਬੂਰ 85 : 11 (IRVPA)
ਸਚਿਆਈ ਧਰਤੀ ਵਿੱਚੋਂ ਉੱਗਦੀ ਹੈ, ਅਤੇ ਸਵਰਗ ਤੋਂ ਧਰਮ ਝਾਕਦਾ ਹੈ।
ਜ਼ਬੂਰ 85 : 12 (IRVPA)
ਫੇਰ ਯਹੋਵਾਹ ਉੱਤਮ ਪਦਾਰਥ ਬਖ਼ਸ਼ੇਗਾ, ਅਤੇ ਸਾਡੀ ਧਰਤੀ ਆਪਣੀ ਉਪਜ ਦੇਵੇਗੀ।
ਜ਼ਬੂਰ 85 : 13 (IRVPA)
ਧਰਮ ਉਹ ਦੇ ਅੱਗੇ-ਅੱਗੇ ਚੱਲੇਗਾ, ਅਤੇ ਉਹ ਦੇ ਖੁਰਿਆਂ ਨੂੰ ਇੱਕ ਰਸਤਾ ਬਣਾਵੇਗਾ। [PE]

1 2 3 4 5 6 7 8 9 10 11 12 13

BG:

Opacity:

Color:


Size:


Font: