ਜ਼ਬੂਰ 87 : 1 (IRVPA)
ਸਿਯੋਨ ਦੀ ਉਸਤਤ ਵਿੱਚ *ਕੋਰਹ ਵੰਸ਼ੀਆਂ ਦਾ ਭਜਨ। ਗੀਤ। *ਉਹ ਦੀ ਨੀਂਹ ਪਵਿੱਤਰ ਪਰਬਤ ਵਿੱਚ ਹੈ।
ਜ਼ਬੂਰ 87 : 2 (IRVPA)
ਯਹੋਵਾਹ ਯਾਕੂਬ ਦੇ ਸਾਰੇ ਡੇਰਿਆਂ ਨਾਲੋਂ ਸੀਯੋਨ ਦੇ ਫਾਟਕਾਂ ਨਾਲ ਵਧੇਰੇ ਪ੍ਰੇਮ ਰੱਖਦਾ ਹੈ।
ਜ਼ਬੂਰ 87 : 3 (IRVPA)
ਹੇ ਪਰਮੇਸ਼ੁਰ ਦੇ ਸ਼ਹਿਰ, ਤੇਰੇ ਲਈ ਸ਼ਾਨਦਾਰ ਬੋਲ ਬੋਲੇ ਜਾ ਰਹੇ ਹਨ! ਸਲਹ।
ਜ਼ਬੂਰ 87 : 4 (IRVPA)
ਮੈਂ ਆਪਣੇ ਜਾਣੂਆਂ ਵਿੱਚ ਰਹਬ ਅਤੇ ਬਾਬਲ ਦਾ ਚਰਚਾ ਕਰਾਂਗਾ, ਵੇਖੋ, ਫ਼ਲਿਸਤ ਅਤੇ ਸੂਰ ਅਤੇ ਕੂਸ਼ ਦਾ ਵੀ, ਕਿ ਇਹ ਉੱਥੇ ਜੰਮਿਆਂ ਸੀ।
ਜ਼ਬੂਰ 87 : 5 (IRVPA)
ਸਗੋਂ ਸੀਯੋਨ ਲਈ ਆਖਿਆ ਜਾਵੇਗਾ, ਕਿ ਇਹ ਮਨੁੱਖ ਤੇ ਉਹ ਮਨੁੱਖ ਉੱਥੇ ਜੰਮੇ, ਅਤੇ ਅੱਤ ਮਹਾਨ ਉਸ ਨੂੰ ਕਾਇਮ ਰੱਖੇਗਾ।
ਜ਼ਬੂਰ 87 : 6 (IRVPA)
ਯਹੋਵਾਹ ਉੱਮਤਾਂ ਦੀ ਗਿਣਤੀ ਵਿੱਚ ਲਿਖੇਗਾ, ਕਿ ਇਹ ਵੀ ਉੱਥੇ ਜੰਮਿਆ। ਸਲਹ।
ਜ਼ਬੂਰ 87 : 7 (IRVPA)
ਰਾਗੀ ਅਤੇ ਨਚਾਰ ਆਖਣਗੇ, ਮੇਰੇ ਸਾਰੇ ਚਸ਼ਮੇ ਤੇਰੇ ਵਿੱਚੋਂ ਹਨ।

1 2 3 4 5 6 7