ਜ਼ਬੂਰ 88 : 1 (IRVPA)
ਮੌਤ ਤੋਂ ਬਚਾਉਣ ਲਈ ਪ੍ਰਾਰਥਨਾ *ਗੀਤ; ਕੋਰਹ ਵੰਸ਼ੀਆਂ ਦਾ ਭਜਨ। ਪ੍ਰਧਾਨ ਵਜਾਉਣ ਵਾਲੇ ਦੇ ਲਈ ਮਹਲਤਲਗੋਨ ਦੇ ਰਾਗ ਵਿੱਚ ਅਜ਼ਰਾ ਵੰਸ਼ੀ ਹੇਮਾਨ ਦਾ ਮਸ਼ਕੀਲ *ਹੇ ਯਹੋਵਾਹ, ਮੇਰੇ ਮੁਕਤੀ ਦੇ ਪਰਮੇਸ਼ੁਰ, ਮੈਂ ਦਿਨ ਨੂੰ ਵੀ ਅਤੇ ਰਾਤ ਨੂੰ ਵੀ ਤੇਰੇ ਅੱਗੇ ਦੁਹਾਈ ਦਿੱਤੀ।
ਜ਼ਬੂਰ 88 : 2 (IRVPA)
ਮੇਰੀ ਪ੍ਰਾਰਥਨਾ ਤੇਰੇ ਹਜ਼ੂਰ ਪਹੁੰਚੇ, ਮੇਰੀ ਹਾਹਾਕਾਰ ਵੱਲ ਕੰਨ ਝੁਕਾ!
ਜ਼ਬੂਰ 88 : 3 (IRVPA)
ਮੇਰੀ ਜਾਨ ਤਾਂ ਬੁਰਿਆਈਆਂ ਨਾਲ ਭਰੀ ਹੋਈ ਹੈ, ਅਤੇ ਮੇਰਾ ਜੀਵਨ ਪਤਾਲ ਦੇ ਨੇੜੇ ਢੁੱਕਦਾ ਜਾਂਦਾ ਹੈ।
ਜ਼ਬੂਰ 88 : 4 (IRVPA)
ਮੈਂ ਕਬਰ ਵਿੱਚ ਲਹਿਣ ਵਾਲਿਆਂ ਦੇ ਨਾਲ ਗਿਣਿਆ ਗਿਆ, ਮੈਂ ਨਿਰਬਲ ਆਦਮੀ ਵਰਗਾ ਹੋ ਗਿਆ ਹਾਂ।
ਜ਼ਬੂਰ 88 : 5 (IRVPA)
ਮੈਂ ਮੁਰਦਿਆਂ ਵਿੱਚ ਸੁੱਟਿਆ ਗਿਆ ਹਾਂ, ਉਨ੍ਹਾਂ ਵੱਢਿਆ ਹੋਇਆ ਵਾਂਗੂੰ ਜਿਹੜੇ ਕਬਰ ਵਿੱਚ ਲੇਟੇ ਪਏ ਹਨ, ਜਿਨ੍ਹਾਂ ਨੂੰ ਤੂੰ ਫੇਰ ਚੇਤੇ ਨਹੀਂ ਕਰਦਾ, ਅਤੇ ਓਹ ਤੇਰੇ ਹੱਥੋਂ ਵਿੱਛੜ ਗਏ ਹਨ।
ਜ਼ਬੂਰ 88 : 6 (IRVPA)
ਤੂੰ ਮੈਨੂੰ ਅੱਤ ਡੂੰਘੀ ਕਬਰ, ਅਤੇ ਅਨ੍ਹੇਰਿਆਂ ਤੇ ਗਹਿਰਿਆਂ ਥਾਵਾਂ ਵਿੱਚ ਰੱਖਿਆ ਹੈ।
ਜ਼ਬੂਰ 88 : 7 (IRVPA)
ਤੇਰਾ ਕਹਿਰ ਮੇਰੇ ਉੱਤੇ ਡਾਢਾ ਭਾਰੀ ਪਿਆ ਹੋਇਆ ਹੈ, ਅਤੇ ਆਪਣੀਆਂ ਸਾਰੀਆਂ ਮੌਜਾਂ ਨਾਲ ਤੂੰ ਮੈਨੂੰ ਦੁੱਖ ਦਿੱਤਾ ਹੈ। ਸਲਹ।
ਜ਼ਬੂਰ 88 : 8 (IRVPA)
ਮੇਰੇ ਜਾਣ ਪਛਾਣਾਂ ਨੂੰ ਤੂੰ ਮੈਥੋਂ ਦੂਰ ਕੀਤਾ, ਅਤੇ ਮੈਨੂੰ ਉਨ੍ਹਾਂ ਲਈ ਘਿਣਾਉਣਾ ਬਣਾਇਆ ਹੋਇਆ ਹੈ, ਮੈਂ ਬੰਦ ਹਾਂ ਅਤੇ ਮੈਥੋਂ ਬਾਹਰ ਨਿੱਕਲਿਆ ਨਹੀਂ ਜਾਂਦਾ!
ਜ਼ਬੂਰ 88 : 9 (IRVPA)
ਮੇਰੀਆਂ ਅੱਖਾਂ ਦੁੱਖ ਨਾਲ ਅੰਬ ਗਈਆਂ ਹਨ, ਹੇ ਯਹੋਵਾਹ, ਮੈਂ ਨਿੱਤ ਤੈਨੂੰ ਪੁਕਾਰਿਆ ਹੈ, ਮੈਂ ਆਪਣੇ ਹੱਥ ਤੇਰੀ ਵੱਲ ਅੱਡੇ ਹੋਏ ਹਨ।
ਜ਼ਬੂਰ 88 : 10 (IRVPA)
ਕੀ ਤੂੰ ਮੁਰਦਿਆਂ ਨੂੰ ਅਚਰਜ਼ ਵਿਖਾਵੇਂਗਾ? ਕੀ ਰੂਹਾਂ ਉੱਠ ਕੇ ਤੈਨੂੰ ਸਲਾਹੁਣਗੀਆਂ?। ਸਲਹ।
ਜ਼ਬੂਰ 88 : 11 (IRVPA)
ਕੀ ਕਬਰ ਵਿੱਚ ਤੇਰੀ ਦਯਾ, ਅਤੇ ਨਰਕ ਕੁੰਡ ਵਿੱਚ ਤੇਰੀ ਸਚਿਆਈ ਦਾ ਵਰਣਨ ਹੋਵੇਗਾ?
ਜ਼ਬੂਰ 88 : 12 (IRVPA)
ਕੀ ਤੇਰੇ ਅਚਰਜ਼ ਅਨ੍ਹੇਰੇ ਵਿੱਚ ਜਾਣੇ ਜਾਣਗੇ, ਅਤੇ ਤੇਰਾ ਧਰਮ ਭੁੱਲਣਹਾਰੇ ਦੇਸ ਵਿੱਚ?
ਜ਼ਬੂਰ 88 : 13 (IRVPA)
ਹੇ ਯਹੋਵਾਹ, ਮੈਂ ਤੇਰੇ ਅੱਗੇ ਦੁਹਾਈ ਦਿੱਤੀ ਹੈ, ਅਤੇ ਅੰਮ੍ਰਿਤ ਵੇਲੇ ਮੇਰੀ ਪ੍ਰਾਰਥਨਾ ਤੇਰੇ ਹਜ਼ੂਰ ਆਵੇਗੀ?
ਜ਼ਬੂਰ 88 : 14 (IRVPA)
ਹੇ ਯਹੋਵਾਹ, ਤੂੰ ਕਿਉਂ ਮੇਰੀ ਜਾਨ ਨੂੰ ਤਿਆਗਦਾ ਹੈਂ? ਤੂੰ ਆਪਣਾ ਮੂੰਹ ਮੈਥੋਂ ਕਿਉਂ ਲੁਕਾਉਂਦਾ ਹੈਂ?
ਜ਼ਬੂਰ 88 : 15 (IRVPA)
ਮੈਂ ਜਵਾਨੀ ਤੋਂ ਦੁਖੀਆ ਅਤੇ ਮਰਨਾਊ ਰਿਹਾ ਹਾਂ, ਮੈਂ ਤੇਰੇ ਡਰ ਨੂੰ ਸਹਿ ਕੇ ਘਬਰਾ ਜਾਂਦਾ ਹਾਂ।
ਜ਼ਬੂਰ 88 : 16 (IRVPA)
ਤੇਰਾ ਤੇਜ ਗੁੱਸਾ ਮੇਰੇ ਉੱਤੋਂ ਦੀ ਲੰਘਿਆ, ਤੇਰੇ ਹੌਲ ਨੇ ਮੈਨੂੰ ਮੁਕਾ ਦਿੱਤਾ।
ਜ਼ਬੂਰ 88 : 17 (IRVPA)
ਉਨ੍ਹਾਂ ਨੇ ਪਾਣੀ ਵਾਂਗੂੰ ਮੈਨੂੰ ਸਾਰਾ ਦਿਨ ਘੇਰ ਛੱਡਿਆ ਹੈ, ਉਨ੍ਹਾਂ ਨੇ ਮੈਨੂੰ ਉੱਕਾ ਹੀ ਡੱਕ ਰੱਖਿਆ ਹੈ।
ਜ਼ਬੂਰ 88 : 18 (IRVPA)
ਤੂੰ ਪ੍ਰੇਮੀ ਅਤੇ ਮਿੱਤਰ ਮੈਥੋਂ ਦੂਰ ਕਰ ਦਿੱਤੇ ਹਨ, ਅਤੇ ਮੇਰੇ ਜਾਣ-ਪਛਾਣ ਅਨ੍ਹੇਰ ਵਿੱਚ!।
❮
❯
1
2
3
4
5
6
7
8
9
10
11
12
13
14
15
16
17
18