ਜ਼ਬੂਰ 89 : 1 (IRVPA)
ਰਾਸ਼ਟਰੀ ਬਿਪਤਾ ਸਮੇਂ ਸਤੂਤੀ ਗੀਤ ਏਥਾਨ ਅਜ਼ਰਾ ਵੰਸ਼ੀ ਦਾ ਮਸ਼ਕੀਲ ਯਹੋਵਾਹ ਦੀਆਂ ਮਿਹਰਬਾਨੀਆਂ ਦੇ ਗੀਤ ਮੈਂ ਸਦਾ ਗਾਵਾਂਗਾ, ਮੈਂ ਤੇਰੀ ਵਫ਼ਾਦਾਰੀ ਸਾਰੀਆਂ ਪੀੜ੍ਹੀਆਂ ਨੂੰ ਆਪਣੇ ਮੂੰਹੋਂ ਸਮਝਾਵਾਂਗਾ।
ਜ਼ਬੂਰ 89 : 2 (IRVPA)
ਮੈਂ ਤਾਂ ਆਖਿਆ, ਤੇਰੀ ਦਯਾ ਸਦਾ ਤੋੜੀ ਬਣੀ ਰਹੇਗੀ, ਤੂੰ ਆਪਣੀ ਵਫ਼ਾਦਾਰੀ ਨੂੰ ਅਕਾਸ਼ ਵਿੱਚ ਕਾਇਮ ਕਰੇਂਗਾ।
ਜ਼ਬੂਰ 89 : 3 (IRVPA)
ਮੈਂ ਆਪਣੇ ਚੁਣੇ ਹੋਏ ਦੇ ਨਾਲ ਨੇਮ ਬੰਨ੍ਹਿਆ ਹੈ, ਅਤੇ ਆਪਣੇ ਦਾਸ ਦਾਊਦ ਨਾਲ ਸਹੁੰ ਖਾਧੀ,
ਜ਼ਬੂਰ 89 : 4 (IRVPA)
ਕਿ ਮੈਂ ਤੇਰੀ ਅੰਸ ਨੂੰ ਸਦਾ ਤੱਕ ਕਾਇਮ ਰੱਖਾਂਗਾ, ਅਤੇ ਤੇਰੀ ਰਾਜ ਗੱਦੀ ਨੂੰ ਪੀੜ੍ਹੀਓਂ ਪੀੜ੍ਹੀ ਬਣਾਈ ਰੱਖਾਂਗਾ। ਸਲਹ।
ਜ਼ਬੂਰ 89 : 5 (IRVPA)
ਹੇ ਯਹੋਵਾਹ, ਅਕਾਸ਼ ਤੇਰੇ ਅਚਰਜਾਂ ਨੂੰ ਸਲਾਹੁਣਗੇ, ਨਾਲੇ ਸੰਤਾਂ ਦੀ ਸੰਗਤ ਵਿੱਚ ਤੇਰੀ ਵਫ਼ਾਦਾਰੀ ਨੂੰ!
ਜ਼ਬੂਰ 89 : 6 (IRVPA)
ਗਗਣ ਵਿੱਚ ਯਹੋਵਾਹ ਦੇ ਤੁੱਲ ਕੌਣ ਹੋ ਸਕਦਾ ਹੈ? ਦੇਵਤਿਆਂ ਦੇ ਪੁੱਤਰਾਂ ਵਿੱਚੋਂ ਕੌਣ ਯਹੋਵਾਹ ਦੇ ਸਮਾਨ ਹੋਵੇਗਾ?
ਜ਼ਬੂਰ 89 : 7 (IRVPA)
ਪਰਮੇਸ਼ੁਰ ਪਵਿੱਤਰਾਂ ਦੀ ਘੋਸ਼ਟੀ ਵਿੱਚ ਅੱਤ ਭਿਆਨਕ ਹੈ, ਅਤੇ ਆਪਣੇ ਆਲੇ-ਦੁਆਲੇ ਦੇ ਸਾਰਿਆਂ ਨਾਲੋਂ ਭੈਅ ਦਾਇਕ ਹੈ!
ਜ਼ਬੂਰ 89 : 8 (IRVPA)
ਹੇ ਯਹੋਵਾਹ, ਸੈਨਾਂ ਦੇ ਪਰਮੇਸ਼ੁਰ, ਹੇ ਯਹੋਵਾਹ, ਤੇਰੇ ਤੁੱਲ ਸ਼ਕਤੀਮਾਨ ਕੌਣ ਹੈ? ਤੇਰੀ ਵਫ਼ਾਦਾਰੀ ਤੇਰੇ ਆਲੇ-ਦੁਆਲੇ ਹੈ,
ਜ਼ਬੂਰ 89 : 9 (IRVPA)
ਤੂੰ ਹੀ ਸਮੁੰਦਰ ਦੇ ਉਛਾਲ ਉੱਤੇ ਹਕੂਮਤ ਕਰਦਾ ਹੈਂ, ਜਾਂ ਉਹ ਦੀਆਂ ਠਾਠਾਂ ਉੱਠ ਪੈਂਦੀਆਂ ਹਨ, ਤਾਂ ਤੂੰ ਉਨ੍ਹਾਂ ਨੂੰ ਥੰਮ੍ਹ ਦਿੰਦਾ ਹੈਂ।
ਜ਼ਬੂਰ 89 : 10 (IRVPA)
ਤੂੰ ਰਹਬ* ਸਮੁੰਦਰੀ ਜੀਵ/ਦੁਸ਼ਟ ਦਾ ਚਿੰਨ੍ਹ ਨੂੰ ਕਿਸੇ ਵੱਢੇ ਹੋਏ ਵਾਂਗੂੰ ਚੂਰ-ਚੂਰ ਕਰ ਦਿੱਤਾ ਹੈ, ਅਤੇ ਆਪਣੀਆਂ ਬਾਂਹਾਂ ਦੇ ਬਲ ਨਾਲ ਤੂੰ ਆਪਣੇ ਵੈਰੀਆਂ ਨੂੰ ਛਿੰਨ ਭਿੰਨ ਕਰ ਦਿੱਤਾ ਹੈ!
ਜ਼ਬੂਰ 89 : 11 (IRVPA)
ਅਕਾਸ਼ ਤੇਰੇ ਹਨ, ਧਰਤੀ ਵੀ ਤੇਰੀ ਹੈ, ਜਗਤ ਅਤੇ ਉਹ ਦੀ ਭਰਪੂਰੀ ਦੀ ਨੀਂਹ ਤੂੰ ਰੱਖੀ।
ਜ਼ਬੂਰ 89 : 12 (IRVPA)
ਉੱਤਰ ਅਤੇ ਦੱਖਣ ਨੂੰ ਤੂੰ ਉਤਪਤ ਕੀਤਾ, ਤਾਬੋਰ ਤੇ ਹਰਮੋਨ ਤੇਰੇ ਨਾਮ ਦਾ ਜੈਕਾਰਾ ਗਜਾਉਣਗੇ।
ਜ਼ਬੂਰ 89 : 13 (IRVPA)
ਤੇਰੀ ਬਾਂਹ ਬਲਵੰਤ ਹੈ, ਤੇਰਾ ਹੱਥ ਸ਼ਕਤੀਮਾਨ, ਤੇਰਾ ਸੱਜਾ ਹੱਥ ਉੱਚਾ ਹੈ!
ਜ਼ਬੂਰ 89 : 14 (IRVPA)
ਧਰਮ ਤੇ ਨਿਆਂ ਤੇਰੀ ਰਾਜ ਗੱਦੀ ਦੇ ਨੀਂਹ ਹਨ, ਦਯਾ ਤੇ ਵਫ਼ਾਦਾਰੀ ਤੇਰੇ ਅੱਗੇ-ਅੱਗੇ ਚੱਲਦੀਆਂ ਹਨ।
ਜ਼ਬੂਰ 89 : 15 (IRVPA)
ਧੰਨ ਓਹ ਲੋਕ ਹਨ ਜਿਹੜੇ ਅਨੰਦ ਦੀ ਲਲਕਾਰ† ਅਰਾਧਨਾ ਵੇਲੇ ਦੀ ਆਵਾਜ਼ ਦੇ ਸ਼ਬਦ ਨੂੰ ਜਾਣਦੇ ਹਨ, ਹੇ ਯਹੋਵਾਹ, ਓਹ ਤੇਰੇ ਚਿਹਰੇ ਦੇ ਚਾਨਣ ਵਿੱਚ ਤੁਰਦੇ ਹਨ!
ਜ਼ਬੂਰ 89 : 16 (IRVPA)
ਤੇਰੇ ਨਾਮ ਉੱਤੇ ਓਹ ਸਾਰਾ ਦਿਨ ਖੁਸ਼ੀ ਮਨਾਉਂਦੇ ਹਨ, ਅਤੇ ਤੇਰੇ ਧਰਮ ਦੇ ਕਾਰਨ ਓਹ ਉੱਚੇ ਕੀਤੇ ਜਾਂਦੇ ਹਨ।
ਜ਼ਬੂਰ 89 : 17 (IRVPA)
ਤੂੰ ਹੀ ਤਾਂ ਉਨ੍ਹਾਂ ਦੇ ਬਲ ਦਾ ਜਲਾਲ ਹੈਂ, ਅਤੇ ਤੇਰੀ ਮਿਹਰਬਾਨੀ ਨਾਲ ਸਾਡਾ ਸਿੰਗ ਉੱਚਾ ਕੀਤਾ ਜਾਵੇਗਾ।
ਜ਼ਬੂਰ 89 : 18 (IRVPA)
ਸਾਡੀ ਢਾਲ਼ ਤਾਂ ਯਹੋਵਾਹ ਦੀ ਹੈ, ਅਤੇ ਸਾਡਾ ਪਾਤਸ਼ਾਹ ਇਸਰਾਏਲ ਦੇ ਪਵਿੱਤਰ ਪੁਰਖ ਦਾ ਹੈ।
ਜ਼ਬੂਰ 89 : 19 (IRVPA)
ਦਾਊਦ ਦੇ ਨਾਲ ਪਰਮੇਸ਼ੁਰ ਦਾ ਨੇਮ ਤਦ ਮੈਂ ਦਰਸ਼ਣ ਵਿੱਚ ਆਪਣੇ ਸੰਤਾਂ ਨਾਲ ਬਚਨ ਕੀਤਾ, ਅਤੇ ਫ਼ਰਮਾਇਆ ਕਿ ਮੈਂ ਸਹਾਇਤਾ ਇੱਕ ਸੂਰਮੇ ਨੂੰ ਦਿੱਤੀ ਹੈ, ਮੈਂ ਪਰਜਾ ਵਿੱਚੋਂ ਚੁਣ ਕੇ ਇੱਕ ਨੂੰ ਉੱਚਿਆਂ ਕੀਤਾ ਹੈ।
ਜ਼ਬੂਰ 89 : 20 (IRVPA)
ਮੈਂ ਆਪਣੇ ਦਾਸ ਦਾਊਦ ਨੂੰ ਲੱਭ ਕੇ, ਆਪਣੇ ਪਵਿੱਤਰ ਤੇਲ ਨਾਲ ਮਸਹ ਕੀਤਾ ਹੈ,
ਜ਼ਬੂਰ 89 : 21 (IRVPA)
ਜਿਹ ਦੇ ਨਾਲ ਮੇਰਾ ਹੱਥ ਦ੍ਰਿੜ੍ਹ ਰਹੇਗਾ, ਨਾਲੇ ਮੇਰੀ ਬਾਂਹ ਉਹ ਨੂੰ ਤਕੜਾਈ ਦੇਵੇਗੀ।
ਜ਼ਬੂਰ 89 : 22 (IRVPA)
ਨਾ ਕੋਈ ਵੈਰੀ ਉਸ ਤੋਂ ਚੱਟੀ ਲਵੇਗਾ, ਨਾ ਦੁਸ਼ਟ ਦਾ ਪੁੱਤਰ ਉਹ ਨੂੰ ਔਖਿਆਂ ਕਰੇਗਾ।
ਜ਼ਬੂਰ 89 : 23 (IRVPA)
ਮੈਂ ਉਹ ਦੇ ਅੱਗੋਂ ਉਹ ਦੇ ਵਿਰੋਧੀਆਂ ਨੂੰ ਮਾਰਾਂਗਾ, ਅਤੇ ਉਹ ਦੇ ਵੈਰੀਆਂ ਨੂੰ ਕੁੱਟਾਂਗਾ।
ਜ਼ਬੂਰ 89 : 24 (IRVPA)
ਪਰ ਮੇਰੀ ਵਫ਼ਾਦਾਰੀ ਅਤੇ ਮੇਰੀ ਦਯਾ ਉਹ ਦੇ ਨਾਲ ਰਹੇਗੀ, ਅਤੇ ਮੇਰੇ ਨਾਮ ਦੇ ਕਾਰਨ ਉਹ ਦਾ ਸਿੰਗ ਉੱਚਾ ਕੀਤਾ ਜਾਵੇਗਾ,
ਜ਼ਬੂਰ 89 : 25 (IRVPA)
ਅਤੇ ਮੈਂ ਉਹ ਦਾ ਹੱਥ ਸਮੁੰਦਰ ਉੱਤੇ, ਅਤੇ ਉਹ ਦਾ ਸੱਜਾ ਹੱਥ ਨਦੀਆਂ ਉੱਤੇ ਰੱਖਾਂਗਾ।
ਜ਼ਬੂਰ 89 : 26 (IRVPA)
ਇਹ ਮੈਨੂੰ ਪੁਕਾਰ ਕੇ ਆਖੇਗਾ, ਤੂੰ ਮੇਰਾ ਪਿਤਾ, ਮੇਰਾ ਪਰਮੇਸ਼ੁਰ ਅਤੇ ਮੇਰੀ ਮੁਕਤੀ ਦੀ ਚੱਟਾਨ ਹੈਂ!
ਜ਼ਬੂਰ 89 : 27 (IRVPA)
ਮੈਂ ਵੀ ਉਹ ਨੂੰ ਆਪਣਾ ਪਹਿਲੌਠਾ, ਅਤੇ ਧਰਤੀ ਦਿਆਂ ਰਾਜਿਆਂ ਵਿੱਚੋਂ ਅੱਤ ਮਹਾਨ ਬਣਾਵਾਂਗਾ।
ਜ਼ਬੂਰ 89 : 28 (IRVPA)
ਮੈਂ ਸਦਾ ਉਹ ਦੇ ਲਈ ਆਪਣੀ ਦਯਾ ਬਣਾਈ ਰੱਖਾਂਗਾ, ਅਤੇ ਮੇਰਾ ਨੇਮ ਉਹ ਦੇ ਨਾਲ ਪੱਕਾ ਰਹੇਗਾ,
ਜ਼ਬੂਰ 89 : 29 (IRVPA)
ਅਤੇ ਮੈਂ ਉਹ ਦੇ ਵੰਸ਼ ਨੂੰ ਸਦਾ ਤੱਕ, ਅਤੇ ਉਹ ਦੀ ਰਾਜ ਗੱਦੀ ਨੂੰ ਅਕਾਸ਼ ਦੇ ਦਿਨਾਂ ਵਾਂਗੂੰ ਸਾਂਭਾਂਗਾ।
ਜ਼ਬੂਰ 89 : 30 (IRVPA)
ਜੇ ਉਹ ਦੇ ਬੱਚੇ ਮੇਰੀ ਬਿਵਸਥਾ ਨੂੰ ਤਿਆਗ ਦੇਣ, ਅਤੇ ਮੇਰੇ ਨਿਆਂਵਾਂ ਉੱਤੇ ਨਾ ਚੱਲਣ,
ਜ਼ਬੂਰ 89 : 31 (IRVPA)
ਜੇ ਓਹ ਮੇਰੀਆਂ ਬਿਧੀਆਂ ਨੂੰ ਵਿਗਾੜ ਦੇਣ, ਅਤੇ ਮੇਰੇ ਹੁਕਮਾਂ ਦੀ ਪਾਲਣਾ ਨਾ ਕਰਨ,
ਜ਼ਬੂਰ 89 : 32 (IRVPA)
ਤਾਂ ਮੈਂ ਡੰਡੇ ਨਾਲ ਉਨ੍ਹਾਂ ਦੇ ਅਪਰਾਧਾਂ ਦੀ ਅਤੇ ਕੋਰੜਿਆਂ ਨਾਲ ਉਨ੍ਹਾਂ ਦੀ ਬਦੀ ਦੀ ਸਜ਼ਾ ਦਿਆਂਗਾ।
ਜ਼ਬੂਰ 89 : 33 (IRVPA)
ਪਰ ਮੈਂ ਆਪਣੀ ਦਯਾ ਉਸ ਤੋਂ ਹਟਾ ਨਾ ਲਵਾਂਗਾ, ਨਾ ਆਪਣੀ ਵਫ਼ਾਦਾਰੀ ਛੱਡ ਕੇ ਝੂਠਾ ਹੋਵਾਂਗਾ।
ਜ਼ਬੂਰ 89 : 34 (IRVPA)
ਮੈਂ ਆਪਣੇ ਨੇਮ ਨੂੰ ਭਰਿਸ਼ਟ ਨਾ ਕਰਾਂਗਾ, ਅਤੇ ਜੋ ਮੇਰੇ ਬੁੱਲ੍ਹਾਂ ਵਿੱਚੋਂ ਨਿੱਕਲਿਆ ਉਹ ਨੂੰ ਨਾ ਬਦਲਾਂਗਾ।
ਜ਼ਬੂਰ 89 : 35 (IRVPA)
ਇੱਕ ਵਾਰ ਮੈਂ ਆਪਣੀ ਪਵਿੱਤਰਤਾਈ ਦੀ ਸਹੁੰ ਖਾ ਚੁੱਕਾ ਹਾਂ, ਫੇਰ ਦਾਊਦ ਨਾਲ ਝੂਠ ਨਾ ਬੋਲਾਂਗਾ।
ਜ਼ਬੂਰ 89 : 36 (IRVPA)
ਉਹ ਦਾ ਵੰਸ਼ ਅੰਤ ਤੱਕ, ਅਤੇ ਉਹ ਦੀ ਰਾਜ ਗੱਦੀ ਸੂਰਜ ਵਾਂਗੂੰ ਮੇਰੇ ਅੱਗੇ ਬਣੀ ਰਹੇਗੀ।
ਜ਼ਬੂਰ 89 : 37 (IRVPA)
ਉਹ ਚੰਦਰਮਾਂ ਜਿਹੀ ਕਾਇਮ ਰਹੇਗੀ, ਅਤੇ ਗਗਣ ਦੀ ਸੱਚੀ ਸਾਖੀ ਜਿਹੀ। ਸਲਹ।
ਜ਼ਬੂਰ 89 : 38 (IRVPA)
ਰਾਜੇ ਦੀ ਹਾਰ ਉੱਤੇ ਵਿਰਲਾਪ ਪਰ ਤੂੰ ਤਾਂ ਤਿਆਗ ਦਿੱਤਾ ਅਤੇ ਰੱਦ ਕੀਤਾ ਹੈ, ਤੂੰ ਤਾਂ ਆਪਣੇ ਮਸਹ ਕੀਤੇ ਹੋਏ ਉੱਤੇ ਕ੍ਰੋਧਵਾਨ ਹੋਈਆਂ ਹੈਂ,
ਜ਼ਬੂਰ 89 : 39 (IRVPA)
ਤੂੰ ਆਪਣੇ ਦਾਸ ਦੇ ਨੇਮ ਨੂੰ ਘਿਣਾਉਣਾ ਸਮਝਿਆ, ਤੂੰ ਉਹ ਦੇ ਮੁਕਟ ਨੂੰ ਮਿੱਟੀ ਵਿੱਚ ਭਰਿਸ਼ਟ ਕੀਤਾ ਹੈ,
ਜ਼ਬੂਰ 89 : 40 (IRVPA)
ਤੂੰ ਉਹ ਦੀਆਂ ਸਾਰੀਆਂ ਵਾੜਾਂ ਨੂੰ ਤੋੜ ਦਿੱਤਾ ਹੈ, ਤੂੰ ਉਹ ਦੇ ਕਿਲਿਆਂ ਨੂੰ ਥੇਹ ਕਰ ਦਿੱਤਾ ਹੈ!
ਜ਼ਬੂਰ 89 : 41 (IRVPA)
ਉਸ ਰਾਹ ਦੇ ਸਾਰੇ ਲੰਘਣ ਵਾਲੇ ਉਹ ਨੂੰ ਲੁੱਟਦੇ ਹਨ, ਉਹ ਦੇ ਗੁਆਂਢੀ ਉਹ ਦੀ ਨਿੰਦਿਆ ਕਰਦੇ ਹਨ।
ਜ਼ਬੂਰ 89 : 42 (IRVPA)
ਤੂੰ ਉਹ ਦੇ ਵਿਰੋਧੀਆਂ ਦੇ ਸੱਜੇ ਹੱਥ ਨੂੰ ਉੱਚਿਆਂ ਕੀਤਾ, ਤੂੰ ਉਹ ਦੇ ਸਾਰੇ ਵੈਰੀਆਂ ਨੂੰ ਅਨੰਦ ਕੀਤਾ ਹੈ!
ਜ਼ਬੂਰ 89 : 43 (IRVPA)
ਤੂੰ ਉਹ ਦੀ ਤਲਵਾਰ ਦੀ ਧਾਰ ਨੂੰ ਵੀ ਮੋੜ ਦਿੱਤਾ ਹੈ, ਅਤੇ ਲੜਾਈ ਵਿੱਚ ਉਹ ਨੂੰ ਖਲੋਣ ਨਹੀਂ ਦਿੱਤਾ।
ਜ਼ਬੂਰ 89 : 44 (IRVPA)
ਤੂੰ ਉਹ ਦੇ ਤੇਜ ਨੂੰ ਮੁਕਾ ਦਿੱਤਾ ਹੈ, ਅਤੇ ਉਹ ਦੀ ਰਾਜ ਗੱਦੀ ਨੂੰ ਧਰਤੀ ਉੱਤੇ ਪਟਕਾ ਮਾਰਿਆ।
ਜ਼ਬੂਰ 89 : 45 (IRVPA)
ਤੂੰ ਉਹ ਦੀ ਜਵਾਨੀ ਦੇ ਦਿਨਾਂ ਨੂੰ ਘਟਾ ਦਿੱਤਾ ਹੈ, ਤੂੰ ਉਹ ਨੂੰ ਲਾਜ ਵਿੱਚ ਲਪੇਟਿਆ ਹੈ! ਸਲਹ।
ਜ਼ਬੂਰ 89 : 46 (IRVPA)
ਛੁਟਕਾਰੇ ਦੀ ਪ੍ਰਾਰਥਨਾ ਹੇ ਯਹੋਵਾਹ, ਕਦ ਤੱਕ? ਕੀ ਤੂੰ ਸਦਾ ਤੱਕ ਆਪਣੇ ਆਪ ਨੂੰ ਲੁਕਾਈ ਰੱਖੇਂਗਾ? ਕਦ ਤੱਕ ਤੇਰਾ ਕ੍ਰੋਧ ਅੱਗ ਵਾਂਗੂੰ ਭੱਖਦਾ ਰਹੇਗਾ?
ਜ਼ਬੂਰ 89 : 47 (IRVPA)
ਚੇਤੇ ਕਰ ਕਿ ਮੇਰਾ ਵੇਲਾ ਕਿੰਨ੍ਹਾਂ ਘੱਟ ਹੈ, ਤੂੰ ਕਿਹੜੇ ਵਿਅਰਥ ਲਈ ਸਾਰੇ ਆਦਮ ਵੰਸ਼ ਨੂੰ ਉਤਪਤ ਕੀਤਾ!
ਜ਼ਬੂਰ 89 : 48 (IRVPA)
ਕਿਹੜਾ ਮਨੁੱਖ ਜਿਉਂਦਾ ਰਹੇਗਾ ਅਤੇ ਮੌਤ ਨੂੰ ਨਾ ਵੇਖੇਗਾ, ਅਤੇ ਆਪਣੀ ਜਾਨ ਨੂੰ ਪਤਾਲ ਦੇ ਵੱਸ ਤੋਂ ਛੁਡਾਵੇਗਾ? ਸਲਹ।
ਜ਼ਬੂਰ 89 : 49 (IRVPA)
ਹੇ ਪ੍ਰਭੂ, ਤੇਰੀਆਂ ਓਹ ਪਹਿਲੀਆਂ ਦਿਆਲ਼ਗੀਆਂ ਕਿੱਥੇ ਹਨ, ਜਿਨ੍ਹਾਂ ਦੇ ਵਿਖੇ ਤੂੰ ਆਪਣੀ ਵਫ਼ਾਦਾਰੀ ਵਿੱਚ ਦਾਊਦ ਨਾਲ ਸਹੁੰ ਖਾਧੀ ਸੀ?
ਜ਼ਬੂਰ 89 : 50 (IRVPA)
ਹੇ ਪ੍ਰਭੂ, ਆਪਣੇ ਦਾਸਾਂ ਦੇ ਉਲਾਹਮਿਆਂ ਦਾ ਚੇਤਾ ਕਰ, ਮੈਂ ਆਪਣੀ ਛਾਤੀ ਉੱਤੇ ਬਹੁਤ ਸਾਰੇ ਲੋਕਾਂ ਦੇ ਉਲਾਹਮੇ ਚੁੱਕੀ ਬੈਠਾ ਹਾਂ,
ਜ਼ਬੂਰ 89 : 51 (IRVPA)
ਜਿਨ੍ਹਾਂ ਦੇ ਨਾਲ, ਹੇ ਪ੍ਰਭੂ, ਤੇਰੇ ਵੈਰੀਆਂ ਨੇ ਤਾਨੇ ਮਾਰੇ, ਜਿਨ੍ਹਾਂ ਦੇ ਨਾਲ ਉਨ੍ਹਾਂ ਨੇ ਤੇਰੇ ਮਸਹ ਕੀਤੇ ਹੋਏ ਦੇ ਖੁਰਿਆਂ ਉੱਤੇ ਤਾਨੇ ਮਾਰੇ।
ਜ਼ਬੂਰ 89 : 52 (IRVPA)
ਯਹੋਵਾਹ ਸਦਾ ਤੱਕ ਮੁਬਾਰਕ ਹੋਵੇ! ਆਮੀਨ, ਫੇਰ ਆਮੀਨ!
❮
❯
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31
32
33
34
35
36
37
38
39
40
41
42
43
44
45
46
47
48
49
50
51
52