ਜ਼ਬੂਰ 90 : 1 (IRVPA)
ਚੌਥਾ ਭਾਗ ਪਰਮੇਸ਼ੁਰ ਅਤੇ ਮਨੁੱਖ ਪਰਮੇਸ਼ੁਰ ਦੇ ਜਨ ਮੂਸਾ ਦੀ ਪ੍ਰਾਰਥਨਾ ਹੇ ਪ੍ਰਭੂ, ਪੀੜ੍ਹੀਓਂ ਪੀੜ੍ਹੀ, ਤੂੰ ਹੀ ਸਾਡੀ ਵੱਸੋਂ ਰਿਹਾ ਹੈਂ।
ਜ਼ਬੂਰ 90 : 2 (IRVPA)
ਉਸ ਤੋਂ ਪਹਿਲਾਂ ਕਿ ਪਰਬਤ ਉਤਪਤ ਹੋਏ, ਅਤੇ ਧਰਤੀ ਅਤੇ ਜਗਤ ਨੂੰ ਤੂੰ ਰਚਿਆ, ਆਦ ਤੋਂ ਅੰਤ ਤੱਕ ਤੂੰ ਹੀ ਪਰਮੇਸ਼ੁਰ ਹੈਂ।
ਜ਼ਬੂਰ 90 : 3 (IRVPA)
ਤੂੰ ਇਨਸਾਨ ਨੂੰ ਖਾਕ ਵੱਲ ਮੋੜ ਦਿੰਦਾ ਹੈਂ, ਅਤੇ ਫਰਮਾਉਂਦਾ ਹੈਂ, ਹੇ ਆਦਮ ਵੰਸ਼ੀਓ, ਮੁੜੋ!
ਜ਼ਬੂਰ 90 : 4 (IRVPA)
ਤੇਰੀ ਨਿਗਾਹ ਵਿੱਚ ਤਾਂ ਹਜ਼ਾਰ ਵਰ੍ਹੇ ਕੱਲ ਦੇ ਦਿਨ ਵਰਗੇ ਜਦ ਕਿ ਉਹ ਬੀਤ ਜਾਵੇ, ਅਤੇ ਇੱਕ ਪਹਿਰ ਰਾਤ ਵਰਗੇ ਹਨ।
ਜ਼ਬੂਰ 90 : 5 (IRVPA)
ਤੂੰ ਉਨ੍ਹਾਂ ਨੂੰ ਹੜ੍ਹ ਨਾਲ ਹੂੰਝ ਲੈ ਜਾਂਦਾ ਹੈਂ, ਓਹ ਨੀਂਦ ਵਰਗੇ ਹਨ, ਸਵੇਰ ਨੂੰ ਓਹ ਉਸ ਘਾਹ ਹਨ ਜਿਹੜਾ ਪੁੰਗਰਦਾ ਹੈ।
ਜ਼ਬੂਰ 90 : 6 (IRVPA)
ਸਵੇਰ ਨੂੰ ਉਹ ਲਹਿ ਲਹਿ ਕਰਦਾ ਅਤੇ ਵਧਦਾ ਹੈ, ਸੰਝ ਨੂੰ ਵੱਢਿਆ ਜਾਂਦਾ ਅਤੇ ਸੁੱਕ ਜਾਂਦਾ ਹੈ।
ਜ਼ਬੂਰ 90 : 7 (IRVPA)
ਅਸੀਂ ਤਾਂ ਤੇਰੇ ਗੁੱਸੇ ਨਾਲ ਮੁੱਕ ਜਾਂਦੇ, ਅਤੇ ਤੇਰੇ ਕਹਿਰ ਨਾਲ ਘਬਰਾ ਜਾਂਦੇ ਹਾਂ।
ਜ਼ਬੂਰ 90 : 8 (IRVPA)
ਤੂੰ ਸਾਡੀਆਂ ਬਦੀਆਂ ਨੂੰ ਆਪਣੇ ਅੱਗੇ, ਅਤੇ ਸਾਡੇ ਲੁਕੇ ਹੋਏ ਪਾਪਾਂ ਨੂੰ ਆਪਣੇ ਚਿਹਰੇ ਦੇ ਚਾਨਣ ਵਿੱਚ ਰੱਖਿਆ ਹੈ।
ਜ਼ਬੂਰ 90 : 9 (IRVPA)
ਸਾਡੇ ਸਾਰੇ ਦਿਹਾੜੇ ਤਾਂ ਕਹਿਰ ਵਿੱਚ ਬੀਤਦੇ ਹਨ, ਅਸੀਂ ਆਪਣੇ ਵਰ੍ਹਿਆਂ ਨੂੰ ਇੱਕ ਸਾਹ ਵਾਂਗੂੰ ਮੁਕਾਉਂਦੇ ਹਾਂ।
ਜ਼ਬੂਰ 90 : 10 (IRVPA)
ਸਾਡੀ ਉਮਰ ਦੇ ਦਿਨ ਸੱਤਰ ਵਰ੍ਹੇ ਹਨ, ਪਰ ਜੇ ਸਾਹ ਸੱਚ ਹੋਵੇ ਤਾਂ ਅੱਸੀ ਵਰ੍ਹੇ, ਪਰ ਉਨ੍ਹਾਂ ਦਾ ਬਲ* ਆਕੜ ਕਸ਼ਟ ਅਤੇ ਸੋਗ ਹੀ ਹੈ, ਉਹ ਛੇਤੀ ਬੀਤ ਜਾਂਦੇ ਹਨ ਅਤੇ ਅਸੀਂ ਉਡਾਰੀ ਮਾਰ ਜਾਂਦੇ ਹਾਂ।
ਜ਼ਬੂਰ 90 : 11 (IRVPA)
ਤੇਰੇ ਗੁੱਸੇ ਦੇ ਜ਼ੋਰ ਨੂੰ ਅਤੇ ਤੇਰੇ ਕਹਿਰ ਨੂੰ ਤੇਰੇ ਭੈਅ ਅਨੁਸਾਰ ਕੌਣ ਜਾਣਦਾ ਹੈ?
ਜ਼ਬੂਰ 90 : 12 (IRVPA)
ਸਾਨੂੰ ਸਾਡੇ ਦਿਨ ਗਿਣਨਾ ਐਉਂ ਸਿਖਲਾ, ਕਿ ਅਸੀਂ ਸੇਵਾ ਵਾਲਾ ਮਨ ਪਰਾਪਤ ਕਰੀਏ।
ਜ਼ਬੂਰ 90 : 13 (IRVPA)
ਮੁੜ ਆ, ਹੇ ਯਹੋਵਾਹ, ਕਿੰਨ੍ਹਾਂ ਚਿਰ ਤੱਕ? ਅਤੇ ਆਪਣੇ ਦਾਸਾਂ ਉੱਤੇ ਤਰਸ ਖਾਹ!
ਜ਼ਬੂਰ 90 : 14 (IRVPA)
ਸਵੇਰ ਨੂੰ ਆਪਣੀ ਦਯਾ ਨਾਲ ਸਾਡੀ ਨਿਸ਼ਾ ਕਰ, ਕਿ ਅਸੀਂ ਆਪਣੇ ਸਾਰੇ ਦਿਨ ਜੈਕਾਰੇ ਗਜਾਈਏ ਅਤੇ ਅਨੰਦ ਕਰੀਏ।
ਜ਼ਬੂਰ 90 : 15 (IRVPA)
ਸਾਨੂੰ ਓਨੇ ਦਿਨ ਅਨੰਦ ਕਰਵਾ ਜਿੰਨਾਂ ਚਿਰ ਤੂੰ ਸਾਨੂੰ ਦੁਖੀ ਰੱਖਿਆ ਹੈ, ਅਤੇ ਜਿੰਨੇ ਵਰ੍ਹੇ ਅਸੀਂ ਬੁਰਿਆਈ ਵੇਖੀ ਹੈ।
ਜ਼ਬੂਰ 90 : 16 (IRVPA)
ਤੇਰੀ ਕਿਰਪਾ ਤੇਰੇ ਦਾਸਾਂ ਉੱਤੇ ਅਤੇ ਤੇਰਾ ਤੇਜ ਉਨ੍ਹਾਂ ਦੀ ਅੰਸ ਉੱਤੇ ਪਰਗਟ ਹੋਵੇ।
ਜ਼ਬੂਰ 90 : 17 (IRVPA)
ਪ੍ਰਭੂ ਸਾਡੇ ਪਰਮੇਸ਼ੁਰ ਦੀ ਪ੍ਰਸੰਨਤਾ ਸਾਡੇ ਉੱਤੇ ਹੋਵੇ, ਸਾਡੇ ਹੱਥਾਂ ਦੇ ਕੰਮ ਸਾਡੇ ਲਈ ਕਾਇਮ ਕਰ, ਹਾਂ, ਸਾਡੇ ਹੱਥਾਂ ਦੇ ਕੰਮ ਕਾਇਮ ਕਰ।

1 2 3 4 5 6 7 8 9 10 11 12 13 14 15 16 17