ਜ਼ਬੂਰ 91 : 1 (IRVPA)
ਪਰਮੇਸ਼ੁਰ ਸਾਡੀ ਰੱਖਿਆ ਕਰਨ ਵਾਲਾ ਜਿਹੜਾ ਅੱਤ ਮਹਾਨ ਦੀ ਓਟ ਵਿੱਚ ਵੱਸਦਾ ਹੈ, ਉਹ ਸਰਬ ਸ਼ਕਤੀਮਾਨ ਦੇ ਸਾਯੇ ਹੇਠ ਟਿਕੇਗਾ।
ਜ਼ਬੂਰ 91 : 2 (IRVPA)
ਮੈਂ ਯਹੋਵਾਹ ਦੇ ਵਿਖੇ ਆਖਾਂਗਾ, ਕਿ ਉਹ ਮੇਰੀ ਪਨਾਹ ਅਤੇ ਮੇਰਾ ਗੜ੍ਹ ਹੈ, ਮੇਰਾ ਪਰਮੇਸ਼ੁਰ ਜਿਹ ਦੇ ਉੱਤੇ ਮੈਂ ਭਰੋਸਾ ਰੱਖਦਾ ਹਾਂ।
ਜ਼ਬੂਰ 91 : 3 (IRVPA)
ਉਹ ਤਾਂ ਤੈਨੂੰ ਫਾਂਧੀ ਦੀ ਫਾਹੀ ਵਿੱਚੋਂ ਅਤੇ ਘਾਤਕ ਮਰੀ ਤੋਂ ਛੁਟਕਾਰਾ ਦੇਵੇਗਾ।
ਜ਼ਬੂਰ 91 : 4 (IRVPA)
ਉਹ ਆਪਣੇ ਖੰਭਾਂ ਨਾਲ ਤੈਨੂੰ ਢੱਕ ਲਵੇਗਾ, ਅਤੇ ਉਹ ਦੇ ਪਰਾਂ ਹੇਠ ਤੂੰ ਪਨਾਹ ਲਵੇਂਗਾ, ਉਹ ਦੀ ਸਚਿਆਈ ਇੱਕ ਢਾਲ਼ ਅਤੇ ਫਰੀ ਹੈ।
ਜ਼ਬੂਰ 91 : 5 (IRVPA)
ਤੂੰ ਰਾਤ ਦੇ ਭੈਜਲ ਤੋਂ ਨਾ ਡਰੇਂਗਾ, ਨਾ ਦਿਨ ਦੇ ਉੱਡਦੇ ਤੀਰ ਤੋਂ,
ਜ਼ਬੂਰ 91 : 6 (IRVPA)
ਨਾ ਉਸ ਮਰੀ ਤੋਂ ਜਿਹੜੀ ਅਨ੍ਹੇਰੇ ਵਿੱਚ ਚੱਲਦੀ ਹੈ, ਨਾ ਉਸ ਤਬਾਹੀ ਤੋਂ ਜਿਹੜੀ ਦੁਪਹਿਰ ਨੂੰ ਉਜਾੜ ਦੀ ਹੈ।
ਜ਼ਬੂਰ 91 : 7 (IRVPA)
ਤੇਰੇ ਮੁੱਢ ਹਜ਼ਾਰ ਅਤੇ ਤੇਰੇ ਸੱਜੇ ਹੱਥ ਦਸ ਹਜ਼ਾਰ ਡਿੱਗਣਗੇ, ਪਰ ਉਹ ਤੇਰੇ ਨੇੜੇ ਨਾ ਆਵੇਗੀ।
ਜ਼ਬੂਰ 91 : 8 (IRVPA)
ਕੇਵਲ ਤੂੰ ਆਪਣੀਆਂ ਅੱਖਾਂ ਨਾਲ ਨਿਗਾਹ ਕਰੇਂਗਾ, ਅਤੇ ਦੁਸ਼ਟਾਂ ਦਾ ਬਦਲਾ ਵੇਖੇਂਗਾ।
ਜ਼ਬੂਰ 91 : 9 (IRVPA)
ਹੇ ਯਹੋਵਾਹ, ਤੂੰ ਤਾਂ ਮੇਰੀ ਪਨਾਹਗਾਰ ਹੈਂ, ਤੂੰ ਅੱਤ ਮਹਾਨ ਨੂੰ ਆਪਣੀ ਵੱਸੋਂ ਕਰ ਲਿਆ ਹੈ।
ਜ਼ਬੂਰ 91 : 10 (IRVPA)
ਤੇਰੇ ਉੱਤੇ ਕੋਈ ਬੁਰਿਆਈ ਨਹੀਂ ਪਵੇਗੀ, ਨਾ ਕੋਈ ਬਵਾ ਤੇਰੇ ਡੇਰੇ ਕੋਲ ਪਹੁੰਚੇਗੀ।
ਜ਼ਬੂਰ 91 : 11 (IRVPA)
ਉਹ ਤਾਂ ਆਪਣੇ ਦੂਤਾਂ ਨੂੰ ਤੇਰੇ ਲਈ ਹੁਕਮ ਦੇਵੇਗਾ, ਕਿ ਤੇਰਿਆਂ ਸਾਰਿਆਂ ਰਾਹਾਂ ਵਿੱਚ ਤੇਰੀ ਰੱਖਿਆ ਕਰਨ।
ਜ਼ਬੂਰ 91 : 12 (IRVPA)
ਓਹ ਤੈਨੂੰ ਹੱਥਾਂ ਉੱਤੇ ਚੁੱਕ ਲੈਣਗੇ, ਮਤੇ ਪੱਥਰ ਨਾਲ ਤੇਰੇ ਪੈਰ ਨੂੰ ਸੱਟ ਲੱਗੇ।
ਜ਼ਬੂਰ 91 : 13 (IRVPA)
ਤੂੰ ਸ਼ੇਰ ਅਤੇ ਸੱਪ ਨੂੰ ਮਿੱਧੇਂਗਾ, ਤੂੰ ਜੁਆਨ ਸ਼ੇਰ ਅਤੇ ਨਾਗ ਨੂੰ ਲਤਾੜੇਂਗਾ।
ਜ਼ਬੂਰ 91 : 14 (IRVPA)
ਉਸ ਨੇ ਤਾਂ ਮੇਰੇ ਨਾਲ ਪ੍ਰੀਤ ਲਾਈ ਹੈ, ਸੋ ਮੈਂ ਉਹ ਨੂੰ ਛੁਡਾਵਾਂਗਾ, ਮੈਂ ਉਹ ਨੂੰ ਉੱਚਾ ਕਰਾਂਗਾ, ਉਹ ਨੇ ਮੇਰਾ ਨਾਮ ਜੋ ਜਾਣਿਆ ਹੈ।
ਜ਼ਬੂਰ 91 : 15 (IRVPA)
ਉਹ ਮੈਨੂੰ ਪੁਕਾਰੇਗਾ ਅਤੇ ਮੈਂ ਉਹ ਨੂੰ ਉੱਤਰ ਦਿਆਂਗਾ, ਦੁੱਖ ਵਿੱਚ ਮੈਂ ਉਹ ਦੇ ਅੰਗ-ਸੰਗ ਹੋਵਾਂਗਾ, ਮੈਂ ਉਹ ਨੂੰ ਛੁਡਾਵਾਂਗਾ ਅਤੇ ਉਹ ਨੂੰ ਆਦਰ ਦਿਆਂਗਾ,
ਜ਼ਬੂਰ 91 : 16 (IRVPA)
ਆਰਜਾ ਦੇ ਵਾਧੇ ਨਾਲ ਮੈਂ ਉਹ ਦੀ ਨਿਸ਼ਾ ਕਰਾਂਗਾ, ਅਤੇ ਉਹ ਨੂੰ ਆਪਣੀ ਮੁਕਤੀ ਵਿਖਾਵਾਂਗਾ।

1 2 3 4 5 6 7 8 9 10 11 12 13 14 15 16