ਜ਼ਬੂਰ 92 : 1 (IRVPA)
{ਉਸਤਤ ਦਾ ਗੀਤ} [PS] ਯਹੋਵਾਹ ਦਾ ਧੰਨਵਾਦ ਕਰਨਾ, ਅਤੇ, ਹੇ ਅੱਤ ਮਹਾਨ, ਤੇਰੇ ਨਾਮ ਦਾ ਗੁਣ ਗਾਉਣਾ ਭਲਾ ਹੈ,
ਜ਼ਬੂਰ 92 : 2 (IRVPA)
ਨਾਲੇ ਸਵੇਰ ਨੂੰ ਤੇਰੀ ਦਯਾ ਦਾ, ਅਤੇ ਰਾਤ ਨੂੰ ਤੇਰੀ ਵਫ਼ਾਦਾਰੀ ਦਾ ਪਰਚਾਰ ਕਰਨਾ,
ਜ਼ਬੂਰ 92 : 3 (IRVPA)
ਦਸਾਂ ਤਰ੍ਹਾਂ ਵਾਲੇ ਵਾਜੇ ਉੱਤੇ ਅਤੇ ਸਿਤਾਰ ਉੱਤੇ, ਅਤੇ ਬਰਬਤ ਦੇ ਬਿਹਾਗ ਦੇ ਸੁਰ ਉੱਤੇ।
ਜ਼ਬੂਰ 92 : 4 (IRVPA)
ਹੇ ਯਹੋਵਾਹ, ਤੂੰ ਤਾਂ ਆਪਣੀ ਕਾਰੀਗਰੀ ਨਾਲ ਮੈਨੂੰ ਅਨੰਦ ਕੀਤਾ ਹੈ, ਤੇਰੇ ਹੱਥ ਦਿਆਂ ਕੰਮਾਂ ਕਾਰਨ ਮੈਂ ਜੈਕਾਰਾ ਗਜਾਵਾਂਗਾ।
ਜ਼ਬੂਰ 92 : 5 (IRVPA)
ਹੇ ਯਹੋਵਾਹ, ਤੇਰੇ ਕੰਮ ਕਿੰਨੇ ਵੱਡੇ ਹਨ! ਤੇਰੇ ਖਿਆਲ ਬਹੁਤ ਹੀ ਡੂੰਘੇ ਹਨ!
ਜ਼ਬੂਰ 92 : 6 (IRVPA)
ਗਿਆਨਹੀਣ ਮਨੁੱਖ ਨਹੀਂ ਜਾਣਦਾ, ਨਾ ਮੂਰਖ ਇਸ ਗੱਲ ਨੂੰ ਸਮਝਦਾ,
ਜ਼ਬੂਰ 92 : 7 (IRVPA)
ਕਿ ਦੁਸ਼ਟ ਜਦੋਂ ਘਾਹ ਵਾਂਗੂੰ ਫੁੱਟਦੇ ਹਨ ਅਤੇ ਸਾਰੇ ਬਦਕਾਰ ਫੁੱਲਦੇ ਫਲਦੇ ਹਨ, ਇਹ ਇਸ ਕਰਕੇ ਹੈ ਕਿ ਓਹ ਸਦਾ ਲਈ ਨਾਸ ਹੋ ਜਾਣ।
ਜ਼ਬੂਰ 92 : 8 (IRVPA)
ਪਰ ਤੂੰ, ਹੇ ਯਹੋਵਾਹ, ਜੁੱਗੋ-ਜੁੱਗ ਮਹਾਨ ਹੈਂ।
ਜ਼ਬੂਰ 92 : 9 (IRVPA)
ਵੇਖ, ਤੇਰੇ ਵੈਰੀ, ਹੇ ਯਹੋਵਾਹ, ਹਾਂ, ਵੇਖ, ਤੇਰੇ ਵੈਰੀ ਨਸ਼ਟ ਹੋ ਜਾਣਗੇ, ਅਤੇ ਸਾਰੇ ਕੁਕਰਮੀ ਖਿੰਡ ਪੁੰਡ ਜਾਣਗੇ!
ਜ਼ਬੂਰ 92 : 10 (IRVPA)
ਪਰ ਤੂੰ ਜੰਗਲੀ ਸਾਨ੍ਹ ਦੇ ਸਿੰਗ ਵਾਂਗੂੰ ਮੇਰੇ ਸਿੰਗ ਨੂੰ ਉੱਚਿਆਂ ਕੀਤਾ ਹੈ, ਮੈਂ ਸੱਜਰੇ ਤੇਲ ਨਾਲ ਮਲਿਆ ਗਿਆ।
ਜ਼ਬੂਰ 92 : 11 (IRVPA)
ਮੇਰੀ ਅੱਖ ਨੇ ਮੇਰੇ ਘਾਤੀਆਂ ਉੱਤੇ ਨਜ਼ਰ ਕੀਤੀ, ਮੇਰੇ ਕੰਨ ਨੇ ਮੇਰੇ ਭੈੜੇ ਵਿਰੋਧੀਆਂ ਦਾ ਹਾਲ ਸੁਣਿਆ!
ਜ਼ਬੂਰ 92 : 12 (IRVPA)
ਧਰਮੀ ਖਜ਼ੂਰ ਦੇ ਬਿਰਛ ਵਾਂਗੂੰ ਫਲਿਆ ਰਹੇਗਾ, ਲਬਾਨੋਨ ਦੇ ਦਿਆਰ ਵਾਂਗੂੰ ਵਧਦਾ ਜਾਵੇਗਾ।
ਜ਼ਬੂਰ 92 : 13 (IRVPA)
ਜਿਹੜੇ ਯਹੋਵਾਹ ਦੇ ਭਵਨ ਵਿੱਚ ਲਾਏ ਹੋਏ ਹਨ, ਓਹ ਪਰਮੇਸ਼ੁਰ ਦੀਆਂ ਦਰਗਾਹਾਂ ਵਿੱਚ ਲਹਿਲਹਾਉਣਗੇ।
ਜ਼ਬੂਰ 92 : 14 (IRVPA)
ਓਹ ਬੁਢੇਪੇ ਵਿੱਚ ਵੀ ਫਲ ਲਿਆਉਣਗੇ, ਓਹ ਹਰੇ ਤੇ ਰਸ ਭਰੇ ਰਹਿਣਗੇ,
ਜ਼ਬੂਰ 92 : 15 (IRVPA)
ਕਿ ਓਹ ਪਰਗਟ ਕਰਨ ਕਿ ਯਹੋਵਾਹ ਸੱਚ ਹੈ, ਉਹ ਮੇਰੀ ਚੱਟਾਨ ਹੈ ਅਤੇ ਉਹ ਦੇ ਵਿੱਚ ਕੋਈ ਅਧਰਮੀ ਨਹੀਂ ਹੈ। [PE]

1 2 3 4 5 6 7 8 9 10 11 12 13 14 15

BG:

Opacity:

Color:


Size:


Font: