ਜ਼ਬੂਰ 94 : 1 (IRVPA)
{ਪਰਮੇਸ਼ੁਰ ਸਾਰਿਆਂ ਦਾ ਨਿਆਂ ਕਰਨ ਵਾਲਾ} [PS] ਹੇ ਯਹੋਵਾਹ, ਬਦਲਾ ਲੈਣ ਵਾਲੇ ਪਰਮੇਸ਼ੁਰ, ਹੇ ਬਦਲਾ ਲੈਣ ਵਾਲੇ ਪਰਮੇਸ਼ੁਰ, ਆਪਣਾ ਕ੍ਰੋਧ [* ਤੇਜ] ਵਿਖਾ!
ਜ਼ਬੂਰ 94 : 2 (IRVPA)
ਹੇ ਧਰਤੀ ਦੇ ਨਿਆਈਂ, ਆਪਣੇ ਆਪ ਨੂੰ ਉਠਾ, ਹੰਕਾਰੀਆਂ ਦੇ ਜੋਗ ਬਦਲਾ ਦੇ!
ਜ਼ਬੂਰ 94 : 3 (IRVPA)
ਹੇ ਯਹੋਵਾਹ, ਜਦੋਂ ਤੋੜੀ ਦੁਸ਼ਟ, ਕਦੋਂ ਤੋੜੀ ਦੁਸ਼ਟ ਬਗਲਾਂ ਵਜਾਉਣਗੇ?
ਜ਼ਬੂਰ 94 : 4 (IRVPA)
ਓਹ ਡਕਾਰਦੇ, ਓਹ ਨੱਕ ਚੜ੍ਹਾ ਕੇ ਬੋਲਦੇ ਹਨ, ਸਾਰੇ ਬਦਕਾਰ ਵੱਡੇ ਬੋਲ ਬੋਲਦੇ ਹਨ!
ਜ਼ਬੂਰ 94 : 5 (IRVPA)
ਹੇ ਯਹੋਵਾਹ, ਓਹ ਤੇਰੀ ਪਰਜਾ ਨੂੰ ਚੂਰ-ਚੂਰ ਕਰਦੇ ਹਨ, ਓਹ ਤੇਰੀ ਮਿਰਾਸ ਨੂੰ ਦੁੱਖ ਦਿੰਦੇ ਹਨ।
ਜ਼ਬੂਰ 94 : 6 (IRVPA)
ਓਹ ਵਿਧਵਾ ਅਤੇ ਪਰਦੇਸੀ ਨੂੰ ਵੱਢ ਸੁੱਟਦੇ ਹਨ, ਅਤੇ ਯਤੀਮਾਂ ਦਾ ਘਾਤ ਕਰਦੇ ਹਨ,
ਜ਼ਬੂਰ 94 : 7 (IRVPA)
ਅਤੇ ਉਹ ਆਖਦੇ ਹਨ ਕਿ ਯਹੋਵਾਹ ਨਾ ਵੇਖੇਗਾ, ਅਤੇ ਯਾਕੂਬ ਦਾ ਪਰਮੇਸ਼ੁਰ ਕੁਝ ਧਿਆਨ ਨਾ ਕਰੇਗਾ!
ਜ਼ਬੂਰ 94 : 8 (IRVPA)
ਹੇ ਪਸ਼ੂ ਵੱਤ ਲੋਕੋ, ਸਮਝੋ! ਹੇ ਮੂਰਖੋ, ਤੁਸੀਂ ਕਦੋਂ ਬੁੱਧਵਾਨ ਬਣੋਗੇ?
ਜ਼ਬੂਰ 94 : 9 (IRVPA)
ਜਿਸ ਨੇ ਕੰਨ ਲਾਇਆ, ਭਲਾ, ਉਹ ਨਹੀਂ ਸੁਣੇਗਾ? ਜਿਸ ਨੇ ਅੱਖ ਰਚੀ, ਭਲਾ, ਉਹ ਨਹੀਂ ਵੇਖੇਗਾ?
ਜ਼ਬੂਰ 94 : 10 (IRVPA)
ਜਿਹੜਾ ਕੌਮਾਂ ਨੂੰ ਤਾੜਦਾ ਹੈ, ਜਿਹੜਾ ਆਦਮੀ ਨੂੰ ਵਿਦਿਆ ਸਿਖਾਉਂਦਾ ਹੈ, ਭਲਾ, ਉਹ ਨਾ ਝਿੜਕੇਗਾ?
ਜ਼ਬੂਰ 94 : 11 (IRVPA)
ਯਹੋਵਾਹ ਆਦਮੀ ਦੀਆਂ ਸੋਚਾਂ ਨੂੰ ਜਾਣਦਾ ਹੈ, ਕਿ ਉਹ ਵਿਅਰਥ ਹਨ।
ਜ਼ਬੂਰ 94 : 12 (IRVPA)
ਹੇ ਯਹੋਵਾਹ, ਧੰਨ ਹੈ ਉਹ ਪੁਰਖ ਜਿਹ ਨੂੰ ਤੂੰ ਤਾੜਦਾ ਹੈਂ, ਅਤੇ ਆਪਣੀ ਬਿਵਸਥਾ ਤੋਂ ਸਿੱਖਿਆ ਦਿੰਦਾ ਹੈਂ!
ਜ਼ਬੂਰ 94 : 13 (IRVPA)
ਤਾਂ ਤੂੰ ਉਹ ਨੂੰ ਬੁਰਿਆਂ ਦਿਨਾਂ ਤੋਂ ਚੈਨ ਦੇਵੇਂ, ਜਦ ਤੱਕ ਦੁਸ਼ਟਾਂ ਦੇ ਲਈ ਟੋਆ ਨਾ ਪੁੱਟਿਆ ਜਾਵੇ।
ਜ਼ਬੂਰ 94 : 14 (IRVPA)
ਯਹੋਵਾਹ ਤਾਂ ਆਪਣੀ ਪਰਜਾ ਨੂੰ ਨਾ ਛੱਡੇਗਾ, ਨਾ ਆਪਣੀ ਮਿਰਾਸ ਨੂੰ ਤਿਆਗੇਗਾ।
ਜ਼ਬੂਰ 94 : 15 (IRVPA)
ਜਾਂ ਨਿਆਂ ਧਰਮ ਵੱਲ ਮੁੜ ਆਵੇਗਾ, ਤਾਂ ਸਾਰੇ ਸੁੱਧ ਮਨ ਵਾਲੇ ਉਹ ਦੇ ਮਗਰ ਲੱਗਣਗੇ।
ਜ਼ਬੂਰ 94 : 16 (IRVPA)
ਮੇਰੇ ਲਈ ਬੁਰਿਆਰਾਂ ਉੱਤੇ ਕੌਣ ਉੱਠੇਗਾ, ਅਤੇ ਮੇਰੇ ਲਈ ਬਦਕਾਰਾਂ ਦਾ ਸਾਹਮਣਾ ਕੌਣ ਕਰੇਗਾ?
ਜ਼ਬੂਰ 94 : 17 (IRVPA)
ਜੇ ਯਹੋਵਾਹ ਮੇਰਾ ਸਹਾਇਕ ਨਾ ਹੁੰਦਾ, ਤਾਂ ਮੇਰੀ ਜਾਨ ਝੱਟ ਖਾਮੋਸ਼ੀ ਵਿੱਚ ਜਾ ਵੱਸਦੀ।
ਜ਼ਬੂਰ 94 : 18 (IRVPA)
ਜਦ ਮੈਂ ਆਖਿਆ, ਮੇਰਾ ਪੈਰ ਡੋਲਦਾ ਹੈ, ਤਾਂ, ਹੇ ਯਹੋਵਾਹ, ਤੇਰੀ ਦਯਾ ਮੈਨੂੰ ਸੰਭਾਲਦੀ ਸੀ।
ਜ਼ਬੂਰ 94 : 19 (IRVPA)
ਜਾਂ ਮੇਰੇ ਅੰਦਰ ਬਹੁਤ ਚਿੰਤਾ ਹੁੰਦੀ ਹੈ, ਤਾਂ ਤੇਰੀਆਂ ਤਸੱਲੀਆਂ ਮੇਰੇ ਜੀਅ ਨੂੰ ਖੁਸ਼ ਕਰਦੀਆਂ ਹਨ।
ਜ਼ਬੂਰ 94 : 20 (IRVPA)
ਕੀ ਬਰਬਾਦੀ ਦੀ ਰਾਜ ਗੱਦੀ ਤੇਰੇ ਨਾਲ ਸਾਂਝ ਰੱਖੇਗੀ, ਜੋ ਬਿਧੀ ਦੀ ਓਟ ਵਿੱਚ ਸ਼ਰਾਰਤ ਘੜਦੀ ਹੈ?
ਜ਼ਬੂਰ 94 : 21 (IRVPA)
ਓਹ ਧਰਮੀ ਦੀ ਜਾਨ ਦੇ ਵਿਰੁੱਧ ਚੜ੍ਹ ਆਉਂਦੇ ਹਨ, ਅਤੇ ਨਿਰਦੋਸ਼ੀ ਲਹੂ ਨੂੰ ਦੋਸ਼ੀ ਬਣਾਉਂਦੇ ਹਨ।
ਜ਼ਬੂਰ 94 : 22 (IRVPA)
ਪਰ ਯਹੋਵਾਹ ਮੇਰਾ ਉੱਚਾ ਗੜ੍ਹ ਹੈ, ਅਤੇ ਮੇਰਾ ਪਰਮੇਸ਼ੁਰ ਮੇਰੀ ਪਨਾਹ ਦੀ ਚੱਟਾਨ,
ਜ਼ਬੂਰ 94 : 23 (IRVPA)
ਅਤੇ ਉਹ ਦੁਸ਼ਟਾਂ ਦੀ ਬਦੀ ਮੁੜ ਉਨ੍ਹਾਂ ਹੀ ਦੇ ਪੱਲੇ ਪਵੇਗਾ, ਅਤੇ ਉਨ੍ਹਾਂ ਦੀ ਬੁਰਿਆਈ ਵਿੱਚ ਹੀ ਉਨ੍ਹਾਂ ਨੂੰ ਮਿਟਾ ਦੇਵੇਗਾ, ਹਾਂ, ਯਹੋਵਾਹ ਸਾਡਾ ਪਰਮੇਸ਼ੁਰ ਉਨ੍ਹਾਂ ਨੂੰ ਮਿਟਾ ਦੇਵੇਗਾ! [PE]

1 2 3 4 5 6 7 8 9 10 11 12 13 14 15 16 17 18 19 20 21 22 23

BG:

Opacity:

Color:


Size:


Font: