ਜ਼ਬੂਰ 95 : 1 (IRVPA)
ਉਸਤਤ ਦਾ ਗੀਤ ਆਓ, ਅਸੀਂ ਯਹੋਵਾਹ ਲਈ ਜੈਕਾਰਾ ਗਜਾਈਏ, ਅਤੇ ਆਪਣੀ ਮੁਕਤੀ ਦੀ ਚੱਟਾਨ ਲਈ ਨਾਰਾ ਮਾਰੀਏ!
ਜ਼ਬੂਰ 95 : 2 (IRVPA)
ਧੰਨਵਾਦ ਕਰਦਿਆਂ ਉਹ ਦੇ ਹਜ਼ੂਰ ਵਿੱਚ, ਉਹ ਦੇ ਲਈ ਭਜਨਾਂ ਦੇ ਨਾਰੇ ਮਾਰਦਿਆਂ ਚੱਲੀਏ!
ਜ਼ਬੂਰ 95 : 3 (IRVPA)
ਯਹੋਵਾਹ ਤਾਂ ਮਹਾਨ ਪਰਮੇਸ਼ੁਰ ਹੈ, ਅਤੇ ਸਾਰੇ ਦੇਵਤਿਆਂ ਉੱਤੇ ਵੱਡਾ ਪਾਤਸ਼ਾਹ ਹੈ,
ਜ਼ਬੂਰ 95 : 4 (IRVPA)
ਜਿਹ ਦੇ ਹੱਥ ਵਿੱਚ ਧਰਤੀ ਦੇ ਥੱਲੇ ਹਨ, ਪਹਾੜਾਂ ਦੀਆਂ ਟੀਸੀਆਂ ਵੀ ਉਹ ਦੀਆਂ ਹਨ,
ਜ਼ਬੂਰ 95 : 5 (IRVPA)
ਸਮੁੰਦਰ ਉਹ ਦਾ ਹੈ ਅਤੇ ਉਹ ਨੇ ਉਸ ਨੂੰ ਬਣਾਇਆ, ਅਤੇ ਉਹ ਦੇ ਹੱਥਾਂ ਨੇ ਖੁਸ਼ਕੀ ਨੂੰ ਵੀ ਸਾਜਿਆ।
ਜ਼ਬੂਰ 95 : 6 (IRVPA)
ਆਓ, ਅਸੀਂ ਮੱਥਾ ਟੇਕੀਏ ਅਤੇ ਝੁੱਕ ਕੇ ਯਹੋਵਾਹ ਆਪਣੇ ਸਿਰਜਣਹਾਰ ਦੇ ਅੱਗੇ ਗੋਡੇ ਨਿਵਾਈਏ!
ਜ਼ਬੂਰ 95 : 7 (IRVPA)
ਉਹ ਤਾਂ ਸਾਡਾ ਪਰਮੇਸ਼ੁਰ ਹੈ, ਅਸੀਂ ਉਹ ਦੀ ਜੂਹ ਦੀ ਪਰਜਾ ਅਤੇ ਉਹ ਦੇ ਹੱਥ ਦੀਆਂ ਭੇਡਾਂ ਹਾਂ। ਕਾਸ਼ ਕਿ ਤੁਸੀਂ ਅੱਜ ਉਸ ਦੀ ਅਵਾਜ਼ ਸੁਣਦੇ!
ਜ਼ਬੂਰ 95 : 8 (IRVPA)
ਤੁਸੀਂ ਆਪਣੇ ਦਿਲਾਂ ਨੂੰ ਕਠੋਰ ਨਾ ਕਰੋ, ਜਿਵੇਂ ਮਰੀਬਾਹ ਤੇ ਮੱਸਾਹ ਦੇ ਵੇਲੇ ਉਜਾੜ ਵਿੱਚ ਕੀਤਾ,
ਜ਼ਬੂਰ 95 : 9 (IRVPA)
ਜਦ ਤੁਹਾਡੇ ਪੁਰਖਿਆਂ ਨੇ ਮੈਨੂੰ ਪਰਤਾਇਆ, ਮੇਰੀ ਜਾਚ ਕੀਤੀ ਅਤੇ ਮੇਰਾ ਕੰਮ ਵੇਖਿਆ।
ਜ਼ਬੂਰ 95 : 10 (IRVPA)
ਚਾਲ੍ਹੀ ਵਰ੍ਹਿਆਂ ਤੱਕ ਮੈਂ ਉਸ ਪੀੜ੍ਹੀ ਤੋਂ ਕ੍ਰੋਧਿਤ ਰਿਹਾ, ਤਾਂ ਮੈਂ ਆਖਿਆ ਕਿ ਇਹ ਤਾਂ ਫਿਰਤੂ ਮਨ ਦੇ ਲੋਕ ਹਨ, ਜਿਨ੍ਹਾਂ ਨੇ ਮੇਰੇ ਰਾਹਾਂ ਨੂੰ ਨਹੀਂ ਜਾਣਿਆ,
ਜ਼ਬੂਰ 95 : 11 (IRVPA)
ਜਿਨ੍ਹਾਂ ਲਈ ਮੈਂ ਆਪਣੇ ਕ੍ਰੋਧ ਵਿੱਚ ਸਹੁੰ ਖਾਧੀ, ਕਿ ਇਹ ਮੇਰੇ ਅਰਾਮ ਵਿੱਚ ਨਾ ਵੜਨਗੇ।

1 2 3 4 5 6 7 8 9 10 11