ਜ਼ਬੂਰ 96 : 1 (IRVPA)
ਪਰਮੇਸ਼ੁਰ ਸਰਬ ਉੱਚ ਰਾਜਾ ਯਹੋਵਾਹ ਲਈ ਇੱਕ ਨਵਾਂ ਗੀਤ ਲਈ ਗਾਓ, ਹੇ ਸਾਰੀ ਸਰਿਸ਼ਟੀ, ਯਹੋਵਾਹ ਲਈ ਗਾਓ!
ਜ਼ਬੂਰ 96 : 2 (IRVPA)
ਯਹੋਵਾਹ ਲਈ ਗਾਓ, ਉਹ ਦੇ ਨਾਮ ਨੂੰ ਮੁਬਾਰਕ ਆਖੋ, ਉਹ ਦੀ ਮੁਕਤੀ ਦਾ ਦਿਨੋਂ-ਦਿਨ ਪਰਚਾਰ ਕਰੋ!
ਜ਼ਬੂਰ 96 : 3 (IRVPA)
ਕੌਮਾਂ ਦੇ ਵਿੱਚ ਉਹ ਦੇ ਪਰਤਾਪ ਦਾ, ਅਤੇ ਸਾਰੇ ਲੋਕਾਂ ਵਿੱਚ ਉਹ ਦੇ ਅਚਰਜ਼ ਕੰਮਾਂ ਦਾ ਵਰਣਨ ਕਰੋ।
ਜ਼ਬੂਰ 96 : 4 (IRVPA)
ਯਹੋਵਾਹ ਤਾਂ ਮਹਾਨ ਹੈ ਅਤੇ ਅੱਤ ਉਸਤਤ ਜੋਗ ਵੀ, ਸਾਰੇ ਦੇਵਤਿਆਂ ਨਾਲੋਂ ਉਹ ਭੈਅ ਦਾਇਕ ਹੈ।
ਜ਼ਬੂਰ 96 : 5 (IRVPA)
ਲੋਕਾਂ ਦੇ ਸਾਰੇ ਦੇਵਤੇ ਤਾਂ ਬੁੱਤ ਹੀ ਹਨ, ਪਰ ਯਹੋਵਾਹ ਨੇ ਅਕਾਸ਼ ਬਣਾਏ।
ਜ਼ਬੂਰ 96 : 6 (IRVPA)
ਮਾਣ ਅਤੇ ਉਪਮਾ ਉਹ ਦੇ ਹਜ਼ੂਰ ਹਨ, ਸਮਰੱਥਾ ਅਤੇ ਸੁਹੱਪਣ ਉਹ ਦੇ ਪਵਿੱਤਰ ਭਵਨ ਵਿੱਚ।
ਜ਼ਬੂਰ 96 : 7 (IRVPA)
ਹੇ ਲੋਕਾਂ ਦੇ ਕੁਲੋ, ਯਹੋਵਾਹ ਨੂੰ ਮੰਨੋ, ਹਾਂ, ਪਰਤਾਪ ਅਤੇ ਸਮਰੱਥਾ ਯਹੋਵਾਹ ਦੀ ਮੰਨੋ,
ਜ਼ਬੂਰ 96 : 8 (IRVPA)
ਪਰਤਾਪ ਯਹੋਵਾਹ ਦੇ ਨਾਮ ਦਾ ਮੰਨੋ, ਨਜ਼ਰਾਨਾ ਲੈ ਕੇ ਉਹ ਦੇ ਦਰਬਾਰ ਵਿੱਚ ਆਓ!
ਜ਼ਬੂਰ 96 : 9 (IRVPA)
ਯਹੋਵਾਹ ਨੂੰ ਪਵਿੱਤਰ ਬਸਤਰ ਵਿੱਚ ਮੱਥਾ ਟੇਕੋ। ਹੇ ਸਾਰੀ ਸਰਿਸ਼ਟੀ, ਉਹ ਦੇ ਸਨਮੁਖ ਥਰ-ਥਰ ਕਰੋ!
ਜ਼ਬੂਰ 96 : 10 (IRVPA)
ਕੌਮਾਂ ਵਿੱਚ ਆਖੋ ਕਿ ਯਹੋਵਾਹ ਰਾਜ ਕਰਦਾ ਹੈ, ਇਸੇ ਲਈ ਜਗਤ ਕਾਇਮ ਹੈ ਕਿ ਉਹ ਨਾ ਹਿੱਲੇ, ਉਹ ਲੋਕਾਂ ਦਾ ਇਨਸਾਫ਼ ਨਾਲ ਨਿਆਂ ਕਰੇਗਾ।
ਜ਼ਬੂਰ 96 : 11 (IRVPA)
ਅਕਾਸ਼ ਅਨੰਦ ਹੋਵੇ ਅਤੇ ਧਰਤੀ ਖੁਸ਼ੀ ਮਨਾਵੇ, ਸਮੁੰਦਰ ਤੇ ਉਹ ਦੀ ਭਰਪੂਰੀ ਗਰਜੇ,
ਜ਼ਬੂਰ 96 : 12 (IRVPA)
ਮੈਦਾਨ ਅਤੇ ਜੋ ਕੁਝ ਉਹ ਦੇ ਵਿੱਚ ਹੈ ਬਾਗ-ਬਾਗ ਹੋਵੇ! ਫੇਰ ਜੰਗਲ ਦੇ ਸਾਰੇ ਬਿਰਛ ਜੈਕਾਰਾ ਗਜਾਉਣਗੇ,
ਜ਼ਬੂਰ 96 : 13 (IRVPA)
ਯਹੋਵਾਹ ਦੇ ਹਜ਼ੂਰ, ਕਿਉਂ ਜੋ ਉਹ ਆ ਰਿਹਾ ਹੈ, ਉਹ ਧਰਤੀ ਦਾ ਨਿਆਂ ਕਰਨ ਲਈ ਆ ਰਿਹਾ ਹੈ, ਉਹ ਜਗਤ ਦਾ ਧਰਮ ਨਾਲ, ਅਤੇ ਲੋਕਾਂ ਦਾ ਆਪਣੀ ਸਚਿਆਈ ਨਾਲ ਨਿਆਂ ਕਰੇਗਾ।
❮
❯
1
2
3
4
5
6
7
8
9
10
11
12
13