ਜ਼ਬੂਰ 97 : 1 (IRVPA)
{ਪਰਮੇਸ਼ੁਰ ਸਰਬ ਉੱਚ ਸ਼ਾਸ਼ਕ} [PS] ਯਹੋਵਾਹ ਰਾਜ ਕਰਦਾ ਹੈ, ਧਰਤੀ ਖੁਸ਼ ਹੋਵੇ, ਟਾਪੂ ਜਿਹੜੇ ਬਹੁਤ ਸਾਰੇ ਹਨ ਅਨੰਦ ਹੋਣ!
ਜ਼ਬੂਰ 97 : 2 (IRVPA)
ਬੱਦਲ ਅਤੇ ਅਨ੍ਹੇਰਾ ਉਹ ਦੇ ਆਲੇ-ਦੁਆਲੇ ਹਨ, ਧਰਮ ਅਤੇ ਨਿਆਂ ਉਹ ਦੀ ਰਾਜ ਗੱਦੀ ਦੀ ਨੀਂਹ ਹਨ।
ਜ਼ਬੂਰ 97 : 3 (IRVPA)
ਅੱਗ ਉਹ ਦੇ ਅੱਗੇ ਚੱਲਦੀ ਹੈ, ਅਤੇ ਉਹ ਦੇ ਵਿਰੋਧੀਆਂ ਨੂੰ ਚੁਫ਼ੇਰਿਓਂ ਭਸਮ ਕਰ ਦਿੰਦੀ ਹੈ।
ਜ਼ਬੂਰ 97 : 4 (IRVPA)
ਇਹ ਦੀਆਂ ਬਿਜਲੀਆਂ ਜਗਤ ਨੂੰ ਲਿਸ਼ਕਾਉਂਦੀਆਂ ਹਨ, ਧਰਤੀ ਵੇਖ ਕੇ ਕੰਬ ਉੱਠਦੀ ਹੈ!
ਜ਼ਬੂਰ 97 : 5 (IRVPA)
ਯਹੋਵਾਹ ਦੀ ਹਜ਼ੂਰੀ ਵਿੱਚ ਪਰਬਤ ਮੋਮ ਵਾਂਗੂੰ ਪੰਘਰ ਜਾਂਦੇ ਹਨ! ਹਾਂ, ਸਾਰੀ ਧਰਤੀ ਦੇ ਪ੍ਰਭੂ ਦੀ ਹਜ਼ੂਰੀ ਵਿੱਚ!
ਜ਼ਬੂਰ 97 : 6 (IRVPA)
ਅਕਾਸ਼ ਉਹ ਦੇ ਧਰਮ ਦਾ ਨਿਰਣਾ ਕਰਦੇ ਹਨ, ਅਤੇ ਸਾਰੇ ਲੋਕ ਉਹ ਦਾ ਪਰਤਾਪ ਵੇਖਦੇ ਹਨ।
ਜ਼ਬੂਰ 97 : 7 (IRVPA)
ਉੱਕਰੀਆਂ ਹੋਈਆਂ ਮੂਰਤਾਂ ਦੇ ਸਾਰੇ ਪੁਜਾਰੀ, ਜਿਹੜੇ ਬੁੱਤਾਂ ਉੱਤੇ ਫੁੱਲਦੇ ਹਨ ਸ਼ਰਮਿੰਦੇ ਹੋਣ, ਸਾਰੇ ਦੇਵਤੇ ਉਹ ਨੂੰ ਮੱਥਾ ਟੇਕਣ!
ਜ਼ਬੂਰ 97 : 8 (IRVPA)
ਹੇ ਯਹੋਵਾਹ, ਤੇਰਿਆਂ ਨਿਆਂਵਾਂ ਦੇ ਕਾਰਨ, ਸੀਯੋਨ ਨੇ ਸੁਣਿਆ ਅਤੇ ਅਨੰਦ ਹੋਇਆ, ਅਤੇ ਯਹੂਦਾਹ ਦੀਆਂ ਧੀਆਂ ਨੇ ਖੁਸ਼ੀ ਮਨਾਈ।
ਜ਼ਬੂਰ 97 : 9 (IRVPA)
ਸਾਰੀ ਧਰਤੀ ਉੱਤੇ, ਹੇ ਯਹੋਵਾਹ, ਤੂੰ ਤਾਂ ਅੱਤ ਮਹਾਨ ਹੈਂ, ਤੂੰ ਸਾਰਿਆਂ ਦੇਵਤਿਆਂ ਨਾਲੋਂ ਬਹੁਤ ਮਹਾਨ ਹੈਂ!
ਜ਼ਬੂਰ 97 : 10 (IRVPA)
ਹੇ ਯਹੋਵਾਹ ਦੇ ਪ੍ਰੇਮੀਓ, ਬੁਰਿਆਈ ਤੋਂ ਘਿਣ ਕਰੋ! ਉਹ ਆਪਣੇ ਸੰਤਾਂ ਦੀਆਂ ਜਾਨਾਂ ਦੀ ਰੱਖਿਆ ਕਰਦਾ ਹੈ, ਉਹ ਉਨ੍ਹਾਂ ਨੂੰ ਦੁਸ਼ਟਾਂ ਦੇ ਹੱਥੋਂ ਛੁਡਾਉਂਦਾ ਹੈ।
ਜ਼ਬੂਰ 97 : 11 (IRVPA)
ਧਰਮੀਆਂ ਲਈ ਚਾਨਣ ਬੀਜਿਆ ਗਿਆ ਹੈ, ਅਤੇ ਸਿੱਧੇ ਮਨ ਵਾਲਿਆਂ ਲਈ ਅਨੰਦ।
ਜ਼ਬੂਰ 97 : 12 (IRVPA)
ਹੇ ਧਰਮੀਓ, ਯਹੋਵਾਹ ਵਿੱਚ ਅਨੰਦ ਹੋਵੋ, ਅਤੇ ਉਹ ਦੀ ਪਵਿੱਤਰ ਨਾਮ ਦਾ ਧੰਨਵਾਦ ਕਰੋ! [PE]

1 2 3 4 5 6 7 8 9 10 11 12

BG:

Opacity:

Color:


Size:


Font: