ਜ਼ਬੂਰ 98 : 1 (IRVPA)
ਪਰਮੇਸ਼ੁਰ ਦੀ ਸੱਚਾਈ ਦੇ ਲਈ ਉਸਤਤ ਦਾ ਗੀਤ ਭਜਨ ਯਹੋਵਾਹ ਲਈ ਇੱਕ ਨਵਾਂ ਗੀਤ ਗਾਓ, ਕਿਉਂ ਜੋ ਉਹ ਨੇ ਅਚਰਜ਼ ਕੰਮ ਕੀਤੇ ਹਨ, ਉਹ ਦੇ ਸੱਜੇ ਹੱਥ ਅਤੇ ਉਹ ਦੀ ਪਵਿੱਤਰ ਬਾਂਹ ਨੇ ਉਹ ਦੇ ਲਈ ਫ਼ਤਹ ਪਾਈ ਹੈ।
ਜ਼ਬੂਰ 98 : 2 (IRVPA)
ਯਹੋਵਾਹ ਨੇ ਆਪਣੀ ਫ਼ਤਹ ਪਰਗਟ ਕੀਤੀ ਹੈ, ਉਹ ਨੇ ਆਪਣਾ ਧਰਮ ਕੌਮਾਂ ਨੂੰ ਅੱਖੀਂ ਵਿਖਾਇਆ ਹੈ।
ਜ਼ਬੂਰ 98 : 3 (IRVPA)
ਉਹ ਨੇ ਆਪਣੀ ਦਯਾ ਅਤੇ ਆਪਣੀ ਵਫ਼ਾਦਾਰੀ ਨੂੰ ਇਸਰਾਏਲ ਦੇ ਘਰਾਣੇ ਲਈ ਚੇਤੇ ਰੱਖਿਆ ਹੈ, ਧਰਤੀ ਦੇ ਸਾਰਿਆਂ ਕੰਢਿਆਂ ਨੇ ਸਾਡੇ ਪਰਮੇਸ਼ੁਰ ਦੀ ਫ਼ਤਹ ਨੂੰ ਡਿੱਠਾ ਹੈ।
ਜ਼ਬੂਰ 98 : 4 (IRVPA)
ਹੇ ਸਾਰੀ ਧਰਤੀ ਦਿਓ, ਯਹੋਵਾਹ ਲਈ ਖੁਸ਼ੀ ਦਾ ਲਲਕਾਰਾ ਮਾਰੋ, ਰਾਗ ਛੇੜੋ, ਜੈ ਜੈ ਕਾਰ ਕਰੋ, ਭਜਨ ਗਾਓ,
ਜ਼ਬੂਰ 98 : 5 (IRVPA)
ਬਰਬਤ ਵਜਾ ਕੇ ਯਹੋਵਾਹ ਲਈ ਭਜਨ ਗਾਓ, ਰਸੀਲੇ ਸੁਰ ਨਾਲ ਬਰਬਤ ਵਜਾ ਕੇ
ਜ਼ਬੂਰ 98 : 6 (IRVPA)
ਤੁਰ੍ਹੀਆਂ ਅਤੇ ਨਰਸਿੰਗੇ ਦੀ ਅਵਾਜ਼ ਨਾਲ ਯਹੋਵਾਹ ਪਾਤਸ਼ਾਹ ਦੇ ਅੱਗੇ ਲਲਕਾਰੋ।
ਜ਼ਬੂਰ 98 : 7 (IRVPA)
ਸਮੁੰਦਰ ਅਤੇ ਉਹ ਦੀ ਭਰਪੂਰੀ ਅਵਾਜ਼ ਦੇਵੇ, ਜਗਤ ਅਤੇ ਉਹ ਦੇ ਵਾਸੀ ਵੀ।
ਜ਼ਬੂਰ 98 : 8 (IRVPA)
ਨਦੀਆਂ ਤਾਲ ਦੇਣ, ਪਰਬਤ ਰਲ ਕੇ ਜੈ ਜੈ ਕਾਰ ਕਰਨ,
ਜ਼ਬੂਰ 98 : 9 (IRVPA)
ਯਹੋਵਾਹ ਦੇ ਹਜ਼ੂਰ ਕਿਉਂ ਜੋ ਉਹ ਧਰਤੀ ਦਾ ਨਿਆਂ ਕਰਨ ਲਈ ਆ ਰਿਹਾ ਹੈ, ਉਹ ਜਗਤ ਦਾ ਧਰਮ ਨਾਲ ਅਤੇ ਲੋਕਾਂ ਦਾ ਇਨਸਾਫ਼ ਨਾਲ ਨਿਆਂ ਕਰੇਗਾ।
❮
❯
1
2
3
4
5
6
7
8
9