ਜ਼ਬੂਰ 99 : 1 (IRVPA)
ਪਰਮੇਸ਼ੁਰ ਦੀ ਵਫ਼ਾਦਾਰੀ ਯਹੋਵਾਹ ਰਾਜ ਕਰਦਾ ਹੈ, ਲੋਕ ਕੰਬਣ, ਉਹ ਕਰੂਬੀਆਂ ਦੇ ਉੱਤੇ ਬਿਰਾਜਮਾਨ ਹੈ, ਧਰਤੀ ਡੋਲ ਉੱਠੇ!
ਜ਼ਬੂਰ 99 : 2 (IRVPA)
ਯਹੋਵਾਹ ਸੀਯੋਨ ਵਿੱਚ ਮਹਾਨ ਹੈ, ਅਤੇ ਉਹ ਸਾਰਿਆਂ ਲੋਕਾਂ ਉੱਤੇ ਬਜ਼ੁਰਗ ਹੈ।
ਜ਼ਬੂਰ 99 : 3 (IRVPA)
ਓਹ ਤੇਰੇ ਵੱਡੇ ਅਤੇ ਭਿਆਨਕ ਨਾਮ ਨੂੰ ਸਲਾਹੁਣ, ਉਹ ਪਵਿੱਤਰ ਹੈ।
ਜ਼ਬੂਰ 99 : 4 (IRVPA)
ਪਾਤਸ਼ਾਹ ਦੀ ਸਮਰੱਥਾ ਨਿਆਂ ਨਾਲ ਪ੍ਰੇਮ ਰੱਖਦੀ ਹੈ, ਤੂੰ ਸਿਧਿਆਈ ਨੂੰ ਕਾਇਮ ਰੱਖਦਾ ਹੈਂ, ਤੂੰ ਹੀ ਯਾਕੂਬ ਵਿੱਚ ਨਿਆਂ ਅਤੇ ਧਰਮ ਕਰਦਾ ਹੈਂ।
ਜ਼ਬੂਰ 99 : 5 (IRVPA)
ਤੁਸੀਂ ਯਹੋਵਾਹ ਸਾਡੇ ਪਰਮੇਸ਼ੁਰ ਦੀ ਬਜ਼ੁਰਗੀ ਕਰੋ, ਅਤੇ ਉਹ ਦਿਆਂ ਚਰਨਾਂ ਦੀ ਚੌਂਕੀ ਉੱਤੇ ਮੱਥਾ ਟੇਕੋ, ਉਹ ਪਵਿੱਤਰ ਹੈ।
ਜ਼ਬੂਰ 99 : 6 (IRVPA)
ਮੂਸਾ ਅਤੇ ਹਾਰੂਨ ਉਹ ਦੇ ਜਾਜਕਾਂ ਵਿੱਚੋਂ ਸਨ, ਅਤੇ ਸਮੂਏਲ ਉਹ ਦਾ ਨਾਮ ਲੈਣ ਵਾਲਿਆਂ ਵਿੱਚੋਂ, ਓਹ ਯਹੋਵਾਹ ਨੂੰ ਪੁਕਾਰਦੇ ਸਨ ਅਤੇ ਉਹ ਨੇ ਉਨ੍ਹਾਂ ਨੂੰ ਉੱਤਰ ਦਿੱਤਾ।
ਜ਼ਬੂਰ 99 : 7 (IRVPA)
ਉਹ ਬੱਦਲ ਦੇ ਥੰਮ੍ਹ ਵਿੱਚ ਦੀ ਉਨ੍ਹਾਂ ਨਾਲ ਗੱਲਾਂ ਕਰਦਾ ਸੀ, ਉਹ ਦੀਆਂ ਸਾਖੀਆਂ ਅਤੇ ਬਿਧੀਆਂ ਨੂੰ, ਜੋ ਉਹ ਨੇ ਉਨ੍ਹਾਂ ਨੂੰ ਦਿੱਤੀਆਂ ਉਨ੍ਹਾਂ ਨੇ ਮੰਨਿਆ।
ਜ਼ਬੂਰ 99 : 8 (IRVPA)
ਹੇ ਯਹੋਵਾਹ ਸਾਡੇ ਪਰਮੇਸ਼ੁਰ, ਤੂੰ ਉਨ੍ਹਾਂ ਨੂੰ ਉੱਤਰ ਦਿੱਤਾ, ਤੂੰ ਉਨ੍ਹਾਂ ਦਾ ਮਾਫ਼ ਕਰਨ ਵਾਲਾ ਸੀ, ਤੂੰ ਉਨ੍ਹਾਂ ਦੇ ਕੰਮਾਂ ਦਾ ਬਦਲਾ ਲੈਣ ਵਾਲਾ ਸੀ।
ਜ਼ਬੂਰ 99 : 9 (IRVPA)
ਯਹੋਵਾਹ ਸਾਡੇ ਪਰਮੇਸ਼ੁਰ ਦੀ ਬਜ਼ੁਰਗੀ ਕਰੋ, ਅਤੇ ਉਹ ਦੇ ਪਵਿੱਤਰ ਪਰਬਤ ਉੱਤੇ ਮੱਥਾ ਟੇਕੋ, ਕਿਉਂ ਜੋ ਯਹੋਵਾਹ ਸਾਡਾ ਪਰਮੇਸ਼ੁਰ ਪਵਿੱਤਰ ਹੈ।

1 2 3 4 5 6 7 8 9