ਪਰਕਾਸ਼ ਦੀ ਪੋਥੀ 21 : 1 (IRVPA)
ਨਵਾਂ ਆਕਾਸ਼ ਅਤੇ ਨਵੀਂ ਧਰਤੀ ਫਿਰ ਮੈਂ ਨਵਾਂ ਅਕਾਸ਼ ਅਤੇ ਨਵੀਂ ਧਰਤੀ ਵੇਖੀ, ਕਿਉਂ ਜੋ ਪਹਿਲਾ ਅਕਾਸ਼ ਅਤੇ ਪਹਿਲੀ ਧਰਤੀ ਜਾਂਦੀ ਰਹੀ ਹੈ ਅਤੇ ਹੁਣ ਸਮੁੰਦਰ ਨਹੀਂ ਹੈ।
ਪਰਕਾਸ਼ ਦੀ ਪੋਥੀ 21 : 2 (IRVPA)
ਅਤੇ ਮੈਂ ਪਵਿੱਤਰ ਨਗਰੀ ਨਵੀਂ ਯਰੂਸ਼ਲਮ ਨੂੰ ਪਰਮੇਸ਼ੁਰ ਦੇ ਕੋਲੋਂ ਅਕਾਸ਼ ਤੋਂ ਉਤਰਦੀ ਹੋਈ ਵੇਖਿਆ, ਉਹ ਇਸ ਤਰ੍ਹਾਂ ਤਿਆਰ ਕੀਤੀ ਹੋਈ ਸੀ, ਜਿਵੇਂ ਲਾੜੀ ਆਪਣੇ ਲਾੜੇ ਲਈ ਸ਼ਿੰਗਾਰੀ ਹੋਈ ਹੋਵੇ।
ਪਰਕਾਸ਼ ਦੀ ਪੋਥੀ 21 : 3 (IRVPA)
ਅਤੇ ਮੈਂ ਸਿੰਘਾਸਣ ਤੋਂ ਇੱਕ ਵੱਡੀ ਅਵਾਜ਼ ਇਹ ਆਖਦੇ ਸੁਣੀ ਕਿ ਵੇਖ, ਪਰਮੇਸ਼ੁਰ ਦਾ ਡੇਰਾ ਮਨੁੱਖਾਂ ਦੇ ਨਾਲ ਹੈ ਅਤੇ ਉਹ ਉਹਨਾਂ ਨਾਲ ਡੇਰਾ ਕਰੇਗਾ ਅਤੇ ਉਹ ਉਸ ਦੀ ਪਰਜਾ ਹੋਣਗੇ ਅਤੇ ਪਰਮੇਸ਼ੁਰ ਆਪ ਉਹਨਾਂ ਦਾ ਪਰਮੇਸ਼ੁਰ ਹੋ ਕੇ ਉਹਨਾਂ ਦੇ ਨਾਲ ਰਹੇਗਾ।
ਪਰਕਾਸ਼ ਦੀ ਪੋਥੀ 21 : 4 (IRVPA)
ਅਤੇ ਉਹ ਉਹਨਾਂ ਦੀਆਂ ਅੱਖੀਆਂ ਤੋਂ ਹਰੇਕ ਹੰਝੂ ਪੂੰਝੇਗਾ ਅਤੇ ਹੁਣ ਅਗਾਹਾਂ ਨੂੰ ਮੌਤ ਨਾ ਹੋਵੇਗੀ ਨਾ ਅਗਾਹਾਂ ਨੂੰ ਸੋਗ ਨਾ ਰੋਣਾ ਨਾ ਦੁੱਖ ਹੋਵੇਗਾ। ਪਹਿਲੀਆਂ ਗੱਲਾਂ ਜਾਂਦੀਆਂ ਰਹੀਆਂ,
ਪਰਕਾਸ਼ ਦੀ ਪੋਥੀ 21 : 5 (IRVPA)
ਅਤੇ ਉਹ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ ਬੋਲਿਆ, ਵੇਖ, ਮੈਂ ਸਭ ਕੁਝ ਨਵਾਂ ਬਣਾਉਂਦਾ ਹਾਂ, ਅਤੇ ਉਸ ਨੇ ਆਖਿਆ, ਲਿਖ, ਕਿਉਂ ਜੋ ਇਹ ਬਚਨ ਵਿਸ਼ਵਾਸਯੋਗ ਅਤੇ ਸੱਚ ਹਨ।
ਪਰਕਾਸ਼ ਦੀ ਪੋਥੀ 21 : 6 (IRVPA)
ਅਤੇ ਉਸ ਨੇ ਮੈਨੂੰ ਆਖਿਆ, ਹੋ ਗਿਆ ਹੈ! ਮੈਂ ਅਲਫਾ ਅਤੇ ਓਮੇਗਾ, ਆਦ ਅਤੇ ਅੰਤ ਹਾਂ। ਜਿਹੜਾ ਤਿਹਾਇਆ ਹੈ, ਮੈਂ ਉਹ ਨੂੰ ਅੰਮ੍ਰਿਤ ਜਲ ਦੇ ਸੋਤੇ ਵਿੱਚੋਂ ਮੁਫ਼ਤ ਪਿਆਵਾਂਗਾ।
ਪਰਕਾਸ਼ ਦੀ ਪੋਥੀ 21 : 7 (IRVPA)
ਜਿਹੜਾ ਜਿੱਤਣ ਵਾਲਾ ਹੈ ਉਹ ਇਨ੍ਹਾਂ ਪਦਾਰਥਾਂ ਦਾ ਅਧਿਕਾਰੀ ਹੋਵੇਗਾ ਅਤੇ ਮੈਂ ਉਹ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰਾ ਪੁੱਤਰ ਹੋਵੇਗਾ।
ਪਰਕਾਸ਼ ਦੀ ਪੋਥੀ 21 : 8 (IRVPA)
ਪਰ ਡਰਾਕਲਾਂ, ਅਵਿਸ਼ਵਾਸੀਆਂ, ਘਿਣਾਉਣਿਆਂ, ਖੂਨੀਆਂ, ਹਰਾਮਕਾਰਾਂ, ਜਾਦੂਗਰਾਂ, ਮੂਰਤੀ ਪੂਜਕਾਂ ਅਤੇ ਸਾਰਿਆਂ ਝੂਠਿਆਂ ਦਾ ਹਿੱਸਾ ਉਸ ਝੀਲ ਵਿੱਚ ਹੋਵੇਗਾ, ਜਿਹੜੀ ਅੱਗ ਅਤੇ ਗੰਧਕ ਨਾਲ ਬਲਦੀ ਹੈ! ਇਹ ਦੂਜੀ ਮੌਤ ਹੈ।
ਪਰਕਾਸ਼ ਦੀ ਪੋਥੀ 21 : 9 (IRVPA)
ਨਵਾਂ ਯਰੂਸ਼ਲਮ ਜਿਨ੍ਹਾਂ ਸੱਤਾਂ ਦੂਤਾਂ ਕੋਲ ਉਹ ਸੱਤ ਕਟੋਰੇ ਸਨ ਅਤੇ ਜਿਹੜੇ ਆਖਰੀ ਸੱਤ ਮਹਾਂਮਾਰੀਆਂ ਨੂੰ ਲਏ ਹੋਏ ਸਨ, ਉਹਨਾਂ ਵਿੱਚੋਂ ਇੱਕ ਨੇ ਆ ਕੇ ਮੇਰੇ ਨਾਲ ਗੱਲ ਕੀਤੀ ਕਿ ਇੱਧਰ ਆ, ਮੈਂ ਤੈਨੂੰ ਲਾੜੀ ਵਿਖਾਵਾਂ ਜਿਹੜੀ ਲੇਲੇ ਦੀ ਪਤਨੀ ਹੈ।
ਪਰਕਾਸ਼ ਦੀ ਪੋਥੀ 21 : 10 (IRVPA)
ਤਾਂ ਉਹ ਮੈਨੂੰ ਆਤਮਾ ਵਿੱਚ ਇੱਕ ਵੱਡੇ ਅਤੇ ਉੱਚੇ ਪਹਾੜ ਉੱਤੇ ਲੈ ਗਿਆ ਅਤੇ ਉਸ ਨੇ ਉਹ ਪਵਿੱਤਰ ਨਗਰੀ ਯਰੂਸ਼ਲਮ ਪਰਮੇਸ਼ੁਰ ਕੋਲੋਂ ਸਵਰਗ ਤੋਂ ਉੱਤਰਦੀ ਮੈਨੂੰ ਵਿਖਾਈ, ਜਿਹ ਦੇ ਵਿੱਚ ਪਰਮੇਸ਼ੁਰ ਦਾ ਤੇਜ ਸੀ।
ਪਰਕਾਸ਼ ਦੀ ਪੋਥੀ 21 : 11 (IRVPA)
ਉਹ ਦੀ ਜੋਤ ਅੱਤ ਭਾਰੇ ਮੁੱਲ ਦੇ ਜਵਾਹਰ ਵਰਗੀ ਸੀ ਅਰਥਾਤ ਪੁਖਰਾਜ ਪੱਥਰ ਜਿਹੀ ਜੋ ਬਲੌਰ ਦੀ ਤਰ੍ਹਾਂ ਨਿਰਮਲ ਹੋਵੇ।
ਪਰਕਾਸ਼ ਦੀ ਪੋਥੀ 21 : 12 (IRVPA)
ਅਤੇ ਉਹ ਦੀ ਵੱਡੀ ਅਤੇ ਉੱਚੀ ਸ਼ਹਿਰਪਨਾਹ ਹੈ ਅਤੇ ਉਹ ਦੇ ਬਾਰਾਂ ਦਰਵਾਜ਼ੇ ਹਨ ਅਤੇ ਉਹਨਾਂ ਦਰਵਾਜਿਆਂ ਉੱਤੇ ਬਾਰਾਂ ਦੂਤ। ਅਤੇ ਉਹਨਾਂ ਉੱਤੇ ਨਾਮ ਲਿਖੇ ਹੋਏ ਸਨ, ਜਿਹੜੇ ਇਸਰਾਏਲ ਦੇ ਵੰਸ਼ ਦੇ ਬਾਰਾਂ ਗੋਤਾਂ ਦੇ ਨਾਮ ਹਨ।
ਪਰਕਾਸ਼ ਦੀ ਪੋਥੀ 21 : 13 (IRVPA)
ਪੂਰਬ ਵੱਲ ਤਿੰਨ ਦਰਵਾਜ਼ੇ ਅਤੇ ਪੱਛਮ ਵੱਲ ਤਿੰਨ ਦਰਵਾਜ਼ੇ ਅਤੇ ਦੱਖਣ ਵੱਲ ਤਿੰਨ ਦਰਵਾਜ਼ੇ ਅਤੇ ਉੱਤਰ ਵੱਲ ਤਿੰਨ ਦਰਵਾਜ਼ੇ ਹਨ।
ਪਰਕਾਸ਼ ਦੀ ਪੋਥੀ 21 : 14 (IRVPA)
ਅਤੇ ਉਸ ਨਗਰੀ ਦੀ ਸ਼ਹਿਰਪਨਾਹ ਦੀਆਂ ਬਾਰਾਂ ਨੀਹਾਂ ਹਨ ਅਤੇ ਉਹਨਾਂ ਉੱਤੇ ਲੇਲੇ ਦੇ ਬਾਰਾਂ ਰਸੂਲਾਂ ਦੇ ਨਾਮ ਹਨ।
ਪਰਕਾਸ਼ ਦੀ ਪੋਥੀ 21 : 15 (IRVPA)
ਮੇਰੇ ਨਾਲ ਜਿਹੜਾ ਗੱਲਾਂ ਕਰਦਾ ਸੀ ਉਹ ਦੇ ਕੋਲ ਇੱਕ ਨਾਪ ਅਰਥਾਤ ਇੱਕ ਸੋਨੇ ਦਾ ਕਾਨਾ ਸੀ ਭਈ ਉਹ ਉਸ ਨਗਰੀ ਦੀ ਅਤੇ ਉਹ ਦੇ ਦਰਵਾਜਿਆਂ ਦੀ ਅਤੇ ਉਹ ਦੀ ਸ਼ਹਿਰਪਨਾਹ ਦੀ ਮਿਣਤੀ ਕਰੇ।
ਪਰਕਾਸ਼ ਦੀ ਪੋਥੀ 21 : 16 (IRVPA)
ਅਤੇ ਉਹ ਨਗਰੀ ਚੌਰਸ ਬਣੀ ਹੋਈ ਹੈ ਅਤੇ ਜਿੰਨੀ ਉਹ ਦੀ ਚੌੜਾਈ ਓਨੀ ਹੀ ਉਹ ਦੀ ਲੰਬਾਈ ਹੈ। ਅਤੇ ਉਸ ਨੇ ਨਗਰੀ ਨੂੰ ਕਾਨੇ ਨਾਲ ਮਿਣਿਆ ਅਤੇ ਪੰਦਰਾਂ ਸੌ ਮੀਲ ਨਿੱਕਲੀ ਉਹ ਦੀ ਲੰਬਾਈ ਅਤੇ ਚੁੜਾਈ ਅਤੇ ਉਚਾਈ ਇੱਕੋ ਜਿਹੀ ਹੈ।
ਪਰਕਾਸ਼ ਦੀ ਪੋਥੀ 21 : 17 (IRVPA)
ਅਤੇ ਉਸ ਨੇ ਉਹ ਦੀ ਸ਼ਹਿਰਪਨਾਹ ਨੂੰ ਮਨੁੱਖ ਦੇ ਅਰਥਾਤ ਦੂਤ ਦੇ ਨਾਪ ਦੇ ਅਨੁਸਾਰ ਮਿਣਿਆ ਅਤੇ ਇੱਕ ਸੌ ਚੁਤਾਲੀ ਹੱਥ ਨਿੱਕਲੀ।
ਪਰਕਾਸ਼ ਦੀ ਪੋਥੀ 21 : 18 (IRVPA)
ਅਤੇ ਉਹ ਦੀ ਸ਼ਹਿਰਪਨਾਹ ਦੀ ਚਿਣਾਈ ਯਸ਼ਬ ਦੀ ਸੀ ਅਤੇ ਉਹ ਨਗਰੀ ਸਾਫ਼ ਸ਼ੀਸ਼ੇ ਦੇ ਵਾਂਗੂੰ ਸ਼ੁੱਧ ਸੋਨੇ ਦੀ ਸੀ।
ਪਰਕਾਸ਼ ਦੀ ਪੋਥੀ 21 : 19 (IRVPA)
ਉਸ ਨਗਰੀ ਦੀ ਸ਼ਹਿਰਪਨਾਹ ਦੀਆਂ ਨੀਹਾਂ ਹਰ ਪਰਕਾਰ ਦੇ ਜਵਾਹਰ ਨਾਲ ਜੜੀਆਂ ਹੋਈਆਂ ਸਨ। ਪਹਿਲੀ ਨੀਂਹ ਯਸ਼ਬ ਦੀ ਸੀ, ਦੂਜੀ ਨੀਲਮ ਦੀ, ਤੀਜੀ ਦੁਧੀਯਾ ਅਕੀਕ ਦੀ, ਚੌਥੀ ਪੰਨੇ ਦੀ।
ਪਰਕਾਸ਼ ਦੀ ਪੋਥੀ 21 : 20 (IRVPA)
ਪੰਜਵੀਂ ਸੁਲੇਮਾਨੀ ਦੀ, ਛੇਵੀਂ ਲਾਲ ਅਕੀਕ ਦੀ, ਸੱਤਵੀਂ ਜ਼ਬਰਜਦ ਦੀ, ਅੱਠਵੀਂ ਬੈਰੂਜ ਦੀ, ਨੌਵੀਂ ਸੁਨਹਿਲੇ ਦੀ, ਦਸਵੀਂ ਹਰੇ ਅਕੀਕ ਦੀ, ਗਿਆਰ੍ਹਵੀਂ ਜ਼ਕਰਨ ਦੀ, ਬਾਰ੍ਹਵੀਂ ਕਟਹਲੇ ਦੀ।
ਪਰਕਾਸ਼ ਦੀ ਪੋਥੀ 21 : 21 (IRVPA)
ਅਤੇ ਬਾਰਾਂ ਦਰਵਾਜ਼ੇ ਬਾਰਾਂ ਮੋਤੀ ਸਨ। ਇੱਕ-ਇੱਕ ਦਰਵਾਜ਼ਾ ਇੱਕ-ਇੱਕ ਮੋਤੀ ਦਾ ਸੀ, ਅਤੇ ਉਸ ਨਗਰੀ ਦਾ ਚੌਂਕ ਨਿਰਮਲ ਸ਼ੀਸ਼ੇ ਵਰਗਾ ਸ਼ੁੱਧ ਸੋਨੇ ਦਾ ਸੀ।
ਪਰਕਾਸ਼ ਦੀ ਪੋਥੀ 21 : 22 (IRVPA)
ਮੈਂ ਉਸ ਵਿੱਚ ਕੋਈ ਹੈਕਲ ਨਾ ਵੇਖੀ ਕਿਉਂ ਜੋ ਪ੍ਰਭੂ ਪਰਮੇਸ਼ੁਰ ਸਰਬ ਸ਼ਕਤੀਮਾਨ ਅਤੇ ਲੇਲਾ ਉਹ ਦੀ ਹੈਕਲ ਹੈ।
ਪਰਕਾਸ਼ ਦੀ ਪੋਥੀ 21 : 23 (IRVPA)
ਅਤੇ ਉਸ ਨਗਰੀ ਨੂੰ ਸੂਰਜ ਦੀ ਕੁਝ ਲੋੜ ਨਹੀਂ, ਨਾ ਚੰਦਰਮਾ ਦੀ ਕਿ ਉਹ ਉਸ ਉੱਤੇ ਚਮਕਣ ਕਿਉਂ ਜੋ ਪਰਮੇਸ਼ੁਰ ਦੇ ਤੇਜ ਨੇ ਉਹ ਨੂੰ ਚਾਨਣ ਕੀਤਾ ਅਤੇ ਲੇਲਾ ਉਹ ਦੀ ਜੋਤ ਹੈ।
ਪਰਕਾਸ਼ ਦੀ ਪੋਥੀ 21 : 24 (IRVPA)
ਅਤੇ ਕੌਮਾਂ ਉਹ ਦੇ ਚਾਨਣ ਦੇ ਆਸਰੇ ਫਿਰਨਗੀਆਂ ਅਤੇ ਧਰਤੀ ਦੇ ਰਾਜੇ ਆਪਣਾ ਪ੍ਰਤਾਪ ਉਸ ਵਿੱਚ ਲਿਆਉਣਗੇ।
ਪਰਕਾਸ਼ ਦੀ ਪੋਥੀ 21 : 25 (IRVPA)
ਅਤੇ ਉਹ ਦੇ ਦਰਵਾਜ਼ੇ ਦਿਨ ਨੂੰ ਕਦੇ ਬੰਦ ਨਾ ਹੋਣਗੇ ਕਿਉਂ ਜੋ ਰਾਤ ਤਾਂ ਉੱਥੇ ਹੋਣੀ ਹੀ ਨਹੀਂ।
ਪਰਕਾਸ਼ ਦੀ ਪੋਥੀ 21 : 26 (IRVPA)
ਅਤੇ ਉਹ ਕੌਮਾਂ ਦਾ ਪ੍ਰਤਾਪ ਅਤੇ ਮਾਣ ਉਸ ਵਿੱਚ ਲਿਆਉਣਗੇ।
ਪਰਕਾਸ਼ ਦੀ ਪੋਥੀ 21 : 27 (IRVPA)
ਪਰ ਕੋਈ ਅਪਵਿੱਤਰ ਵਸਤ ਜਾਂ ਕੋਈ ਘਿਣਾਉਣੇ ਕੰਮ ਕਰਨ ਵਾਲਾ ਅਤੇ ਝੂਠਾ ਕੰਮ ਕਰਨ ਵਾਲਾ ਉਸ ਵਿੱਚ ਕਦੇ ਨਾ ਵੜੇਗਾ ਪਰ ਕੇਵਲ ਉਹ ਜਿਹਨਾਂ ਦੇ ਨਾਮ ਲੇਲੇ ਦੀ ਜੀਵਨ ਦੀ ਪੋਥੀ ਵਿੱਚ ਲਿਖੇ ਹੋਏ ਹਨ।
❮
❯