ਰੋਮੀਆਂ 9 : 1 (IRVPA)
ਪਰਮੇਸ਼ੁਰ ਅਤੇ ਉਸ ਦੇ ਚੁਣੇ ਹੋਏ ਲੋਕ ਮੈਂ ਮਸੀਹ ਵਿੱਚ ਸੱਚ ਕਹਿੰਦਾ ਹਾਂ, ਝੂਠ ਨਹੀਂ ਬੋਲਦਾ ਅਤੇ ਮੇਰਾ ਵਿਵੇਕ ਪਵਿੱਤਰ ਆਤਮਾ ਵਿੱਚ ਮੇਰਾ ਗਵਾਹ ਹੈ।
ਰੋਮੀਆਂ 9 : 2 (IRVPA)
ਕਿ ਮੈਨੂੰ ਵੱਡਾ ਸੋਗ ਹੈ ਅਤੇ ਮੇਰਾ ਮਨ ਸਦਾ ਦੁੱਖੀ ਰਹਿੰਦਾ ਹੈ।
ਰੋਮੀਆਂ 9 : 3 (IRVPA)
ਮੈਂ ਚਾਹੁੰਦਾ ਸੀ ਕਿ ਆਪਣੇ ਭੈਣ ਭਰਾਵਾਂ ਦੇ ਲਈ ਜਿਹੜੇ ਸਰੀਰ ਦੇ ਅਨੁਸਾਰ ਮੇਰੇ ਸਕੇ-ਸਬੰਧੀ ਹਨ, ਮੈਂ ਆਪ ਮਸੀਹ ਵੱਲੋਂ ਸਰਾਪੀ ਹੁੰਦਾ।
ਰੋਮੀਆਂ 9 : 4 (IRVPA)
ਉਹ ਇਸਰਾਏਲੀ ਹਨ ਅਤੇ ਲੇਪਾਲਕਪਨ ਦਾ ਹੱਕ, ਮਹਿਮਾ, ਨੇਮ, ਬਿਵਸਥਾ ਦਾ ਦਾਨ, ਪਰਮੇਸ਼ੁਰ ਦੀ ਬੰਦਗੀ ਅਤੇ ਵਾਇਦੇ ਉਹਨਾਂ ਦੇ ਹਨ।
ਰੋਮੀਆਂ 9 : 5 (IRVPA)
ਨਾਲੇ ਵੱਡੇ ਬਜ਼ੁਰਗ ਵੀ ਉਹਨਾਂ ਦੇ ਹਨ; ਅਤੇ ਮਸੀਹ ਵੀ ਸਰੀਰ ਦੇ ਅਨੁਸਾਰ ਉਹਨਾਂ ਵਿੱਚੋਂ ਹੀ ਹੋਇਆ ਜੋ ਸਭਨਾਂ ਉੱਤੇ ਪਰਮੇਸ਼ੁਰ ਅਤੇ ਜੁੱਗੋ-ਜੁੱਗ ਧੰਨ ਹੈ, ਆਮੀਨ!
ਰੋਮੀਆਂ 9 : 6 (IRVPA)
ਪਰ ਇਸ ਤਰ੍ਹਾਂ ਨਹੀਂ ਜੋ ਪਰਮੇਸ਼ੁਰ ਦਾ ਬਚਨ ਟਲ ਗਿਆ; ਕਿਉਂਕਿ ਜਿਹੜੇ ਇਸਰਾਏਲ ਦੇ ਵਿੱਚੋਂ ਹਨ, ਉਹ ਸਾਰੇ ਇਸਰਾਏਲੀ ਨਹੀਂ।
ਰੋਮੀਆਂ 9 : 7 (IRVPA)
ਅਤੇ ਅਬਰਾਹਾਮ ਦੀ ਅੰਸ ਹੋਣ ਕਰਕੇ ਉਹ ਸਾਰੇ ਉਹ ਦੀ ਸੰਤਾਨ ਨਹੀਂ ਹਨ, ਸਗੋਂ ਇਸਹਾਕ ਤੋਂ ਹੀ ਤੇਰੀ ਅੰਸ ਪੁਕਾਰੀ ਜਾਵੇਗੀ।
ਰੋਮੀਆਂ 9 : 8 (IRVPA)
ਅਰਥਾਤ ਜਿਹੜੇ ਸਰੀਰਕ ਹਨ ਉਹ ਪਰਮੇਸ਼ੁਰ ਦੀ ਸੰਤਾਨ ਨਹੀਂ, ਪਰ ਵਾਇਦੇ ਦੀ ਸੰਤਾਨ ਅੰਸ ਗਿਣੀ ਜਾਂਦੀ ਹੈ।
ਰੋਮੀਆਂ 9 : 9 (IRVPA)
ਵਾਇਦੇ ਦਾ ਬਚਨ ਤਾਂ ਇਹ ਹੈ, ਕਿ ਇਸੇ ਸਮੇਂ ਦੇ ਅਨੁਸਾਰ ਮੈਂ ਆਵਾਂਗਾ ਅਤੇ ਸਾਰਾਹ ਇੱਕ ਪੁੱਤਰ ਜਣੇਗੀ।
ਰੋਮੀਆਂ 9 : 10 (IRVPA)
ਅਤੇ ਕੇਵਲ ਇਹੋ ਨਹੀਂ ਸਗੋਂ ਜਦੋਂ ਰਿਬਕਾਹ ਇੱਕ ਜਣੇ ਤੋਂ ਅਰਥਾਤ ਸਾਡੇ ਪਿਤਾ ਇਸਹਾਕ ਤੋਂ ਗਰਭਵਤੀ ਹੋਈ।
ਰੋਮੀਆਂ 9 : 11 (IRVPA)
ਭਾਵੇਂ ਬਾਲਕ ਹਾਲੇ ਤੱਕ ਜੰਮੇ ਨਹੀਂ ਸਨ, ਅਤੇ ਨਾ ਹੀ ਉਨ੍ਹਾਂ ਨੇ ਕੁਝ ਭਲਾ ਬੁਰਾ ਕੀਤਾ ਸੀ, ਅਤੇ ਉਸ ਨੇ ਕਿਹਾ ਵੱਡਾ ਛੋਟੇ ਦੀ ਸੇਵਾ ਕਰੇਗਾ,
ਰੋਮੀਆਂ 9 : 12 (IRVPA)
ਤਾਂ ਜੋ ਪਰਮੇਸ਼ੁਰ ਦੀ ਯੋਜਨਾ ਜਿਹੜੀ ਚੋਣ ਦੇ ਅਨੁਸਾਰ ਹੈ, ਕਰਨੀਆਂ ਤੋਂ ਨਹੀਂ ਸਗੋਂ ਬਲਾਉਣ ਵਾਲੇ ਦੀ ਮਰਜ਼ੀ ਅਨੁਸਾਰ ਬਣੀ ਰਹੇ l
ਰੋਮੀਆਂ 9 : 13 (IRVPA)
ਜਿਵੇਂ ਲਿਖਿਆ ਹੋਇਆ ਹੈ, ਜੋ ਮੈਂ ਯਾਕੂਬ ਨਾਲ ਪਿਆਰ ਪਰ ਏਸਾਓ ਨਾਲ ਵੈਰ ਕੀਤਾ।
ਰੋਮੀਆਂ 9 : 14 (IRVPA)
ਫੇਰ ਅਸੀਂ ਕੀ ਆਖੀਏ? ਭਲਾ, ਪਰਮੇਸ਼ੁਰ ਬੇਇਨਸਾਫ਼ੀ ਕਰਦਾ ਹੈ? ਕਦੇ ਨਹੀਂ!
ਰੋਮੀਆਂ 9 : 15 (IRVPA)
ਕਿਉਂਕਿ ਉਹ ਮੂਸਾ ਨੂੰ ਆਖਦਾ ਹੈ, ਕਿ ਮੈਂ ਜਿਸ ਦੇ ਉੱਤੇ ਦਯਾ ਕਰਨਾ ਚਾਹਾਂ ਉਸ ਉੱਤੇ ਦਯਾ ਕਰਾਂਗਾ ਅਤੇ ਜਿਸ ਦੇ ਉੱਤੇ ਮੈਂ ਰਹਿਮ ਕਰਨਾ ਚਾਹਾਂ ਉਸ ਉੱਤੇ ਰਹਿਮ ਕਰਾਂਗਾ।
ਰੋਮੀਆਂ 9 : 16 (IRVPA)
ਸੋ ਇਹ ਤਾਂ ਨਾ ਚਾਹੁਣ ਵਾਲੇ ਦਾ, ਅਤੇ ਨਾ ਦੌੜ ਭੱਜ ਕਰਨ ਵਾਲੇ ਦਾ, ਸਗੋਂ ਦਯਾ ਕਰਨ ਵਾਲੇ ਪਰਮੇਸ਼ੁਰ ਦਾ ਕੰਮ ਹੈ।
ਰੋਮੀਆਂ 9 : 17 (IRVPA)
ਕਿਉਂ ਜੋ ਪਵਿੱਤਰ ਗ੍ਰੰਥ ਵਿੱਚ ਫ਼ਿਰਊਨ ਨੂੰ ਕਿਹਾ ਗਿਆ, ਕਿ ਮੈਂ ਇਸੇ ਕਾਰਨ ਤੈਨੂੰ ਖੜ੍ਹਾ ਕੀਤਾ ਤਾਂ ਜੋ ਤੇਰੇ ਵਿੱਚ ਆਪਣੀ ਸਮਰੱਥ ਪਰਗਟ ਕਰਾਂ ਤਾਂ ਜੋ ਸਾਰੀ ਧਰਤੀ ਤੇ ਮੇਰੇ ਨਾਮ ਦਾ ਪਰਚਾਰ ਹੋਵੇ।
ਰੋਮੀਆਂ 9 : 18 (IRVPA)
ਸੋ ਉਹ ਜਿਹ ਦੇ ਉੱਤੇ ਚਾਹੁੰਦਾ ਹੈ ਉਹ ਦੇ ਉੱਤੇ ਦਯਾ ਕਰਦਾ ਹੈ, ਅਤੇ ਜਿਹ ਦੇ ਉੱਤੇ ਚਾਹੁੰਦਾ ਉਹ ਦੇ ਉੱਤੇ ਸਖਤੀ ਕਰਦਾ ਹੈ।
ਰੋਮੀਆਂ 9 : 19 (IRVPA)
ਪਰਮੇਸ਼ੁਰ ਦਾ ਕ੍ਰੋਧ ਅਤੇ ਦਯਾ ਤਾਂ ਤੂੰ ਮੈਨੂੰ ਇਹ ਆਖੇਂਗਾ, ਕਿ ਉਹ ਹੁਣ ਕਿਉਂ ਦੋਸ਼ ਲਾਉਂਦਾ ਹੈ, ਕਿਉਂ ਜੋ ਉਸ ਦੀ ਮਰਜ਼ੀ ਦਾ ਕਿਸ ਨੇ ਸਾਹਮਣਾ ਕੀਤਾ?
ਰੋਮੀਆਂ 9 : 20 (IRVPA)
ਹੇ ਮਨੁੱਖ, ਤੂੰ ਪਰਮੇਸ਼ੁਰ ਨਾਲ ਵਿਵਾਦ ਕਰਨ ਵਾਲਾ ਕੌਣ ਹੈ? ਭਲਾ ਘੜੀ ਹੋਈ ਚੀਜ਼ ਆਪਣੇ ਘੜਨ ਵਾਲੇ ਨੂੰ ਕਹਿ ਸਕਦੀ ਹੈ ਕਿ ਤੂੰ ਮੈਨੂੰ ਅਜਿਹਾ ਕਿਉਂ ਬਣਾਇਆ?
ਰੋਮੀਆਂ 9 : 21 (IRVPA)
ਕੀ ਘੁਮਿਆਰ ਨੂੰ ਮਿੱਟੀ ਦੇ ਉੱਪਰ ਅਧਿਕਾਰ ਨਹੀਂ, ਜੋ ਇੱਕੋ ਪੇੜੇ ਵਿੱਚੋਂ ਇੱਕ ਭਾਂਡਾ ਆਦਰ ਅਤੇ ਦੂਜਾ ਨਿਰਾਦਰ ਦੇ ਕੰਮ ਲਈ ਬਣਾਵੇ?
ਰੋਮੀਆਂ 9 : 22 (IRVPA)
ਅਤੇ ਕੀ ਹੋਇਆ ਜੇ ਪਰਮੇਸ਼ੁਰ ਨੇ ਇਹ ਚਾਹ ਕੇ ਜੋ ਆਪਣਾ ਕ੍ਰੋਧ ਵਿਖਾਵੇ ਅਤੇ ਆਪਣੀ ਸ਼ਕਤੀ ਪ੍ਰਗਟ ਕਰੇ ਕ੍ਰੋਧ ਦੇ ਭਾਂਡਿਆਂ ਨੂੰ ਜਿਹੜੇ ਨਾਸ ਦੇ ਲਈ ਤਿਆਰ ਕੀਤੇ ਹੋਏ ਸਨ, ਵੱਡੇ ਧੀਰਜ ਨਾਲ ਸਹਾਰਿਆ।
ਰੋਮੀਆਂ 9 : 23 (IRVPA)
ਤਾਂ ਜੋ ਦਯਾ ਦੇ ਭਾਂਡਿਆਂ ਉੱਤੇ ਜਿਨ੍ਹਾਂ ਨੂੰ ਉਸ ਨੇ ਪਹਿਲਾਂ ਹੀ ਮਹਿਮਾ ਦੇ ਲਈ ਤਿਆਰ ਕੀਤਾ ਸੀ, ਆਪਣੀ ਮਹਿਮਾ ਦਾ ਧੰਨ ਪ੍ਰਗਟ ਕਰੇ।
ਰੋਮੀਆਂ 9 : 24 (IRVPA)
ਅਰਥਾਤ ਸਾਡੇ ਉੱਤੇ ਜਿਹਨਾਂ ਨੂੰ ਉਸ ਨੇ ਕੇਵਲ ਯਹੂਦੀਆਂ ਵਿੱਚੋਂ ਹੀ ਨਹੀਂ, ਸਗੋਂ ਪਰਾਈਆਂ ਕੌਮਾਂ ਵਿੱਚੋਂ ਵੀ ਬੁਲਾਇਆ।
ਰੋਮੀਆਂ 9 : 25 (IRVPA)
ਜਿਵੇਂ ਹੋਸ਼ੇਆ ਦੀ ਪੁਸਤਕ ਵਿੱਚ ਵੀ ਉਹ ਕਹਿੰਦਾ ਹੈ, ਕਿ ਜਿਹੜੀ ਮੇਰੀ ਪਰਜਾ ਨਹੀਂ ਸੀ, ਉਹ ਨੂੰ ਮੈਂ ਆਪਣੀ ਪਰਜਾ ਆਖਾਂਗਾ ਅਤੇ ਜਿਹੜੀ ਪਿਆਰੀ ਨਹੀਂ ਸੀ, ਉਹ ਨੂੰ ਪਿਆਰੀ ਆਖਾਂਗਾ।
ਰੋਮੀਆਂ 9 : 26 (IRVPA)
ਅਤੇ ਐਉਂ ਹੋਵੇਗਾ, ਕਿ ਜਿੱਥੇ ਉਨ੍ਹਾਂ ਨੂੰ ਇਹ ਆਖਿਆ ਗਿਆ ਸੀ, ਕਿ ਤੁਸੀਂ ਮੇਰੀ ਪਰਜਾ ਨਹੀਂ, ਉੱਥੇ ਉਹ ਜੀਉਂਦੇ ਪਰਮੇਸ਼ੁਰ ਦੀ ਸੰਤਾਨ ਅਖਵਾਉਣਗੇ।
ਰੋਮੀਆਂ 9 : 27 (IRVPA)
ਯਸਾਯਾਹ ਇਸਰਾਏਲ ਦੇ ਵਿਖੇ ਪੁਕਾਰ ਕੇ ਕਹਿੰਦਾ ਹੈ, ਜੋ ਇਸਰਾਏਲ ਦਾ ਵੰਸ਼ ਭਾਵੇਂ ਗਿਣਤੀ ਵਿੱਚ ਸਮੁੰਦਰ ਦੀ ਰੇਤ ਦੇ ਤੁੱਲ ਹੋਵੇ ਪਰ ਉਹ ਦਾ ਕੁਝ ਹੀ ਹਿੱਸਾ ਬਚਾਇਆ ਜਾਵੇਗਾ।
ਰੋਮੀਆਂ 9 : 28 (IRVPA)
ਕਿਉਂ ਜੋ ਪ੍ਰਭੂ ਆਪਣੇ ਬਚਨ ਨੂੰ ਆਪਣੀ ਧਾਰਮਿਕਤਾ ਦੇ ਅਨੁਸਾਰ ਛੇਤੀ ਕਰ ਕੇ ਧਰਤੀ ਉੱਤੇ ਪੂਰਾ ਕਰੇਗਾ।
ਰੋਮੀਆਂ 9 : 29 (IRVPA)
ਜਿਵੇਂ ਯਸਾਯਾਹ ਨੇ ਪਹਿਲਾਂ ਵੀ ਕਿਹਾ ਸੀ, ਕੀ ਜੇ ਸੈਨਾਂ ਦੇ ਪ੍ਰਭੂ ਨੇ ਸਾਡੇ ਲਈ ਅੰਸ ਨਾ ਛੱਡੀ ਹੁੰਦੀ ਤਾਂ ਅਸੀਂ ਸਦੂਮ ਵਰਗੇ ਹੋ ਜਾਂਦੇ ਅਤੇ ਅਮੂਰਾਹ ਜਿਹੇ ਬਣ ਜਾਂਦੇ।
ਰੋਮੀਆਂ 9 : 30 (IRVPA)
ਇਸਰਾਏਲ ਦਾ ਅਵਿਸ਼ਵਾਸ ਫੇਰ ਅਸੀਂ ਕੀ ਆਖੀਏ? ਕਿ ਪਰਾਈਆਂ ਕੌਮਾਂ ਜਿਹੜੀਆਂ ਧਾਰਮਿਕਤਾ ਦਾ ਪਿੱਛਾ ਨਹੀਂ ਕਰਦੀਆਂ ਸਨ, ਉਹਨਾਂ ਨੇ ਧਾਰਮਿਕਤਾ ਨੂੰ ਪ੍ਰਾਪਤ ਕੀਤਾ ਸਗੋਂ ਉਸ ਧਾਰਮਿਕਤਾ ਨੂੰ ਜਿਹੜਾ ਵਿਸ਼ਵਾਸ ਤੋਂ ਹੁੰਦਾ ਹੈ।
ਰੋਮੀਆਂ 9 : 31 (IRVPA)
ਭਾਵੇਂ ਇਸਰਾਏਲ ਨੇ ਬਿਵਸਥਾ ਦੁਆਰਾ ਧਾਰਮਿਕਤਾ ਦਾ ਪਿੱਛਾ ਕੀਤਾ ਤਾਂ ਵੀ ਉਹ ਬਿਵਸਥਾ ਤੱਕ ਨਾ ਪਹੁੰਚ ਸਕੇ।
ਰੋਮੀਆਂ 9 : 32 (IRVPA)
ਕਿਉਂ? ਇਸ ਲਈ ਜੋ ਉਨ੍ਹਾਂ ਨੇ ਵਿਸ਼ਵਾਸ ਦੇ ਰਾਹੀਂ ਨਹੀਂ ਪਰ ਕੰਮਾਂ ਦੇ ਰਾਹੀਂ ਉਹ ਦਾ ਪਿੱਛਾ ਕੀਤਾ। ਉਨ੍ਹਾਂ ਨੇ ਠੋਕਰ ਖੁਆਉਣ ਵਾਲੇ ਪੱਥਰ ਨਾਲ ਠੇਡਾ ਖਾਧਾ।
ਰੋਮੀਆਂ 9 : 33 (IRVPA)
ਜਿਵੇਂ ਲਿਖਿਆ ਹੋਇਆ ਹੈ, ਵੇਖੋ, ਮੈਂ ਸੀਯੋਨ ਵਿੱਚ ਠੇਡਾ ਲੱਗਣ ਦਾ ਪੱਥਰ, ਅਤੇ ਠੋਕਰ ਖਾਣ ਦੀ ਚੱਟਾਨ ਰੱਖਦਾ ਹਾਂ, ਅਤੇ ਜਿਹੜਾ ਉਸ ਉੱਤੇ ਵਿਸ਼ਵਾਸ ਕਰਦਾ ਹੈ, ਉਹ ਸ਼ਰਮਿੰਦਾ ਨਾ ਹੋਵੇਗਾ।

1 2 3 4 5 6 7 8 9 10 11 12 13 14 15 16 17 18 19 20 21 22 23 24 25 26 27 28 29 30 31 32 33