ਗ਼ਜ਼ਲ ਅਲਗ਼ਜ਼ਲਾਤ 6 : 1 (IRVPA)
ਹੇ ਇਸਤਰੀਆਂ ਵਿੱਚੋਂ ਰੂਪਵੰਤ, ਤੇਰਾ ਬਾਲਮ ਕਿੱਥੇ ਗਿਆ ਹੈ? [QBR] ਤੇਰਾ ਬਾਲਮ ਕਿੱਧਰ ਚਲਾ ਗਿਆ ਤਾਂ ਜੋ ਅਸੀਂ ਤੇਰੇ ਨਾਲ ਉਹ ਨੂੰ ਭਾਲੀਏ? ਵਧੂ [PE][PS]
ਗ਼ਜ਼ਲ ਅਲਗ਼ਜ਼ਲਾਤ 6 : 2 (IRVPA)
ਮੇਰਾ ਬਾਲਮ ਆਪਣੇ ਬਾਗ਼ ਲਈ, [QBR] ਆਪਣੀਆਂ ਬਲਸਾਨ ਦੀਆਂ ਕਿਆਰੀਆਂ ਵੱਲ ਗਿਆ ਹੈ, [QBR] ਤਾਂ ਜੋ ਬਾਗ਼ਾਂ ਵਿੱਚ ਆਪਣੀਆਂ ਭੇਡਾਂ-ਬੱਕਰੀਆਂ ਚਾਰੇ ਅਤੇ ਸੋਸਨ ਇਕੱਠੀ ਕਰੇ। [QBR]
ਗ਼ਜ਼ਲ ਅਲਗ਼ਜ਼ਲਾਤ 6 : 3 (IRVPA)
ਮੈਂ ਆਪਣੇ ਬਾਲਮ ਦੀ ਹਾਂ ਅਤੇ ਮੇਰਾ ਬਾਲਮ ਮੇਰਾ ਹੈ, [QBR] ਉਹ ਸੋਸਨਾਂ ਵਿੱਚ ਚਾਰਦਾ ਹੈ। ਵਰ [PE][PS]
ਗ਼ਜ਼ਲ ਅਲਗ਼ਜ਼ਲਾਤ 6 : 4 (IRVPA)
{ਪੰਜਵਾਂ ਗੀਤ} [PS] ਹੇ ਮੇਰੀ ਪ੍ਰੀਤਮਾ, ਤੂੰ ਤਿਰਸਾਹ ਨਗਰ ਵਾਂਗੂੰ ਰੂਪਵੰਤ, [QBR] ਯਰੂਸ਼ਲਮ ਵਾਂਗੂੰ ਸੋਹਣੀ, [QBR] ਇੱਕ ਝੰਡੇ ਵਾਲੇ ਲਸ਼ਕਰ ਦੇ ਵਾਂਗੂੰ ਭਿਆਨਕ ਹੈ! [QBR]
ਗ਼ਜ਼ਲ ਅਲਗ਼ਜ਼ਲਾਤ 6 : 5 (IRVPA)
ਤੂੰ ਆਪਣੀਆਂ ਅੱਖਾਂ ਮੈਥੋਂ ਫੇਰ ਲੈ, [QBR] ਉਹ ਤਾਂ ਮੈਨੂੰ ਘਬਰਾ ਦਿੰਦੀਆਂ ਹਨ! [QBR] ਤੇਰੇ ਵਾਲ਼ ਬੱਕਰੀਆਂ ਦੇ ਇੱਜੜ ਵਾਂਗੂੰ ਹਨ, [QBR] ਜਿਹੜੀਆਂ ਗਿਲਆਦ ਦੀ ਢਲਾਣ ਦੇ ਹੇਠਾਂ ਬੈਠੀਆਂ ਹਨ। [QBR]
ਗ਼ਜ਼ਲ ਅਲਗ਼ਜ਼ਲਾਤ 6 : 6 (IRVPA)
ਤੇਰੇ ਦੰਦ ਭੇਡਾਂ ਦੇ ਇੱਜੜ ਵਾਂਗੂੰ ਹਨ, [QBR] ਜਿਹੜੀਆਂ ਨਹਾ ਕੇ ਉਤਾਹਾਂ ਆਈਆਂ ਹਨ, [QBR] ਜਿਹੜੀਆਂ ਸਾਰੀਆਂ ਜੋੜਿਆਂ ਨੂੰ ਜੰਮਦੀਆਂ ਹਨ, [QBR] ਉਨ੍ਹਾਂ ਵਿੱਚੋਂ ਕੋਈ ਇਕੱਲੀ ਨਹੀਂ। [QBR]
ਗ਼ਜ਼ਲ ਅਲਗ਼ਜ਼ਲਾਤ 6 : 7 (IRVPA)
ਤੇਰੀਆਂ ਗੱਲਾਂ ਘੁੰਡ ਦੇ ਹੇਠ ਅਨਾਰ ਦੇ ਟੁੱਕੜਿਆਂ ਵਾਂਗੂੰ ਹਨ। [QBR]
ਗ਼ਜ਼ਲ ਅਲਗ਼ਜ਼ਲਾਤ 6 : 8 (IRVPA)
ਸੱਠ ਰਾਣੀਆਂ ਅਤੇ ਅੱਸੀ ਰਖ਼ੈਲਾਂ [QBR] ਅਤੇ ਕੁਆਰੀਆਂ ਅਣਗਿਣਤ ਹਨ। [QBR]
ਗ਼ਜ਼ਲ ਅਲਗ਼ਜ਼ਲਾਤ 6 : 9 (IRVPA)
ਮੇਰੀ ਕਬੂਤਰੀ, ਮੇਰੀ ਨਿਰਮਲ ਅਨੋਖੀ ਹੈ, [QBR] ਉਹ ਆਪਣੀ ਮਾਂ ਦੀ ਇਕਲੌਤੀ ਲਾਡਲੀ [QBR] ਅਤੇ ਆਪਣੀ ਜਣਨੀ ਦੀ ਦੁਲਾਰੀ ਹੈ। [QBR] ਧੀਆਂ ਨੇ ਉਹ ਨੂੰ ਵੇਖ ਕੇ ਧੰਨ ਆਖਿਆ, [QBR] ਰਾਣੀਆਂ ਤੇ ਰਖ਼ੈਲਾਂ ਨੇ ਉਹ ਨੂੰ ਵਡਿਆਇਆ ਹੈ। [QBR]
ਗ਼ਜ਼ਲ ਅਲਗ਼ਜ਼ਲਾਤ 6 : 10 (IRVPA)
ਇਹ ਕੌਣ ਹੈ ਜਿਹੜੀ ਪ੍ਰਭਾਤ ਵਾਂਗੂੰ ਸ਼ੋਭਾਮਾਨ, [QBR] ਚੰਨ ਵਾਂਗੂੰ ਰੂਪਵੰਤ ਅਤੇ ਸੂਰਜ ਵਾਂਗੂੰ ਨਿਰਮਲ ਹੈ, [QBR] ਝੰਡੇ ਵਾਲੇ ਲਸ਼ਕਰ ਦੇ ਵਾਂਗੂੰ ਭਿਆਨਕ ਹੈ? [QBR]
ਗ਼ਜ਼ਲ ਅਲਗ਼ਜ਼ਲਾਤ 6 : 11 (IRVPA)
ਮੈਂ ਚਲਗੋਜਿਆਂ ਦੀ ਬਾੜੀ ਵਿੱਚ ਉਤਰ ਗਿਆ, [QBR] ਤਾਂ ਜੋ ਵਾਦੀ ਦੀ ਹਰਿਆਲੀ ਨੂੰ ਵੇਖਾਂ, [QBR] ਨਾਲੇ ਵੇਖਾਂ ਕਿ ਅੰਗੂਰਾਂ ਨੂੰ ਕਲੀਆਂ [QBR] ਅਤੇ ਅਨਾਰਾਂ ਨੂੰ ਫਲ ਨਿੱਕਲੇ ਹਨ ਜਾਂ ਨਹੀਂ। [QBR]
ਗ਼ਜ਼ਲ ਅਲਗ਼ਜ਼ਲਾਤ 6 : 12 (IRVPA)
ਮੈਂ ਨਾ ਜਾਣਿਆ, [QBR] ਮੇਰੇ ਖ਼ਿਆਲਾਂ ਨੇ ਮੈਨੂੰ ਮੇਰੇ ਸ਼ਾਹੀ ਲੋਕਾਂ ਦੇ ਰਥਾਂ ਵਿੱਚ ਬਿਠਾ ਦਿੱਤਾ। ਸਹੇਲੀਆਂ [PE][PS]
ਗ਼ਜ਼ਲ ਅਲਗ਼ਜ਼ਲਾਤ 6 : 13 (IRVPA)
ਮੁੜ, ਮੁੜ ਆ, ਹੇ ਸੂਲੰਮੀਥ, [QBR] ਮੁੜ, ਮੁੜ ਆ, ਕਿ ਅਸੀਂ ਤੈਨੂੰ ਤੱਕੀਏ। ਵਧੂ [QBR] ਤੁਸੀਂ ਕਿਉਂ ਸੂਲੰਮੀਥ ਦੇ ਉੱਤੇ ਨਿਗਾਹ ਕਰੋਗੇ, [QBR] ਜਿਵੇਂ ਮਹਨਇਮ ਦੇ ਨਾਚ ਉੱਤੇ ਕਰਦੇ ਹੋ? [PE]

1 2 3 4 5 6 7 8 9 10 11 12 13

BG:

Opacity:

Color:


Size:


Font: