ਗ਼ਜ਼ਲ ਅਲਗ਼ਜ਼ਲਾਤ 6 : 1 (IRVPA)
ਸਹੇਲੀਆਂ ਹੇ ਇਸਤਰੀਆਂ ਵਿੱਚੋਂ ਰੂਪਵੰਤ, ਤੇਰਾ ਬਾਲਮ ਕਿੱਥੇ ਗਿਆ ਹੈ? ਤੇਰਾ ਬਾਲਮ ਕਿੱਧਰ ਚਲਾ ਗਿਆ ਤਾਂ ਜੋ ਅਸੀਂ ਤੇਰੇ ਨਾਲ ਉਹ ਨੂੰ ਭਾਲੀਏ?
ਗ਼ਜ਼ਲ ਅਲਗ਼ਜ਼ਲਾਤ 6 : 2 (IRVPA)
ਵਧੂ ਮੇਰਾ ਬਾਲਮ ਆਪਣੇ ਬਾਗ਼ ਲਈ, ਆਪਣੀਆਂ ਬਲਸਾਨ ਦੀਆਂ ਕਿਆਰੀਆਂ ਵੱਲ ਗਿਆ ਹੈ, ਤਾਂ ਜੋ ਬਾਗ਼ਾਂ ਵਿੱਚ ਆਪਣੀਆਂ ਭੇਡਾਂ-ਬੱਕਰੀਆਂ ਚਾਰੇ ਅਤੇ ਸੋਸਨ ਇਕੱਠੀ ਕਰੇ।
ਗ਼ਜ਼ਲ ਅਲਗ਼ਜ਼ਲਾਤ 6 : 3 (IRVPA)
ਮੈਂ ਆਪਣੇ ਬਾਲਮ ਦੀ ਹਾਂ ਅਤੇ ਮੇਰਾ ਬਾਲਮ ਮੇਰਾ ਹੈ, ਉਹ ਸੋਸਨਾਂ ਵਿੱਚ ਚਾਰਦਾ ਹੈ।
ਗ਼ਜ਼ਲ ਅਲਗ਼ਜ਼ਲਾਤ 6 : 4 (IRVPA)
ਪੰਜਵਾਂ ਗੀਤ ਵਰ ਹੇ ਮੇਰੀ ਪ੍ਰੀਤਮਾ, ਤੂੰ ਤਿਰਸਾਹ ਨਗਰ ਵਾਂਗੂੰ ਰੂਪਵੰਤ, ਯਰੂਸ਼ਲਮ ਵਾਂਗੂੰ ਸੋਹਣੀ, ਇੱਕ ਝੰਡੇ ਵਾਲੇ ਲਸ਼ਕਰ ਦੇ ਵਾਂਗੂੰ ਭਿਆਨਕ ਹੈ!
ਗ਼ਜ਼ਲ ਅਲਗ਼ਜ਼ਲਾਤ 6 : 5 (IRVPA)
ਤੂੰ ਆਪਣੀਆਂ ਅੱਖਾਂ ਮੈਥੋਂ ਫੇਰ ਲੈ, ਉਹ ਤਾਂ ਮੈਨੂੰ ਘਬਰਾ ਦਿੰਦੀਆਂ ਹਨ! ਤੇਰੇ ਵਾਲ਼ ਬੱਕਰੀਆਂ ਦੇ ਇੱਜੜ ਵਾਂਗੂੰ ਹਨ, ਜਿਹੜੀਆਂ ਗਿਲਆਦ ਦੀ ਢਲਾਣ ਦੇ ਹੇਠਾਂ ਬੈਠੀਆਂ ਹਨ।
ਗ਼ਜ਼ਲ ਅਲਗ਼ਜ਼ਲਾਤ 6 : 6 (IRVPA)
ਤੇਰੇ ਦੰਦ ਭੇਡਾਂ ਦੇ ਇੱਜੜ ਵਾਂਗੂੰ ਹਨ, ਜਿਹੜੀਆਂ ਨਹਾ ਕੇ ਉਤਾਹਾਂ ਆਈਆਂ ਹਨ, ਜਿਹੜੀਆਂ ਸਾਰੀਆਂ ਜੋੜਿਆਂ ਨੂੰ ਜੰਮਦੀਆਂ ਹਨ, ਉਨ੍ਹਾਂ ਵਿੱਚੋਂ ਕੋਈ ਇਕੱਲੀ ਨਹੀਂ।
ਗ਼ਜ਼ਲ ਅਲਗ਼ਜ਼ਲਾਤ 6 : 7 (IRVPA)
ਤੇਰੀਆਂ ਗੱਲਾਂ ਘੁੰਡ ਦੇ ਹੇਠ ਅਨਾਰ ਦੇ ਟੁੱਕੜਿਆਂ ਵਾਂਗੂੰ ਹਨ।
ਗ਼ਜ਼ਲ ਅਲਗ਼ਜ਼ਲਾਤ 6 : 8 (IRVPA)
ਸੱਠ ਰਾਣੀਆਂ ਅਤੇ ਅੱਸੀ ਰਖ਼ੈਲਾਂ ਅਤੇ ਕੁਆਰੀਆਂ ਅਣਗਿਣਤ ਹਨ।
ਗ਼ਜ਼ਲ ਅਲਗ਼ਜ਼ਲਾਤ 6 : 9 (IRVPA)
ਮੇਰੀ ਕਬੂਤਰੀ, ਮੇਰੀ ਨਿਰਮਲ ਅਨੋਖੀ ਹੈ, ਉਹ ਆਪਣੀ ਮਾਂ ਦੀ ਇਕਲੌਤੀ ਲਾਡਲੀ ਅਤੇ ਆਪਣੀ ਜਣਨੀ ਦੀ ਦੁਲਾਰੀ ਹੈ। ਧੀਆਂ ਨੇ ਉਹ ਨੂੰ ਵੇਖ ਕੇ ਧੰਨ ਆਖਿਆ, ਰਾਣੀਆਂ ਤੇ ਰਖ਼ੈਲਾਂ ਨੇ ਉਹ ਨੂੰ ਵਡਿਆਇਆ ਹੈ।
ਗ਼ਜ਼ਲ ਅਲਗ਼ਜ਼ਲਾਤ 6 : 10 (IRVPA)
ਇਹ ਕੌਣ ਹੈ ਜਿਹੜੀ ਪ੍ਰਭਾਤ ਵਾਂਗੂੰ ਸ਼ੋਭਾਮਾਨ, ਚੰਨ ਵਾਂਗੂੰ ਰੂਪਵੰਤ ਅਤੇ ਸੂਰਜ ਵਾਂਗੂੰ ਨਿਰਮਲ ਹੈ, ਝੰਡੇ ਵਾਲੇ ਲਸ਼ਕਰ ਦੇ ਵਾਂਗੂੰ ਭਿਆਨਕ ਹੈ?
ਗ਼ਜ਼ਲ ਅਲਗ਼ਜ਼ਲਾਤ 6 : 11 (IRVPA)
ਮੈਂ ਚਲਗੋਜਿਆਂ ਦੀ ਬਾੜੀ ਵਿੱਚ ਉਤਰ ਗਿਆ, ਤਾਂ ਜੋ ਵਾਦੀ ਦੀ ਹਰਿਆਲੀ ਨੂੰ ਵੇਖਾਂ, ਨਾਲੇ ਵੇਖਾਂ ਕਿ ਅੰਗੂਰਾਂ ਨੂੰ ਕਲੀਆਂ ਅਤੇ ਅਨਾਰਾਂ ਨੂੰ ਫਲ ਨਿੱਕਲੇ ਹਨ ਜਾਂ ਨਹੀਂ।
ਗ਼ਜ਼ਲ ਅਲਗ਼ਜ਼ਲਾਤ 6 : 12 (IRVPA)
ਮੈਂ ਨਾ ਜਾਣਿਆ, ਮੇਰੇ ਖ਼ਿਆਲਾਂ ਨੇ ਮੈਨੂੰ ਮੇਰੇ ਸ਼ਾਹੀ ਲੋਕਾਂ ਦੇ ਰਥਾਂ ਵਿੱਚ ਬਿਠਾ ਦਿੱਤਾ।
ਗ਼ਜ਼ਲ ਅਲਗ਼ਜ਼ਲਾਤ 6 : 13 (IRVPA)
ਸਹੇਲੀਆਂ ਮੁੜ, ਮੁੜ ਆ, ਹੇ ਸੂਲੰਮੀਥ, ਮੁੜ, ਮੁੜ ਆ, ਕਿ ਅਸੀਂ ਤੈਨੂੰ ਤੱਕੀਏ। ਵਧੂ ਤੁਸੀਂ ਕਿਉਂ ਸੂਲੰਮੀਥ ਦੇ ਉੱਤੇ ਨਿਗਾਹ ਕਰੋਗੇ, ਜਿਵੇਂ ਮਹਨਇਮ ਦੇ ਨਾਚ ਉੱਤੇ ਕਰਦੇ ਹੋ?
❮
❯
1
2
3
4
5
6
7
8
9
10
11
12
13