ਗ਼ਜ਼ਲ ਅਲਗ਼ਜ਼ਲਾਤ 7 : 1 (IRVPA)
ਹੇ ਪਤਵੰਤ ਦੀ ਪੁੱਤਰੀ, ਤੇਰੇ ਪੈਰ ਜੁੱਤੀਆਂ ਵਿੱਚ ਕਿੰਨੇ ਹੀ ਰੂਪਵੰਤ ਹਨ! [QBR] ਤੇਰੇ ਪੱਟਾਂ ਦੀ ਗੁਲਾਈ [QBR] ਕਾਰੀਗਰ ਦੇ ਹੱਥਾਂ ਨਾਲ ਬਣੇ ਹੋਏ ਗਹਿਣਿਆਂ ਦਾ ਕੰਮ ਹੈ। [QBR]
ਗ਼ਜ਼ਲ ਅਲਗ਼ਜ਼ਲਾਤ 7 : 2 (IRVPA)
ਤੇਰੀ ਧੁੰਨੀ ਗੋਲ ਕਟੋਰਾ ਹੈ [QBR] ਜਿਸ ਦੇ ਵਿੱਚ ਮਿਲੀ ਹੋਈ ਮਧ ਦੀ ਕਮੀ ਨਹੀਂ, [QBR] ਤੇਰਾ ਪੇਟ ਕਣਕ ਦਾ ਢੇਰ ਹੈ, [QBR] ਜਿਹੜਾ ਸੋਸਨਾਂ ਵਿੱਚ ਘਿਰਿਆ ਹੋਇਆ ਹੈ। [QBR]
ਗ਼ਜ਼ਲ ਅਲਗ਼ਜ਼ਲਾਤ 7 : 3 (IRVPA)
ਤੇਰੀਆਂ ਦੋਵੇਂ ਛਾਤੀਆਂ [QBR] ਹਿਰਨੀਆਂ ਦੇ ਜੁੜਵਾਂ ਬੱਚਿਆਂ ਵਾਂਗੂੰ ਹਨ। [QBR]
ਗ਼ਜ਼ਲ ਅਲਗ਼ਜ਼ਲਾਤ 7 : 4 (IRVPA)
ਤੇਰੀ ਗਰਦਨ ਹਾਥੀ ਦੰਦ ਦੇ ਬੁਰਜ਼ ਵਾਂਗੂੰ ਹੈ, [QBR] ਤੇਰੀਆਂ ਅੱਖਾਂ ਹਸ਼ਬੋਨ ਦੇ ਸਰੋਵਰ ਹਨ, [QBR] ਜੋ ਬਥ-ਰੱਬੀਮ ਦੇ ਫਾਟਕ ਉੱਤੇ ਹੈ। [QBR] ਤੇਰਾ ਨੱਕ ਲਬਾਨੋਨ ਦੇ ਬੁਰਜ਼ ਵਰਗਾ ਹੈ, ਜਿਸ ਦਾ ਮੁਖ ਦੰਮਿਸ਼ਕ ਵੱਲ ਹੈ। [QBR]
ਗ਼ਜ਼ਲ ਅਲਗ਼ਜ਼ਲਾਤ 7 : 5 (IRVPA)
ਤੇਰਾ ਸਿਰ ਤੇਰੇ ਉੱਤੇ ਕਰਮਲ ਵਰਗਾ ਸ਼ੋਭਾਮਾਨ ਹੈ, [QBR] ਤੇਰੇ ਸਿਰ ਦੇ ਵਾਲ਼ ਬੈਂਗਣੀ ਜਿਹੇ ਹਨ, [QBR] ਰਾਜਾ ਤੇਰੀਆਂ ਜ਼ੁਲਫ਼ਾਂ ਵਿੱਚ ਬੰਧੂਆ ਹੈ। [QBR]
ਗ਼ਜ਼ਲ ਅਲਗ਼ਜ਼ਲਾਤ 7 : 6 (IRVPA)
ਹੇ ਪਿਆਰੀ, ਤੂੰ ਕਿੰਨੀ ਰੂਪਵੰਤ ਹੈਂ, [QBR] ਤੂੰ ਪ੍ਰੇਮ ਕਰਨ ਵਿੱਚ ਕਿੰਨੀ ਮਨਮੋਹਣੀ ਹੈਂ! [QBR]
ਗ਼ਜ਼ਲ ਅਲਗ਼ਜ਼ਲਾਤ 7 : 7 (IRVPA)
ਤੇਰਾ ਕੱਦ ਖਜ਼ੂਰ ਵਰਗਾ ਹੈ, [QBR] ਤੇਰੀਆਂ ਛਾਤੀਆਂ ਉਹ ਦੇ ਗੁੱਛਿਆਂ ਵਾਂਗੂੰ ਹਨ। [QBR]
ਗ਼ਜ਼ਲ ਅਲਗ਼ਜ਼ਲਾਤ 7 : 8 (IRVPA)
ਮੈਂ ਆਖਿਆ, ਮੈਂ ਇਸ ਖਜ਼ੂਰ ਉੱਤੇ ਚੜ੍ਹਾਂਗਾ, [QBR] ਮੈਂ ਇਸ ਦੀਆਂ ਟਹਿਣੀਆਂ ਨੂੰ ਫੜ੍ਹਾਂਗਾਂ, [QBR] ਤੇਰੀਆਂ ਛਾਤੀਆਂ ਅੰਗੂਰ ਦੇ ਗੁੱਛਿਆਂ ਵਾਂਗੂੰ ਹੋਣ [QBR] ਅਤੇ ਤੇਰੇ ਸਾਹ ਦੀ ਸੁਗੰਧ ਸੇਬਾਂ ਵਰਗੀ ਹੋਵੇ। [QBR]
ਗ਼ਜ਼ਲ ਅਲਗ਼ਜ਼ਲਾਤ 7 : 9 (IRVPA)
ਤੇਰਾ ਚੂੰਮਣ ਚੰਗੀ ਮਧ ਵਰਗਾ ਹੈ [QBR] ਜਿਹੜੀ ਸਹਿਜ ਨਾਲ ਬੁੱਲ੍ਹਾਂ ਅਤੇ ਦੰਦਾਂ ਉੱਤੇ ਸਰਕ ਜਾਂਦੀ ਹੈ। ਵਧੂ [PE][PS]
ਗ਼ਜ਼ਲ ਅਲਗ਼ਜ਼ਲਾਤ 7 : 10 (IRVPA)
ਮੈਂ ਆਪਣੇ ਬਾਲਮ ਦੀ ਹਾਂ [QBR] ਅਤੇ ਉਹ ਦੀ ਚਾਹ ਮੇਰੇ ਲਈ ਹੈ। [QBR]
ਗ਼ਜ਼ਲ ਅਲਗ਼ਜ਼ਲਾਤ 7 : 11 (IRVPA)
ਮੇਰੇ ਬਾਲਮ, ਆ, ਅਸੀਂ ਖੇਤ ਵਿੱਚ ਚੱਲੀਏ, [QBR] ਅਤੇ ਪਿੰਡਾਂ ਵਿੱਚ ਰਾਤ ਕੱਟੀਏ। [QBR]
ਗ਼ਜ਼ਲ ਅਲਗ਼ਜ਼ਲਾਤ 7 : 12 (IRVPA)
ਅਸੀਂ ਸਵੇਰੇ ਹੀ ਅੰਗੂਰੀ ਬਾਗ਼ਾਂ ਵਿੱਚ ਚੱਲੀਏ, [QBR] ਤਾਂ ਜੋ ਅਸੀਂ ਵੇਖੀਏ ਕਿ ਵੇਲ ਖਿੜੀ ਹੈ ਜਾਂ ਨਹੀਂ, [QBR] ਅਤੇ ਉਸ ਦੇ ਫੁੱਲ ਖਿੜੇ ਹਨ ਜਾਂ ਨਹੀਂ, [QBR] ਅਨਾਰ ਫੁੱਲੇ ਹਨ ਜਾਂ ਨਹੀਂ, [QBR] ਉੱਥੇ ਮੈਂ ਤੈਨੂੰ ਆਪਣਾ ਪ੍ਰੇਮ ਦਿਆਂਗੀ। [QBR]
ਗ਼ਜ਼ਲ ਅਲਗ਼ਜ਼ਲਾਤ 7 : 13 (IRVPA)
ਦੂਦਾਂ ਫਲ ਸੁਗੰਧ ਦਿੰਦੇ ਹਨ [QBR] ਅਤੇ ਸਾਡੇ ਦਰਵਾਜ਼ਿਆਂ ਉੱਤੇ ਸਾਰੇ ਮਿੱਠੇ ਫਲ ਹਨ, ਨਵੇਂ ਅਤੇ ਪੁਰਾਣੇ ਵੀ। [QBR] ਹੇ ਮੇਰੇ ਬਾਲਮ, ਮੈਂ ਉਨ੍ਹਾਂ ਨੂੰ ਤੇਰੇ ਲਈ ਇਕੱਠਾ ਕੀਤਾ ਹੈ। [PE]
❮
❯