ਤੀਤੁਸ 2 : 1 (IRVPA)
ਖੁਸ਼ ਖ਼ਬਰੀ ਦੇ ਨਮਿੱਤ ਭਲਾ ਕਰਨਾ ਪਰ ਤੂੰ ਉਹ ਬਚਨ ਆਖੀਂ ਜੋ ਖਰੀ ਸਿੱਖਿਆ ਦੇ ਨਾਲ ਮੇਲ ਖਾਂਦੇ ਹੋਣ।
ਤੀਤੁਸ 2 : 2 (IRVPA)
ਜੋ ਬਜ਼ੁਰਗ ਪਰਹੇਜ਼ਗਾਰ, ਗੰਭੀਰ, ਸੁਰਤ ਵਾਲੇ, ਵਿਸ਼ਵਾਸ, ਪਿਆਰ ਅਤੇ ਸਹਿਣਸ਼ੀਲਤਾ ਵਿੱਚ ਮਜ਼ਬੂਤ ਹੋਣ।
ਤੀਤੁਸ 2 : 3 (IRVPA)
ਇਸੇ ਪਰਕਾਰ ਬਜ਼ੁਰਗ ਔਰਤਾਂ ਦਾ ਚਾਲ-ਚਲਣ ਵੀ ਆਦਰ ਵਾਲਾ ਹੋਵੇ, ਉਹ ਨਾ ਦੋਸ਼ ਲਾਉਣ ਵਾਲੀਆਂ, ਨਾ ਸ਼ਰਾਬ ਪੀਣ ਵਾਲੀਆਂ ਸਗੋਂ ਚੰਗੀਆਂ ਗੱਲਾਂ ਦੀ ਸਿੱਖਿਆ ਦੇਣ ਵਾਲੀਆਂ ਹੋਣ।
ਤੀਤੁਸ 2 : 4 (IRVPA)
ਭਈ ਜਵਾਨ ਇਸਤਰੀਆਂ ਨੂੰ ਅਜਿਹੀ ਸਿੱਖਿਆ ਦੇਣ, ਜੋ ਓਹ ਆਪਣੇ ਪਤੀਆਂ ਅਤੇ ਬੱਚਿਆਂ ਨਾਲ ਪਿਆਰ ਕਰਨ।
ਤੀਤੁਸ 2 : 5 (IRVPA)
ਸਮਝਦਾਰ, ਪਵਿੱਤਰ, ਘਰ ਸੰਭਾਲਣ ਵਾਲੀਆਂ, ਨੇਕ ਅਤੇ ਆਪਣੇ ਪਤੀਆਂ ਦੇ ਅਧੀਨ ਹੋਣ ਤਾਂ ਜੋ ਪਰਮੇਸ਼ੁਰ ਦੇ ਬਚਨ ਦੀ ਨਿੰਦਿਆ ਨਾ ਹੋਵੇ।
ਤੀਤੁਸ 2 : 6 (IRVPA)
ਇਸੇ ਤਰ੍ਹਾਂ ਨੌਜਵਾਨਾਂ ਨੂੰ ਸਮਝਾ ਜੋ ਬਹੁਤੇ ਕਾਹਲੇ ਨਾ ਹੋਣ।
ਤੀਤੁਸ 2 : 7 (IRVPA)
ਅਤੇ ਤੂੰ ਸਭ ਗੱਲਾਂ ਵਿੱਚ ਆਪਣੇ ਆਪ ਨੂੰ ਭਲੇ ਕੰਮਾਂ ਦਾ ਚੰਗਾ ਨਮੂਨਾ ਬਣਾ। ਤੇਰੀ ਸਿੱਖਿਆ ਗੰਭੀਰਤਾਈ ਅਤੇ ਸਚਿਆਈ ਨਾਲ ਹੋਵੇ।
ਤੀਤੁਸ 2 : 8 (IRVPA)
ਤੇਰੇ ਬਚਨਾਂ ਵਿੱਚ ਖਰਿਆਈ ਹੋਵੇ ਤਾਂ ਜੋ ਵਿਰੋਧੀ ਨੂੰ ਸਾਡੇ ਉੱਤੇ ਦੋਸ਼ ਲਾਉਣ ਦਾ ਮੌਕਾ ਨਾ ਮਿਲੇ ਅਤੇ ਉਹ ਸ਼ਰਮਿੰਦੇ ਹੋਣ।
ਤੀਤੁਸ 2 : 9 (IRVPA)
ਨੌਕਰਾਂ ਨੂੰ ਸਮਝਾ ਕਿ ਉਹ ਆਪਣੇ ਮਾਲਕਾਂ ਦੀ ਹਰੇਕ ਗੱਲ ਮੰਨਣ ਅਤੇ ਉਹਨਾਂ ਦੇ ਮਨਭਾਉਂਦੇ ਕੰਮ ਕਰਨ।
ਤੀਤੁਸ 2 : 10 (IRVPA)
ਚੋਰੀ ਚਲਾਕੀ ਨਾ ਕਰਨ ਸਗੋਂ ਪੂਰੀ ਜ਼ਿੰਮੇਵਾਰੀ ਵਿਖਾਉਣ ਜੋ ਸਾਰੀਆਂ ਗੱਲਾਂ ਵਿੱਚ ਸਾਡੇ ਮੁਕਤੀਦਾਤਾ ਪਰਮੇਸ਼ੁਰ ਦੀ ਸਿੱਖਿਆ ਨੂੰ ਸ਼ੋਭਾ ਮਿਲੇ।
ਤੀਤੁਸ 2 : 11 (IRVPA)
ਕਿਉਂ ਜੋ ਪਰਮੇਸ਼ੁਰ ਦੀ ਕਿਰਪਾ ਸਭਨਾਂ ਮਨੁੱਖਾਂ ਦੀ ਮੁਕਤੀ ਲਈ ਪਰਗਟ ਹੋਈ।
ਤੀਤੁਸ 2 : 12 (IRVPA)
ਅਤੇ ਇਹ ਕਿਰਪਾ ਸਾਨੂੰ ਚਿਤਾਵਨੀ ਦਿੰਦੀ ਹੈ ਕਿ ਅਸੀਂ ਅਭਗਤੀ ਅਤੇ ਸੰਸਾਰੀ ਵਿਸ਼ਿਆਂ ਤੋਂ ਮਨ ਫਿਰਾ ਕੇ ਇਸ ਵਰਤਮਾਨ ਸਮੇਂ ਵਿੱਚ ਸਮਝ, ਧਾਰਮਿਕਤਾ ਅਤੇ ਭਗਤੀ ਨਾਲ ਜ਼ਿੰਦਗੀ ਨੂੰ ਬਤੀਤ ਕਰੀਏ।
ਤੀਤੁਸ 2 : 13 (IRVPA)
ਅਤੇ ਉਸ ਪਵਿੱਤਰ ਆਸ ਦੀ ਅਤੇ ਆਪਣੇ ਮਹਾਨ ਪਰਮੇਸ਼ੁਰ ਅਤੇ ਮੁਕਤੀਦਾਤਾ ਯਿਸੂ ਮਸੀਹ ਦੀ ਮਹਿਮਾ ਦੇ ਪਰਗਟ ਹੋਣ ਦੀ ਉਡੀਕ ਕਰੀਏ।
ਤੀਤੁਸ 2 : 14 (IRVPA)
ਜਿਸ ਨੇ ਆਪਣੇ ਆਪ ਨੂੰ ਸਾਡੇ ਲਈ ਦੇ ਦਿੱਤਾ ਕਿ ਸਾਰੇ ਕੁਧਰਮ ਤੋਂ ਸਾਡਾ ਛੁਟਕਾਰਾ ਕਰੇ ਅਤੇ ਆਪਣੇ ਲਈ ਇੱਕ ਖ਼ਾਸ ਕੌਮ ਨੂੰ ਪਵਿੱਤਰ ਕਰੇ ਜੋ ਭਲੇ ਕੰਮਾਂ ਵਿੱਚ ਲੱਗੀ ਰਹੇ।
ਤੀਤੁਸ 2 : 15 (IRVPA)
ਇਹਨਾਂ ਬਚਨਾਂ ਅਤੇ ਪੂਰੇ ਅਧਿਕਾਰ ਨਾਲ ਆਗਿਆ ਦੇ ਅਤੇ ਸਿਖਾਉਂਦਾ ਰਹਿ l ਕੋਈ ਤੈਨੂੰ ਤੁਛ ਨਾ ਜਾਣੇ।

1 2 3 4 5 6 7 8 9 10 11 12 13 14 15