੧ ਕੁਰਿੰਥੀਆਂ 10 : 1 (PAV)
ਹੇ ਭਰਾਵੋ, ਮੈਂ ਨਹੀਂ ਚਾਹੁੰਦਾ ਜੋ ਤੁਸੀਂ ਇਸ ਤੋਂ ਅਣਜਾਣ ਰਹੋ ਭਈ ਸਾਡੇ ਪਿਉ ਦਾਦੇ ਬੱਦਲ ਦੇ ਹੇਠ ਸਨ ਅਤੇ ਉਹ ਸੱਭੇ ਸਮੁੰਦਰ ਦੇ ਵਿੱਚੋਂ ਦੀ ਲੰਘ ਗਏ
੧ ਕੁਰਿੰਥੀਆਂ 10 : 2 (PAV)
ਅਤੇ ਸਭਨਾਂ ਨੂੰ ਉਸ ਬੱਦਲ ਅਤੇ ਉਸ ਸਮੁੰਦਰ ਵਿੱਚ ਮੂਸਾ ਦਾ ਬਪਤਿਸਮਾ ਮਿਲਿਆ
੧ ਕੁਰਿੰਥੀਆਂ 10 : 3 (PAV)
ਸਭਨਾਂ ਨੇ ਇੱਕੋ ਆਤਮਕ ਭੋਜਨ ਖਾਧਾ
੧ ਕੁਰਿੰਥੀਆਂ 10 : 4 (PAV)
ਅਤੇ ਸਭਨਾਂ ਨੇ ਇੱਕੋ ਆਤਮਕ ਜਲ ਪੀਤਾ ਕਿਉਂ ਜੋ ਓਹਨਾਂ ਨੇ ਉਸ ਆਤਮਕ ਪੱਥਰ ਤੋਂ ਜਲ ਪੀਤਾ ਜਿਹੜਾ ਓਹਨਾਂ ਦੇ ਮਗਰ ਮਗਰ ਚੱਲਦਾ ਸੀ ਅਤੇ ਉਹ ਪੱਥਰ ਮਸੀਹ ਹੈਸੀ
੧ ਕੁਰਿੰਥੀਆਂ 10 : 5 (PAV)
ਪਰੰਤੂ ਪਰਮੇਸ਼ੁਰ ਓਹਨਾਂ ਵਿੱਚੋਂ ਬਾਹਲਿਆਂ ਨਾਲ ਪਰਸੰਨ ਨਹੀਂ ਸੀ ਸੋ ਓਹ ਉਜਾੜ ਵਿੱਚ ਢਹਿ ਪਏ
੧ ਕੁਰਿੰਥੀਆਂ 10 : 6 (PAV)
ਅਤੇ ਏਹ ਗੱਲਾਂ ਸਾਡੇ ਲਈ ਨਸੀਹਤ ਬਣੀਆਂ ਭਈ ਅਸੀਂ ਮਾੜੀਆਂ ਗੱਲਾਂ ਦੀਆਂ ਕਾਮਨਾਂ ਨਾ ਕਰੀਏ ਜਿਵੇਂ ਉਹਨਾਂ ਨੇ ਕਾਮਨਾਂ ਕੀਤੀਆਂ ਸਨ
੧ ਕੁਰਿੰਥੀਆਂ 10 : 7 (PAV)
ਅਤੇ ਨਾ ਤੁਸੀਂ ਮੂਰਤੀ ਪੂਜਕ ਹੋਵੋ ਜਿਵੇਂ ਉਹਨਾਂ ਵਿੱਚੋਂ ਕਈਕੁ ਹੋਏ ਸਨ। ਜਿਸ ਪਰਕਾਰ ਲਿਖਿਆ ਹੋਇਆ ਹੈ ਜੋ ਓਹ ਲੋਕ ਖਾਣ ਪੀਣ ਬੈਠੇ ਅਤੇ ਹੱਸਣ ਖੇਡਣ ਨੂੰ ਉੱਠੇ
੧ ਕੁਰਿੰਥੀਆਂ 10 : 8 (PAV)
ਅਤੇ ਨਾ ਅਸੀਂ ਹਰਾਮਕਾਰੀ ਕਰੀਏ ਜਿਵੇਂ ਉਨ੍ਹਾਂ ਵਿੱਚੋਂ ਕਈਆਂ ਨੇ ਕੀਤੀ ਅਤੇ ਇੱਕੋ ਦਿਨ ਵਿੱਚ ਤੇਈ ਹਜਾਰ ਜਣਿਆਂ ਦੇ ਸੱਥਰ ਲੱਥੇ
੧ ਕੁਰਿੰਥੀਆਂ 10 : 9 (PAV)
ਅਤੇ ਨਾ ਅਸੀਂ ਪ੍ਰਭੁ ਨੂੰ ਪਰਤਾਈਏ ਜਿਵੇ ਉਹਨਾਂ ਵਿੱਚੋਂ ਕਈਆਂ ਨੇ ਪਰਤਾਇਆ ਸੀ ਅਤੇ ਸੱਪਾਂ ਤੋਂ ਨਾਸ ਹੋਏ
੧ ਕੁਰਿੰਥੀਆਂ 10 : 10 (PAV)
ਅਤੇ ਨਾ ਤੁਸੀਂ ਬੁੜ ਬੁੜ ਕਰੋ ਜਿਵੇਂ ਓਹਨਾਂ ਵਿੱਚੋਂ ਕਈਆਂ ਨੇ ਬੁੜ ਬੁੜ ਕੀਤੀ ਅਤੇ ਨਾਸ ਕਰਨ ਵਾਲੇ ਤੋਂ ਨਾਸ ਹੋਏ
੧ ਕੁਰਿੰਥੀਆਂ 10 : 11 (PAV)
ਸੋ ਏਹ ਗੱਲਾਂ ਓਹਨਾਂ ਉੱਤੇ ਨਸੀਹਤ ਦੇ ਲਈ ਹੋਈਆਂ ਅਤੇ ਸਾਨੂੰ ਮੱਤ ਦੇਣ ਲਈ ਲਿਖੀਆਂ ਹੋਈਆਂ ਹਨ ਜਿਨ੍ਹਾਂ ਉੱਤੇ ਜੁੱਗਾਂ ਦੇ ਅੰਤ ਆਣ ਪਹੁੰਚੇ ਹਨ
੧ ਕੁਰਿੰਥੀਆਂ 10 : 12 (PAV)
ਗੱਲ ਕਾਹਦੀ ਜੋ ਕੋਈ ਆਪਣੇ ਆਪ ਨੂੰ ਖਲੋਤਾ ਹੋਇਆ ਸਮਝਦਾ ਹੈ ਸੋ ਸੁਚੇਤ ਰਹੇ ਭਈ ਕਿਤੇ ਡਿੱਗ ਨਾ ਪਵੇ
੧ ਕੁਰਿੰਥੀਆਂ 10 : 13 (PAV)
ਤੁਹਾਡੇ ਉੱਤੇ ਇਹੋ ਜਿਹਾ ਕੋਈ ਪਰਤਾਵਾ ਨਹੀਂ ਪਿਆ ਜੋ ਮਨੁੱਖ ਤੋਂ ਨਹੀਂ ਝੱਲਿਆ ਜਾਂਦਾ ਪਰੰਤੂ ਪਰਮੇਸ਼ੁਰ ਵਫ਼ਾਦਾਰ ਹੈ ਜੋ ਤੁਹਾਡੀ ਸ਼ਕਤੀਓ ਬਾਹਰ ਤੁਹਾਨੂੰ ਪਰਤਾਵੇ ਵਿੱਚ ਨਹੀਂ ਪੈਣ ਦੇਵੇਗਾ ਸਗੋਂ ਪਰਤਾਵੇ ਦੇ ਨਾਲ ਹੀ ਬਚ ਜਾਣ ਦਾ ਉਪਾਓ ਵੀ ਕੱਢ ਦੇਵੇਗਾ ਭਈ ਤੁਸੀਂ ਝੱਲ ਸੱਕੋ।।
੧ ਕੁਰਿੰਥੀਆਂ 10 : 14 (PAV)
ਇਸ ਕਰਕੇ ਮੇਰੇ ਪਿਆਰਿਓ, ਤੁਸੀਂ ਮੂਰਤੀ ਪੂਜਾ ਤੋਂ ਭੱਜੋ
੧ ਕੁਰਿੰਥੀਆਂ 10 : 15 (PAV)
ਮੈਂ ਤੁਹਾਨੂੰ ਬੁੱਧਵਾਨ ਸਮਝ ਕੇ ਤੁਹਾਡੇ ਨਾਲ ਬੋਲਦਾ ਹਾਂ। ਜੋ ਮੈਂ ਆਖਦਾ ਹਾਂ ਸੋ ਤੁਸੀਂ ਉਹ ਦੀ ਜਾਚ ਕਰੋ:
੧ ਕੁਰਿੰਥੀਆਂ 10 : 16 (PAV)
ਉਹ ਬਰਕਤ ਦਾ ਪਿਆਲਾ ਜਿਹ ਦੇ ਉੱਤੇ ਅਸੀਂ ਬਰਕਤ ਮੰਗਦੇ ਹਾਂ ਕੀ ਉਹ ਮਸੀਹ ਦੇ ਲਹੂ ਦੀ ਸਾਂਝ ਨਹੀਂ? ਉਹ ਰੋਟੀ ਜਿਹ ਨੂੰ ਅਸੀਂ ਤੋੜਦੇ ਹਾਂ ਕੀ ਉਹ ਮਸੀਹ ਦੇ ਸਰੀਰ ਦੀ ਸਾਂਝ ਸਹੀ?
੧ ਕੁਰਿੰਥੀਆਂ 10 : 17 (PAV)
ਰੋਟੀ ਇੱਕੋ ਹੈ ਇਸ ਲਈ ਅਸੀਂ ਜੋ ਬਾਹਲੇ ਹਾਂ ਸੋ ਰਲ ਕੇ ਇੱਕ ਸਰੀਰ ਹਾਂ ਕਿਉਂ ਜੋ ਅਸੀਂ ਸੱਭੇ ਇੱਕ ਰੋਟੀ ਵਿੱਚ ਸਾਂਝੀ ਹਾਂ
੧ ਕੁਰਿੰਥੀਆਂ 10 : 18 (PAV)
ਤੁਸੀਂ ਓਹਨਾਂ ਵੱਲ ਧਿਆਨ ਕਰੋ ਜਿਹੜੇ ਸਰੀਰ ਦੇ ਸਰਬੰਧ ਕਰਕੇ ਇਸਰਾਏਲੀ ਹਨ। ਜੋ ਬਲੀਦਾਨਾਂ ਦੇ ਖਾਣ ਵਾਲੇ ਹਨ ਕੀ ਉਹ ਜਗਵੇਦੀ ਦੇ ਸਾਂਝੀ ਨਹੀਂ?
੧ ਕੁਰਿੰਥੀਆਂ 10 : 19 (PAV)
ਸੋ ਮੈਂ ਕੀ ਆਖਦਾ ਹਾਂ? ਭਈ ਮੂਰਤੀ ਦੀ ਭੇਟ ਕੁੱਝ ਹੈ? ਅਥਵਾ ਮੂਰਤੀ ਕੁੱਝ ਹੈ?
੧ ਕੁਰਿੰਥੀਆਂ 10 : 20 (PAV)
ਮੈਂ ਸਗੋਂ ਇਹ ਆਖਦਾ ਹਾਂ ਭਈ ਜਿਹੜੀਆਂ ਵਸਤਾਂ ਪਰਾਈਆਂ ਕੌਮਾਂ ਚੜ੍ਹਾਉਂਦੀਆਂ ਹਨ ਸੋ ਭੂਤਾਂ ਲਈ ਚੜ੍ਹਾਉਂਦੀਆਂ ਹਨ, ਪਰਮੇਸ਼ੁਰ ਲਈ ਨਹੀਂ, ਅਤੇ ਮੈਂ ਨਹੀਂ ਚਾਹੁੰਦਾ ਜੋ ਤੁਸੀਂ ਭੂਤਾਂ ਦੇ ਸਾਂਝੀ ਬਣੋ!
੧ ਕੁਰਿੰਥੀਆਂ 10 : 21 (PAV)
ਤੁਸੀਂ ਪ੍ਰਭੁ ਦਾ ਪਿਆਲਾ, ਨਾਲੇ ਭੂਤਾਂ ਦਾ ਪਿਆਲਾ ਦੋਵੇਂ ਨਹੀਂ ਪੀ ਸੱਕਦੇ। ਤੁਸੀਂ ਪ੍ਰਭੁ ਦੀ ਮੇਜ਼, ਨਾਲੇ ਭੂਤਾਂ ਦੀ ਮੇਜ਼ ਦੋਹਾਂ ਦੇ ਸਾਂਝੀ ਨਹੀਂ ਹੋ ਸਕਦੇ
੧ ਕੁਰਿੰਥੀਆਂ 10 : 22 (PAV)
ਅਥਵਾ, ਕੀ ਅਸੀਂ ਪ੍ਰਭੁ ਨੂੰ ਅਣਖ ਦੁਆਉਂਦੇ ਹਾਂ? ਕੀ ਅਸੀਂ ਉਸ ਨਾਲੋਂ ਬਲੀ ਹਾਂ? ।।
੧ ਕੁਰਿੰਥੀਆਂ 10 : 23 (PAV)
ਸਾਰੀਆਂ ਵਸਤਾਂ ਉਚਿਤ ਹਨ ਪਰ ਸੱਭੇ ਲਾਭਦਾਇਕ ਨਹੀਂ। ਸਾਰੀਆਂ ਵਸਤਾਂ ਉਚਿਤ ਹਨ ਪਰ ਸੱਭੇ ਗੁਣਕਾਰ ਨਹੀਂ
੧ ਕੁਰਿੰਥੀਆਂ 10 : 24 (PAV)
ਕੋਈ ਆਪਣੇ ਹੀ ਨਹੀਂ ਸਗੋਂ ਦੂਏ ਦੇ ਭਲੇ ਲਈ ਜਤਨ ਕਰੇ
੧ ਕੁਰਿੰਥੀਆਂ 10 : 25 (PAV)
ਜੋ ਕੁੱਝ ਕਸਾਈਆਂ ਦੀ ਹੱਟੀ ਵਿੱਚ ਵਿਕਦਾ ਹੈ ਸੋ ਖਾਉ ਅਤੇ ਅੰਤਹਕਰਨ ਦੇ ਕਾਰਨ ਕੋਈ ਗੱਲ ਨਾ ਪੁੱਛੋ
੧ ਕੁਰਿੰਥੀਆਂ 10 : 26 (PAV)
ਕਿਉਂ ਜੋ ਪ੍ਰਿਥਵੀ ਅਤੇ ਜੋ ਕੁੱਝ ਉਸ ਵਿੱਚ ਭਰਿਆ ਹੋਇਆ ਹੈ ਸੋ ਪ੍ਰਭੁ ਦਾ ਹੈ
੧ ਕੁਰਿੰਥੀਆਂ 10 : 27 (PAV)
ਜੇ ਬੇਪਰਤੀਤਿਆਂ ਵਿੱਚੋਂ ਕੋਈ ਤੁਹਾਨੂੰ ਨਿਉਂਦਾ ਦੇਵੇ ਅਤੇ ਤੁਹਾਡਾ ਮਨ ਜਾਣ ਨੂੰ ਕਰੇ ਤਾਂ ਜੋ ਕੁੱਝ ਤੁਹਾਡੇ ਅੱਗੇ ਪਰੋਸਿਆ ਜਾਵੇ ਖਾ ਲਵੋ ਅਤੇ ਅੰਤਹਕਰਨ ਦੇ ਕਾਰਨ ਕੋਈ ਗੱਲ ਨਾ ਪੁੱਛੋ
੧ ਕੁਰਿੰਥੀਆਂ 10 : 28 (PAV)
ਪਰ ਜੇ ਕੋਈ ਤੁਹਾਨੂੰ ਆਖੇ ਭਈ ਇਹ ਭੇਟ ਕਰਕੇ ਚੜ੍ਹਾਈ ਗਈ ਸੀ ਤਾਂ ਉਸ ਦੱਸਣ ਵਾਲੇ ਦੇ ਕਾਰਨ ਅਤੇ ਅੰਤਹਕਰਨ ਦੇ ਕਾਰਨ ਨਾ ਖਾਓ
੧ ਕੁਰਿੰਥੀਆਂ 10 : 29 (PAV)
ਅੰਤਹਕਰਨ ਜੋ ਮੈਂ ਕਹਿੰਦਾ ਹਾਂ ਸੋ ਤੇਰਾ ਨਹੀਂ ਸਗੋਂ ਦੂਜੇ ਦਾ ਇਸ ਲਈ ਜੋ ਮੇਰੀ ਅਜਾਦੀ ਦੂਜੇ ਦੇ ਅੰਤਹਕਰਨ ਤੋਂ ਕਿਉਂ ਜਾਚੀ ਜਾਂਦੀ ਹੈ?
੧ ਕੁਰਿੰਥੀਆਂ 10 : 30 (PAV)
ਜੇ ਮੈਂ ਧੰਨਵਾਦ ਕਰਕੇ ਭੋਜਨ ਪਾਉਂਦਾ ਹਾਂ ਤਾਂ ਜਿਹ ਦੇ ਲਈ ਮੈਂ ਧੰਨਵਾਦ ਕਰਦਾ ਹਾਂ ਉਹ ਦੇ ਕਾਰਨ ਮੇਰੀ ਨਿੰਦਿਆ ਕਿਉਂ ਹੁੰਦੀ ਹੈ?
੧ ਕੁਰਿੰਥੀਆਂ 10 : 31 (PAV)
ਸੋ ਭਾਵੇਂ ਤੁਸੀਂ ਖਾਂਦੇ ਭਾਵੇਂ ਪੀਂਦੇ ਕੁੱਝ ਵੀ ਕਰਦੇ ਹੋ, ਸੱਭੋ ਕੁੱਝ ਪਰਮੇਸ਼ੁਰ ਦੀ ਵਡਿਆਈ ਲਈ ਕਰੋ
੧ ਕੁਰਿੰਥੀਆਂ 10 : 32 (PAV)
ਤੁਸੀਂ ਨਾ ਯਹੂਦੀਆਂ ਨਾ ਯੂਨਾਨੀਆਂ, ਨਾ ਪਰਮੇਸ਼ੁਰ ਦੀ ਕਲੀਸਿਯਾ ਦੇ ਲਈ ਠੋਕਰ ਦੇ ਕਾਰਨ ਬਣੋ
੧ ਕੁਰਿੰਥੀਆਂ 10 : 33 (PAV)
ਜਿਵੇਂ ਮੈਂ ਸਭਨਾਂ ਗੱਲਾਂ ਵਿੱਚ ਸਭਨਾਂ ਨੂੰ ਪਰਸੰਨ ਰੱਖਦਾ ਹਾਂ ਅਤੇ ਆਪਣੇ ਹੀ ਨਹੀਂ ਸਗੋਂ ਬਾਹਲਿਆਂ ਦੇ ਭਲੇ ਲਈ ਜਤਨ ਕਰਦਾ ਹਾਂ ਜੋ ਉਹ ਬਚਾਏ ਜਾਣ।। ਤੁਸੀਂ ਮੇਰੀ ਰੀਸ ਕਰੋ ਜਿਵੇਂ ਮੈਂ ਵੀ ਮਸੀਹ ਦੀ ਰੀਸ ਕਰਦਾ ਹਾਂ ।।
❮
❯