੧ ਸਲਾਤੀਨ 14 : 1 (PAV)
ਉਸ ਵੇਲੇ ਯਾਰਾਬੁਆਮ ਦਾ ਪੁੱਤ੍ਰ ਅਬੀਯਾਹ ਬੀਮਾਰ ਪੈ ਗਿਆ
੧ ਸਲਾਤੀਨ 14 : 2 (PAV)
ਤਾਂ ਯਾਰਾਬੁਆਮ ਨੇ ਆਪਣੀ ਰਾਣੀ ਨੂੰ ਆਖਿਆ, ਉੱਠ ਕੇ ਜ਼ਰਾ ਆਪਣਾ ਭੇਸ ਬਦਲਾ ਲੈ ਭਈ ਕੋਈ ਨਾ ਜਾਣੇ ਕਿ ਤੂੰ ਯਾਰਾਬੁਆਮ ਦੀ ਰਾਣੀ ਹੈਂ ਅਤੇ ਸ਼ੀਲੋਹ ਨੂੰ ਤੁਰ ਜਾਹ। ਵੇਖ, ਓਥੇ ਅਹੀਯਾਹ ਨਬੀ ਹੈ ਜੋ ਮੈਨੂੰ ਬੋਲਿਆ ਸੀ ਕਿ ਤੂੰ ਇਨ੍ਹਾਂ ਲੋਕਾਂ ਦਾ ਪਾਤਸ਼ਾਹ ਹੋਵੇਂਗਾ
੧ ਸਲਾਤੀਨ 14 : 3 (PAV)
ਅਤੇ ਆਪਣੇ ਹੱਥ ਵਿੱਚ ਦਸ ਰੋਟੀਆਂ, ਚੂਰਮਾ ਅਤੇ ਸ਼ਹਿਤ ਦਾ ਮਰਤਬਾਨ ਲੈ ਕੇ ਉਹ ਦੇ ਕੋਲ ਜਾਹ। ਉਹ ਤੈਨੂੰ ਦੱਸੇਗਾ ਕਿ ਮੁੰਡੇ ਨੂੰ ਕੀ ਹੋਵੇਗਾ
੧ ਸਲਾਤੀਨ 14 : 4 (PAV)
ਸੋ ਯਾਰਾਬੁਆਮ ਦੀ ਰਾਣੀ ਨੇ ਤਿਵੇਂ ਹੀ ਕੀਤਾ। ਉਹ ਉੱਠ ਕੇ ਸ਼ੀਲੋਹ ਨੰ ਗਈ ਅਤੇ ਅਹੀਯਾਹ ਦੇ ਘਰ ਅੱਪੜੀ ਪਰ ਅਹੀਯਾਹ ਵੇਖ ਨਹੀਂ ਸੱਕਦਾ ਸੀ ਕਿਉਂ ਜੋ ਉਸ ਦੀਆਂ ਅੱਖਾਂ ਬੁਢਾਪੇ ਦੇ ਕਾਰਨ ਰੁਕ ਗਈਆਂ ਸਨ।।
੧ ਸਲਾਤੀਨ 14 : 5 (PAV)
ਤਾਂ ਯਹੋਵਾਹ ਨੇ ਅਹੀਯਾਹ ਨੂੰ ਆਖਿਆ, ਕਿ ਵੇਖ, ਯਾਰਾਬੁਆਮ ਦੀ ਰਾਣੀ ਆਪਣੇ ਪੁੱਤ੍ਰ ਲਈ ਤੈਥੋਂ ਪੁੱਛਣ ਆਉਂਦੀ ਹੈ ਕਿਉਂ ਜੋ ਉਹ ਬੀਮਾਰ ਹੈ ਸੋ ਤੂੰ ਉਹ ਨੂੰ ਐਉਂ ਐਉਂ ਬੋਲੀਂ ਕਿਉਂ ਜੋ ਐਉਂ ਹੋਵੇਗਾ ਕਿ ਜਦ ਉਹ ਅੰਦਰ ਆਵੇਗੀ ਤਾਂ ਆਪ ਨੂੰ ਹੋਰ ਤੀਵੀਂ ਬਣਾਵੇਗੀ
੧ ਸਲਾਤੀਨ 14 : 6 (PAV)
ਤਾਂ ਐਉਂ ਹੋਇਆ ਕਿ ਜਦ ਅਹੀਯਾਹ ਨੇ ਉਹ ਦੇ ਪੈਰਾਂ ਦੀ ਪੈਛੜ ਉਹ ਬੂਹੇ ਦੇ ਅੰਦਰ ਫੜੀ ਸੁਣੀ ਤਾਂ ਉਸ ਆਖਿਆ, ਹੇ ਯਾਰਾਬੁਆਮ ਦੀ ਰਾਣੀ ਅੰਦਰ ਲੰਘ ਆ। ਤੂੰ ਆਪ ਨੂੰ ਹੋਰ ਤੀਵੀਂ ਕਿਉਂ ਬਣਾਉਂਦੀ ਹੈ? ਮੈਂ ਤੇਰੇ ਕੋਲ ਸਖਤ ਗੱਲਾਂ ਲਈ ਘੱਲਿਆ ਗਿਆ ਹਾਂ
੧ ਸਲਾਤੀਨ 14 : 7 (PAV)
ਤੂੰ ਚੱਲੀ ਜਾਹ ਅਤੇ ਯਾਰਾਬੁਆਮ ਨੂੰ ਆਖ ਕਿ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ ਕਿ ਮੈਂ ਤੈਨੂੰ ਲੋਕਾਂ ਵਿੱਚ ਉੱਚਾ ਕੀਤਾ ਅਤੇ ਮੈਂ ਤੈਨੂੰ ਆਪਣੀ ਪਰਜਾ ਇਸਰਾਏਲ ਉੱਤੇ ਪਰਧਾਨ ਚੁਣਿਆ
੧ ਸਲਾਤੀਨ 14 : 8 (PAV)
ਅਤੇ ਰਾਜ ਦਾਊਦ ਦੇ ਘਰਾਣੇ ਤੋਂ ਪਾੜ ਕੇ ਤੈਨੂੰ ਦਿੱਤਾ ਤਾਂ ਭੀ ਤੂੰ ਮੇਰੇ ਦਾਸ ਦਾਊਦ ਵਰਗਾ ਨਾ ਹੋਇਆ ਜਿਸ ਮੇਰੇ ਹੁਕਮਾਂ ਦੀ ਪਾਲਨਾ ਕੀਤੀ ਅਤੇ ਸਾਰੇ ਮਨ ਨਾਲ ਮੇਰੇ ਮਗਰ ਚੱਲਿਆ ਅਤੇ ਉਹੋ ਹੀ ਕੀਤਾ ਜੋਂ ਮੇਰੀ ਨਿਗਾਹ ਵਿੱਚ ਠੀਕ ਸੀ
੧ ਸਲਾਤੀਨ 14 : 9 (PAV)
ਪਰ ਤੈਂ ਉਨ੍ਹਾਂ ਸਭਨਾਂ ਨਾਲੋਂ ਜੋ ਤੈਥੋਂ ਅੱਗੇ ਸਨ ਵੱਧ ਬੁਰਿਆਈ ਕੀਤੀ ਅਤੇ ਤੈਂ ਮੈਨੂੰ ਕ੍ਰੋਧ ਚੜ੍ਹਾਉਣ ਲਈ ਆਪਣੇ ਲਈ ਓਪਰੇ ਦੇਵਤੇ ਅਤੇ ਢਲਵੀਆਂ ਮੂਰਤਾਂ ਬਣਾਈਆਂ ਅਤੇ ਤੈਂ ਮੈਨੂੰ ਆਪਣੀ ਪਿੱਠ ਪਿੱਛੇ ਸੁੱਟਿਆ
੧ ਸਲਾਤੀਨ 14 : 10 (PAV)
ਏਸੇ ਲਈ ਵੇਖ ਮੈਂ ਯਾਰਾਬੁਆਮ ਦੇ ਘਰਾਣੇ ਉੱਤੇ ਬੁਰਿਆਈ ਲਿਆਵਾਂਗਾ ਅਤੇ ਯਾਰਾਬੁਆਮ ਦੇ ਹਰ ਨਰ ਨੂੰ ਅਤੇ ਇਸਰਾਏਲ ਦੇ ਬੰਧੂਏ ਅਤੇ ਆਜ਼ਾਦ ਨੂੰ ਨਾਸ ਕਰ ਦਿਆਂਗਾ ਅਤੇ ਯਾਰਾਬੁਆਮ ਦੇ ਘਰਾਣੇ ਨੂੰ ਨਾਸ ਕਰ ਦਿਆਂਗਾ ਅਤੇ ਯਾਰਾਬੁਆਮ ਦੇ ਘਰਾਣੇ ਦੇ ਪਿੱਛੇ ਐਉਂ ਝਾੜੂ ਲਈ ਫਿਰਾਂਗਾ ਜਿਉਂ ਗੰਦ ਚੁੱਕ ਲੈਣ ਦੇ ਪਿੱਛੋਂ ਕੁਝ ਬਾਕੀ ਨਹੀਂ ਰਹਿ ਜਾਂਦਾ
੧ ਸਲਾਤੀਨ 14 : 11 (PAV)
ਅਤੇ ਯਾਰਾਬੁਆਮ ਦਾ ਜੋ ਕੋਈ ਸ਼ਹਿਰ ਵਿੱਚ ਮਰੇਗਾ ਉਹ ਨੂੰ ਕੁੱਤੇ ਖਾਣਗੇ ਅਤੇ ਜੋ ਰੜ ਵਿੱਚ ਮਰੇਗਾ ਉਹ ਅਕਾਸ਼ ਦੇ ਪੰਛੀ ਖਾਣਗੇ ਕਿਉਂ ਜੋ ਯਹੋਵਾਹ ਇਊਂ ਬੋਲਿਆ ਹੈ
੧ ਸਲਾਤੀਨ 14 : 12 (PAV)
ਸੋ ਤੂੰ ਉੱਠ ਅਤੇ ਆਪਣੇ ਘਰ ਜਾਹ। ਤੇਰੇ ਸ਼ਹਿਰ ਵਿੱਚ ਪੈਰ ਰੱਖਦਿਆਂ ਸਾਰ ਮੁੰਡਾ ਮਰ ਜਾਵੇਗਾ
੧ ਸਲਾਤੀਨ 14 : 13 (PAV)
ਤਾਂ ਸਾਰਾ ਇਸਾਰਏਲ ਉਹ ਦਾ ਸੋਗ ਕਰਨਗੇ ਅਤੇ ਉਹ ਨੂੰ ਦੱਬਣਗੇ ਕਿਉਂ ਜੋ ਯਾਰਾਬੁਆਮ ਦਾ ਉਹੋ ਇਕੱਲਾ ਕਬਰ ਵਿੱਚ ਪਏਗਾ ਏਸ ਲਈ ਕਿ ਯਾਰਾਬੁਆਮ ਦੇ ਘਰਾਣੇ ਵਿੱਚ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੂੰ ਉਸ ਵਿੱਚ ਹੀ ਕੁਝ ਚੰਗੀ ਗੱਲ ਲੱਭੀ
੧ ਸਲਾਤੀਨ 14 : 14 (PAV)
ਅਤੇ ਯਹੋਵਾਹ ਆਪਣੀ ਵੱਲੋਂ ਇਸਰਾਏਲ ਉੱਤੇ ਇੱਕ ਪਾਤਸ਼ਾਹ ਖੜਾ ਕਰੇਗਾ ਜਿਹੜਾ ਉੱਸੇ ਦਿਨ ਯਾਰਾਬੁਆਮ ਦੇ ਘਰਾਣੇ ਨੂੰ ਨਾਸ ਕਰੇਗਾ। ਕੀ ਏਹ ਅੱਜ ਦੇ ਦਿਨ ਹੀ? ਹਾਂ ਹੁਣੇ ਹੀ
੧ ਸਲਾਤੀਨ 14 : 15 (PAV)
ਅਤੇ ਯਹੋਵਾਹ ਇਸਰਾਏਲ ਨੂੰ ਐਉਂ ਮਾਰੇਗਾ ਜਿਵੇਂ ਪਾਣੀ ਵਿੱਚ ਕਾਨਾ ਹਿਲਾਇਆ ਜਾਂਦਾ ਹੈ ਅਤੇ ਉਹ ਇਸਰਾਏਲ ਨੂੰ ਏਸ ਚੰਗੀ ਭੂਮੀ ਵਿੱਚੋਂ ਉਖੇੜ ਦੇਵੇਗਾ ਜੋ ਉਸਨੇ ਉਨ੍ਹਾਂ ਦੇ ਪਿਉ ਦਾਦਿਆਂ ਨੂੰ ਦਿੱਤੀ ਸੀ ਅਤੇ ਉਨ੍ਹਾਂ ਨੂੰ ਦਰਿਆ ਦੇ ਪਾਰ ਖਿਲਾਰ ਦੇਵੇਗਾ ਕਿਉਂ ਜੋ ਉਨ੍ਹਾਂ ਨੇ ਆਪਣੇ ਲਈ ਟੁੰਡ ਦੇਵ ਬਣਾ ਕੇ ਯਹੋਵਾਹ ਨੂੰ ਕ੍ਰੋਧਵਾਨ ਕੀਤਾ
੧ ਸਲਾਤੀਨ 14 : 16 (PAV)
ਅਤੇ ਉਹ ਇਸਰਾਏਲ ਨੂੰ ਯਾਰਾਬੁਆਮ ਦੇ ਪਾਪਾਂ ਦੇ ਕਾਰਨ ਤਿਆਗ ਦੇਵੇਗਾ ਕਿਉਂ ਜੋ ਉਹ ਪਾਪੀ ਬਣਿਆ ਅਤੇ ਇਸਰਾਏਲ ਨੂੰ ਪਾਪੀ ਬਣਾਇਆ
੧ ਸਲਾਤੀਨ 14 : 17 (PAV)
ਤਾਂ ਯਾਰਾਬੁਆਮ ਦੀ ਰਾਣੀ ਉੱਠੀ ਅਤੇ ਚੱਲ ਪਈ ਅਰ ਤਿਰਜ਼ਾਹ ਨੂੰ ਆਈ। ਉਹ ਘਰ ਦੀ ਦਲੀਜ਼ ਕੋਲ ਅੱਪੜੀ ਹੀ ਸੀ ਕਿ ਮੁੰਡਾ ਮਰ ਗਿਆ
੧ ਸਲਾਤੀਨ 14 : 18 (PAV)
ਤਾਂ ਸਾਰੇ ਇਸਰਾਏਲ ਨੇ ਉਸ ਨੂੰ ਦੱਬਿਆ ਅਤੇ ਉਸ ਦਾ ਸੋਗ ਕੀਤਾ ਜਿਵੇਂ ਯਹੋਵਾਹ ਦਾ ਬਚਨ ਸੀ ਜੋ ਉਹ ਆਪਣੇ ਦਾਸ ਅਹੀਯਾਹ ਨਬੀ ਦੇ ਰਾਹੀਂ ਬੋਲਿਆ ਸੀ
੧ ਸਲਾਤੀਨ 14 : 19 (PAV)
ਅਤੇ ਯਾਰਾਬੁਆਮ ਦੀਆਂ ਬਾਕੀ ਗੱਲਾਂ ਭਈ ਕਿਵੇਂ ਉਹ ਲੜਿਆ ਅਤੇ ਕਿਵੇਂ ਉਸ ਰਾਜ ਕੀਤਾ ਸੋ ਵੇਖੋ, ਓਹ ਇਸਰਾਏਲ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਲਿਖੀਆਂ ਹੋਇਆ ਹਨ
੧ ਸਲਾਤੀਨ 14 : 20 (PAV)
ਅਤੇ ਓਹ ਦਿਨ ਜਿਨ੍ਹਾਂ ਵਿੱਚ ਯਾਰਾਬੁਆਮ ਨੇ ਰਾਜ ਕੀਤਾ ਬਾਈ ਵਰਹੇ ਸਨ ਤਾਂ ਉਹ ਆਪਣੇ ਪਿਉ ਦਾਦਿਆਂ ਨਾਲ ਸੌਂ ਗਿਆ ਅਤੇ ਉਹ ਦਾ ਪੁੱਤ੍ਰ ਨਾਦਾਬ ਉਹ ਦੇ ਥਾਂ ਰਾਜ ਕਰਨ ਲੱਗਾ।।
੧ ਸਲਾਤੀਨ 14 : 21 (PAV)
ਸੁਲੇਮਾਨ ਦਾ ਪੁੱਤ੍ਰ ਰਹਬੁਆਮ ਯਹੂਦਾਹ ਵਿੱਚ ਪਾਤਸ਼ਾਹ ਸੀ ਅਤੇ ਰਹਬੁਆਮ ਇੱਕਤਾਲੀਆਂ ਵਰਿਹਾਂ ਦਾ ਸੀ ਜਦ ਰਾਜ ਕਰਨ ਲੱਗਾ ਅਤੇ ਉਸ ਨੇ ਯਰੂਸ਼ਲਮ ਸ਼ਹਿਰ ਵਿੱਚ ਜਿਹ ਨੂੰ ਯਹੋਵਾਹ ਨੇ ਇਸਰਾਏਲ ਦੇ ਸਾਰੇ ਗੋਤਾਂ ਵਿੱਚੋਂ ਚੁਣਿਆ ਸੀ ਕਿ ਆਪਣਾ ਨਾਮ ਓਥੇ ਰੱਖੇ ਸਤਾਰਾਂ ਵਰਿਹਾਂ ਤੀਕ ਰਾਜ ਕੀਤਾ ਅਤੇ ਉਸ ਦੀ ਮਾਤਾ ਦਾ ਨਾਉਂ ਨਆਮਾਹ ਸੀ ਜੋ ਅੰਮੋਨਣ ਸੀ
੧ ਸਲਾਤੀਨ 14 : 22 (PAV)
ਅਤੇ ਯਹੂਦਾਹ ਨੇ ਉਹ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਬੁਰਾ ਸੀ ਤੇ ਉਨ੍ਹਾਂ ਨੇ ਉਸ ਦੀ ਅਣਖ ਨੂੰ ਭੜਕਾਇਆ ਉਨ੍ਹਾਂ ਸਾਰਿਆਂ ਪਾਪਾਂ ਦੇ ਕਾਰਨ ਜੋ ਉਨ੍ਹਾਂ ਆਪਣੇ ਪਿਉ ਦਾਦਿਆਂ ਤੋਂ ਵੱਧ ਪਾਪ ਕੀਤਾ
੧ ਸਲਾਤੀਨ 14 : 23 (PAV)
ਉਨ੍ਹਾਂ ਨੇ ਆਪਣੇ ਲਈ ਉੱਚਿਆਂ ਥਾਵਾਂ ਨੂੰ ਬਣਾਇਆ ਅਤੇ ਹਰ ਉੱਚੇ ਪਹਾੜ ਉੱਤੇ ਅਤੇ ਹਰ ਬਿਰਛ ਦੇ ਹੇਠ ਉੱਚੇ ਥਾਵਾਂ ਨੂੰ ਅਤੇ ਮੂਰਤਾਂ ਨੂੰ ਅਤੇ ਟੁੰਡਾਂ ਨੂੰ ਖੜਾ ਕੀਤਾ
੧ ਸਲਾਤੀਨ 14 : 24 (PAV)
ਅਤੇ ਦੇਸ ਵਿੱਚ ਗਾਂਡੂ ਵੀ ਸਨ। ਉਨ੍ਹਾਂ ਨੇ ਓਹਨਾਂ ਕੌਮਾਂ ਦੇ ਘਿਣਾਉਣੇ ਕੰਮ ਕੀਤੇ ਜਿਨ੍ਹਾਂ ਨੂੰ ਯਹੋਵਾਹ ਨੇ ਇਸਾਏਲੀਆਂ ਅੱਗੋਂ ਧੱਕ ਦਿੱਤਾ ਸੀ
੧ ਸਲਾਤੀਨ 14 : 25 (PAV)
ਤਾਂ ਐਉਂ ਹੋਇਆ ਕਿ ਰਹਬੁਆਮ ਦੇ ਰਾਜ ਦੇ ਪੰਜਵੇਂ ਵਰਹੇ ਮਿਸਰ ਦਾ ਪਾਤਸ਼ਾਹ ਸੀਸ਼ਕ ਯਰੂਸ਼ਲਮ ਉੱਤੇ ਚੜ੍ਹ ਆਇਆ
੧ ਸਲਾਤੀਨ 14 : 26 (PAV)
ਉਹ ਨੇ ਯਹੋਵਾਹ ਦੇ ਭਵਨ ਦਾ ਖਜ਼ਾਨਾ ਅਤੇ ਪਾਤਸ਼ਾਹ ਦੇ ਮਹਿਲ ਦਾ ਖਜ਼ਾਨਾ ਲੈ ਲਿਆ ਸਗੋਂ ਉਹ ਨੇ ਸਭ ਕੁਝ ਲੈ ਲਿਆ ਅਤੇ ਉਹ ਨੇ ਓਹ ਸਭ ਸੋਨੇ ਦੀਆਂ ਢਾਲਾਂ ਜੋ ਸੁਲੇਮਾਨ ਨੇ ਬਣਵਾਈਆਂ ਸਨ ਲੈ ਲਈਆਂ
੧ ਸਲਾਤੀਨ 14 : 27 (PAV)
ਤਾਂ ਰਹਬੁਆਮ ਪਾਤਸ਼ਾਹ ਨੇ ਉਨ੍ਹਾਂ ਦੇ ਥਾਂ ਪਿੱਤਲ ਦੀਆਂ ਢਾਲਾਂ ਬਣਾਈਆਂ ਅਤੇ ਉਨ੍ਹਾਂ ਨੂੰ ਸ਼ਾਹੀ ਨਿਗਾਹਬਾਨਾਂ ਦੇ ਸਰਦਾਰਾਂ ਦੇ ਹੱਥ ਵਿੱਚ ਸੌਂਪ ਦਿੱਤਾ ਜਿਹੜੇ ਪਾਤਸ਼ਾਹ ਦੇ ਮਹਿਲ ਦੇ ਦਰਵੱਜੇ ਦੀ ਰਾਖੀ ਕਰਦੇ ਸਨ
੧ ਸਲਾਤੀਨ 14 : 28 (PAV)
ਐਉਂ ਹੁੰਦਾ ਸੀ ਕਿ ਜਦ ਪਾਤਸ਼ਾਹ ਯਹੋਵਾਹ ਦੇ ਭਵਨ ਨੂੰ ਜਾਂਦਾ ਸੀ ਤਾਂ ਨਿਗਾਹਬਾਨ ਓਹਨਾਂ ਨੂੰ ਚੁੱਕ ਲੈਂਦੇ ਸਨ ਅਤੇ ਫੇਰ ਓਹਨਾਂ ਨੂੰ ਨਿਗਾਹਬਾਨਾਂ ਦੀ ਕੋਠੜੀ ਵਿੱਚ ਰੱਖ ਦਿੰਦੇ ਸਨ
੧ ਸਲਾਤੀਨ 14 : 29 (PAV)
ਅਤੇ ਰਹਬੁਆਮ ਦੀਆਂ ਬਾਕੀ ਗੱਲਾਂ ਅਤੇ ਉਹ ਜੋ ਕੁਝ ਉਸ ਨੇ ਕੀਤਾ ਕਿ ਓਹ ਯਹੂਦਾਹ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਲਿੱਖੀਆਂ ਹੋਈਆਂ ਨਹੀਂ ਹਨ?
੧ ਸਲਾਤੀਨ 14 : 30 (PAV)
ਐਉਂ ਰਹਬੁਆਮ ਅਤੇ ਯਾਰਾਬੁਆਮ ਦੇ ਵਿੱਚ ਉਨ੍ਹਾਂ ਦੇ ਸਭ ਦਿਨ ਲੜਾਈ ਲੱਗੀ ਰਹੀ
੧ ਸਲਾਤੀਨ 14 : 31 (PAV)
ਤਾਂ ਰਹਬੁਆਮ ਆਪਣੇ ਪਿਉ ਦਾਦਿਆਂ ਦੇ ਨਾਲ ਸੌਂ ਗਿਆ ਅਤੇ ਦਾਊਦ ਦੇ ਸ਼ਹਿਰ ਵਿੱਚ ਆਪਣੇ ਪਿਉ ਦਾਦਿਆਂ ਦੇ ਨਾਲ ਦੱਬਿਆ ਗਿਆ। ਉਸ ਦੀ ਮਾਤਾ ਦਾ ਨਾਉਂ ਨਆਮਾਹ ਸੀ ਜੋ ਅੰਮੋਨਣ ਸੀ ਅਤੇ ਉਸ ਦਾ ਪੁੱਤ੍ਰ ਅਬੀਯਾਮ ਉਸ ਦੇ ਥਾਂ ਰਾਜ ਕਰਨ ਲੱਗਾ।।

1 2 3 4 5 6 7 8 9 10 11 12 13 14 15 16 17 18 19 20 21 22 23 24 25 26 27 28 29 30 31

BG:

Opacity:

Color:


Size:


Font: