੧ ਪਤਰਸ 3 : 1 (PAV)
ਇਸੇ ਪਰਕਾਰ ਹੇ ਪਤਨੀਓ, ਆਪਣਿਆਂ ਪਤੀਆਂ ਦੇ ਅਧੀਨ ਹੋਵੋ ਭਈ ਜੇ ਕੋਈ ਬਚਨ ਨਾ ਵੀ ਮੰਨਦੇ ਹੋਣ ਤਾਂ ਓਹ ਬਚਨ ਤੋਂ ਬਿਨਾ ਆਪਣੀਆਂ ਪਤਨੀਆਂ ਦੀ ਚਾਲ ਢਾਲ ਦੇ ਕਾਰਨ ਖਿੱਚੇ ਜਾਣ
੧ ਪਤਰਸ 3 : 2 (PAV)
ਜਿਸ ਵੇਲੇ ਓਹ ਤੁਹਾਡੀ ਪਵਿੱਤਰ ਚਾਲ ਢਾਲ ਨੂੰ ਜੋ ਅਦਬ ਦੇ ਨਾਲ ਹੋਵੇ ਵੇਖ ਲੈਣ
੧ ਪਤਰਸ 3 : 3 (PAV)
ਅਤੇ ਤੁਹਾਡਾ ਸਿੰਗਾਰ ਸਿਰ ਗੁੰਦਣ ਅਤੇ ਸੋਨੇ ਦੇ ਗਹਿਣੇ ਪਾਉਣ ਅਥਵਾ ਬਸਤਰ ਪਹਿਨਣ ਦੇ ਨਾਲ ਬਾਹਰਲਾ ਨਾ ਹੋਵੇ
੧ ਪਤਰਸ 3 : 4 (PAV)
ਪਰ ਉਹ ਮਨ ਦੀ ਗੁਪਤ ਇਨਸਾਨੀਅਤ ਹੋਵੇ ਜਿਹੜੀ ਓਸ ਅਵਨਾਸੀ ਸਿੰਗਾਰ ਨਾਲ ਹੈ ਅਰਥਾਤ ਕੋਮਲ ਅਤੇ ਗੰਭੀਰ ਆਤਮਾ ਨਾਲ ਕਿਉਂ ਜੋ ਇਹ ਪਰਮੇਸ਼ੁਰ ਦੇ ਲੇਖੇ ਵੱਡੇ ਮੁੱਲ ਦਾ ਹੈ
੧ ਪਤਰਸ 3 : 5 (PAV)
ਕਿਉਂ ਜੋ ਇਸੇ ਤਰਾਂ ਅਗਲੇ ਸਮਿਆਂ ਵਿੱਚ ਪਵਿੱਤਰ ਇਸਤ੍ਰਰੀਆਂ ਜਿਹੜੀਆਂ ਪਰਮੇਸ਼ੁਰ ਉੱਤੇ ਆਸ ਰੱਖਦੀਆਂ ਸਨ ਆਪਣਿਆਂ ਪੁਰਸ਼ਾਂ ਦੇ ਅਧੀਨ ਹੋ ਕੇ ਆਪਣੇ ਆਪ ਨੂੰ ਸਿੰਗਾਰਦੀਆਂ ਸਨ
੧ ਪਤਰਸ 3 : 6 (PAV)
ਜਿਵੇਂ ਸਾਰਾਹ ਅਬਰਾਹਾਮ ਨੂੰ ਸੁਆਮੀ ਕਹਿ ਕੇ ਉਹ ਦੇ ਅਧੀਨ ਰਹੀ ਜਿਹ ਦੀਆਂ ਤੁਸੀਂ ਬੱਚੀਆਂ ਹੋਈਆਂ ਜੇ ਸ਼ੁਭ ਕਰਮ ਕਰਦੀਆਂ ਅਤੇ ਕਿਸੇ ਪਰਕਾਰ ਦੇ ਡਹਿਲ ਨਾਲ ਨਾ ਡਰਦੀਆਂ ਹੋਵੋ ।।
੧ ਪਤਰਸ 3 : 7 (PAV)
ਇਸੇ ਤਰਾਂ ਹੇ ਪਤੀਓ, ਬੁੱਧ ਦੇ ਅਨੁਸਾਰ ਆਪਣੀਆਂ ਪਤਨੀਆਂ ਨਾਲ ਵੱਸੋ ਅਤੇ ਇਸਤ੍ਰੀ ਨੂੰ ਆਪਣੇ ਨਾਲੋਂ ਕੋਮਲ ਸਰੀਰ ਜਾਣ ਕੇ ਅਤੇ ਇਹ ਭੀ ਭਈ ਤੁਸੀਂ ਦੋਵੇਂ ਜੀਵਨ ਦੀ ਬ਼ਖ਼ਸ਼ੀਸ਼ ਦੇ ਸਾਂਝੇ ਅਧਕਾਰੀ ਹੋ ਉਹ ਦਾ ਆਦਰ ਕਰੇ ਤਾਂ ਜੋ ਤੁਹਾਡੀਆਂ ਪ੍ਰਾਰਥਨਾਂ ਰੁਕ ਨਾ ਜਾਣ ।।
੧ ਪਤਰਸ 3 : 8 (PAV)
ਗੱਲ ਕਾਹਦੀ, ਤੁਸੀਂ ਸੱਭੇ ਇੱਕ ਮਨ ਹੋਵੋ, ਆਪੋ ਵਿੱਚੀਂ ਦਰਦੀ ਬਣੋ, ਭਰਪੱਣ ਦਾ ਪ੍ਰੇਮ ਰੱਖੋ, ਤਰਸਵਾਨ ਅਤੇ ਮਨ ਦੇ ਹਲੀਮ ਹੋਵੋ
੧ ਪਤਰਸ 3 : 9 (PAV)
ਬੁਰਿਆਈ ਦੇ ਬਦਲੇ ਬੁਰਿਆਈ ਨਾ ਕਰੋ ਅਤੇ ਗਾਲ ਦੇ ਬਦਲੇ ਗਾਲ ਨਾ ਕੱਢੋ ਸਗੋਂ ਉਲਟੇ ਅਸੀਸ ਦਿਓ ਕਿਉਂ ਜੋ ਤੁਸੀਂ ਇਸੇ ਦੇ ਲਈ ਸੱਦੇ ਗਏ ਤਾਂ ਜੋ ਅਸੀਸ ਦੇ ਅਧਕਾਰੀ ਹੋਵੋ
੧ ਪਤਰਸ 3 : 10 (PAV)
ਕਿਉਂਕਿ, - ਜਿਹੜਾ ਜੀਵਨ ਨਾਲ ਪ੍ਰੇਮ ਰੱਖਣਾ, ਅਤੇ ਭਲੇ ਦਿਨ ਵੇਖਣੇ ਚਾਹੁੰਦਾ ਹੈ, ਉਹ ਆਪਣੀ ਜੀਭ ਨੂੰ ਬੁਰਿਆਈ ਤੋਂ, ਅਤੇ ਆਪਣੇ ਬੁੱਲਾਂ ਨੂੰ ਮਕਰ ਬੋਲਣ ਤੋਂ ਰੋਕ ਰੱਖੇ ।
੧ ਪਤਰਸ 3 : 11 (PAV)
ਉਹ ਬਦੀ ਤੋਂ ਹਟ ਜਾਵੇ ਅਤੇ ਨੇਕੀ ਕਰੇ, ਮਿਲਾਪ ਨੂੰ ਲੱਭੇ ਅਤੇ ਉਹ ਦਾ ਪਿੱਛਾ ਕਰੇ ।
੧ ਪਤਰਸ 3 : 12 (PAV)
ਕਿਉਂ ਜੋ ਪ੍ਰਭੁ ਦੀਆਂ ਅੱਖੀਆਂ ਧਰਮੀਆਂ ਉੱਤੇ, ਅਤੇ ਉਹ ਦੇ ਕੰਨ ਉਨ੍ਹਾਂ ਦੀ ਦੁਹਾਈ ਵੱਲ ਹਨ। ਪ੍ਰਭੁ ਦਾ ਮੂੰਹ ਕੁਕਰਮੀਆਂ ਦੇ ਵਿਰੁੱਧ ਹੈ।।
੧ ਪਤਰਸ 3 : 13 (PAV)
ਜੇ ਤੁਸੀਂ ਭਲਿਆਈ ਕਰਨ ਵਿੱਚ ਚੁਸਤ ਹੋਵੋ ਤਾਂ ਉਹ ਕਿਹੜਾ ਹੈ ਜਿਹੜਾ ਤੁਹਾਡੇ ਨਾਲ ਬੁਰਿਆਈ ਕਰੇਗਾॽ
੧ ਪਤਰਸ 3 : 14 (PAV)
ਪਰ ਜੇ ਤੁਹਾਨੂੰ ਧਰਮ ਦੇ ਕਾਰਨ ਦੁਖ ਮਿਲੇ ਵੀ ਤਾਂ ਧੰਨ ਹੋ! ਉਨ੍ਹਾਂ ਦੇ ਡਰਾਉਣ ਤੋਂ ਨਾ ਡਰੋ ਅਤੇ ਨਾ ਘਬਰਾਓ
੧ ਪਤਰਸ 3 : 15 (PAV)
ਸਗੋਂ ਮਸੀਹ ਨੂੰ ਪ੍ਰਭੁ ਕਰਕੇ ਆਪਣੇ ਹਿਰਦੇ ਵਿੱਚ ਪਵਿੱਤਰ ਮੰਨੋ ਅਤੇ ਜਿਹੜੀ ਤੁਹਾਡੀ ਆਸ ਹੈ ਤੁਸੀਂ ਹਰੇਕ ਨੂੰ ਜੋ ਤੁਹਾਡੇ ਕੋਲੋਂ ਉਹ ਦਾ ਕਾਰਨ ਪੁੱਛੇ ਉੱਤਰ ਦੇਣ ਨੂੰ ਸਦਾ ਤਿਆਰ ਰਹੋ ਪਰ ਨਰਮਾਈ ਅਤੇ ਭੈ ਨਾਲ
੧ ਪਤਰਸ 3 : 16 (PAV)
ਅਤੇ ਅੰਤਹਕਰਨ ਸ਼ੁੱਧ ਰੱਖੋ ਭਈ ਓਹ ਜਿਹੜੇ ਤੁਹਾਡੀ ਸ਼ੁਭ ਚਾਲ ਨੂੰ ਜੋ ਮਸੀਹ ਵਿੱਚ ਹੈ ਮੰਦਾ ਆਖਦੇ ਹਨ ਸੋ ਜਿਸ ਗੱਲ ਵਿੱਚ ਉਹ ਤੁਹਾਡੇ ਵਿਰੁੱਧ ਬੋਲਦੇ ਹਨ ਓਹ ਲੱਜਿਆਵਾਨ ਹੋਣ
੧ ਪਤਰਸ 3 : 17 (PAV)
ਕਿਉਂਕਿ ਜੇ ਪਰਮੇਸ਼ੁਰ ਦੀ ਇੱਛਿਆ ਇਉਂ ਹੋਵੇ ਤਾਂ ਸ਼ੁਭ ਕਰਮ ਕਰਕੇ ਦੁੱਖ ਝੱਲਣਾ ਇਸ ਨਾਲੋਂ ਚੰਗਾ ਹੈ ਜੋ ਤੁਸੀਂ ਖੋਟੇ ਕਰਮ ਕਰਕੇ ਦੁੱਖ ਝੱਲੋ
੧ ਪਤਰਸ 3 : 18 (PAV)
ਕਿਉਂ ਜੋ ਮਸੀਹ ਨੇ ਭੀ ਇੱਕ ਵਾਰ ਪਾਪਾਂ ਦੇ ਪਿੱਛੇ ਦੁਖ ਝੱਲਿਆ ਅਰਥਾਤ ਧਰਮੀ ਨੇ ਕੁਧਰਮੀਆਂ ਦੇ ਲਈ ਭਈ ਉਹ ਸਾਨੂੰ ਪਰਮੇਸ਼ੁਰ ਦੇ ਕੋਲ ਪੁਚਾਵੇ । ਉਹ ਤਾਂ ਸਰੀਰ ਕਰਕੇ ਮਾਰਿਆ ਗਿਆ ਪਰ ਆਤਮਾ ਕਰਕੇ ਜਿਵਾਲਿਆ ਗਿਆ
੧ ਪਤਰਸ 3 : 19 (PAV)
ਜਿਹ ਦੇ ਵਿੱਚ ਹੋ ਕੇ ਉਹ ਨੇ ਉਨ੍ਹਾਂ ਆਤਮਿਆਂ ਦੇ ਕੋਲ ਜਿਹੜੇ ਕੈਦ ਵਿੱਚ ਸਨ ਜਾ ਕੇ ਮਨਾਦੀ ਕੀਤੀ
੧ ਪਤਰਸ 3 : 20 (PAV)
ਜਿਹੜੇ ਪਿੱਛਲੇ ਸਮੇਂ ਅਣਆਗਿਆਕਾਰੀ ਸਨ ਜਿਸ ਵੇਲੇ ਪਰਮੇਸ਼ੁਰ ਨੂਹ ਦੇ ਦਿਨੀਂ ਧੀਰਜ ਨਾਲ ਉਡੀਕ ਕਰਦਾ ਸੀ ਜਦ ਕਿਸ਼ਤੀ ਤਿਆਰ ਹੁੰਦੀ ਪਈ ਸੀ ਜਿਹ ਦੇ ਵਿੱਚ ਥੋੜੇ ਅਰਥਾਤ ਅੱਠ ਜਣੇ ਪਾਣੀ ਤੋਂ ਬਚ ਗਏ
੧ ਪਤਰਸ 3 : 21 (PAV)
ਏਹ ਬਪਤਿਸਮੇ ਦਾ ਨਮੂਨਾ ਹੈ ਜੋ ਹੁਣ ਤੁਹਾਨੂੰ ਵੀ ਯਿਸੂ ਮਸੀਹ ਦੇ ਜੀ ਉੱਠਣ ਦੇ ਕਾਰਨ ਬਚਾਉਂਦਾ ਹੈ । ਏਹ ਸਰੀਰ ਦੀ ਮੈਲ ਲਾਹੁਣੀ ਨਹੀਂ ਪਰ ਸ਼ੁੱਧ ਅੰਤਹਕਰਨ ਨਾਲ ਪਰਮੇਸ਼ੁਰ ਨੂੰ ਭਾਲਣਾ ਹੈ
੧ ਪਤਰਸ 3 : 22 (PAV)
ਉਹ ਸੁਰਗ ਵਿੱਚ ਜਾ ਕੇ ਪਰਮੇਸ਼ੁਰ ਦੇ ਸੱਜੇ ਹੱਥ ਹੈ ਅਤੇ ਦੂਤ ਅਤੇ ਇਖਤਿਆਰ ਵਾਲੇ ਅਤੇ ਸ਼ਕਤੀ ਵਾਲੇ ਉਹ ਦੇ ਅਧੀਨ ਕੀਤੇ ਹੋਏ ਹਨ ।।
❮
❯