੧ ਸਮੋਈਲ 25 : 1 (PAV)
ਸਮੂਏਲ ਮਰ ਗਿਆ ਅਤੇ ਸਾਰੇ ਇਸਰਾਏਲੀਆਂ ਨੇ ਇਕੱਠਿਆਂ ਹੋ ਕੇ ਉਹ ਦਾ ਸੋਗ ਕੀਤਾ ਅਤੇ ਰਾਮਾਹ ਵਿੱਚ ਉਹ ਦੇ ਹੀ ਘਰ ਉਹ ਨੂੰ ਦੱਬਿਆ ਅਤੇ ਦਾਊਦ ਉੱਠ ਕੇ ਪਾਰਾਨ ਦੀ ਉਜਾੜ ਵੱਲ ਲਹਿ ਗਿਆ
੧ ਸਮੋਈਲ 25 : 2 (PAV)
ਉੱਥੇ ਮਾਓਨ ਵਿੱਚ ਇੱਕ ਮਨੁੱਖ ਸੀ ਜਿਹ ਦਾ ਕਾਰੋ ਬਾਰ ਕਰਮਲ ਵਿੱਚ ਸੀ। ਇਹ ਬਹੁਤ ਵੱਡਾ ਮਨੁੱਖ ਸੀ ਅਤੇ ਤਿੰਨ ਹਜ਼ਾਰ ਭੇਡ ਅਰ ਇੱਕ ਹਜ਼ਾਰ ਬੱਕਰੀ ਉਹ ਦੇ ਕੋਲ ਸੀ ਅਤੇ ਉਹ ਕਰਮਲ ਵਿੱਚ ਆਪਣੀਆਂ ਭੇਡਾਂ ਦੀ ਉੱਨ ਕਤਰ ਰਿਹਾ ਸੀ
੧ ਸਮੋਈਲ 25 : 3 (PAV)
ਉਸ ਮਨੁੱਖ ਦਾ ਨਾਉਂ ਨਾਬਾਲ ਅਤੇ ਉਹ ਦੀ ਤੀਵੀਂ ਦਾ ਨਾਉਂ ਅਬੀਗੈਲ ਸੀ। ਇਹ ਤੀਵੀਂ ਵੱਡੀ ਸਿਆਣੀ ਅਤੇ ਰੂਪਵੰਤ ਸੀ ਪਰ ਉਹ ਮਨੁੱਖ ਵੱਡਾ ਬੋਲ ਵਿਗਾੜ ਅਤੇ ਖੋਟਾ ਸੀ ਅਤੇ ਉਹ ਕਾਲੇਬ ਦੀ ਸੰਤਾਨ ਵਿੱਚੋਂ ਸੀ।।
੧ ਸਮੋਈਲ 25 : 4 (PAV)
ਦਾਊਦ ਨੇ ਉਜਾੜ ਵਿੱਚ ਸੁਣਿਆ ਕਿ ਨਾਬਾਲ ਆਪਣੀਆਂ ਭੇਡਾਂ ਦੀ ਉੱਨ ਕਤਰ ਰਿਹਾ ਹੈ
੧ ਸਮੋਈਲ 25 : 5 (PAV)
ਸੋ ਦਾਊਦ ਨੇ ਦਸ ਜੁਆਨ ਘੱਲੇ ਅਤੇ ਦਾਊਦ ਨੇ ਉਨ੍ਹਾਂ ਜੁਆਨਾਂ ਨੂੰ ਆਖਿਆ, ਤੁਸੀਂ ਨਾਬਾਲ ਕੋਲ ਕਰਮਲ ਨੂੰ ਤੁਰ ਜਾਓ ਅਤੇ ਮੇਰਾ ਨਾਉਂ ਲੈ ਕੇ ਉਹ ਦੀ ਸੁਖ ਸਾਂਦ ਪੁਛੋ
੧ ਸਮੋਈਲ 25 : 6 (PAV)
ਅਤੇ ਉਹ ਭਾਗਵਾਨ ਮਨੁੱਖ ਨੂੰ ਇਉਂ ਆਖੋ, ਭਈ, ਤੇਰੀ ਸਲਾਮਤੀ, ਤੇਰੇ ਘਰ ਦੀ ਸਲਾਮਤੀ ਅਤੇ ਉਨ੍ਹਾਂ ਸਭਨਾਂ ਦੀ ਜੋ ਤੇਰੇ ਨਾਲ ਹਨ ਸਲਾਮਤੀ ਹੋਵੇ
੧ ਸਮੋਈਲ 25 : 7 (PAV)
ਮੈਂ ਹੁਣ ਸੁਣਿਆ ਹੈ ਜੋ ਤੇਰੇ ਕੋਲ ਉੱਨ ਕਤਰਨ ਵਾਲੇ ਹਨ ਅਤੇ ਜਾਂ ਤੇਰੇ ਆਜੜੀ ਸਾਡੇ ਨਾਲ ਸਨ ਅਸਾਂ ਉਨ੍ਹਾਂ ਨੂੰ ਕੁਝ ਔਖ ਨਹੀਂ ਦਿੱਤਾ ਅਤੇ ਜਿੰਨਾ ਚਿਰ ਓਹ ਕਰਮਲ ਵਿੱਚ ਸਨ ਉਨ੍ਹਾਂ ਦਾ ਕੁਝ ਨਹੀਂ ਗੁਆਚਿਆ
੧ ਸਮੋਈਲ 25 : 8 (PAV)
ਤੂੰ ਆਪਣੇ ਜੁਆਨਾਂ ਕੋਲੋਂ ਪੁੱਛ। ਓਹ ਜ਼ਰੂਰ ਤੈਨੂੰ ਦੱਸਣਗੇ ਸੋ ਸਾਡੇ ਏਹ ਜੁਆਨ ਤੁਹਾਡੀ ਨਿਗਾਹ ਵਿੱਚ ਦਯਾ ਜੋਗ ਹੋਣ ਕਿਉਂ ਜੋ ਅਸੀਂ ਭਲੇ ਦਿਨ ਆਏ ਹਾਂ। ਜੋ ਕੁਝ ਤੇਰੇ ਹੱਥ ਆਵੇ ਆਪਣੇ ਟਹਿਲੂਆਂ ਨੂੰ ਅਤੇ ਆਪਣੇ ਪੁੱਤ੍ਰ ਦਾਊਦ ਨੂੰ ਬਖ਼ਸ਼ ਦੇਹ
੧ ਸਮੋਈਲ 25 : 9 (PAV)
ਸੋ ਦਾਊਦ ਦੇ ਜੁਆਨਾਂ ਨੇ ਦਾਊਦ ਦਾ ਨਾਉਂ ਲੈ ਕੇ ਉਨ੍ਹਾਂ ਸਾਰੀਆਂ ਗੱਲਾਂ ਦੇ ਅਨੁਸਾਰ ਨਾਬਾਲ ਨੂੰ ਆਣ ਆਖਿਆ, ਤਾਂ ਚੁੱਪ ਕਰ ਕਰ ਰਹੇ
੧ ਸਮੋਈਲ 25 : 10 (PAV)
ਸੋ ਨਾਬਾਲ ਨੇ ਦਾਊਦ ਦੇ ਟਹਿਲੂਆਂ ਨੂੰ ਉੱਤਰ ਦੇ ਕੇ ਆਖਿਆ, ਭਲਾ, ਦਾਊਦ ਹੈ ਕੌਣ ਅਤੇ ਯੱਸੀ ਦਾ ਪੁੱਤ੍ਰ ਕੌਣ? ਅੱਜ ਕੱਲ ਬਥੇਰੇ ਨੌਕਰ ਅਜਿਹੇ ਹਨ ਜੋ ਆਪਣੇ ਮਾਲਕਾਂ ਨੂੰ ਛੱਡ ਕੇ ਨੱਠ ਜਾਂਦੇ ਹਨ
੧ ਸਮੋਈਲ 25 : 11 (PAV)
ਭਲਾ, ਮੈਂ ਆਪਣੀ ਰੋਟੀ ਅਤੇ ਪਾਣੀ ਅਰ ਮਾਸ ਜੋ ਮੈਂ ਆਪਣੇ ਕਤਰਨ ਵਾਲਿਆਂ ਲਈ ਵੱਢਿਆ ਹੈ ਉਨ੍ਹਾਂ ਲੋਕਾਂ ਨੂੰ ਲਿਆ ਦਿਆਂ ਜਿਨ੍ਹਾਂ ਨੂੰ ਮੈਂ ਜਾਣਦਾ ਵੀ ਨਹੀਂ ਜੋ ਕਿੱਥੋਂ ਦੇ ਹਨ?
੧ ਸਮੋਈਲ 25 : 12 (PAV)
ਦਾਊਦ ਦੇ ਜੁਆਨ ਹਟ ਕੇ ਤੁਰ ਪਏ ਅਤੇ ਮੁੜ ਆਏ ਅਤੇ ਉਨ੍ਹਾਂ ਸਭਨਾਂ ਗੱਲਾਂ ਦੇ ਅਨੁਸਾਰ ਉਹ ਨੂੰ ਸੁਨੇਹਾ ਆ ਦਿੱਤਾ
੧ ਸਮੋਈਲ 25 : 13 (PAV)
ਤਾਂ ਦਾਊਦ ਨੇ ਆਪਣੇ ਲੋਕਾਂ ਨੂੰ ਆਖਿਆ, ਸੱਭੋ ਆਪੋ ਆਪਣੀਆਂ ਤਲਵਾਰਾਂ ਬੰਨ੍ਹੋ। ਸੋ ਸਭਨਾਂ ਨੇ ਆਪੋ ਆਪਣੀ ਤਲਵਾਰ ਬੰਨ੍ਹ ਲਈ ਅਤੇ ਦਾਊਦ ਨੇ ਵੀ ਆਪਣੀ ਤਲਵਾਰ ਬੰਨ੍ਹੀ ਅਤੇ ਚਾਰਕੁ ਸੌ ਜੁਆਨ ਦਾਊਦ ਦੇ ਨਾਲ ਤੁਰ ਪਏ ਅਤੇ ਦੋ ਸੌ ਨਿੱਕ ਸੁੱਕ ਕੋਲ ਠਹਿਰੇ
੧ ਸਮੋਈਲ 25 : 14 (PAV)
ਪਰ ਉਨ੍ਹਾਂ ਜੁਆਨਾਂ ਵਿੱਚੋਂ ਇੱਕ ਨੇ ਨਾਬਾਲ ਦੀ ਤੀਵੀਂ ਅਬੀਗੈਲ ਨੂੰ ਆਖਿਆ, ਵੇਖੋ, ਦਾਊਦ ਨੇ ਉਜਾੜ ਵਿੱਚੋਂ ਸਾਡੇ ਮਾਲਕ ਕੋਲ ਸੁਖ ਸਾਂਦ ਪੁੱਛਣ ਲਈ ਹਲਕਾਰੇ ਘੱਲੇ ਪਰ ਉਸ ਨੇ ਉਨ੍ਹਾਂ ਨੂੰ ਝਿੜਕਿਆ
੧ ਸਮੋਈਲ 25 : 15 (PAV)
ਪਰ ਉਨ੍ਹਾਂ ਲੋਕਾਂ ਸਾਡੇ ਨਾਲ ਵੱਡੀ ਭਲਿਆਈ ਕੀਤੀ ਅਤੇ ਸਾਨੂੰ ਕੁਝ ਔਖ ਨਹੀਂ ਹੋਇਆ ਅਤੇ ਜਿੰਨਾ ਚਿਰ ਅਸੀਂ ਉਨ੍ਹਾਂ ਵਿੱਚ ਰਲੇ ਰਹੇ ਅਤੇ ਰੜਿਆਂ ਵਿੱਚ ਸਾਂ ਉੱਨਾ ਚਿਰ ਸਾਡਾ ਕੁਝ ਨਹੀਂ ਗੁਆਚਿਆ
੧ ਸਮੋਈਲ 25 : 16 (PAV)
ਸਗੋਂ ਜਿੰਨਾ ਚਿਰ ਅਸੀਂ ਉਨ੍ਹਾਂ ਦੇ ਨਾਲ ਭੇਡਾਂ ਬਕੱਰੀਆਂ ਚਰਾਉਂਦੇ ਰਹੇ ਤਾਂ ਰਾਤ ਨੂੰ ਵੀ ਅਤੇ ਦਿਨ ਨੂੰ ਵੀ ਅਸੀਂ ਕੰਧ ਵਰਗੀ ਓਟ ਵਿੱਚ ਸਾਂ
੧ ਸਮੋਈਲ 25 : 17 (PAV)
ਸੋ ਹੁਣ ਸਮਝੋ ਅਤੇ ਵਿਚਾਰੋਂ ਜੋ ਤੁਸੀਂ ਕਿ ਕਰੋਗੇ ਕਿਉਂ ਜੋ ਸਾਡੇ ਮਾਲਕ ਉੱਤੇ ਅਤੇ ਉਹ ਦੇ ਸਾਰੇ ਟੱਬਰ ਉੱਤੇ ਬਦੀ ਪੈਣ ਵਾਲੀ ਹੈ। ਉਹ ਤਾਂ ਅਜਿਹਾ ਸ਼ਤਾਨ ਦਾ ਪੁੱਤ੍ਰ ਹੈ ਜੋ ਉਹ ਦੇ ਅੱਗੇ ਕੋਈ ਗੱਲ ਨਹੀਂ ਕਰ ਸੱਕਦਾ।।
੧ ਸਮੋਈਲ 25 : 18 (PAV)
ਤਦ ਅਬੀਗੈਲ ਕਾਹਲੀ ਨਾਲ ਉੱਠੀ ਅਤੇ ਦੋ ਸੌ ਰੋਟੀਆਂ ਅਤੇ ਦੋ ਮਸ਼ਕਾਂ ਮੈ ਦੀਆਂ ਅਤੇ ਪੰਜ ਭੇਡਾਂ ਰਿੰਨ੍ਹੀਆਂ ਹੋਈਆਂ ਅਤੇ ਪੰਜ ਟੋਪੇ ਭੁੰਨੇ ਹੋਏ ਦਾਣੇ ਅਤੇ ਇੱਕ ਸੌ ਗੁੱਛਾ ਸੌਗੀ ਦਾ ਅਤੇ ਦੋ ਸੌ ਪਿੰਨੀ ਹਜੀਰਾਂ ਦੀ ਲੈ ਕੇ ਖੋਤਿਆਂ ਉੱਤੇ ਲੱਦ ਲਿਆ
੧ ਸਮੋਈਲ 25 : 19 (PAV)
ਅਤੇ ਆਪਣੇ ਟਹਿਲੂਆਂ ਨੂੰ ਆਖਿਆ, ਮੇਰੇ ਅੱਗੇ ਤੁਰੋ। ਵੇਖੋ, ਮੈਂ ਤੁਹਾਡੇ ਮਗਰ ਮਗਰ ਆਉਂਦੀ ਹਾਂ ਪਰ ਉਸ ਨੇ ਆਪਣੇ ਭਰਤੇ ਨਾਬਾਲ ਨੂੰ ਨਾ ਦੱਸਿਆ
੧ ਸਮੋਈਲ 25 : 20 (PAV)
ਅਜਿਹਾ ਹੋਇਆ ਜਿਸ ਵੇਲੇ ਉਹ ਖੋਤੇ ਉੱਤੇ ਚੜ੍ਹ ਕੇ ਪਹਾੜ ਦੇ ਰਾਹ ਵੱਲੋਂ ਲਹਿ ਗਈ ਉਸ ਵੇਲੇ ਦਾਊਦ ਵੀ ਆਪਣਿਆਂ ਲੋਕਾਂ ਸਣੇ ਉਹ ਦੇ ਸਾਹਮਣੇ ਲਹਿੰਦਾ ਆਇਆ ਅਤੇ ਉਹ ਉਸ ਨੂੰ ਮਿਲ ਪਈ
੧ ਸਮੋਈਲ 25 : 21 (PAV)
ਦਾਊਦ ਨੇ ਆਖਿਆ ਸੀ ਕਿ ਜੋ ਕੁਝ ਮਾਲ ਇਹ ਦਾ ਉਜਾੜ ਵਿੱਚ ਹੈ ਸੀ ਸੋ ਮੈਂ ਵਿਅਰਥ ਹੀ ਉਹ ਦੀ ਅਜਿਹੀ ਰਾਖੀ ਕਰਦਾ ਰਿਹਾ ਜੋ ਉਹ ਦੇ ਸਾਰੇ ਮਾਲ ਵਿੱਚੋਂ ਰਤਾ ਵੀ ਨਾ ਗੁਆਚਿਆ ਅਤੇ ਉਸ ਨੇ ਭਲਿਆਈ ਦੀ ਥਾਂ ਮੇਰੇ ਨਾਲ ਬੁਰਿਆਈ ਕੀਤੀ
੧ ਸਮੋਈਲ 25 : 22 (PAV)
ਸੋ ਜੇ ਕਦੀ ਮੈਂ ਸਵੇਰੇ ਤੀਕਰ ਉਹ ਦੇ ਸਾਰੇ ਮਨੁੱਖਾਂ ਵਿੱਚੋਂ ਇੱਕ ਨੂੰ ਵੀ ਜੋ ਕੰਧ ਦੇ ਨਾਲ ਮੂਤ੍ਰੇ ਛੱਡ ਦੇਵਾਂ ਤਾਂ ਪਰਮੇਸ਼ੁਰ ਦਾਊਦ ਦੇ ਵੈਰੀਆਂ ਨਾਲ ਵੀ ਅਜਿਹਾ ਹੀ ਕਰੇ ਸਗੋਂ ਉਸ ਨਾਲੋਂ ਵੀ ਵਧੀਕ
੧ ਸਮੋਈਲ 25 : 23 (PAV)
ਜਾਂ ਅਬੀਗੈਲ ਨੇ ਦਾਊਦ ਨੂੰ ਡਿੱਠਾ ਤਾਂ ਛੇਤੀ ਕੀਤੀ ਅਤੇ ਖੋਤੇ ਉੱਤੋਂ ਹੇਠਾਂਹ ਲਹਿ ਦੇ ਦਾਊਦ ਦੇ ਅੱਗੇ ਮੂੰਹ ਪਰਨੇ ਡਿੱਗ ਪਈ ਅਤੇ ਧਰਤੀ ਤੇ ਮੱਥਾ ਟੇਕਿਆ
੧ ਸਮੋਈਲ 25 : 24 (PAV)
ਅਤੇ ਉਹ ਦੇ ਪੈਰਾਂ ਉੱਤੇ ਡਿੱਗ ਕੇ ਬੋਲਣ ਲੱਗੀ, ਮੇਰੇ ਉੱਤੇ, ਹੇ ਮੇਰੇ ਮਹਾਰਾਜ, ਇਹ ਦੋਸ਼ ਮੇਰੇ ਉੱਤੇ ਰੱਖ ਅਤੇ ਆਪਣੀ ਟਹਿਲਣ ਨੂੰ ਤੁਹਾਡੇ ਕੰਨ ਵਿੱਚ ਇੱਕ ਗੱਲ ਆਖਣ ਦੀ ਪਰਵਾਨਗੀ ਦਿਓ ਅਤੇ ਆਪਣੀ ਟਹਿਲਣ ਦੀ ਬੇਨਤੀ ਸੁਣ ਲਓ
੧ ਸਮੋਈਲ 25 : 25 (PAV)
ਮੈਂ ਤੁਹਾਡੇ ਤਰਲੇ ਕਰਦੀ ਹਾਂ ਜੋ ਮੇਰਾ ਮਹਾਰਾਜ ਇਸ ਬੁਰੇ ਮਨੁੱਖ ਵੱਲ ਅਰਥਾਤ ਉਸ ਨਾਬਾਲ ਵੱਲ ਧਿਆਨ ਨਾ ਕਰੇ ਕਿਉਂ ਜੋ ਜੇਹਾ ਉਹ ਦਾ ਨਾਉਂ ਹੈ ਤੇਹਾ ਹੀ ਉਹ ਹੈ। ਉਹਦਾ ਨਾਉਂ ਨਾਬਾਲ ਹੈ ਅਤੇ ਮੂਰਖਤਾਈ ਉਹ ਦੇ ਨਾਲ ਹੈ ਅਤੇ ਮੈਂ ਜੋ ਤੁਹਾਡੀ ਟਹਿਲਣ ਹਾਂ ਸੋ ਮੇਰੇ ਮਹਾਰਾਜ ਦੇ ਜੁਆਨਾਂ ਨੂੰ ਜਿਨ੍ਹਾਂ ਨੂੰ ਤੁਸਾਂ ਘੱਲਿਆ ਸੀ ਡਿੱਠਾ ਨਹੀਂ
੧ ਸਮੋਈਲ 25 : 26 (PAV)
ਸੋ ਹੁਣ ਹੇ ਮੇਰੇ ਮਹਾਰਾਜ, ਜੀਉਂਦੇ ਪਰਮੇਸ਼ੁਰ ਦੀ ਸੌਂਹ, ਅਤੇ ਤੇਰੀ ਜਿੰਦ ਦੀ ਸੌਂਹ, ਕਿਉਂ ਜੋ ਯਹੋਵਾਹ ਨੇ ਤੁਹਾਨੂੰ ਲਹੂ ਵਗਾਉਣੋਂ ਅਤੇ ਆਪਣੇ ਹੱਥ ਨਾਲ ਬਦਲੇ ਲੈਣੋਂ ਹਟਾਇਆ ਸੋ ਤੁਹਾਡੇ ਵੈਰੀ ਅਤੇ ਓਹ ਜੋ ਮੇਰੇ ਮਹਾਰਾਜ ਦੀ ਬੁਰਿਆਈ ਲੋਚਦੇ ਹਨ ਨਾਬਾਲ ਵਰਗੇ ਹੋਣ!
੧ ਸਮੋਈਲ 25 : 27 (PAV)
ਹੁਣ ਇਹ ਭੇਟ ਜੋ ਤੁਹਾਡੀ ਟਹਿਲਣ ਮੇਰੇ ਮਹਾਰਾਜ ਦੇ ਸਾਹਮਣੇ ਲਿਆਈ ਹੈ ਸੋ ਉਨ੍ਹਾਂ ਜੁਆਨਾਂ ਨੂੰ ਜੋ ਮੇਰੇ ਮਹਾਰਾਜ ਦੇ ਮਗਰ ਲੱਗਦੇ ਹਨ ਦਿੱਤੀ ਜਾਵੇ
੧ ਸਮੋਈਲ 25 : 28 (PAV)
ਦਯਾ ਕਰ ਕੇ ਆਪਣੀ ਟਹਿਲਣ ਦੇ ਦੋਸ਼ ਖਿਮਾ ਕਰੋ ਕਿਉਂ ਜੋ ਯਹੋਵਾਹ ਮੇਰੇ ਮਹਾਰਾਜ ਦਾ ਇੱਕ ਪੱਕਾ ਘਰ ਜ਼ਰੂਰ ਬਣਾਵੇਗਾ ਏਸ ਲਈ ਜੋ ਮੇਰਾ ਮਹਾਰਾਜ ਯਹੋਵਾਹ ਦੀਆਂ ਲੜਾਈਆਂ ਲੜਦਾ ਹੈ ਅਤੇ ਤੁਹਾਡੀ ਸਾਰੀ ਅਵਸਥਾ ਵਿੱਚ ਤੁਹਾਥੋਂ ਕੋਈ ਬੁਰਿਆਈ ਨਹੀਂ ਲੱਭੀ
੧ ਸਮੋਈਲ 25 : 29 (PAV)
ਤਾਂ ਵੀ ਤੁਹਾਡੇ ਮਗਰ ਲੱਗਣ ਅਤੇ ਤੁਹਾਡੀ ਜਿੰਦ ਨੂੰ ਲੱਭਣ ਵਾਸਤੇ ਇੱਕ ਜਣਾ ਉੱਠਿਆ ਹੈ ਪਰ ਮੇਰੇ ਮਹਾਰਾਜ ਦੀ ਜਿੰਦ ਯਹੋਵਾਹ ਤੁਹਾਡੇ ਪਰਮੇਸ਼ੁਰ ਦੇ ਕੋਲ ਜੀਉਣ ਦੀ ਗੱਠੜੀ ਵਿੱਚ ਬੰਨ੍ਹੀ ਰਹੇਗੀ ਪਰ ਤੁਹਾਡੇ ਵੈਰੀਆਂ ਦੇ ਪ੍ਰਾਣਾਂ ਨੂੰ ਉਹ ਅਜਿਹਾ ਚਲਾਵੇਗਾ ਜਿਹਾ ਕਿਸੇ ਗੋਪੀਏ ਵਿੱਚੋਂ
੧ ਸਮੋਈਲ 25 : 30 (PAV)
ਅਤੇ ਅਜਿਹਾ ਹੋਵੇਗਾ, ਜਿਸ ਵੇਲੇ ਯਹੋਵਾਹ ਆਪਣੇ ਆਖਣ ਦੇ ਅਨੁਸਾਰ ਸਾਰੀਆਂ ਭਲਿਆਈਆਂ ਮੇਰੇ ਮਹਾਰਾਜ ਨਾਲ ਕਰ ਛੱਡੇ ਅਤੇ ਤੁਹਾਨੂੰ ਇਸਰਾਏਲ ਦਾ ਪਰਧਾਨ ਠਹਿਰਾਏ
੧ ਸਮੋਈਲ 25 : 31 (PAV)
ਤਾਂ ਇਹ ਗੱਲ ਤੁਹਾਨੂੰ ਔਖ ਦਾ ਕਾਰਨ ਨਾ ਹੋਵੇਗੀ ਅਤੇ ਮੇਰੇ ਮਹਾਰਾਜ ਦੇ ਮਨ ਵਿੱਚ ਕਲੇਸ਼ ਨਾ ਹੋਵੇਗਾ ਜੋ ਮੈਂ ਵਿਅਰਥ ਲਹੂ ਵਗਾਇਆ ਯਾ ਮੇਰੇ ਮਹਾਰਾਜ ਨੇ ਆਪਣਾ ਬਦਲਾ ਲਿਆ ਪਰ ਜਿਸ ਵੇਲੇ ਯਹੋਵਾਹ ਮੇਰੇ ਮਹਾਰਾਜ ਉੱਤੇ ਕਿਰਪਾ ਕਰੇ ਤਦ ਤੁਸੀਂ ਆਪਣੀ ਟਹਿਲਣ ਨੂੰ ਚੇਤੇ ਕਰੋ।।
੧ ਸਮੋਈਲ 25 : 32 (PAV)
ਦਾਊਦ ਨੇ ਅਬੀਗੈਲ ਨੂੰ ਆਖਿਆ, ਮੁਬਾਰਕ ਹੈ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਜਿਸ ਨੇ ਤੈਨੂੰ ਅੱਜ ਮੇਰੇ ਮਿਲਣ ਨੂੰ ਘੱਲਿਆ ਹੈ
੧ ਸਮੋਈਲ 25 : 33 (PAV)
ਅਤੇ ਮੁਬਾਰਕ ਤੇਰੀ ਮੱਤ ਅਤੇ ਮੁਬਾਰਕ ਤੂੰ ਹੈਂ ਕਿਉਂ ਜੋ ਅੱਜ ਦੇ ਦਿਨ ਤੂੰ ਮੈਨੂੰ ਲਹੂ ਵਗਾਉਣੋਂ ਅਤੇ ਆਪਣੇ ਹੱਥ ਦੇ ਬਦਲਾ ਲੈਣ ਤੋਂ ਹਟਾਇਆ
੧ ਸਮੋਈਲ 25 : 34 (PAV)
ਕਿਉਂ ਜੋ ਸੱਚੀ ਮੁੱਚੀ ਜੀਉਦੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਸੌਂਹ, ਜਿਸ ਨੇ ਮੈਨੂੰ ਤੁਹਾਡੇ ਨਾਲ ਬੁਰਿਆਈ ਕਰਨ ਤੋਂ ਹਟਾਇਆ ਜੇ ਕਦੀ ਤੂੰ ਛੇਤੀ ਨਾ ਕਰਦੀ ਅਤੇ ਮੇਰੇ ਮਿਲਣ ਨੂੰ ਨਾ ਆਉਂਦੀ ਤਾਂ ਸਵੇਰੇ ਪਰਭਾਤ ਤੀਕਰ ਨਾਬਾਲ ਦਾ ਇੱਕ ਵੀ ਨਰ ਨਾ ਛੱਡਦਾ!
੧ ਸਮੋਈਲ 25 : 35 (PAV)
ਅਤੇ ਦਾਊਦ ਨੇ ਉਹ ਦੇ ਹੱਥੋਂ ਜੋ ਕੁਝ ਉਹ ਉਸ ਦੇ ਕੋਲ ਲੈ ਆਈ ਸੀ ਲੈ ਲਿਆ ਅਤੇ ਉਹ ਨੂੰ ਆਖਿਆ, ਆਪਣੇ ਘਰ ਸੁੱਖ ਸਾਂਧ ਨਾਲ ਜਾਹ। ਵੇਖ, ਮੈਂ ਤੇਰੀ ਗੱਲ ਸੁਣ ਲਈ ਹੈ ਅਤੇ ਤੇਰੀ ਅਰਜ਼ ਨੂੰ ਮੰਨ ਲਿਆ।।
੧ ਸਮੋਈਲ 25 : 36 (PAV)
ਤਦ ਅਬੀਗੈਲ ਨਾਬਾਲ ਕੋਲ ਆਈ ਅਤੇ ਵੇਖੋ, ਉਹ ਆਪਣੇ ਘਰ ਵਿੱਚ ਜੱਗ ਕਰਦਾ ਸੀ ਜੇਹਾ ਕੋਈ ਪਾਤਸ਼ਾਹ ਜੱਗ ਕਰੇ ਅਤੇ ਨਾਬਲ ਦਾ ਜੀਅ ਉਹ ਦੇ ਵਿੱਚ ਵੱਡਾ ਅਨੰਦ ਸੀ ਬਹੁਤ ਜੋ ਪੀਤੀ ਸੀ ਸੋ ਉਸ ਨੇ ਪਰਭਾਤ ਤੀਕ ਉਹ ਨੂੰ ਥੋੜਾ ਬਹੁਤ ਕੁਝ ਨਾ ਆਖਿਆ
੧ ਸਮੋਈਲ 25 : 37 (PAV)
ਅਤੇ ਅਜਿਹਾ ਹੋਇਆ ਜੋ ਪਰਭਾਤ ਨੂੰ ਜਿਸ ਵੇਲੇ ਨਾਬਾਲ ਦਾ ਨਸ਼ਾ ਉੱਤਰ ਗਿਆ ਤਾਂ ਉਹ ਦੀ ਤੀਵੀਂ ਨੇ ਉਹ ਨੂੰ ਸਾਰੀ ਗੱਲ ਦੱਸੀ ਤਾਂ ਉਹ ਦਾ ਮਨ ਉਹ ਦੇ ਵਿੱਚ ਮਰ ਗਿਆ ਅਤੇ ਉਹ ਪੱਥਰ ਵਰਗਾ ਹੋ ਗਿਆ
੧ ਸਮੋਈਲ 25 : 38 (PAV)
ਤਾਂ ਅਜਿਹਾ ਹੋਇਆ ਜੋ ਦਸਾਂ ਦਿਨਾਂ ਪਿੱਛੋ ਯਹੋਵਾਹ ਨੇ ਨਾਬਾਲ ਨੂੰ ਅਜਿਹਾ ਮਾਰਿਆ ਜੋ ਉਹ ਮਰ ਗਿਆ।।
੧ ਸਮੋਈਲ 25 : 39 (PAV)
ਦਾਊਦ ਨੇ ਸੁਣਿਆ ਜੋ ਨਾਬਾਲ ਮਰ ਗਿਆ ਹੈ ਤਾਂ ਆਖਿਆ, ਮੁਬਾਰਕ ਹੈ ਯਹੋਵਾਹ ਜਿਸ ਨੇ ਨਾਬਾਲ ਦੇ ਹੱਥੋਂ ਮੇਰੀ ਨਿੰਦਿਆ ਦਾ ਵੱਟਾ ਲਿਆ ਅਤੇ ਆਪਣੇ ਟਹਿਲੂਏ ਨੂੰ ਬੁਰਿਆਈਓਂ ਬਚਾਇਆ ਕਿਉਂ ਜੋ ਯਹੋਵਾਹ ਨੇ ਨਾਬਾਲ ਦੇ ਖੋਟ ਨੂੰ ਉਸੇ ਦੇ ਸਿਰ ਉੱਤੇ ਪਾਇਆ। ਤਾਂ ਦਾਊਦ ਨੇ ਟਹਿਲੂਏ ਘੱਲੇ ਅਤੇ ਅਬੀਗੈਲ ਨਾਲ ਉਸ ਨੂੰ ਆਪਣੀ ਪਤਨੀ ਬਣਾਉਣ ਲਈ ਗੱਲਾਂ ਕੀਤੀਆਂ
੧ ਸਮੋਈਲ 25 : 40 (PAV)
ਅਤੇ ਜਾਂ ਦਾਊਦ ਦੇ ਟਹਿਲੂਏ ਅਬੀਗੈਲ ਕੋਲ ਕਰਮਲ ਵਿੱਚ ਆਏ ਤਾਂ ਉਨ੍ਹਾਂ ਨੇ ਉਸ ਨੂੰ ਆਖਿਆ, ਦਾਊਦ ਨੇ ਸਾਨੂੰ ਤੁਹਾਡੇ ਕੋਲ ਘੱਲਿਆ ਹੈ ਜੋ ਅਸੀਂ ਤੁਹਾਨੂੰ ਉਹ ਦੀ ਪਤਨੀ ਬਣਨ ਲਈ ਲੈ ਜਾਈਏ
੧ ਸਮੋਈਲ 25 : 41 (PAV)
ਤਾਂ ਉਹ ਉੱਠੀ ਅਤੇ ਧਰਤੀ ਉੱਤੇ ਮੂੰਹ ਪਰਨੇ ਡਿੱਗ ਪਈ ਅਤੇ ਬੋਲੀ, ਵੇਖੋ ਤੁਹਾਡੀ ਟਹਿਲਣ ਆਪਣੇ ਮਹਾਰਾਜ ਦੇ ਟਹਿਲੂਆਂ ਦੇ ਪੈਰ ਧੋਣ ਵਾਲੀ ਸੇਵਕਣੀ ਠਹਿਰੇ
੧ ਸਮੋਈਲ 25 : 42 (PAV)
ਅਤੇ ਅਬੀਗੈਲ ਨੇ ਛੇਤੀ ਕੀਤੀ ਅਤੇ ਉੱਠ ਕੇ ਖੋਤੇ ਉੱਤੇ ਚੜ੍ਹ ਬੈਠੀ ਅਤੇ ਆਪਣੀਆਂ ਪੰਜ ਸਹੇਲੀਆਂ ਜੋ ਉਹ ਦੇ ਨਾਲ ਸਨ ਲੈ ਲਈਆਂ ਅਤੇ ਦਾਊਦ ਦੇ ਹਲਕਾਰਿਆਂ ਦੇ ਨਾਲ ਤੁਰ ਪਈ ਅਤੇ ਉਹ ਦੀ ਪਤਨੀ ਬਣੀ
੧ ਸਮੋਈਲ 25 : 43 (PAV)
ਅਤੇ ਦਾਊਦ ਨੇ ਯਿਜ਼ਰੀਏਲ ਵਿੱਚੋਂ ਅਹੀਨੋਅਮ ਨੂੰ ਵੀ ਪਤਨੀ ਬਣਾਇਆ ਸੋ ਓਹ ਦੋਵੇਂ ਉਹ ਦੀਆਂ ਪਤਨੀਆਂ ਬਣ ਗਈਆਂ।।
੧ ਸਮੋਈਲ 25 : 44 (PAV)
ਪਰ ਸ਼ਾਊਲ ਨੇ ਆਪਣੀ ਧੀ ਮੀਕਲ ਜੋ ਦਾਊਦ ਦੀ ਪਤਨੀ ਸੀ ਲੈਸ਼ ਦੇ ਪੁੱਤ੍ਰ ਗੱਲੀਮੀ ਫਲਟੀ ਨੂੰ ਦੇ ਦਿੱਤੀ ਸੀ।।

1 2 3 4 5 6 7 8 9 10 11 12 13 14 15 16 17 18 19 20 21 22 23 24 25 26 27 28 29 30 31 32 33 34 35 36 37 38 39 40 41 42 43 44

BG:

Opacity:

Color:


Size:


Font: