੧ ਥੱਸਲੁਨੀਕੀਆਂ 4 : 1 (PAV)
ਮੁਕਦੀ ਗੱਲ, ਹੇ ਭਰਾਵੋ, ਅਸੀਂ ਪ੍ਰਭੁ ਯਿਸੂ ਵਿੱਚ ਤੁਹਾਡੇ ਅੱਗੇ ਬੇਨਤੀ ਕਰਦੇ ਅਤੇ ਤੁਹਾਨੂੰ ਤਗੀਦ ਕਰਦੇ ਹਾਂ ਜਿਵੇਂ ਤੁਸਾਂ ਸਾਥੋਂ ਸਿੱਖਿਆ ਪਾਈ ਭਈ ਕਿੱਕੁਰ ਚੱਲਣਾ ਅਤੇ ਪਰਮੇਸ਼ੁਰ ਨੂੰ ਪਰਸੰਨ ਕਰਨਾ ਚਾਹੀਦਾ ਹੈ - ਜਿਵੇਂ ਤੁਸੀਂ ਚੱਲਦੇ ਵੀ ਹੋ - ਸੋ ਇਸ ਵਿੱਚ ਹੋਰ ਭੀ ਵਧਦੇ ਚੱਲੇ ਜਾਓ
੧ ਥੱਸਲੁਨੀਕੀਆਂ 4 : 2 (PAV)
ਕਿਉਂਕਿ ਤੁਸੀਂ ਜਾਣਦੇ ਹੋ ਜੋ ਅਸਾਂ ਤੁਹਾਨੂੰ ਪ੍ਰਭੁ ਯਿਸੂ ਦੀ ਵੱਲੋਂ ਕੀ ਕੀ ਹੁਕਮ ਦਿੱਤੇ
੧ ਥੱਸਲੁਨੀਕੀਆਂ 4 : 3 (PAV)
ਪਰਮੇਸ਼ੁਰ ਦੀ ਇੱਛਿਆ ਤੁਹਾਡੀ ਪਵਿੱਤਰਤਾਈ ਦੀ ਹੈ ਭਈ ਤੁਸੀਂ ਹਰਾਮਕਾਰੀ ਤੋਂ ਬਚੇ ਰਹੋ
੧ ਥੱਸਲੁਨੀਕੀਆਂ 4 : 4 (PAV)
ਅਤੇ ਤੁਹਾਡੇ ਵਿੱਚ ਹਰ ਕੋਈ ਆਪਣੇ ਲਈ ਇਸਤ੍ਰੀ ਨੂੰ ਪਵਿੱਤਰਤਾਈ ਅਤੇ ਪਤ ਨਾਲ ਪਰਾਪਤ ਕਰਨਾ ਜਾਣੇ
੧ ਥੱਸਲੁਨੀਕੀਆਂ 4 : 5 (PAV)
ਨਾ ਕਾਮ ਦੀ ਵਾਸ਼ਨਾ ਨਾਲ ਪਰਾਈਆਂ ਕੌਮਾਂ ਵਾਂਙੁ ਜਿਨ੍ਹਾਂ ਨੂੰ ਪਰਮੇਸ਼ੁਰ ਦਾ ਗਿਆਨ ਨਹੀਂ
੧ ਥੱਸਲੁਨੀਕੀਆਂ 4 : 6 (PAV)
ਅਤੇ ਕੋਈ ਇਸ ਗੱਲ ਵਿੱਚ ਅਪਰਾਧੀ ਨਾ ਹੋਵੇ, ਨਾ ਆਪਣੇ ਭਾਈ ਨਾਲ ਵਾਧਾ ਕਰੇ ਕਿਉਂ ਜੋ ਪ੍ਰਭੁ ਇਨ੍ਹਾਂ ਸਭਨਾਂ ਗੱਲਾਂ ਦਾ ਬਦਲਾ ਲੈਣ ਵਾਲਾ ਹੈ ਜਿਵੇਂ ਅਸਾਂ ਅੱਗੇ ਵੀ ਤੁਹਾਨੂੰ ਆਖਿਆ ਅਤੇ ਸਾਖੀ ਦਿੱਤੀ ਸੀ
੧ ਥੱਸਲੁਨੀਕੀਆਂ 4 : 7 (PAV)
ਕਿਉਂ ਜੋ ਪਰਮੇਸ਼ੁਰ ਨੇ ਸਾਨੂੰ ਪਲੀਤੀ ਲਈ ਨਹੀਂ ਸਗੋਂ ਪਵਿੱਤਰਤਾਈ ਵਿੱਚ ਸੱਦਿਆ
੧ ਥੱਸਲੁਨੀਕੀਆਂ 4 : 8 (PAV)
ਉਪਰੰਤ ਜੋ ਕੋਈ ਇਹ ਨੂੰ ਰੱਦਦਾ ਹੈ ਸੋ ਮਨੁੱਖ ਨੂੰ ਨਹੀਂ ਸਗੋਂ ਪਰਮੇਸ਼ੁਰ ਨੂੰ ਰੱਦਦਾ ਹੈ ਜਿਹੜਾ ਆਪਣਾ ਪਵਿੱਤਰ ਆਤਮਾ ਤੁਹਾਨੂੰ ਦਿੰਦਾ ਹੈ।।
੧ ਥੱਸਲੁਨੀਕੀਆਂ 4 : 9 (PAV)
ਪਰ ਭਰੱਪਣ ਦੇ ਪ੍ਰੇਮ ਦੇ ਵਿਖੇ ਤੁਹਾਨੂੰ ਕੁਝ ਲਿਖਣ ਦੀ ਲੋੜ ਨਹੀਂ ਕਿਉਂ ਜੋ ਤੁਸੀਂ ਆਪ ਇੱਕ ਦੂਏ ਨਾਲ ਪ੍ਰੇਮ ਕਰਨ ਨੂੰ ਪਰਮੇਸ਼ੁਰ ਦੇ ਸਿਖਾਏ ਹੋਏ ਹੋ
੧ ਥੱਸਲੁਨੀਕੀਆਂ 4 : 10 (PAV)
ਤੁਸੀਂ ਤਾਂ ਉਨ੍ਹਾਂ ਸਭਨਾਂ ਭਾਈਆਂ ਨਾਲ ਜਿਹੜੇ ਸਾਰੇ ਮਕਦੂਨਿਯਾ ਵਿੱਚ ਹਨ ਅਜਿਹਾ ਹੀ ਕਰਦੇ ਭੀ ਹੋ । ਪਰ ਹੇ ਭਰਾਵੋ, ਅਸੀਂ ਤੁਹਾਨੂੰ ਤਗੀਦ ਕਰਦੇ ਹਾਂ ਜੋ ਤੁਸੀਂ ਹੋਰ ਭੀ ਵਧਦੇ ਚੱਲੇ ਜਾਓ
੧ ਥੱਸਲੁਨੀਕੀਆਂ 4 : 11 (PAV)
ਅਤੇ ਜਿਵੇਂ ਅਸਾਂ ਤੁਹਾਨੂੰ ਹੁਕਮ ਦਿੱਤਾ ਸੀ ਤੁਸੀਂ ਚੁਪ ਚਾਪ ਰਹਿਣ ਅਤੇ ਆਪੋ ਆਪਣੇ ਕੰਮ ਧੰਦੇ ਕਰਨ ਅਤੇ ਆਪਣੇ ਹੱਥੀਂ ਮਿਹਨਤ ਕਰਨ ਦੀ ਧਾਰਨਾ ਧਾਰੋ
੧ ਥੱਸਲੁਨੀਕੀਆਂ 4 : 12 (PAV)
ਭਈ ਤੁਸੀਂ ਬਾਹਰਲਿਆਂ ਲੋਕਾਂ ਦੇ ਸਾਹਮਣੇ ਭਲਮਣਸਊ ਨਾਲ ਚੱਲੋ ਅਤੇ ਕਿਸੇ ਦੇ ਅਰਥੀਏ ਨਾ ਹੋਵੋ।।
੧ ਥੱਸਲੁਨੀਕੀਆਂ 4 : 13 (PAV)
ਹੇ ਭਰਾਵੋ, ਅਸੀਂ ਨਹੀਂ ਚਾਹੁੰਦੇ ਜੋ ਤੁਸੀਂ ਉਨ੍ਹਾਂ ਦੀ ਵਿਥਿਆ ਤੋਂ ਜਿਹੜੇ ਸੁੱਤੇ ਪਏ ਹਨ ਅਣਜਾਣ ਰਹੋ ਭਈ ਤੁਸੀਂ ਹੋਰਨਾਂ ਵਾਂਙੁ ਜਿਨ੍ਹਾਂ ਨੂੰ ਕੋਈ ਆਸ ਨਹੀਂ ਸੋਗ ਨਾ ਕਰੋ
੧ ਥੱਸਲੁਨੀਕੀਆਂ 4 : 14 (PAV)
ਕਿਉਂਕਿ ਜੇ ਸਾਨੂੰ ਇਹ ਪਰਤੀਤ ਹੋਈ ਹੈ ਭਈ ਯਿਸੂ ਮੋਇਆ ਅਤੇ ਫੇਰ ਜੀ ਉੱਠਿਆ ਤਾਂ ਇਸੇ ਤਰਾਂ ਪਰਮੇਸ਼ੁਰ ਉਨ੍ਹਾਂ ਨੂੰ ਵੀ ਜਿਹੜੇ ਯਿਸੂ ਵਿੱਚ ਸੌਂ ਗਏ ਹਨ ਉਹ ਦੇ ਨਾਲ ਲਿਆਵੇਗਾ
੧ ਥੱਸਲੁਨੀਕੀਆਂ 4 : 15 (PAV)
ਅਸੀਂ ਪ੍ਰਭੁ ਦੇ ਬਚਨ ਦੇ ਅਨੁਸਾਰ ਤੁਹਾਨੂੰ ਇਹ ਆਖਦੇ ਹਾਂ ਭਈ ਅਸੀਂ ਜਿਹੜੇ ਜੀਉਂਦੇ ਅਤੇ ਪ੍ਰਭੁ ਦੇ ਆਉਣ ਤੀਕ ਬਾਕੀ ਰਹਿੰਦੇ ਹਾਂ ਸੋ ਓਹਨਾਂ ਤੋਂ ਜਿਹੜੇ ਸੌਂ ਗਏ ਹਨ ਕਦੀ ਅਗੇਤੇ ਨਾ ਹੋਵਾਂਗੇ
੧ ਥੱਸਲੁਨੀਕੀਆਂ 4 : 16 (PAV)
ਇਸ ਲਈ ਜੋ ਪ੍ਰਭੁ ਆਪ ਲਲਕਾਰੇ ਨਾਲ, ਮਹਾਂ ਦੂਤ ਦੀ ਅਵਾਜ਼ ਨਾਲ ਅਤੇ ਪਰਮੇਸ਼ੁਰ ਦੀ ਤੁਰ੍ਹੀ ਨਾਲ ਸੁਰਗ ਤੋਂ ਉਤਰੇਗਾ ਅਤੇ ਜਿਹੜੇ ਮਸੀਹ ਵਿੱਚ ਹੋ ਕੇ ਮੋਏ ਹਨ ਓਹ ਪਹਿਲਾਂ ਜੀ ਉੱਠਣਗੇ
੧ ਥੱਸਲੁਨੀਕੀਆਂ 4 : 17 (PAV)
ਤਦ ਅਸੀਂ ਜਿਹੜੇ ਜੀਉਂਦੇ ਅਤੇ ਬਾਕੀ ਰਹਿੰਦੇ ਹਾਂ ਓਹਨਾਂ ਦੇ ਨਾਲ ਹੀ ਹਵਾ ਵਿੱਚ ਪ੍ਰਭੁ ਦੇ ਮਿਲਣ ਨੂੰ ਬੱਦਲਾਂ ਉੱਤੇ ਅਚਾਨਕ ਉਠਾਏ ਜਾਵਾਂਗੇ ਅਤੇ ਇਸੇ ਤਰਾਂ ਅਸੀਂ ਸਦਾ ਪ੍ਰਭੁ ਦੇ ਸੰਗ ਰਹਾਂਗੇ
੧ ਥੱਸਲੁਨੀਕੀਆਂ 4 : 18 (PAV)
ਸੋ ਤੁਸੀਂ ਇਨ੍ਹਾਂ ਗੱਲਾਂ ਨਾਲ ਇੱਕ ਦੂਏ ਨੂੰ ਤਸੱਲੀ ਦਿਓ।।

1 2 3 4 5 6 7 8 9 10 11 12 13 14 15 16 17 18