੧ ਤਿਮੋਥਿਉਸ 4 : 1 (PAV)
ਪਰ ਆਤਮਾ ਸਾਫ਼ ਆਖਦਾ ਹੈ ਭਈ ਆਉਣ ਵਾਲਿਆਂ ਸਮਿਆਂ ਵਿੱਚ ਕਈ ਲੋਕ ਭਰਮਾਉਣ ਵਾਲੀਆਂ ਰੂਹਾਂ ਅਤੇ ਭੂਤਾਂ ਦੀਆਂ ਸਿੱਖਿਆ ਵੱਲ ਚਿੱਤ ਲਾ ਕੇ ਨਿਹਚਾ ਤੋਂ ਫਿਰ ਜਾਣਗੇ
੧ ਤਿਮੋਥਿਉਸ 4 : 2 (PAV)
ਇਹ ਝੂਠ ਬੋਲਣ ਵਾਲਿਆਂ ਦੇ ਕਪਟ ਤੋਂ ਹੋਵੇਗਾ ਜਿਨ੍ਹਾਂ ਦਾ ਆਪਣਾ ਹੀ ਅੰਤਹਕਰਨ ਤੱਤੇ ਲੋਹੇ ਨਾਲ ਦਾਗਿਆ ਹੋਇਆ ਹੈ
੧ ਤਿਮੋਥਿਉਸ 4 : 3 (PAV)
ਜਿਹੜੇ ਵਿਆਹ ਕਰਨ ਤੋਂ ਵਰਜਦੇ ਅਤੇ ਉਨ੍ਹਾਂ ਭੋਜਨਾਂ ਦੇ ਖਾਣ ਤੋਂ ਮਨੇ ਕਰਦੇ ਹਨ ਜੋ ਪਰਮੇਸ਼ੁਰ ਨੇ ਉਤਪਤ ਕੀਤੇ ਭਈ ਨਿਹਚਾ ਕਰਨ ਵਾਲੇ ਅਤੇ ਸਚਿਆਈ ਦੇ ਜਾਣਨ ਵਾਲੇ ਧੰਨਵਾਦ ਨਾਲ ਵਰਤਣ
੧ ਤਿਮੋਥਿਉਸ 4 : 4 (PAV)
ਕਿਉਂ ਜੋ ਪਰਮੇਸ਼ੁਰ ਦੀ ਉਤਪਤ ਕੀਤੀ ਹੋਈ ਹਰੇਕ ਵਸਤ ਚੰਗੀ ਹੈ ਅਤੇ ਕੋਈ ਤਿਆਗਣ ਦੇ ਜੋਗ ਨਹੀਂ ਜੋ ਕਦੇ ਉਹ ਧੰਨਵਾਦ ਨਾਲ ਲਈ ਜਾਵੇ
੧ ਤਿਮੋਥਿਉਸ 4 : 5 (PAV)
ਇਸ ਲਈ ਜੋ ਉਹ ਪਰਮੇਸ਼ੁਰ ਦੇ ਬਚਨ ਨਾਲ ਅਤੇ ਅਰਦਾਸ ਨਾਲ ਪਵਿੱਤਰ ਹੋ ਜਾਂਦੀ ਹੈ।।
੧ ਤਿਮੋਥਿਉਸ 4 : 6 (PAV)
ਜੇ ਤੂੰ ਭਰਾਵਾਂ ਦੇ ਅੱਗੇ ਏਹ ਗੱਲਾਂ ਪੇਸ਼ ਕਰੇਂ ਤਾਂ ਤੂੰ ਨਿਹਚਾ ਅਤੇ ਉਸ ਚੰਗੀ ਸਿੱਖਿਆ ਦੀਆਂ ਗੱਲਾਂ ਤੋਂ ਜਿਨ੍ਹਾਂ ਦੇ ਮਗਰ ਤੂੰ ਲੱਗਿਆ ਜਿਹਾ ਪਲ ਕੇ ਮਸੀਹ ਯਿਸੂ ਦਾ ਚੰਗਾ ਸੇਵਕ ਬਣੇਂਗਾ
੧ ਤਿਮੋਥਿਉਸ 4 : 7 (PAV)
ਪਰ ਗੰਦੀਆਂ ਅਤੇ ਬੁੱਢੀਆਂ ਵਾਲੀਆਂ ਕਹਾਣੀਆਂ ਵੱਲੋਂ ਮੂੰਹ ਮੋੜ ਅਤੇ ਭਗਤੀ ਲਈ ਆਪ ਸਾਧਨਾ ਕਰ
੧ ਤਿਮੋਥਿਉਸ 4 : 8 (PAV)
ਕਿਉਂ ਜੋ ਸਰੀਰਕ ਸਾਧਨਾ ਤੋਂ ਲਾਭ ਥੋੜਾ ਹੈ ਪਰ ਭਗਤੀ ਸਭਨਾਂ ਗੱਲਾਂ ਲਈ ਲਾਭਵੰਤ ਹੈ ਕਿਉਂ ਜੋ ਹੁਣ ਦਾ ਅਤੇ ਆਉਣ ਵਾਲੇ ਜੀਵਨ ਦਾ ਵਾਇਦਾ ਉਹ ਦੇ ਨਾਲ ਹੈ
੧ ਤਿਮੋਥਿਉਸ 4 : 9 (PAV)
ਇਹ ਬਚਨ ਸਤ ਹੈ ਅਤੇ ਪੂਰੀ ਤਰਾਂ ਮੰਨਣ ਜੋਗ ਹੈ
੧ ਤਿਮੋਥਿਉਸ 4 : 10 (PAV)
ਇਸੇ ਨਮਿੱਤ ਅਸੀਂ ਮਿਹਨਤ ਅਤੇ ਜਤਨ ਕਰਦੇ ਹਾਂ ਇਸ ਲਈ ਜੋ ਅਸਾਂ ਜੀਉਂਦੇ ਪਰਮੇਸ਼ੁਰ ਉੱਤੇ ਆਸ ਲਾਈ ਹੋਈ ਹੈ ਜਿਹੜਾ ਸਾਰਿਆਂ ਮਨੁੱਖਾਂ ਦਾ ਪਰ ਖਾਸ ਕਰਕੇ ਨਿਹਚਾਵਾਨਾਂ ਦਾ ਮੁਕਤੀ ਦਾਤਾ ਹੈ।।
੧ ਤਿਮੋਥਿਉਸ 4 : 11 (PAV)
ਇਨ੍ਹਾਂ ਗੱਲਾਂ ਦਾ ਹੁਕਮ ਕਰ ਅਰ ਸਿਖਾ
੧ ਤਿਮੋਥਿਉਸ 4 : 12 (PAV)
ਕੋਈ ਤੇਰੀ ਜੁਆਨੀ ਨੂੰ ਤੁੱਛ ਨਾ ਜਾਣੇ ਸਗੋਂ ਤੂੰ ਨਿਹਚਾਵਾਨਾਂ ਲਈ ਬਚਨ ਵਿੱਚ, ਚਾਲ ਚਲਣ ਵਿੱਚ, ਪ੍ਰੇਮ ਵਿੱਚ, ਨਿਹਚਾ ਵਿੱਚ, ਪਵਿੱਤਰਤਾਈ ਵਿੱਚ, ਨਮੂਨਾ ਬਣੀਂ
੧ ਤਿਮੋਥਿਉਸ 4 : 13 (PAV)
ਜਦ ਤੀਕੁਰ ਮੈਂ ਨਾ ਆਵਾਂ ਤੂੰ ਪੜ੍ਹਾਈ ਕਰਨ, ਉਪਦੇਸ਼ ਕਰਨ ਅਤੇ ਸਿੱਖਿਆ ਦੇਣ ਵਿੱਚ ਲੱਗਾ ਰਹੀਂ
੧ ਤਿਮੋਥਿਉਸ 4 : 14 (PAV)
ਤੂੰ ਉਸ ਦਾਤ ਦੀ ਬੇਪਰਵਾਹੀ ਨਾ ਕਰ ਜੋ ਤੇਰੇ ਵਿੱਚ ਹੈ ਜਿਹੜੀ ਅਗੰਮ ਵਾਕ ਦੇ ਰਾਹੀਂ ਪਰਿਹਾ ਦੇ ਹੱਥ ਰੱਖਣ ਨਾਲ ਤੈਨੂੰ ਦਿੱਤੀ ਗਈ ਹੈ
੧ ਤਿਮੋਥਿਉਸ 4 : 15 (PAV)
ਇਨ੍ਹਾਂ ਗੱਲਾਂ ਦਾ ਉੱਦਮ ਕਰ। ਇਨ੍ਹਾਂ ਵਿੱਚ ਲੱਗਾ ਰਹੁ ਭਈ ਤੇਰੀ ਤਰੱਕੀ ਸਭਨਾਂ ਉੱਤੇ ਪਰਗਟ ਹੋਵੇ
੧ ਤਿਮੋਥਿਉਸ 4 : 16 (PAV)
ਆਪਣੇ ਆਪ ਦੀ ਅਤੇ ਆਪਣੀ ਸਿੱਖਿਆ ਦੀ ਰਾਖੀ ਕਰ । ਇਨ੍ਹਾਂ ਗੱਲਾਂ ਉੱਤੇ ਪੱਕਿਆ ਰਹੁ ਕਿਉਂ ਜੋ ਤੂੰ ਇਹ ਕਰ ਕੇ ਨਾਲੇ ਆਪਣੇ ਆਪ ਨੂੰ ਨਾਲੇ ਆਪਣੇ ਸੁਣਨ ਵਾਲਿਆਂ ਨੂੰ ਬਚਾਵੇਂਗਾ।।
❮
❯
1
2
3
4
5
6
7
8
9
10
11
12
13
14
15
16