੨ ਤਵਾਰੀਖ਼ 6 : 1 (PAV)
ਤਦ ਸੁਲੇਮਾਨ ਨੇ ਕਿਹਾ, ਯਹੋਵਾਹ ਨੇ ਆਖਿਆ ਹੈ ਕਿ ਉਹ ਅਨ੍ਹੇਰ ਘੁੱਪ ਵਿੱਚ ਵੱਸੇਗਾ
੨ ਤਵਾਰੀਖ਼ 6 : 2 (PAV)
ਮੈਂ ਜ਼ਰੂਰ ਤੇਰੇ ਲਈ ਇੱਕ ਉੱਚਾ ਭਵਨ ਜਿੱਥੇ ਤੂੰ ਸਦਾ ਤੀਕ ਰਹੇਂ ਬਣਾਇਆ
੨ ਤਵਾਰੀਖ਼ 6 : 3 (PAV)
ਤਾਂ ਪਾਤਸ਼ਾਹ ਨੇ ਆਪਣਾ ਮੂੰਹ ਫੇਰਿਆ ਅਤੇ ਇਸਰਾਏਲ ਦੀ ਸਾਰੀ ਸਭਾ ਨੂੰ ਬਰਕਤ ਦਿੱਤੀ ਅਤੇ ਇਸਰਾਏਲ ਦੀ ਸਾਰੀ ਸਭਾ ਖਲੋਤੀ ਰਹੀ
੨ ਤਵਾਰੀਖ਼ 6 : 4 (PAV)
ਸੋ ਸੁਲੇਮਾਨ ਨੇ ਆਖਿਆ, ਇਸਰਾਏਲ ਦਾ ਪਰਮੇਸ਼ੁਰ ਯਹੋਵਾਹ ਮੁਬਾਰਕ ਹੋਵੇ ਜਿਸ ਆਪਣੇ ਮੂੰਹ ਤੋਂ ਮੇਰੇ ਪਿਤਾ ਦਾਊਦ ਦੇ ਨਾਲ ਬਚਨ ਕੀਤਾ ਅਤੇ ਉਹ ਨੂੰ ਆਪਣੇ ਹੱਥ ਨਾਲ ਪੂਰਾ ਪੂਰਾ ਵੀ ਕੀਤਾ
੨ ਤਵਾਰੀਖ਼ 6 : 5 (PAV)
ਕਿ ਜਿਸ ਦਿਨ ਤੋਂ ਮੈਂ ਆਪਣੀ ਪਰਜਾ ਨੂੰ ਮਿਸਰ ਦੇਸ ਵਿੱਚੋਂ ਕੱਢ ਕੇ ਲਿਆਇਆ ਜਦ ਤੋਂ ਮੈਂ ਇਸਰਾਏਲ ਦੇ ਸਾਰਿਆਂ ਗੋਤਾਂ ਵਿੱਚੋਂ ਨਾ ਤਾਂ ਕਿਸੇ ਸ਼ਹਿਰ ਨੂੰ ਚੁਣਿਆ ਤਾਂ ਜੋ ਉਸ ਵਿੱਚ ਭਵਨ ਬਣਾਇਆ ਜਾਵੇ ਅਤੇ ਉੱਥੇ ਮੇਰਾ ਨਾਮ ਰਹੇ ਅਤੇ ਨਾ ਹੀ ਕਿਸੇ ਮਨੁੱਖ ਨੂੰ ਚੁਣਿਆ ਜੋ ਮੇਰੀ ਪਰਜਾ ਇਸਰਾਏਲ ਦਾ ਪ੍ਰਧਾਨ ਹੋਵੇ
੨ ਤਵਾਰੀਖ਼ 6 : 6 (PAV)
ਪਰ ਮੈਂ ਯਰੂਸ਼ਲਮ ਨੂੰ ਚੁਣਿਆ ਕਿ ਉੱਥੇ ਮੇਰਾ ਨਾਮ ਹੋਵੇ ਅਤੇ ਦਾਊਦ ਨੂੰ ਚੁਣਿਆ ਕਿ ਉਹ ਮੇਰੀ ਪਰਜਾ ਇਸਰਾਏਲ ਦੇ ਉੱਤੇ ਹੋਵੇ
੨ ਤਵਾਰੀਖ਼ 6 : 7 (PAV)
ਅਤੇ ਮੇਰੇ ਪਿਤਾ ਦਾਊਦ ਦੇ ਦਿਲ ਵਿੱਚ ਸੀ ਕਿ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੇ ਨਾਮ ਤੇ ਇੱਕ ਭਵਨ ਬਣਾਵੇ
੨ ਤਵਾਰੀਖ਼ 6 : 8 (PAV)
ਪਰ ਯਹੋਵਾਹ ਨੇ ਮੇਰੇ ਪਿਤਾ ਦਾਊਦ ਨੂੰ ਕਿਹਾ ਜੋ ਮੇਰੇ ਨਾਮ ਲਈ ਤੇਰੇ ਦਿਲ ਵਿੱਚ ਇੱਕ ਭਵਨ ਬਣਾਉਣ ਦੀ ਮਨਸ਼ਾ ਸੀ ਸੋ ਤੂੰ ਚੰਗਾ ਕੀਤਾ ਜੋ ਉਹ ਤੇਰੇ ਦਿਲ ਵਿੱਚ ਸੀ
੨ ਤਵਾਰੀਖ਼ 6 : 9 (PAV)
ਤਾਂ ਵੀ ਤੂੰ ਏਸ ਭਵਨ ਨੂੰ ਨਹੀਂ ਬਣਾਵੇਂਗਾ ਸਗੋਂ ਤੇਰਾ ਪੁੱਤ੍ਰ ਜੋ ਤੇਰੀ ਵੰਸ ਵਿੱਚੋਂ ਹੋਵੇਗਾ ਉਹੀ ਮੇਰੇ ਨਾਮ ਲਈ ਭਵਨ ਬਣਾਵੇਗਾ
੨ ਤਵਾਰੀਖ਼ 6 : 10 (PAV)
ਯਹੋਵਾਹ ਨੇ ਆਪਣਾ ਉਹ ਬਚਨ ਜਿਹੜਾ ਉਹ ਨੇ ਕਿਹਾ ਸੀ ਪੂਰਾ ਕੀਤਾ ਜੋ ਮੈਂ ਆਪਣੇ ਪਿਤਾ ਦਾਊਦ ਦੇ ਥਾਂ ਉੱਠਿਆ ਹਾਂ ਅਤੇ ਜਿਵੇਂ ਯਹੋਵਾਹ ਨੇ ਬਚਨ ਕੀਤਾ ਸੀ ਮੈਂ ਇਸਰਾਏਲ ਦੀ ਰਾਜ ਗੱਦੀ ਉੱਤੇ ਬੈਠਾ ਹਾਂ ਅਤੇ ਮੈਂ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੇ ਨਾਮ ਲਈ ਏਹ ਭਵਨ ਬਣਾਇਆ
੨ ਤਵਾਰੀਖ਼ 6 : 11 (PAV)
ਅਤੇ ਉਸੇ ਥਾਂ ਮੈਂ ਉਹ ਸੰਦੂਕ ਰੱਖਿਆ ਹੈ ਜਿਸ ਵਿੱਚ ਯਹੋਵਾਹ ਦਾ ਉਹ ਨੇਮ ਹੈ ਜੋ ਉਸ ਨੇ ਇਸਰਾਏਲੀਆਂ ਨਾਲ ਕੀਤਾ
੨ ਤਵਾਰੀਖ਼ 6 : 12 (PAV)
ਅਤੇ ਸੁਲੇਮਾਨ ਨੇ ਇਸਰਾਏਲ ਦੀ ਸਾਰੀ ਸਭਾ ਦੇ ਅੱਗੇ ਯਹੋਵਾਹ ਦੀ ਜਗਵੇਦੀ ਦੇ ਸਾਹਮਣੇ ਖਲੋ ਕੇ ਆਪਣੇ ਹੱਥ ਅੱਡੇ
੨ ਤਵਾਰੀਖ਼ 6 : 13 (PAV)
ਕਿਉਂ ਜੋ ਸੁਲੇਮਾਨ ਨੇ ਪੰਜ ਹੱਥ ਲੰਮਾ, ਪੰਜ ਹੱਥ ਚੌੜਾ ਅਤੇ ਤਿੰਨ ਹੱਥ ਉੱਚਾ ਪਿੱਤਲ ਦਾ ਇੱਕ ਥੜਾ ਬਣਵਾਕੇ ਵਿਹੜੇ ਵਿੱਚ ਧਰ ਦਿੱਤਾ ਅਤੇ ਉਸ ਉੱਤੇ ਉਹ ਖਲੋਤਾ ਹੋਇਆ ਸੀ, ਸੋ ਉਸ ਨੇ ਸਾਰੀ ਸਭਾ ਦੇ ਸਾਹਮਣੇ ਗੋਡੇ ਟੇਕ ਕੇ ਅਕਾਸ਼ ਵੱਲ ਆਪਣੇ ਹੱਥ ਅੱਡੇ
੨ ਤਵਾਰੀਖ਼ 6 : 14 (PAV)
ਅਤੇ ਕਹਿਣ ਲੱਗਾ, ਹੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ, ਤੇਰੇ ਜਿਹਾ ਨਾ ਸੁਰਗ ਵਿੱਚ ਨਾ ਧਰਤੀ ਉੱਤੇ ਕੋਈ ਪਰਮੇਸ਼ੁਰ ਨਹੀਂ ਜੋ ਆਪਣੇ ਉਨ੍ਹਾਂ ਦਾਸਾਂ ਲਈ ਜਿਹੜੇ ਆਪਣੇ ਸੱਚੇ ਦਿਲ ਨਾਲ ਤੇਰੇ ਅੱਗੇ ਚੱਲਦੇ ਹਨ ਆਪਣੇ ਨੇਮ ਅਤੇ ਕਿਰਪਾ ਕਾਇਮ ਰੱਖਦਾ ਹੈ
੨ ਤਵਾਰੀਖ਼ 6 : 15 (PAV)
ਅਤੇ ਜਿਸ ਨੇ ਆਪਣੇ ਦਾਸ ਮੇਰੇ ਪਿਤਾ ਦਾਊਦ ਦੇ ਨਾਲ ਜੋ ਬਚਨ ਕੀਤਾ ਸੋ ਪੂਰਾ ਕੀਤਾ। ਹਾਂ, ਤੈਂ ਆਪਣੇ ਮੂੰਹ ਤੋਂ ਬਚਨ ਦਿੱਤਾ ਅਤੇ ਆਪਣੇ ਹੱਥ ਨਾਲ ਉਸ ਨੂੰ ਪੂਰਾ ਕੀਤਾ ਜਿਵੇਂ ਅੱਜ ਦੇ ਦਿਨ ਹੈ
੨ ਤਵਾਰੀਖ਼ 6 : 16 (PAV)
ਹੁਣ ਹੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ, ਆਪਣੇ ਦਾਸ ਮੇਰੇ ਪਿਤਾ ਦਾਊਦ ਦੇ ਨਾਲ ਉਸ ਬਚਨ ਨੂੰ ਵੀ ਪੂਰਾ ਕਰ ਜੋ ਤੂੰ ਉਸ ਨਾਲ ਕੀਤਾ ਸੀ ਕਿ ਤੇਰੇ ਲਈ ਇਸਰਾਏਲ ਦੀ ਰਾਜ ਗੱਦੀ ਉੱਤੇ ਬੈਠਣ ਲਈ ਮੇਰੇ ਹਜ਼ੂਰ ਮਨੁੱਖ ਦੀ ਥੁੜ ਨਹੀਂ ਹੋਵੇਗੀ, ਜੇ ਕੇਵਲ ਤੇਰੇ ਪੁੱਤ੍ਰ ਆਪਣੇ ਰਾਹ ਉੱਤੇ ਗੌਹ ਕਰਨ ਅਤੇ ਮੇਰੀ ਬਿਵਸਥਾ ਅਨੁਸਾਰ ਚੱਲਣ ਜਿਵੇਂ ਤੂੰ ਮੇਰੇ ਸਨਮੁਖ ਚੱਲਦਾ ਰਿਹਾ ਹੈਂ
੨ ਤਵਾਰੀਖ਼ 6 : 17 (PAV)
ਹੁਣ ਹੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ, ਜੋ ਬਚਨ ਤੈਂ ਆਪਣੇ ਦਾਸ ਦਾਊਦ ਨਾਲ ਕੀਤਾ ਸੀ ਉਹ ਸੱਚਾ ਠਹਿਰਾਇਆ ਜਾਵੇ।।
੨ ਤਵਾਰੀਖ਼ 6 : 18 (PAV)
ਪਰ ਕੀ ਪਰਮੇਸ਼ੁਰ ਸੱਚ ਮੁੱਚ ਆਦਮੀਆਂ ਦੇ ਨਾਲ ਧਰਤੀ ਉੱਤੇ ਵਾਸ ਕਰੇਗਾ? ਵੇਖ, ਸੁਰਗ ਸਗੋਂ ਸੁਰਗਾਂ ਦੇ ਸੁਰਗ ਤੈਨੂੰ ਨਹੀਂ ਸੰਭਾਲ ਸੱਕੇ, ਫਿਰ ਕਿਵੇਂ ਏਹ ਭਵਨ ਜੋ ਮੈਂ ਬਣਾਇਆ?
੨ ਤਵਾਰੀਖ਼ 6 : 19 (PAV)
ਤਦ ਵੀ ਹੇ ਯਹੋਵਾਹ ਮੇਰੇ ਪਰਮੇਸ਼ੁਰ, ਆਪਣੇ ਦਾਸ ਦੀ ਬੇਨਤੀ ਅਰ ਅਰਦਾਸ ਵੱਲ ਧਿਆਨ ਕਰ ਕੇ ਉਸ ਦੀ ਦੁਹਾਈ ਅਤੇ ਬੇਨਤੀ ਸੁਣ ਲੈ ਜੋ ਤੇਰਾ ਦਾਸ ਤੇਰੇ ਸਾਹਮਣੇ ਕਰਦਾ ਹੈ
੨ ਤਵਾਰੀਖ਼ 6 : 20 (PAV)
ਤਾਂ ਜੋ ਤੇਰੀਆਂ ਅੱਖੀਆਂ ਏਸ ਭਵਨ ਵੱਲ ਅਰਥਾਤ ਏਸ ਥਾਂ ਵੱਲ ਜਿਸ ਦੇ ਵਿੱਖੇ ਤੈਂ ਫ਼ਰਮਾਇਆ ਸੀ ਭਈ ਮੈਂ ਆਪਣਾ ਨਾਮ ਉੱਥੇ ਰੱਖਾਂਗਾ ਦਿਨ ਤੇ ਰਾਤ ਖੁਲ੍ਹੀਆਂ ਰਹਿਣ ਤਾਂ ਜੋ ਤੂੰ ਉਸ ਬੇਨਤੀ ਨੂੰ ਸੁਣੇਂ ਜੋ ਤੇਰਾ ਦਾਸ ਏਸ ਅਸਥਾਨ ਵੱਲ ਕਰੇ
੨ ਤਵਾਰੀਖ਼ 6 : 21 (PAV)
ਅਤੇ ਤੂੰ ਆਪਣੇ ਦਾਸ ਅਤੇ ਆਪਣੀ ਪਰਜਾ ਇਸਰਾਏਲ ਦੀਆਂ ਬੇਨਤੀਆਂ ਨੂੰ ਜਦ ਓਹ ਏਸ ਅਸਥਾਨ ਵੱਲ ਪ੍ਰਾਰਥਨਾ ਕਰਨ ਸੁਣ ਲਈਂ ਸਗੋਂ ਤੂੰ ਆਪਣੇ ਸੁਰਗੀ ਭਵਨ ਤੋਂ ਸੁਣ ਲਈਂ ਤੇ ਸੁਣ ਕੇ ਖਿਮਾ ਕਰੀਂ।।
੨ ਤਵਾਰੀਖ਼ 6 : 22 (PAV)
ਜੇ ਕੋਈ ਮਨੁੱਖ ਆਪਣੇ ਗੁਆਂਢੀ ਨਾਲ ਪਾਪ ਕਰੇ ਅਤੇ ਉਸ ਤੋਂ ਸੌਂਹ ਖਵਾਈ ਜਾਵੇ ਅਤੇ ਉਹ ਆ ਕੇ ਏਸ ਭਵਨ ਵਿੱਚ ਤੇਰੀ ਜਗਵੇਦੀ ਦੇ ਸਾਹਮਣੇ ਸੌਂਹ ਖਾਵੇ
੨ ਤਵਾਰੀਖ਼ 6 : 23 (PAV)
ਤਾਂ ਤੂੰ ਸੁਰਗ ਉੱਤੋਂ ਸੁਣ ਕੇ ਕੰਮ ਕਰੀਂ ਅਤੇ ਆਪਣੇ ਦਾਸਾਂ ਦਾ ਨਿਆਉਂ ਕਰ ਕੇ ਦੁਸ਼ਟ ਨੂੰ ਡੰਡ ਦੇਵੀਂ ਭਈ ਉਸ ਦੇ ਕੀਤੇ ਨੂੰ ਉਸ ਦੇ ਮੱਥੇ ਮੋੜ੍ਹੇਂ ਅਤੇ ਧਰਮੀ ਨੂੰ ਧਰਮੀ ਠਹਿਰਾ ਕੇ ਉਸ ਦੇ ਧਰਮ ਦਾ ਬਦਲ ਦੇਵੀਂ
੨ ਤਵਾਰੀਖ਼ 6 : 24 (PAV)
ਅਤੇ ਜੇ ਕਰ ਤੇਰੀ ਪਰਜਾ ਇਸਰਾਏਲ ਤੇਰਾ ਪਾਪ ਕਰਨ ਦੇ ਕਾਰਨ ਆਪਣੇ ਵੈਰੀਆਂ ਦੇ ਅੱਗੋਂ ਮਾਰੀ ਜਾਵੇ ਅਤੇ ਫੇਰ ਤੇਰੀ ਵੱਲ ਫਿਰਨ ਅਤੇ ਤੇਰੇ ਨਾਮ ਨੂੰ ਮੰਨ ਕੇ ਏਸ ਭਵਨ ਵਿੱਚ ਤੇਰੇ ਸਨਮੁਖ ਪ੍ਰਾਰਥਨਾ ਅਤੇ ਬੇਨਤੀ ਕਰਨ
੨ ਤਵਾਰੀਖ਼ 6 : 25 (PAV)
ਤਾਂ ਤੂੰ ਸੁਰਗ ਉੱਤੋਂ ਸੁਣ ਕੇ ਆਪਣੀ ਪਰਜਾ ਇਸਰਾਏਲ ਦੇ ਪਾਪ ਨੂੰ ਖਿਮਾ ਕਰੀਂ ਅਤੇ ਤੂੰ ਉਨ੍ਹਾਂ ਨੂੰ ਏਸ ਭੂੰਮੀ ਵਿੱਚ ਜਿਹੜੀ ਤੈਂ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਪਿਉ ਦਾਦਿਆਂ ਨੂੰ ਦਿੱਤੀ ਹੈ ਮੋੜ ਲੈ ਆਈਂ।।
੨ ਤਵਾਰੀਖ਼ 6 : 26 (PAV)
ਜਦ ਏਸ ਕਾਰਨ ਕਿ ਉਨ੍ਹਾਂ ਨੇ ਤੇਰਾ ਪਾਪ ਕੀਤਾ ਹੋਵੇ ਅਕਾਸ਼ ਬੰਦ ਹੋ ਜਾਵੇ ਅਤੇ ਵਰਖਾ ਨਾ ਹੋਵੇ ਅਤੇ ਓਹ ਏਸ ਅਸਥਾਨ ਵੱਲ ਬੇਨਤੀ ਕਰਨ ਅਤੇ ਤੇਰੇ ਨਾਮ ਨੂੰ ਮਿਲਣ ਅਤੇ ਜਦ ਤੂੰ ਉਨ੍ਹਾਂ ਨੂੰ ਦੁਖ ਦਿੱਤਾ ਹੋਵੇ ਅਤੇ ਜਦ ਆਪਣੇ ਪਾਪ ਤੋਂ ਮੂੰਹ ਮੋੜਨ
੨ ਤਵਾਰੀਖ਼ 6 : 27 (PAV)
ਤਾਂ ਤੂੰ ਸੁਰਗ ਉੱਤੋਂ ਸੁਣ ਕੇ ਆਪਣੇ ਦਾਸਾਂ ਅਤੇ ਆਪਣੀ ਪਰਜਾ ਇਸਰਾਏਲ ਦੇ ਪਾਪ ਖਿਮਾ ਕਰੀਂ ਕਿਉਂ ਜੋ ਤੂੰ ਉਨ੍ਹਾਂ ਨੂੰ ਉਸ ਚੰਗੇ ਰਾਹ ਦੀ ਸਿੱਖਿਆ ਦਿੱਤੀ ਹੈ ਜਿਸ ਉੱਤੇ ਚੱਲਣਾ ਚਾਹੀਦਾ ਹੈ ਅਤੇ ਆਪਣੇ ਦੇਸ ਵਿੱਚ ਜਿਹੜਾ ਤੂੰ ਆਪਣੀ ਪਰਜਾ ਨੂੰ ਵਿਰਸੇ ਵਿੱਚ ਦਿੱਤਾ ਹੈ ਮੀਂਹ ਵਰਹਾਈਂ।।
੨ ਤਵਾਰੀਖ਼ 6 : 28 (PAV)
ਜੇ ਕਰ ਦੇਸ ਵਿੱਚ ਕਾਲ ਪੈ ਜਾਵੇ ਯਾ ਬਵਾ ਫੁੱਟ ਨਿੱਕਲੇ ਯਾ ਔੜ ਯਾ ਕੁੰਗੀ ਯਾ ਸਲਾ ਯਾ ਸੁੰਡੀ ਟੋਕਾ ਪੈ ਜਾਵੇ, ਜੇ ਉਨ੍ਹਾਂ ਦੇ ਵੈਰੀ ਉਨ੍ਹਾਂ ਦੇ ਦੇਸ ਦੇ ਸ਼ਹਿਰਾਂ ਨੂੰ ਘੇਰ ਲੈਣ ਭਾਵੇਂ ਕਿਹੋ ਜਿਹੀ ਔਕੜ ਯਾ ਬਿਮਾਰੀ ਹੋਵੇ
੨ ਤਵਾਰੀਖ਼ 6 : 29 (PAV)
ਤਾਂ ਜਿਹੜੀ ਬੇਨਤੀ ਤੇ ਅਰਦਾਸ ਕਿਸੇ ਇੱਕ ਪੁਰਸ਼ ਵੱਲੋਂ ਯਾ ਤੇਰੀ ਸਾਰੀ ਪਰਜ ਇਸਰਾਏਲ ਵੱਲੋਂ ਹੋਵੇ ਜਿਸ ਵਿੱਚ ਹਰ ਇੱਕ ਮਨੁੱਖ ਆਪਣੇ ਦੁਖ ਅਤੇ ਰੰਜ ਨੂੰ ਜਾਣ ਕੇ ਆਪਣੇ ਹੱਥ ਏਸ ਭਵਨ ਵੱਲ ਅੱਡੇ
੨ ਤਵਾਰੀਖ਼ 6 : 30 (PAV)
ਤਾਂ ਤੂੰ ਆਪਣੇ ਸੁਰਗੀ ਭਵਨ ਤੋਂ ਸੁਣ ਕੇ ਖਿਮਾ ਕਰੀਂ ਅਤੇ ਤੂੰ ਜੋ ਉਸ ਦੇ ਦਿਲ ਨੂੰ ਜਾਣਦਾ ਹੈਂ ਹਰ ਮਨੁੱਖ ਨੂੰ ਉਸ ਦੀ ਚਾਲ ਅਨੁਸਾਰ ਬਦਲਾ ਦੇਈਂ ਕਿਉਂ ਜੋ ਤੂੰ ਹੀ ਇਨਸਾਨ ਦੇ ਦਿਲ ਨੂੰ ਜਾਣਨ ਵਾਲਾ ਹੈਂ
੨ ਤਵਾਰੀਖ਼ 6 : 31 (PAV)
ਤਾਂ ਜੋ ਓਹ ਆਪਣੇ ਜੀਉਣ ਦੇ ਸਾਰੇ ਦਿਨ ਜਿਹੜੇ ਓਹ ਉਸ ਭੂਮੀ ਉੱਤੇ ਗੁਜ਼ਾਰਨ ਜਿਹ ਨੂੰ ਤੈਂ ਸਾਡੇ ਪਿਉ ਦਾਦਿਆਂ ਨੂੰ ਦਿੱਤਾ ਹੈ ਤੇਰੇ ਰਾਹਾਂ ਉੱਤੇ ਚੱਲਣ ਅਤੇ ਤੇਰੇ ਕੋਲੋਂ ਡਰਨ।।
੨ ਤਵਾਰੀਖ਼ 6 : 32 (PAV)
ਉਹ ਪਰਦੇਸੀ ਵੀ ਜਿਹੜਾ ਤੇਰੀ ਪਰਜਾ ਇਸਰਾਏਲ ਵਿੱਚੋਂ ਨਹੀਂ ਹੈ, ਜਦ ਉਹ ਤੇਰੇ ਵੱਡੇ ਨਾਮ ਅਤੇ ਸ਼ਕਤੀਮਾਨ ਹੱਥ ਅਤੇ ਤੇਰੀ ਲੰਮੀ ਬਾਂਹ ਦੇ ਕਾਰਨ ਦੂਰ ਦੇ ਦੇਸ ਵਿੱਚੋਂ ਆਵੇ ਅਤੇ ਆ ਕੇ ਏਸ ਭਵਨ ਵੱਲ ਬੇਨਤੀ ਕਰੇ
੨ ਤਵਾਰੀਖ਼ 6 : 33 (PAV)
ਤਾਂ ਤੂੰ ਆਪਣੇ ਸੁਰਗੀ ਭਵਨ ਤੋਂ ਸੁਣ ਕੇ ਉਸ ਓਪਰੇ ਦੀ ਸਾਰੀ ਦੁਹਾਈ ਅਨੁਸਾਰ ਕਰੀਂ ਤਾਂ ਜੋ ਧਰਤੀ ਦੇ ਸਾਰੇ ਲੋਕ ਤੇਰੇ ਨਾਮ ਨੂੰ ਜਾਣਨ ਅਤੇ ਤੇਰੀ ਪਰਜਾ ਇਸਰਾਏਲ ਵਾਂਗਰ ਤੇਰਾ ਭੈ ਮੰਨਣ ਅਤੇ ਜਾਣ ਲੈਣ ਕਿ ਏਹ ਭਵਨ ਜਿਹ ਨੂੰ ਮੈਂ ਬਣਾਇਆ ਹੈ ਤੇਰੇ ਨਾਮ ਦਾ ਅਖਵਾਉਂਦਾ ਹੈ।।
੨ ਤਵਾਰੀਖ਼ 6 : 34 (PAV)
ਜੇਕਰ ਤੇਰੀ ਪਰਜਾ ਕਿਸੇ ਰਾਹ ਥਾਣੇ ਜਿਸ ਤੇ ਤੂੰ ਉਨ੍ਹਾਂ ਨੂੰ ਘੱਲੇਂ ਆਪਣੇ ਵੈਰੀ ਨਾਲ ਲੜਨ ਲਈ ਨਿੱਕਲੇ ਅਤੇ ਜੇ ਓਹ ਏਸ ਸ਼ਹਿਰ ਵੱਲ ਜਿਸ ਨੂੰ ਤੂੰ ਚੁਣਿਆ ਹੈ ਅਤੇ ਏਸ ਭਵਨ ਵੱਲ ਜਿਹ ਨੂੰ ਮੈਂ ਤੇਰੇ ਨਾਮ ਲਈ ਬਣਾਇਆ ਹੈ ਤੇਰੇ ਅੱਗੇ ਬੇਨਤੀ ਕਰਨ
੨ ਤਵਾਰੀਖ਼ 6 : 35 (PAV)
ਤਾਂ ਤੂੰ ਸੁਰਗ ਉੱਤੋਂ ਉਨ੍ਹਾਂ ਦੀ ਪ੍ਰਾਰਥਨਾ ਤੇ ਬੇਨਤੀ ਸੁਣ ਕੇ ਉਨ੍ਹਾਂ ਦੇ ਹੱਕ ਦਾ ਨਿਆਉਂ ਕਰੀਂ
੨ ਤਵਾਰੀਖ਼ 6 : 36 (PAV)
ਜੇਕਰ ਓਹ ਤੇਰਾ ਪਾਪ ਕਰਨ ਕਿਉਂ ਜੋ ਕੋਈ ਮਨੁੱਖ ਨਹੀਂ ਜੋ ਪਾਪ ਨਾ ਕਰਦਾ ਹੋਵੋ ਅਤੇ ਤੂੰ ਉਨ੍ਹਾਂ ਤੋਂ ਨਰਾਜ ਹੋ ਕੇ ਉਨ੍ਹਾਂ ਨੂੰ ਵੈਰੀ ਦੇ ਹਵਾਲੇ ਕਰ ਦੇਵੇਂ ਅਤੇ ਉਹ ਵੈਰੀ ਉਨ੍ਹਾਂ ਨੂੰ ਅਸੀਰ ਬਣਾ ਕੇ ਦੂਰ ਯਾ ਨੇੜੇ ਦੇ ਦੇਸ ਵਿੱਚ ਲੈ ਜਾਵੇ
੨ ਤਵਾਰੀਖ਼ 6 : 37 (PAV)
ਤਦ ਵੀ ਜੇ ਕਰ ਓਹ ਉਸ ਦੇਸ ਵਿੱਚ ਜਿੱਥੇ ਓਹ ਅਸੀਰੀ ਵਿੱਚ ਹੋਣ ਤੇਰਾ ਧਿਆਨ ਧਾਰ ਕੇ ਫਿਰਨ ਅਤੇ ਆਪਣੀ ਅਸੀਰੀ ਦੇ ਦੇਸ ਵਿੱਚ ਤੇਰੇ ਅੱਗੇ ਏਹ ਆਖ ਕੇ ਬੇਨਤੀ ਕਰਨ ਕਿ ਅਸਾਂ ਪਾਪ ਕੀਤਾ, ਅਸਾਂ ਅਪਰਾਧ ਕੀਤਾ ਅਤੇ ਅਸਾਂ ਬਦੀ ਕੀਤੀ
੨ ਤਵਾਰੀਖ਼ 6 : 38 (PAV)
ਸੋ ਜੇ ਓਹ ਉਸ ਅਸੀਰੀ ਦੇ ਦੇਸ ਵਿੱਚੋਂ ਜਿੱਥੇ ਓਹ ਬੰਧੂਏ ਹੋ ਕੇ ਲਿਆਏ ਗਏ ਆਪਣੇ ਸਾਰੇ ਮੰਨ ਅਤੇ ਆਪਣੀ ਸਾਰੀ ਜਾਨ ਨਾਲ ਤੇਰੀ ਵੱਲ ਮੁੜਨ ਅਤੇ ਆਪਣੇ ਇਸ ਦੇਸ ਵੱਲ ਜੋ ਤੂੰ ਉਨ੍ਹਾਂ ਦੇ ਪਿਉ ਦਾਦਿਆਂ ਨੂੰ ਦਿੱਤਾ ਅਤੇ ਉਸ ਸ਼ਹਿਰ ਵੱਲ ਜੋ ਤੂੰ ਚੁਣਿਆ ਅਤੇ ਏਸ ਭਵਨ ਵੱਲ ਜੋ ਮੈਂ ਤੇਰੇ ਨਾਮ ਲਈ ਬਣਾਇਆ ਬੇਨਤੀ ਕਰਨ
੨ ਤਵਾਰੀਖ਼ 6 : 39 (PAV)
ਤਾਂ ਤੂੰ ਆਪਣੇ ਸੁਰਗੀ ਭਵਨ ਤੋਂ ਉਨ੍ਹਾਂ ਦੀ ਪ੍ਰਾਰਥਨਾ ਤੇ ਬੇਨਤੀ ਨੂੰ ਸੁਣੀਂ ਅਤੇ ਉਨ੍ਹਾਂ ਦੇ ਹੱਕ ਦਾ ਨਿਆਉਂ ਕਰੀ ਅਤੇ ਆਪਣੀ ਪਰਜਾ ਨੂੰ ਜਿਸ ਤੇਰਾ ਪਾਪ ਕੀਤਾ ਹੈ ਖਿਮਾ ਕਰੀਂ
੨ ਤਵਾਰੀਖ਼ 6 : 40 (PAV)
ਸੋ ਹੇ ਮੇਰੇ ਪਰਮੇਸ਼ੁਰ, ਹੁਣ ਉਸ ਪ੍ਰਾਰਥਨਾ ਵੱਲ ਜੋ ਏਸ ਅਸਥਾਨ ਉੱਤੇ ਕੀਤੀ ਜਾਵੇ ਤੇਰੀਆਂ ਅੱਖਾਂ ਖੁਲ੍ਹੀਆਂ ਰਹਿਣ ਤੇ ਤੇਰੇ ਕੰਨ ਲੱਗੇ ਰਹਿਣ
੨ ਤਵਾਰੀਖ਼ 6 : 41 (PAV)
ਹੇ ਯਹੋਵਾਹ ਪਰਮੇਸ਼ੁਰ, ਤੂੰ ਆਪਣੀ ਸ਼ਕਤੀ ਦੇ ਸੰਦੂਕ ਸਣੇ ਉੱਠ ਕੇ ਆਪਣੇ ਵਿਸਰਾਮ ਸਥਾਨ ਵਿੱਚ ਚੱਲ! ਹੇ ਯਹੋਵਾਹ ਪਰਮੇਸ਼ੁਰ, ਤੇਰੇ ਜਾਜਕਾਂ ਨੂੰ ਸ਼ਕਤੀ ਪਹਿਨਾਈ ਜਾਵੇ ਅਤੇ ਤੇਰੇ ਸੰਤ ਜਨ ਤੇਰੀ ਭਲਿਆਈ ਵਿੱਚ ਅਨੰਦ ਹੋਣ
੨ ਤਵਾਰੀਖ਼ 6 : 42 (PAV)
ਹੇ ਯਹੋਵਾਹ ਪਰਮੇਸ਼ੁਰ, ਤੂੰ ਆਪਣਾ ਮੂੰਹ ਆਪਣੇ ਮਸਹ ਕੀਤੇ ਹੋਏ ਤੋਂ ਨਾ ਮੋੜੀਂ। ਤੂੰ ਆਪਣੇ ਦਾਸ ਦਾਊਦ ਉੱਤੇ ਆਪਣੀ ਦਯਾ ਨੂੰ ਚੇਤੇ ਰਖੀਂ।।
❮
❯