੨ ਕੁਰਿੰਥੀਆਂ 4 : 1 (PAV)
ਉਪਰੰਤ ਜਦੋਂ ਅਸਾਂ ਇਹ ਸੇਵਕਾਈ ਪਾਈ ਹੈ ਤਾਂ ਜਿਵੇਂ ਸਾਡੇ ਉੱਤੇ ਦਯਾ ਹੋਈ ਅਸੀਂ ਹੌਸਲਾ ਨਹੀਂ ਹਾਰਦੇ
੨ ਕੁਰਿੰਥੀਆਂ 4 : 2 (PAV)
ਸਗੋਂ ਅਸਾਂ ਸ਼ਰਮ ਦੀਆਂ ਗੁਪਤ ਗੱਲਾਂ ਨੂੰ ਛੱਡਿਆ ਹੋਇਆ ਹੈ ਅਤੇ ਨਾ ਚਤਰਾਈ ਦੀ ਚਾਲ ਚੱਲਦੇ ਨਾ ਪਰਮੇਸ਼ੁਰ ਦੇ ਬਚਨ ਵਿੱਚ ਰਲਾ ਪਾਉਂਦੇ ਹਾਂ ਸਗੋਂ ਸਤ ਨੂੰ ਪਰਗਟ ਕਰ ਕੇ ਹਰੇਕ ਮਨੁੱਖ ਦੇ ਅੰਤਹਕਰਨ ਵਿੱਚ ਪਰਮੇਸ਼ੁਰ ਦੇ ਅੱਗੇ ਆਪਣਾ ਪਰਮਾਣ ਦਿੰਦੇ ਹਾਂ
੨ ਕੁਰਿੰਥੀਆਂ 4 : 3 (PAV)
ਅਤੇ ਜੇ ਸਾਡੀ ਖ਼ੁਸ਼ ਖ਼ਬਰੀ ਉੱਤੇ ਪੜਦਾ ਪਿਆ ਹੋਇਆ ਹੈ ਤਾਂ ਉਹ ਉਨ੍ਹਾਂ ਅੱਗੇ ਕੱਜਿਆ ਹੋਇਆ ਹੈ ਜਿਹੜੇ ਨਾਸ ਹੋ ਰਹੇ ਹਨ
੨ ਕੁਰਿੰਥੀਆਂ 4 : 4 (PAV)
ਜਿਨ੍ਹਾਂ ਵਿੱਚ ਇਸ ਜੁੱਗ ਦੇ ਈਸ਼ੁਰ ਨੇ ਬੇਪਰਤੀਤਿਆਂ ਦੀਆਂ ਬੁੱਧਾਂ ਅੰਨ੍ਹੀਆਂ ਕਰ ਦਿੱਤੀਆਂ ਅਤੇ ਮਸੀਹ ਜੋ ਪਰਮੇਸ਼ੁਰ ਦਾ ਸਰੂਪ ਹੈ ਉਹ ਦੇ ਤੇਜ ਦੀ ਖ਼ੁਸ਼ ਖ਼ਬਰੀ ਦਾ ਚਾਨਣ ਉਨ੍ਹਾਂ ਉੱਤੇ ਪਰਕਾਸ਼ ਹੋਵੇ
੨ ਕੁਰਿੰਥੀਆਂ 4 : 5 (PAV)
ਕਿਉਂ ਜੋ ਅਸੀਂ ਆਪਣਾ ਨਹੀਂ ਸਗੋਂ ਮਸੀਹ ਯਿਸੂ ਦਾ ਪਰਚਾਰ ਕਰਦੇ ਹਾਂ ਭਈ ਉਹ ਪ੍ਰਭੁ ਹੈ ਅਤੇ ਅਸੀਂ ਆਪ ਯਿਸੂ ਦੇ ਨਮਿੱਤ ਤੁਹਾਡੇ ਦਾਸ ਹਾਂ
੨ ਕੁਰਿੰਥੀਆਂ 4 : 6 (PAV)
ਕਿਉਂ ਜੋ ਪਰਮੇਸ਼ੁਰ ਜਿਹ ਨੇ ਆਖਿਆ ਸੀ ਜੋ ਅਨ੍ਹੇਰਿਓਂ ਚਾਨਣ ਚਮਕੇ ਉਹ ਸਾਡਿਆਂ ਮਨਾਂ ਵਿੱਚ ਚਮਕਿਆ ਭਈ ਪਰਮੇਸ਼ੁਰ ਦੇ ਤੇਜ ਦਾ ਗਿਆਨ ਮਸੀਹ ਦੇ ਮੁਖ ਵਿੱਚ ਪਰਕਾਸ਼ ਕਰੇ।।
੨ ਕੁਰਿੰਥੀਆਂ 4 : 7 (PAV)
ਪਰ ਇਹ ਖ਼ਜਾਨਾ ਸਾਡੇ ਕੋਲ ਮਿੱਟੀ ਦਿਆਂ ਡਾਂਡਿਆਂ ਵਿੱਚ ਹੈ ਤਾਂ ਜੋ ਇਸ ਸਮਰੱਥਾ ਦਾ ਅੱਤ ਵੱਡਾ ਮਹਾਤਮ ਪਰਮੇਸ਼ੁਰ ਦੀ ਵੱਲੋਂ, ਨਾ ਸਾਡੀ ਵੱਲੋਂ, ਮਲੂਮ ਹੋਵੇ
੨ ਕੁਰਿੰਥੀਆਂ 4 : 8 (PAV)
ਅਸੀਂ ਸਭ ਪਾਸਿਓ ਕਸ਼ਟ ਵਿੱਚ ਹਾਂ ਪਰ ਮਿੱਧੇ ਨਹੀਂ ਗਏ, ਦੁਬਧਾ ਵਿੱਚ ਹਾਂ ਪਰ ਹੱਦੋਂ ਵਧ ਨਹੀਂ
੨ ਕੁਰਿੰਥੀਆਂ 4 : 9 (PAV)
ਸਤਾਏ ਜਾਂਦੇ ਹਾਂ ਪਰ ਇਕੱਲੇ ਨਹੀਂ ਛੱਡੇ ਜਾਂਦੇ, ਡੇਗੇ ਜਾਂਦੇ ਹਾਂ ਪਰ ਨਾਸ ਨਹੀਂ ਹੁੰਦੇ
੨ ਕੁਰਿੰਥੀਆਂ 4 : 10 (PAV)
ਅਸੀਂ ਯਿਸੂ ਦੇ ਮਰਨ ਨੂੰ ਆਪਣੀ ਦੇਹ ਵਿੱਚ ਸਦਾ ਲਈ ਫਿਰਦੇ ਹਾਂ ਤਾਂ ਜੋ ਯਿਸੂ ਦਾ ਜੀਵਨ ਵੀ ਸਾਡੀ ਦੇਹ ਵਿੱਚ ਪਰਗਟ ਹੋਵੇ
੨ ਕੁਰਿੰਥੀਆਂ 4 : 11 (PAV)
ਕਿਉਂਕਿ ਅਸੀਂ ਜੋ ਜੀਉਂਦੇ ਹਾਂ ਸੋ ਨਿੱਤ ਯਿਸੂ ਦੇ ਨਮਿੱਤ ਮੌਤ ਦੇ ਹੱਥ ਫੜਵਾਏ ਜਾਂਦੇ ਹਾਂ ਭਈ ਯਿਸੂ ਦਾ ਜੀਵਨ ਭੀ ਸਾਡੇ ਮਰਨਹਾਰ ਸਰੀਰ ਵਿੱਚ ਪਰਗਟ ਹੋਵੇ
੨ ਕੁਰਿੰਥੀਆਂ 4 : 12 (PAV)
ਸੋ ਮੌਤ ਤਾਂ ਸਾਡੇ ਵਿੱਚ ਪਰ ਜੀਵਨ ਤੁਹਾਡੇ ਵਿੱਚ ਪੋਹੰਦਾ ਹੈ
੨ ਕੁਰਿੰਥੀਆਂ 4 : 13 (PAV)
ਨਿਹਚਾ ਦਾ ਉਹੋ ਆਤਮਾ ਸਾਨੂੰ ਮਿਲਿਆ ਹੈ ਜਿਵੇਂ ਲਿਖਿਆ ਹੋਇਆ ਹੈ ਭਈ ਮੈਂ ਨਿਹਚਾ ਕੀਤੀ ਇਸ ਲਈ ਬੋਲਿਆ ਸੋ ਅਸੀਂ ਵੀ ਨਿਹਚਾ ਕਰਦੇ ਹਾਂ ਇਸ ਲਈ ਬੋਲਦੇ ਵੀ ਹਾਂ
੨ ਕੁਰਿੰਥੀਆਂ 4 : 14 (PAV)
ਅਸੀਂ ਜਾਣਦੇ ਹਾਂ ਭਈ ਜਿਹ ਨੇ ਪ੍ਰਭੁ ਯਿਸੂ ਨੂੰ ਜੁਆਲਿਆ ਉਹ ਸਾਨੂੰ ਵੀ ਯਿਸੂ ਦੇ ਨਾਲ ਜੁਆਲੇਗਾ ਅਤੇ ਤੁਹਾਡੇ ਨਾਲ ਆਪਣੇ ਹਜ਼ੂਰ ਖੜਾ ਕਰੇਗਾ
੨ ਕੁਰਿੰਥੀਆਂ 4 : 15 (PAV)
ਕਿਉਂਕਿ ਸੱਭੋ ਕੁਝ ਤੁਹਾਡੇ ਹੀ ਲਈ ਹੈ ਭਈ ਬਾਹਲਿਆਂ ਦੇ ਕਾਰਨ ਕਿਰਪਾ ਬਹੁਤ ਹੀ ਵੱਧ ਕੇ ਪਰਮੇਸ਼ੁਰ ਦੀ ਵਡਿਆਈ ਲਈ ਧੰਨਵਾਦਾਂ ਨੂੰ ਬਹੁਤ ਹੀ ਵਧਾਵੇ।।
੨ ਕੁਰਿੰਥੀਆਂ 4 : 16 (PAV)
ਇਸ ਕਾਰਨ ਅਸੀਂ ਹੌਸਲਾ ਨਹੀਂ ਹਾਰਦੇ ਸਗੋਂ ਭਾਵੇਂ ਸਾਡੀ ਬਾਹਰਲੀ ਇਨਸਾਨੀਅਤ ਨਾਸ ਹੁੰਦੀ ਜਾਂਦੀ ਹੈ ਪਰ ਅੰਦਰਲੀ ਇਨਸਾਨੀਅਤ ਦਿਨੋ ਦਿਨ ਨਵੀਂ ਹੁੰਦੀ ਜਾਂਦੀ ਹੈ
੨ ਕੁਰਿੰਥੀਆਂ 4 : 17 (PAV)
ਕਿਉਂ ਜੋ ਸਾਡਾ ਹੌਲਾ ਜਿਹਾ ਕਸ਼ਟ ਜਿਹੜਾ ਛਿੰਨ ਭਰ ਦਾ ਹੀ ਹੈ ਭਾਰੀ ਸਗੋਂ ਅੱਤ ਭਾਰੀ ਅਤੇ ਸਦੀਪਕ ਵਡਿਆਈ ਨੂੰ ਸਾਡੇ ਲਈ ਤਿਆਰ ਕਰਦਾ ਹੈ
੨ ਕੁਰਿੰਥੀਆਂ 4 : 18 (PAV)
ਅਸੀਂ ਦਿੱਸਣ ਵਾਲੀਆਂ ਵਸਤਾਂ ਨੂੰ ਤਾਂ ਨਹੀਂ ਸਗੋਂ ਅਣਡਿੱਠ ਵਸਤਾਂ ਨਾਲ ਧਿਆਨ ਕਰਦੇ ਹਾਂ ਕਿਉਂ ਜੋ ਦਿੱਸਣ ਵਾਲੀਆਂ ਵਸਤਾਂ ਅਨਿੱਤ ਹਨ ਪਰ ਅਣਡਿੱਠ ਵਸਤਾਂ ਨਿੱਤ ਹਨ।।

1 2 3 4 5 6 7 8 9 10 11 12 13 14 15 16 17 18