੨ ਕੁਰਿੰਥੀਆਂ 6 : 1 (PAV)
ਅਸੀਂ ਉਹ ਦੇ ਨਾਲ ਕੰਮ ਕਰਦੇ ਹੋਏ ਤੁਹਾਡੇ ਅੱਗੇ ਬੇਨਤੀ ਵੀ ਕਰਦੇ ਹਾਂ ਜੋ ਤੁਸੀਂ ਪਰਮੇਸ਼ੁਰ ਦੀ ਕਿਰਪਾ ਨੂੰ ਅਕਾਰਥ ਨਾ ਲਓ
੨ ਕੁਰਿੰਥੀਆਂ 6 : 2 (PAV)
ਕਿਉਂ ਜੋ ਉਹ ਆਖਦਾ ਹੈ ਭਈ ਮੈਂ ਮਨ ਭਾਉਂਦੇ ਸਮੇਂ ਵਿੱਚ ਤੇਰੀ ਸੁਣੀ ਅਤੇ ਮੁਕਤੀ ਦੇ ਦਿਨ ਤੇਰੀ ਸਹਾਇਤਾ ਕੀਤੀ।। ਵੇਖੋ, ਹੁਣ ਹੀ ਮਨ ਭਾਉਂਦਾ ਸਮਾ ਹੈ, ਵੇਖੋ, ਹੁਣ ਹੀ ਮੁਕਤੀ ਦਾ ਦਿਨ ਹੈ!
੨ ਕੁਰਿੰਥੀਆਂ 6 : 3 (PAV)
ਅਸੀਂ ਕਿਸੇ ਗੱਲ ਵਿੱਚ ਠੋਕਰ ਨਹੀਂ ਖੁਆਉਂਦੇ ਭਈ ਕਿਤੇ ਇਸ ਸੇਵਕਾਈ ਉੱਤੇ ਹਰਫ਼ ਨਾ ਆਵੇ
੨ ਕੁਰਿੰਥੀਆਂ 6 : 4 (PAV)
ਪਰ ਜਿਵੇਂ ਪਰਮੇਸ਼ੁਰ ਦੇ ਸੇਵਕਾਂ ਦੇ ਜੋਗ ਹੈ ਤਿਵੇਂ ਹਰ ਇੱਕ ਗੱਲ ਤੋਂ ਆਪਣੇ ਲਈ ਪਰਮਾਣ ਦਿੰਦੇ ਹਾਂ ਅਰਥਾਤ ਵੱਡੇ ਸਹਾਰੇ ਤੋਂ, ਬਿਪਤਾ ਤੋਂ, ਥੁੜਾਂ ਤੋਂ, ਤੰਗੀਆਂ ਤੋਂ,
੨ ਕੁਰਿੰਥੀਆਂ 6 : 5 (PAV)
ਕੋਰੜੇ ਖਾਣ ਤੋਂ, ਕੈਦ ਤੋਂ, ਘਮਸਾਣਾਂ ਤੋਂ, ਮਿਹਨਤਾਂ ਤੋਂ, ਉਣੀਂਦਿਆਂ ਤੋਂ, ਫਾਕਿਆਂ ਤੋਂ,
੨ ਕੁਰਿੰਥੀਆਂ 6 : 6 (PAV)
ਨਿਰਮਲਤਾਈਂ ਤੋਂ, ਗਿਆਨ ਤੋਂ, ਧੀਰਜ ਤੋਂ, ਦਿਆਲਗੀ ਤੋਂ, ਪਵਿੱਤਰ ਆਤਮਾ ਤੋਂ, ਨਿਸ਼ਕਪਟ ਪ੍ਰੇਮ ਤੋਂ,
੨ ਕੁਰਿੰਥੀਆਂ 6 : 7 (PAV)
ਸਚਿਆਈ ਦੇ ਬਚਨ ਤੋਂ, ਪਰਮੇਸ਼ੁਰ ਦੀ ਸਮਰੱਥਾ ਤੋਂ, ਧਰਮ ਦਿਆਂ ਸ਼ਸਤ੍ਰਾਂ ਨਾਲ ਜਿਹੜੇ ਸੱਜੇ ਖੱਬੇ ਹਨ
੨ ਕੁਰਿੰਥੀਆਂ 6 : 8 (PAV)
ਪਤ ਅਤੇ ਬੇਪਤੀ ਨਾਲ, ਅਪਜਸ ਅਤੇ ਜਸ ਨਾਲ, ਛਲੀਆਂ ਜੇਹੇ ਪਰ ਸੱਚੇ ਹਾਂ
੨ ਕੁਰਿੰਥੀਆਂ 6 : 9 (PAV)
ਅਣਜਾਤਿਆਂ ਜੇਹੇ ਪਰ ਉਜਾਗਰ ਹਾਂ, ਮਰਨਾਊਆਂ ਜੇਹੇ ਪਰ ਵੇਖੋ ਜੀਉਂਦੇ ਹਾਂ, ਤਾੜੇ ਜਾਂਦਿਆਂ ਜੇਹੇ ਪਰ ਜਾਨੋਂ ਨਹੀਂ ਮਾਰੇ ਜਾਂਦੇ,
੨ ਕੁਰਿੰਥੀਆਂ 6 : 10 (PAV)
ਉਦਾਸਾਂ ਜੇਹੇ ਪਰ ਸਦਾ ਅਨੰਦ ਕਰਦੇ ਹਾਂ, ਨਿਰਧਨਾਂ ਜੇਹੇ ਪਰ ਬਹੁਤਿਆਂ ਨੂੰ ਧਨੀ ਬਣਾਉਂਦੇ ਹਾਂ, ਪੱਲਿਓ ਸੱਖਣਿਆਂ ਜੇਹੇ ਪਰ ਸੱਭੋ ਕੁਝ ਦੇ ਮਾਲਕ ਹਾਂ।।
੨ ਕੁਰਿੰਥੀਆਂ 6 : 11 (PAV)
ਹੇ ਕੁਰਿੰਥੀਓ, ਸਾਡਾ ਮੂੰਹ ਤੁਹਾਡੀ ਵੱਲ ਖੁਲ੍ਹਾ ਹੈ, ਸਾਡਾ ਦਿਲ ਮੋਕਲਾ ਹੈ
੨ ਕੁਰਿੰਥੀਆਂ 6 : 12 (PAV)
ਸਾਡੇ ਵਿੱਚ ਤੁਹਾਡੇ ਲਈ ਕੋਈ ਰੋਕ ਨਹੀਂ ਪਰ ਤੁਹਾਡੇ ਹੀ ਹਿਰਦਿਆਂ ਵਿੱਚ ਰੋਕ ਹੈ
੨ ਕੁਰਿੰਥੀਆਂ 6 : 13 (PAV)
ਹੁਣ ਉਹ ਦੇ ਵੱਟੇ ਤੁਸੀਂ ਵੀ ਖੁਲ੍ਹੇ ਦਿਲ ਦੇ ਹੋਵੋ। ਮੈਂ ਤੁਹਾਨੂੰ ਬੱਚਿਆਂ ਵਾਂਙੁ ਆਖਦਾ ਹੈਂ।।
੨ ਕੁਰਿੰਥੀਆਂ 6 : 14 (PAV)
ਤੁਸੀਂ ਬੇਪਰਤੀਤਿਆਂ ਨਾਲ ਅਣਸਾਵੇਂ ਨਾ ਜੁੱਤੋਂ ਕਿਉਂ ਜੋ ਧਰਮ ਅਤੇ ਕੁਧਰਮ ਵਿੱਚ ਕੀ ਸਾਂਝ ਹੈॽ ਯਾ ਚਾਨਣ ਦਾ ਅਨ੍ਹੇਰੇ ਨਾਲ ਕੀ ਮੇਲ ਹੈॽ
੨ ਕੁਰਿੰਥੀਆਂ 6 : 15 (PAV)
ਅਤੇ ਮਸੀਹ ਦਾ ਬਲਿਆਲ ਦੇ ਨਾਲ ਕੀ ਮਿਲਾਪ ਹੈ ਅਥਵਾ ਪਰਤੀਤਵਾਨ ਦਾ ਬੇਪਰਤੀਤੇ ਨਾਲ ਕੀ ਹਿੱਸਾ ਹੈॽ
੨ ਕੁਰਿੰਥੀਆਂ 6 : 16 (PAV)
ਅਤੇ ਪਰਮੇਸ਼ੁਰ ਦੀ ਹੈਕਲ ਨੂੰ ਮੂਰਤੀਆਂ ਨਾਲ ਕੀ ਵਾਸਤਾ ਹੈॽ ਅਸੀਂ ਤਾਂ ਅਕਾਲ ਪੁਰਖ ਦੀ ਹੈਕਲ ਹਾਂ ਜਿਵੇਂ ਪਰਮੇਸ਼ੁਰ ਨੇ ਬਚਨ ਕੀਤਾ — ਮੈਂ ਓਹਨਾ ਵਿੱਚ ਵਾਸ ਕਰਾਂਗਾ ਅਤੇ ਫਿਰਿਆ ਕਰਾਂਗਾ, ਮੈਂ ਓਹਨਾਂ ਦਾ ਪਰਮੇਸ਼ੁਰ ਹੋਵਾਂਗਾ, ਅਤੇ ਓਹ ਮੇਰੀ ਪਰਜਾ ਹੋਣਗੇ।
੨ ਕੁਰਿੰਥੀਆਂ 6 : 17 (PAV)
ਇਸ ਲਈ ਉਨ੍ਹਾਂ ਵਿੱਚੋਂ ਨਿੱਕਲ ਆਓ ਅਤੇ ਅੱਡ ਹੋਵੋ, ਪ੍ਰਭੁ ਆਖਦਾ ਹੈ, ਅਤੇ ਕਿਸੇ ਭ੍ਰਿਸ਼ਟ ਵਸਤ ਨੂੰ ਹੱਥ ਨਾ ਲਾਓ, ਮੈਂ ਤੁਹਾਨੂੰ ਕਬੂਲ ਕਰ ਲਵਾਂਗਾ,
੨ ਕੁਰਿੰਥੀਆਂ 6 : 18 (PAV)
ਅਰ ਤੁਹਾਡਾ ਪਿਤਾ ਹੋਵਾਂਗਾ ਅਤੇ ਤੁਸੀਂ ਮੇਰੇ ਪੁੱਤ੍ਰ ਧੀਆਂ ਹੋਵੋਗੇ। ਇਹ ਬਚਨ ਸਰਬ ਸ਼ਕਤੀਮਾਨ ਪ੍ਰਭੁ ਦਾ ਹੈ।।
❮
❯