੨ ਸਮੋਈਲ 22 : 1 (PAV)
ਦਾਊਦ ਨੇ ਉਸ ਦਿਨ ਇਸ ਭਜਨ ਦੀਆਂ ਗੱਲਾਂ ਯਹੋਵਾਹ ਅੱਗੇ ਕੀਤੀਆਂ ਜਿਸ ਦਿਨ ਯਹੋਵਾਹ ਨੇ ਉਹ ਨੂੰ ਉਹ ਦੇ ਸਾਰੇ ਵੈਰੀਆਂ ਅਤੇ ਸ਼ਾਊਲ ਦੇ ਹੱਥੋਂ ਛੁਟਕਾਰਾ ਦਿੱਤਾ
੨ ਸਮੋਈਲ 22 : 2 (PAV)
ਅਤੇ ਉਹ ਨੇ ਆਖਿਆ, ਯਹੋਵਾਹ ਮੇਰੀ ਚਟਾਨ, ਮੇਰਾ ਗੜ੍ਹ, ਮੇਰਾ ਛੁਡਾਉਣ ਵਾਲਾ ਹੈ, ਉਹ ਮੇਰਾ ਹੈ!
੨ ਸਮੋਈਲ 22 : 3 (PAV)
ਪਰਮੇਸ਼ੁਰ ਮੇਰਾ ਟਿੱਲਾ ਜਿਹ ਦੀ ਸ਼ਰਨੀ ਮੈਂ ਆਇਆ ਹਾਂ, ਮੇਰੀ ਢਾਲ, ਮੇਰੇ ਬਚਾਓ ਦਾ ਸਿੰਙ, ਮੇਰਾ ਉੱਚਾ ਗੜ੍ਹ ਅਤੇ ਮੇਰੀ ਓਟ। ਮੇਰੇ ਬਚਾਉਣ ਵਾਲੇ, ਤੂੰ ਮੈਨੂੰ ਅਨ੍ਹੇਰੇ ਤੋਂ ਬਚਾਉਂਦਾ ਹੈਂ।
੨ ਸਮੋਈਲ 22 : 4 (PAV)
ਮੈਂ ਯਹੋਵਾਹ ਨੂੰ ਜਿਹੜਾ ਉਸਤਤ ਜੋਗ ਹੈ ਪੁਕਾਰਾਂਗਾ, ਸੋ ਮੈਂ ਆਪਣੇ ਵੈਰੀਆਂ ਤੋਂ ਬਚ ਜਾਵਾਂਗਾ।
੨ ਸਮੋਈਲ 22 : 5 (PAV)
ਮੌਤ ਦੀਆਂ ਲਹਿਰਾਂ ਨੇ ਮੈਨੂੰ ਵਲ ਲਿਆ, ਬੇਧਰਮੀ ਦੇ ਹੜ੍ਹਾਂ ਨੇ ਮੈਨੂੰ ਡਰਾਇਆ।
੨ ਸਮੋਈਲ 22 : 6 (PAV)
ਪਤਾਲ ਦੀਆਂ ਡੋਰੀਆਂ ਨੇ ਮੈਨੂੰ ਘੇਰ ਲਿਆ, ਮੌਤ ਦੇ ਫੰਧੇ ਮੇਰੇ ਸਾਹਮਣੇ ਹੋਏ।
੨ ਸਮੋਈਲ 22 : 7 (PAV)
ਆਪਣੀ ਔਖ ਦੇ ਵੇਲੇ ਮੈਂ ਯਹੋਵਾਹ ਨੂੰ ਪੁਕਾਰਿਆ, ਹਾਂ, ਆਪਣੇ ਪਰਮੇਸ਼ੁਰ ਨੂੰ ਪੁਕਾਰਿਆ। ਉਹ ਨੇ ਆਪਣੀ ਹੈਕਲ ਵਿੱਚੋਂ ਮੇਰੀ ਅਵਾਜ਼ ਸੁਣੀ, ਅਰ ਮੇਰੀ ਦੁਹਾਈ ਉਹ ਦੇ ਕੰਨਾਂ ਤੀਕ ਪੁੱਜੀ।
੨ ਸਮੋਈਲ 22 : 8 (PAV)
ਤਾਂ ਧਰਤੀ ਕੰਬ ਗਈ ਅਰ ਥਰ ਥਰਾਈ, ਅਤੇ ਅਕਾਸ਼ ਦੀਆਂ ਨੀਹਾਂ ਹਿੱਲ ਗਈਆਂ, ਅਤੇ ਧੜਕ ਉੱਠੀਆਂ, ਉਹ ਕ੍ਰੋਧਵਾਨ ਜੋ ਹੋ ਗਿਆ ਸੀ!
੨ ਸਮੋਈਲ 22 : 9 (PAV)
ਉਹ ਦੀਆਂ ਨਾਸਾਂ ਤੋਂ ਧੂੰਆਂ ਉੱਠਿਆ, ਅਤੇ ਉਹ ਦੇ ਮੂੰਹ ਤੋਂ ਅੱਗ ਭਸਮ ਕਰਦੀ ਸੀ, ਅੰਗਿਆਰੇ ਉਸ ਤੋਂ ਦਗ ਦਗ ਕਰਨ ਲੱਗੇ!
੨ ਸਮੋਈਲ 22 : 10 (PAV)
ਉਹ ਨੇ ਅਕਾਸ਼ਾਂ ਨੂੰ ਝੁਕਾਇਆ ਅਤੇ ਹੇਠਾਂ ਉਤਰਿਆਂ, ਅਤੇ ਉਹ ਦੇ ਪੈਰਾਂ ਹੇਠ ਘੁੱਪ ਅਨ੍ਹੇਰਾ ਸੀ।
੨ ਸਮੋਈਲ 22 : 11 (PAV)
ਤਾਂ ਉਹ ਕਰੂਬੀ ਉੱਤੇ ਚੜ੍ਹ ਕੇ ਉੱਡਿਆ, ਹਾਂ, ਉਹ ਪੌਣ ਦੀਆਂ ਖੰਭਾਂ ਉੱਤੇ ਵੇਖਿਆ ਗਿਆ।
੨ ਸਮੋਈਲ 22 : 12 (PAV)
ਉਹ ਨੇ ਅਨ੍ਹੇਰ ਨੂੰ ਆਪਣੇ ਆਲੇ ਦੁਆਲੇ ਦਾ ਮੰਡਪ ਬਣਾਇਆ, ਜਲਾਂ ਦਾ ਇਕੱਠ, ਅਕਾਸ਼ ਦੀਆਂ ਘਟਾਂ ਨੂੰ।
੨ ਸਮੋਈਲ 22 : 13 (PAV)
ਉਹ ਦੇ ਅੱਗੇ ਦੀ ਦਮਕ ਤੋਂ, ਅੰਗਿਆਰੇ ਦਗ ਦਗ ਕਰਨ ਲੱਗੇ!
੨ ਸਮੋਈਲ 22 : 14 (PAV)
ਯਹੋਵਾਹ ਅਕਾਸ਼ ਤੋਂ ਗਰਜਿਆ, ਅਤੇ ਅੱਤ ਮਹਾਨ ਨੇ ਆਪਣੀ ਅਵਾਜ਼ ਸੁਣਾਈ।
੨ ਸਮੋਈਲ 22 : 15 (PAV)
ਫੇਰ ਉਹ ਨੇ ਆਪਣੇ ਤੀਰ ਚਲਾ ਕੇ ਉਨ੍ਹਾਂ ਨੂੰ ਛਿਨ੍ਹ ਭਿੰਨ ਕੀਤਾ, ਬਿਜਲੀਆਂ ਨਾਲ ਉਨ੍ਹਾਂ ਨੂੰ ਘਬਰਾ ਦਿੱਤਾ!
੨ ਸਮੋਈਲ 22 : 16 (PAV)
ਯਹੋਵਾਹ ਨੇ ਘੁਰਕਣੇ ਦੇ ਕਾਰਨ, ਉਹ ਦੀਆਂ ਨਾਸਾਂ ਦੇ ਸੁਆਸ ਦੇ ਝੋਕੇ ਦੇ ਕਾਰਨ, ਸਮੁੰਦਰ ਦੀਆਂ ਨਾਲੀਆਂ ਦਿੱਸ ਪਈਆਂ, ਅਤੇ ਜਗਤ ਦੀਆਂ ਨੀਹਾਂ ਖੁਲ੍ਹ ਗਈਆਂ।।
੨ ਸਮੋਈਲ 22 : 17 (PAV)
ਉਹ ਨੇ ਉੱਪਰੋਂ ਹੱਥ ਕੱਢ ਕੇ ਮੈਨੂੰ ਲੈ ਲਿਆ, ਉਹ ਨੇ ਮੈਨੂੰ ਪਾਣੀ ਦੇ ਹੜ੍ਹਾਂ ਵਿੱਚੋਂ ਕੱਢ ਲਿਆ।।
੨ ਸਮੋਈਲ 22 : 18 (PAV)
ਮੇਰੇ ਬਲਵੰਤ ਵੈਰੀ ਤੋਂ ਉਹ ਨੇ ਮੈਨੂੰ ਛੁਡਾਇਆ, ਅਰ ਉਨ੍ਹਾਂ ਤੋਂ ਜਿਹੜੇ ਮੈਥੋਂ ਘਿਣ ਕਰਦੇ ਸਨ, ਕਿਉਂ ਜੋ ਓਹ ਮੇਰੇ ਨਾਲੋਂ ਬਹੁਤ ਤਕੜੇ ਸਨ।
੨ ਸਮੋਈਲ 22 : 19 (PAV)
ਮੇਰੀ ਬਿਪਤਾ ਦੇ ਦਿਨ ਉਨ੍ਹਾਂ ਨੇ ਮੇਰਾ ਸਾਹਮਣਾ ਕੀਤਾ, ਪਰੰਤੂ ਯਹੋਵਾਹ ਮੇਰੀ ਟੇਕ ਸੀ।
੨ ਸਮੋਈਲ 22 : 20 (PAV)
ਉਹ ਮੈਨੂ ਖੁਲ੍ਹੇ ਅਸਥਾਨ ਵਿੱਚ ਕੱਢ ਲਿਆ- ਇਆ, ਉਹ ਨੇ ਮੈਨੂੰ ਇਸ ਲਈ ਛੁਡਾਇਆ ਕਿ ਉਹ ਮੈਥੋਂ ਪਰਸੰਨ ਸੀ।।
੨ ਸਮੋਈਲ 22 : 21 (PAV)
ਯਹੋਵਾਹ ਨੇ ਮੇਰੇ ਧਰਮ ਦੇ ਅਨੁਸਾਰ ਮੈਨੂੰ ਬਦਲਾ ਦਿੱਤਾ, ਮੇਰੇ ਹੱਥਾਂ ਦੀ ਸੁੱਚਮਤਾਈ ਦੇ ਅਨੁਸਾਰ ਮੈਨੂੰ ਵੱਟਾ ਦਿੱਤਾ,
੨ ਸਮੋਈਲ 22 : 22 (PAV)
ਕਿਉਂ ਜੋ ਮੈਂ ਯਹੋਵਾਹ ਦੇ ਰਾਹਾਂ ਦੀ ਪਾਲਨਾ ਕੀਤੀ, ਅਤੇ ਬਦੀ ਕਰ ਕੇ ਆਪਣੇ ਪਰਮੇਸ਼ੁਰ ਤੋਂ ਬੇਮੁਖ ਨਹੀਂ ਹੋਇਆ।
੨ ਸਮੋਈਲ 22 : 23 (PAV)
ਉਹ ਦੇ ਸਾਰੇ ਨਿਆਉਂ ਮੇਰੇ ਸਾਹਮਣੇ ਰਹੇ, ਅਤੇ ਉਹ ਦੀਆਂ ਵਿਧੀਆਂ ਤੋਂ ਮੈਂ ਨਹੀਂ ਮੁੜਿਆ।
੨ ਸਮੋਈਲ 22 : 24 (PAV)
ਮੈਂ ਉਹ ਦੇ ਨਾਲ ਪੂਰਾ ਉਤਰਿਆ, ਅਤੇ ਆਪਣੇ ਆਪ ਨੂੰ ਆਪਣੀ ਬਦੀ ਤੋਂ ਬਚਾਈ ਰੱਖਿਆ।
੨ ਸਮੋਈਲ 22 : 25 (PAV)
ਸੋ ਯਹੋਵਾਹ ਨੇ ਨਿਗਾਹ ਕਰ ਕੇ ਮੇਰੇ ਧਰਮ ਦੇ ਅਨੁਸਾਰ ਅਤੇ ਮੇਰੀ ਸੁੱਚਮਤਾਈ ਦੇ ਅਨੁਸਾਰ ਮੈਨੂੰ ਵੱਟਾ ਦਿੱਤਾ।।
੨ ਸਮੋਈਲ 22 : 26 (PAV)
ਦਯਾਵਾਨ ਲਈ ਤੂੰ ਆਪਣੇ ਆਪ ਨੂੰ ਦਯਾਵਾਨ ਵਿਖਾਵੇਂਗਾ, ਪੂਰੇ ਮਨੁੱਖ ਲਈ ਤੂੰ ਆਪਣੇ ਆਪ ਨੂੰ ਪੂਰਾ ਵਿਖਾਵੇਂਗਾ।
੨ ਸਮੋਈਲ 22 : 27 (PAV)
ਸ਼ੁੱਧ ਲਈ ਤੂੰ ਆਪਣੇ ਆਪ ਨੂੰ ਸ਼ੁੱਧ ਵਿਖਾਵੇਂਗਾ, ਅਤੇ ਹਾਠੇ ਲਈ ਤੂੰ ਆਪਣੇ ਆਪ ਨੂੰ ਹਾਠਾ ਵਿਖਾਵੇਂਗਾ।
੨ ਸਮੋਈਲ 22 : 28 (PAV)
ਤੂੰ ਦੁਖੀ ਲੋਕਾਂ ਨੂੰ ਬਚਾਵੇਂਗਾ, ਪਰ ਤੇਰੀਆਂ ਅੱਖਾਂ ਹੰਕਾਰੀਆਂ ਦੇ ਉੱਤੇ ਹਨ ਕਿ ਉਨ੍ਹਾਂ ਨੂੰ ਨੀਵੀਆਂ ਕਰੇਂ।
੨ ਸਮੋਈਲ 22 : 29 (PAV)
ਤੂੰ ਮੇਰਾ ਦੀਵਾਂ ਹੈਂ, ਹੇ ਯਹੋਵਾਹ! ਯਹੋਵਾਹ ਮੇਰੇ ਅਨ੍ਹੇਰੇ ਨੂੰ ਚਾਨਣਾ ਕਰਦਾ ਹੈ!
੨ ਸਮੋਈਲ 22 : 30 (PAV)
ਤਦ ਮੈਂ ਤੇਰੀ ਸਹਾਇਤਾ ਨਾਲ ਇੱਕ ਜਥੇ ਦੇ ਵਿੱਚੋਂ ਹੀ ਭੱਜ ਸੱਕਦਾ, ਅਤੇ ਆਪਣੇ ਪਰਮੇਸ਼ੁਰ ਦੀ ਸਹਾਇਤਾ ਨਾਲ ਮੈਂ ਕੰਧ ਨੂੰ ਟੱਪ ਸੱਕਦਾ ਹਾਂ।
੨ ਸਮੋਈਲ 22 : 31 (PAV)
ਪਰਮੇਸ਼ੁਰ ਦਾ ਰਾਹ ਪੂਰਾ ਹੈ, ਯਹੋਵਾਹ ਦਾ ਬਚਨ ਤਾਇਆ ਹੋਇਆ ਹੈ, ਉਹ ਆਪਣੇ ਸਾਰੇ ਸ਼ਰਨਾਰਥੀਆਂ ਲਈ ਇੱਕ ਢਾਲ ਹੈ।।
੨ ਸਮੋਈਲ 22 : 32 (PAV)
ਯਹੋਵਾਹ ਤੋਂ ਬਿਨਾ ਹੋਰ ਕੌਣ ਪਰਮੇਸ਼ੁਰ ਹੈ? ਅਤੇ ਸਾਡੇ ਪਰਮੇਸ਼ੁਰ ਤੋਂ ਛੁੱਟ ਹੋਰ ਕਿਹੜੀ ਚਟਾਨ ਹੈ?
੨ ਸਮੋਈਲ 22 : 33 (PAV)
ਪਰਮੇਸ਼ੁਰ ਮੇਰਾ ਪੱਕਾ ਗੜ੍ਹ ਹੈ, ਉਹ ਮੇਰਾ ਰਾਹ ਸੰਪੂਰਨ ਕਰਦਾ ਹੈ।
੨ ਸਮੋਈਲ 22 : 34 (PAV)
ਉਹ ਮੇਰੇ ਪੈਰਾਂ ਨੂੰ ਹਰਨੀਆਂ ਦੇ ਪੈਰ ਜੇਹੇ ਬਣਾਉਂਦਾ ਹੈ, ਅਤੇ ਮੈਨੂੰ ਮੇਰਿਆਂ ਉੱਚਿਆਂ ਥਾਵਾਂ ਉੱਤੇ ਖੜਾ ਕਰਦਾ ਹੈ।
੨ ਸਮੋਈਲ 22 : 35 (PAV)
ਉਹ ਮੇਰੇ ਹੱਥਾਂ ਨੂੰ ਜੁੱਧ ਕਰਨਾ ਇਉਂ ਸਿਖਾਉਂਦਾ ਹੈ, ਕਿ ਮੇਰੀਆਂ ਬਾਹਾਂ ਪਿੱਤਲ ਦਾ ਧਣੁੱਖ ਝੁਕਾ ਦਿੰਦੀਆਂ ਹਨ।
੨ ਸਮੋਈਲ 22 : 36 (PAV)
ਤੈਂ ਆਪਣੇ ਬਚਾਓ ਦੀ ਢਾਲ ਮੈਨੂੰ ਦਿੱਤੀ ਹੈ, ਅਤੇ ਤੇਰੀ ਨਰਮਾਈ ਨੇ ਮੈਨੂੰ ਵਡਿਆਇਆ ਹੈ।
੨ ਸਮੋਈਲ 22 : 37 (PAV)
ਤੈਂ ਮੇਰੇ ਹੇਠ ਮੇਰਿਆਂ ਕਦਮਾਂ ਨੂੰ ਵਧਾਇਆ ਹੈ, ਅਤੇ ਮੇਰੇ ਪੈਰ ਨਹੀਂ ਤਿਲਕੇ।।
੨ ਸਮੋਈਲ 22 : 38 (PAV)
ਮੈਂ ਆਪਣਿਆਂ ਵੈਰੀਆਂ ਦਾ ਪਿੱਛਾ ਕਰ ਕੇ ਉਨ੍ਹਾਂ ਦਾ ਨਾਸ ਕੀਤਾ, ਮੈਂ ਪਿਛਾਹਾਂ ਨਾ ਹਟਿਆ ਜਿੰਨਾ ਚਿਰ ਉਨ੍ਹਾਂ ਦਾ ਨਾਸ ਨਾ ਹੋ ਗਿਆ।
੨ ਸਮੋਈਲ 22 : 39 (PAV)
ਮੈਂ ਉਨ੍ਹਾਂ ਨੂੰ ਭੱਖ ਲਿਆ ਅਤੇ ਅਜੇਹਾ ਮਾਰਿਆ, ਕਿ ਓਹ ਫੇਰ ਨਾ ਉੱਠੇ, - ਓਹ ਮੇਰੇ ਪੈਰਾਂ ਹੇਠਾ ਡਿੱਗ ਪਏ ਸਨ!
੨ ਸਮੋਈਲ 22 : 40 (PAV)
ਤੈਂ ਜੁੱਧ ਦੇ ਲਈ ਮੇਰਾ ਲੱਕ ਬਲ ਨਾਲ ਕੱਸਿਆ ਹੈ, ਤੈਂ ਮੇਰੇ ਵਿਰੋਧੀਆਂ ਨੂੰ ਮੇਰੇ ਹੇਠ ਝੁਕਾ ਦਿੱਤਾ ਹੈ।
੨ ਸਮੋਈਲ 22 : 41 (PAV)
ਤੈਂ ਮੇਰੇ ਵੈਰੀਆਂ ਦੀ ਪਿੱਠ ਮੈਨੂੰ ਵਿਖਾਈ, ਅਤੇ ਮੈਂ ਆਪਣੇ ਘਿਣ ਕਰਨ ਵਾਲਿਆਂ ਦਾ ਸੱਤਿਆ ਨਾਸ ਕੀਤਾ!
੨ ਸਮੋਈਲ 22 : 42 (PAV)
ਉਨ੍ਹਾਂ ਨੇ ਵੇਖਿਆ ਪਰ ਕੋਈ ਬਚਾਉਣ ਵਾਲਾ ਨਹੀਂ ਸੀ, ਸਗੋਂ ਯਹੋਵਾਹ ਵੱਲ ਵੀ ਪਰ ਉਸ ਨੇ ਉਨ੍ਹਾਂ ਨੂੰ ਉੱਤਰ ਨਾ ਦਿੱਤਾ।
੨ ਸਮੋਈਲ 22 : 43 (PAV)
ਫੇਰ ਮੈਂ ਉਨ੍ਹਾਂ ਨੂੰ ਧਰਤੀ ਦੀ ਧੂੜ ਵਾਂਙੁ ਪੀਹ ਸੁੱਟਿਆ, ਰਸਤੇ ਦੇ ਚਿੱਕੜ ਵਾਂਙੁ ਉਨ੍ਹਾਂ ਨੂੰ ਮਿੱਧਿਆ, ਅਤੇ ਉਨ੍ਹਾਂ ਨੂੰ ਖਿਲਾਰ ਦਿੱਤਾ!।।
੨ ਸਮੋਈਲ 22 : 44 (PAV)
ਤੈਂ ਮੈਨੂੰ ਮੇਰੇ ਲੋਕਾਂ ਦੇ ਝਗੜਿਆਂ ਤੋਂ ਛੁਡਾਇਆ, ਤੈਂ ਮੈਨੂੰ ਕੌਮਾਂ ਦਾ ਮੁਖੀਆ ਥਾਪਿਆ, ਜਿਨ੍ਹਾਂ ਲੋਕਾਂ ਨੂੰ ਮੈਂ ਨਹੀਂ ਜਾਤਾ, ਉਨ੍ਹਾਂ ਨੇ ਮੇਰੀ ਸੇਵਾ ਕੀਤਾ।
੨ ਸਮੋਈਲ 22 : 45 (PAV)
ਪਰਦੇਸੀ ਮੇਰੇ ਅੱਗੇ ਹਿੱਚਕ ਕੇ ਆਏ, ਸੁਣਦਿਆਂ ਸਾਰ ਓਹ ਅਧੀਨ ਹੋ ਗਏ।
੨ ਸਮੋਈਲ 22 : 46 (PAV)
ਪਰਦੇਸੀ ਕੁਮਲਾ ਗਏ, ਅਤੇ ਆਪਣੇ ਕੋਟਾਂ ਵਿੱਚੋਂ ਥਰ ਥਰਾਉਂਦੇ ਹੋਏ ਨਿੱਕਲੇ।।
੨ ਸਮੋਈਲ 22 : 47 (PAV)
ਯਹੋਵਾਹ ਜੀਉਂਦਾ ਹੈ ਸੋ ਮੁਬਾਰਕ ਹੋਵੇ ਮੇਰੀ ਚਟਾਨ! ਪਰਮੇਸ਼ੁਰ ਦੀ ਜੋ ਮੇਰੇ ਬਚਾਓ ਦਾ ਚਟਾਨ ਹੈ ਬਜ਼ੁਰਗੀ ਹੋਵੇ!
੨ ਸਮੋਈਲ 22 : 48 (PAV)
ਉਸੇ ਹੀ ਪਰਮੇਸ਼ੁਰ ਨੇ ਮੇਰਾ ਬਦਲਾ ਲਿਆ, ਅਤੇ ਲੋਕਾਂ ਨੂੰ ਮੇਰੇ ਹੇਠ ਕਰ ਦਿੱਤਾ।
੨ ਸਮੋਈਲ 22 : 49 (PAV)
ਜਿਹ ਨੇ ਮੈਨੂੰ ਮੇਰੇ ਵੈਰੀਆਂ ਵਿੱਚੋਂ ਕੱਢਿਆ, ਹਾਂ, ਤੈਂ ਮੈਨੂੰ ਮੇਰੇ ਵਿਰੋਧੀਆਂ ਵਿੱਚ ਉੱਚਾ ਕੀਤਾ, ਮੈਨੂੰ ਜ਼ਾਲਮਾਂ ਤੋਂ ਬਚਾਇਆ
੨ ਸਮੋਈਲ 22 : 50 (PAV)
ਏਸੇ ਕਾਰਨ ਹੇ ਯਹੋਵਾਹ, ਮੈਂ ਕੌਮਾਂ ਵਿੱਚ ਤੇਰਾ ਧੰਨਵਾਦ ਕਰਾਂਗਾ, ਅਤੇ ਤੇਰੇ ਨਾਮ ਦਾ ਜੱਸ ਗਵਾਂਗਾ!
੨ ਸਮੋਈਲ 22 : 51 (PAV)
ਉਹ ਆਪਣੇ ਪਾਤਸ਼ਾਹ ਲਈ ਬਚਾਓ ਦਾ ਬੁਰਜ ਹੈ, ਅਤੇ ਆਪਣੇ ਮਸਹ ਕੀਤੇ ਹੋਏ ਉੱਤੇ, ਅਰਥਾਤ ਦਾਊਦ ਅਰ ਉਹ ਦੀ ਅੰਸ ਉੱਤੇ, ਸਦਾ ਤੀਕ ਦਯਾ ਕਰਦਾ ਹੈ।।

1 2 3 4 5 6 7 8 9 10 11 12 13 14 15 16 17 18 19 20 21 22 23 24 25 26 27 28 29 30 31 32 33 34 35 36 37 38 39 40 41 42 43 44 45 46 47 48 49 50 51

BG:

Opacity:

Color:


Size:


Font: