ਰਸੂਲਾਂ ਦੇ ਕਰਤੱਬ 10 : 1 (PAV)
ਕੈਸਰਿਯਾ ਵਿੱਚ ਕੁਰਨੇਲਿਯੁਸ ਕਰਕੇ ਇੱਕ ਮਨੁੱਖ ਸੀ ਜਿਹੜਾ ਇਤਾਲਿਯਾਨੀ ਨਾਮੇ ਇੱਕ ਪਲਟਣ ਦਾ ਸੂਬੇਦਾਰ ਸੀ
ਰਸੂਲਾਂ ਦੇ ਕਰਤੱਬ 10 : 2 (PAV)
ਉਹ ਧਰਮੀ ਲੋਕ ਅਤੇ ਆਪਣੇ ਸਾਰੇ ਟੱਬਰ ਸਣੇ ਪਰਮੇਸ਼ੁਰ ਦਾ ਭੌ ਕਰਨ ਵਾਲਾ ਸੀ ਅਤੇ ਲੋਕਾਂ ਨੂੰ ਬਹੁਤ ਦਾਨ ਦਿੰਦਾ ਅਤੇ ਨਿੱਤ ਪਰਮੇਸ਼ੁਰ ਅੱਗੇ ਬੇਨਤੀ ਕਰਦਾ ਸੀ
ਰਸੂਲਾਂ ਦੇ ਕਰਤੱਬ 10 : 3 (PAV)
ਉਹ ਨੇ ਦਿਨ ਦੇ ਤੀਏਕ ਪਹਿਰ ਦਰਸ਼ਣ ਪਾ ਕੇ ਸਾਫ਼ ਵੇਖਿਆ ਭਈ ਪਰਮੇਸ਼ੁਰ ਦਾ ਇੱਕ ਦੂਤ ਉਹ ਦੇ ਕੋਲ ਅੰਦਰ ਆਇਆ ਅਤੇ ਉਹ ਨੂੰ ਆਖਿਆ, ਹੇ ਕੁਰਨੇਲਿਯੁਸ!
ਰਸੂਲਾਂ ਦੇ ਕਰਤੱਬ 10 : 4 (PAV)
ਉਹ ਨੇ ਉਸ ਦੀ ਵੱਲ ਧਿਆਨ ਕਰ ਕੇ ਵੇਖਿਆ ਅਤੇ ਡਰ ਕੇ ਕਿਹਾ, ਪ੍ਰਭੁ ਜੀ, ਕੀ ਹੈॽ ਉਸ ਨੇ ਉਹ ਨੂੰ ਆਖਿਆ, ਤੇਰੀਆਂ ਪ੍ਰਾਰਥਨਾਂ ਅਤੇ ਤੇਰੇ ਦਾਨ ਯਾਦਗੀਰੀ ਦੇ ਲਈ ਪਰਮੇਸ਼ੁਰ ਦੇ ਹਜ਼ੂਰ ਪਹੁੰਚੇ
ਰਸੂਲਾਂ ਦੇ ਕਰਤੱਬ 10 : 5 (PAV)
ਅਤੇ ਹੁਣ ਯਾੱਪਾ ਨੂੰ ਮਨੁੱਖ ਭੇਜ ਕੇ ਉਸ ਸ਼ਮਊਨ ਨੂੰ ਜਿਹੜਾ ਪਤਰਸ ਸੱਦੀਦਾ ਹੈ ਬੁਲਵਾ ਲੈ
ਰਸੂਲਾਂ ਦੇ ਕਰਤੱਬ 10 : 6 (PAV)
ਉਹ ਕਿਸੇ ਸ਼ਮਊਨ ਖਟੀਕ ਦੇ ਉਤਰਿਆ ਹੋਇਆ ਹੈ ਜਿਹ ਦਾ ਘਰ ਸਮੁੰਦਰ ਦੇ ਕੰਢੇ ਹੈ
ਰਸੂਲਾਂ ਦੇ ਕਰਤੱਬ 10 : 7 (PAV)
ਅਰ ਜਾਂ ਉਹ ਦੂਤ ਜਿਹ ਨੇ ਉਸ ਨਾਲ ਗੱਲਾਂ ਕੀਤੀਆਂ ਸਨ ਚੱਲਿਆ ਗਿਆ ਤਾਂ ਉਹ ਨੇ ਆਪਣੇ ਟਹਿਲੂਆਂ ਵਿੱਚੋਂ ਦੋ ਜਣੇ ਅਤੇ ਉਨ੍ਹਾਂ ਵਿੱਚੋਂ ਜਿਹੜੇ ਨਿੱਤ ਉਹ ਦੇ ਕੋਲ ਰਹਿੰਦੇ ਸਨ ਇੱਕ ਧਰਮੀ ਸਿਪਾਹੀ ਨੂੰ ਸੱਦਿਆ
ਰਸੂਲਾਂ ਦੇ ਕਰਤੱਬ 10 : 8 (PAV)
ਅਤੇ ਸਭ ਗੱਲਾਂ ਉਨ੍ਹਾਂ ਨੂੰ ਸੁਣਾ ਕੇ ਯਾੱਪਾ ਨੂੰ ਘੱਲਿਆ।।
ਰਸੂਲਾਂ ਦੇ ਕਰਤੱਬ 10 : 9 (PAV)
ਦੂਜੇ ਦਿਨ ਜਾਂ ਓਹ ਰਾਹ ਵਿੱਚ ਚੱਲੇ ਜਾਂਦੇ ਸਨ ਅਤੇ ਨਗਰ ਦੇ ਨੇੜੇ ਜਾ ਢੁੱਕੇ ਤਾਂ ਪਤਰਸ ਦੁਪਹਿਰ ਕੁ ਵੇਲੇ ਕੋਠੇ ਉੱਤੇ ਪ੍ਰਾਰਥਨਾ ਕਰਨ ਗਿਆ
ਰਸੂਲਾਂ ਦੇ ਕਰਤੱਬ 10 : 10 (PAV)
ਅਤੇ ਉਹ ਨੂੰ ਭੁੱਖ ਲੱਗੀ ਅਰ ਉਹ ਨੇ ਚਾਹਿਆ ਭਈ ਕੁਝ ਖਾਵੇ ਪਰ ਜਾਂ ਓਹ ਤਿਆਰ ਕਰ ਰਹੇ ਸਨ ਉਹ ਬੇਸੁਧ ਹੋ ਗਿਆ
ਰਸੂਲਾਂ ਦੇ ਕਰਤੱਬ 10 : 11 (PAV)
ਅਤੇ ਕੀ ਵੇਖਦਾ ਹੈ ਕਿ ਅਕਾਸ਼ ਖੁਲ਼੍ਹਾ ਹੈ ਅਤੇ ਇੱਕ ਚੀਜ਼ ਵੱਡੀ ਚਾਦਰ ਦੇ ਸਮਾਨ ਚੌਹੁੰ ਪੱਲਿਆਂ ਤੋਂ ਧਰਤੀ ਦੀ ਵੱਲ ਲਮਕਾਈ ਹੋਈ ਹੇਠਾਂ ਉਤੱਰਦੀ ਹੈ
ਰਸੂਲਾਂ ਦੇ ਕਰਤੱਬ 10 : 12 (PAV)
ਉਸ ਵਿੱਚ ਸਭ ਤਰਾਂ ਦੇ ਚੁਪਾਏ ਅਰ ਧਰਤੀ ਦੇ ਘਿੱਸਰਨ ਵਾਲੇ ਜੀਉ ਜੰਤੂ ਅਤੇ ਅਕਾਸ਼ ਦੇ ਪੰਛੀ ਸਨ
ਰਸੂਲਾਂ ਦੇ ਕਰਤੱਬ 10 : 13 (PAV)
ਅਤੇ ਉਹ ਨੂੰ ਇੱਕ ਅਵਾਜ਼ ਆਈ ਕਿ ਹੇ ਪਤਰਸ ਉੱਠ ਅਤੇ ਕੱਟ ਕੇ ਖਾਹ!
ਰਸੂਲਾਂ ਦੇ ਕਰਤੱਬ 10 : 14 (PAV)
ਪਰ ਪਤਰਸ ਨੇ ਆਖਿਆ, ਨਾ ਪ੍ਰਭੁ ਜੀ ਐਉਂ ਨਹੀਂ ਹੋਣਾ ਕਿਉਂ ਜੋ ਮੈਂ ਕੋਈ ਅਸ਼ੁੱਧ ਯਾ ਭ੍ਰਿਸ਼ਟ ਚੀਜ਼ ਕਦੇ ਨਹੀਂ ਖਾਧੀ
ਰਸੂਲਾਂ ਦੇ ਕਰਤੱਬ 10 : 15 (PAV)
ਫੇਰ ਦੂਈ ਵਾਰ ਉਹ ਨੂੰ ਅਵਾਜ਼ ਆਈ ਕਿ ਜੋ ਕੁਝ ਪਰਮੇਸ਼ੁਰ ਨੇ ਸ਼ੁੱਧ ਕੀਤਾ ਉਹ ਨੂੰ ਤੂੰ ਅਸ਼ੁੱਧ ਨਾ ਕਹੁ
ਰਸੂਲਾਂ ਦੇ ਕਰਤੱਬ 10 : 16 (PAV)
ਇਹ ਤਿੰਨ ਵਾਰੀ ਹੋਇਆ ਅਰ ਝੱਟ ਉਹ ਚੀਜ਼ ਅਕਾਸ਼ ਉੱਤੇ ਚੁੱਕੀ ਗਈ।।
ਰਸੂਲਾਂ ਦੇ ਕਰਤੱਬ 10 : 17 (PAV)
ਜਾਂ ਪਤਰਸ ਆਪਣੇ ਮਨ ਵਿੱਚ ਚਿੰਤਾ ਕਰ ਰਿਹਾ ਸੀ ਭਈ ਇਹ ਦਰਸ਼ਣ ਜਿਹੜਾ ਮੈਂ ਵੇਖਿਆ ਹੈ ਸੋ ਕੀ ਹੋਊॽ ਤਾਂ ਵੇਖੋ ਓਹ ਮਨੁੱਖ ਜਿਹੜੇ ਕੁਰਨੇਲਿਯੁਸ ਦੇ ਭੇਜੇ ਹੋਏ ਸਨ ਸ਼ਮਊਨ ਦਾ ਘਰ ਪੁੱਛਦੇ ਪੁੱਛਦੇ ਡੇਉੜ੍ਹੀ ਤੇ ਆਣ ਖੜੋਤੇ
ਰਸੂਲਾਂ ਦੇ ਕਰਤੱਬ 10 : 18 (PAV)
ਅਤੇ ਹਾਕ ਮਾਰ ਕੇ ਪੁੱਛਿਆ ਭਈ ਸ਼ਮਊਨ ਜਿਹ ਨੂੰ ਪਤਰਸ ਕਰਕੇ ਆਖੀਦਾ ਹੈ ਏਥੇ ਹੀ ਉਤਰਿਆ ਹੋਇਆ ਹੈ?
ਰਸੂਲਾਂ ਦੇ ਕਰਤੱਬ 10 : 19 (PAV)
ਜਾਂ ਪਤਰਸ ਉਸ ਦਰਸ਼ਣ ਦੀ ਸੋਚ ਵਿੱਚ ਪਿਆ ਹੋਇਆ ਸੀ ਤਾਂ ਆਤਮਾ ਨੇ ਉਹ ਨੂੰ ਆਖਿਆ, ਵੇਖ ਤਿੰਨ ਮਨੁੱਖ ਤੈਨੂੰ ਭਾਲਦੇ ਹਨ
ਰਸੂਲਾਂ ਦੇ ਕਰਤੱਬ 10 : 20 (PAV)
ਪਰ ਤੂੰ ਉੱਠ ਅਤੇ ਹੇਠਾਂ ਜਾਹ ਅਰ ਨਿਸੰਗ ਉਨ੍ਹਾਂ ਦੇ ਨਾਲ ਤੁਰ ਪਓ ਕਿਉਂ ਜੋ ਉਨ੍ਹਾਂ ਨੂੰ ਮੈਂ ਭੇਜਿਆ ਹੈ
ਰਸੂਲਾਂ ਦੇ ਕਰਤੱਬ 10 : 21 (PAV)
ਤਦ ਪਤਰਸ ਨੇ ਉਨ੍ਹਾਂ ਮਨੁੱਖਾਂ ਕੋਲ ਉਤਰ ਕੇ ਕਿਹਾ ਕਿ ਵੇਖੋ, ਜਿਹ ਨੂੰ ਤੁਸੀਂ ਭਾਲਦੇ ਹੋ ਸੋ ਮੈਂ ਹੀ ਹਾਂ। ਤੁਸੀਂ ਕਾਹ ਦੇ ਲਈ ਆਏ ਹੋॽ
ਰਸੂਲਾਂ ਦੇ ਕਰਤੱਬ 10 : 22 (PAV)
ਓਹ ਬੋਲੇ, ਕੁਰਨੇਲਿਯੁਸ ਸੂਬੇਦਾਰ ਜੋ ਧਰਮੀ ਪੁਰਖ ਅਤੇ ਪਰਮੇਸ਼ੁਰ ਦਾ ਭੌ ਕਰਨ ਵਾਲਾ ਅਰ ਯਹੂਦੀਆਂ ਦੀ ਸਾਰੀ ਕੌਮ ਵਿੱਚ ਨੇਕਨਾਮ ਹੈ ਉਹ ਨੂੰ ਇੱਕ ਪਵਿੱਤ੍ਰ ਦੂਤ ਨੇ ਹੁਕਮ ਦਿੱਤਾ ਭਈ ਤੁਹਾਨੂੰ ਆਪਣੇ ਘਰ ਬੁਲਾਵੇ ਅਤੇ ਤੁਹਾਡੇ ਕੋਲੋਂ ਗੱਲਾਂ ਸੁਣੇ
ਰਸੂਲਾਂ ਦੇ ਕਰਤੱਬ 10 : 23 (PAV)
ਤਦ ਉਸ ਨੇ ਉਨ੍ਹਾਂ ਨੂੰ ਅੰਦਰ ਸੱਦ ਕੇ ਆਦਰ ਭਾਉ ਕੀਤਾ।। ਦੂਜੇ ਦਿਨ ਉਹ ਉੱਠ ਕੇ ਉਨ੍ਹਾਂ ਦੇ ਨਾਲ ਗਿਆ ਅਤੇ ਕਈ ਭਾਈ ਯਾੱਪਾ ਦੇ ਰਹਿਣ ਵਾਲੇ ਉਹ ਦੇ ਨਾਲ ਹੋ ਤੁਰੇ
ਰਸੂਲਾਂ ਦੇ ਕਰਤੱਬ 10 : 24 (PAV)
ਅਗਲੇ ਭਲਕ ਓਹ ਕੈਸਰਿਯਾ ਵਿੱਚ ਪਹੁੰਚੇ ਅਤੇ ਕੁਰਨੇਲਿਯੁਸ ਆਪਣੇ ਸਾਕਾਂ ਅਰ ਪਿਆਰੇ ਮਿੱਤ੍ਰਾਂ ਨੂੰ ਇਕੱਠੇ ਕਰ ਕੇ ਓਹਨਾਂ ਦਾ ਰਾਹ ਵੇਖ ਰਿਹਾ ਸੀ
ਰਸੂਲਾਂ ਦੇ ਕਰਤੱਬ 10 : 25 (PAV)
ਜਾਂ ਪਤਰਸ ਅੰਦਰ ਜਾਣ ਲੱਗਾ ਤਾਂ ਐਉਂ ਹੋਇਆ ਕਿ ਕੁਰਨੇਲਿਯੁਸ ਉਹ ਨੂੰ ਆ ਮਿਲਿਆ ਅਤੇ ਉਹ ਦੇ ਪੈਰੀਂ ਪੈ ਕੇ ਮੱਥਾ ਟੇਕਿਆ
ਰਸੂਲਾਂ ਦੇ ਕਰਤੱਬ 10 : 26 (PAV)
ਪਰ ਪਤਰਸ ਨੇ ਉਸ ਨੂੰ ਉੱਠਾ ਕੇ ਆਖਿਆ, ਉੱਠ ਖਲੋ, ਮੈਂ ਆਪ ਭੀ ਤਾਂ ਮਨੁੱਖ ਹੀ ਹਾਂ
ਰਸੂਲਾਂ ਦੇ ਕਰਤੱਬ 10 : 27 (PAV)
ਅਰ ਉਸ ਨਾਲ ਗੱਲਾਂ ਬਾਤਾਂ ਕਰਦਾ ਅੰਦਰ ਗਿਆ ਅਤੇ ਬਹੁਤ ਸਾਰੇ ਲੋਕ ਇਕੱਠੇ ਹੋਏ ਵੇਖੇ
ਰਸੂਲਾਂ ਦੇ ਕਰਤੱਬ 10 : 28 (PAV)
ਤਾਂ ਉਹ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਆਪ ਜਾਣਦੇ ਹੋ ਜੋ ਯਹੂਦੀ ਆਦਮੀ ਨੂੰ ਕਿਸੇ ਪਰਾਈ ਕੌਮ ਵਾਲੇ ਨਾਲ ਮੇਲ ਮਿਲਾਪ ਰੱਖਣਾ ਯਾ ਉਹ ਦੇ ਘਰ ਜਾਣਾ ਮਨਾ ਹੈ ਪਰੰਤੂ ਪਰਮੇਸ਼ੁਰ ਨੇ ਮੇਰੇ ਉੱਤੇ ਪਰਗਟ ਕੀਤਾ ਹੈ ਭਈ ਮੈਂ ਕਿਸੇ ਮਨੁੱਖ ਨੂੰ ਅਸ਼ੁੱਧ ਯਾ ਭਰਿਸ਼ਟ ਨਾ ਕਹਾਂ
ਰਸੂਲਾਂ ਦੇ ਕਰਤੱਬ 10 : 29 (PAV)
ਇਸ ਲਈ ਮੈਂ ਜਾਂ ਸੱਦਿਆ ਗਿਆ ਤਾਂ ਇਹ ਦੇ ਵਿਰੁੱਧ ਕੁਝ ਨਾ ਕਹਿ ਕੇ ਚਲਿਆ ਆਇਆ। ਸੋ ਮੈਂ ਇਹ ਪੁੱਛਣਾ ਹਾਂ ਭਈ ਤੁਸਾਂ ਮੈਨੂੰ ਕਾਹ ਦੇ ਲਈ ਬੁਲਾਇਆ ਹੈ ॽ
ਰਸੂਲਾਂ ਦੇ ਕਰਤੱਬ 10 : 30 (PAV)
ਕੁਰਨੇਲਿਯੁਸ ਨੇ ਕਿਹਾ ਕਿ ਚਾਰ ਦਿਨ ਹੋਏ ਮੈਂ ਇਸੇ ਵੇਲੇ ਤੀਕੁਰ ਆਪਣੇ ਘਰ ਵਿੱਚ ਤੀਜੇ ਪਹਿਰ ਦੀ ਪ੍ਰਾਰਥਨਾ ਕਰ ਰਿਹਾ ਸਾਂ ਅਤੇ ਵੇਖੋ, ਇੱਕ ਪੁਰਖ ਭੜਕੀਲੇ ਬਸਤਰ ਪਹਿਨੀ ਮੇਰੇ ਸਾਹਮਣੇ ਖੜਾ ਸੀ
ਰਸੂਲਾਂ ਦੇ ਕਰਤੱਬ 10 : 31 (PAV)
ਅਤੇ ਕਹਿੰਦਾ ਸੀ, ਹੇ ਕੁਰਨੇਲਿਯੁਸ ਤੇਰੀ ਪ੍ਰਾਰਥਨਾ ਸੁਣੀ ਗਈ ਅਤੇ ਤੇਰੇ ਦਾਨ ਪਰਮੇਸ਼ੁਰ ਦੀ ਦਰਗਾਹੇ ਯਾਦ ਹੋਏ
ਰਸੂਲਾਂ ਦੇ ਕਰਤੱਬ 10 : 32 (PAV)
ਇਸ ਲਈ ਯਾੱਪਾ ਵੱਲ ਮਨੁੱਖ ਭੇਜ ਅਤੇ ਸ਼ਮਊਨ ਨੂੰ ਜਿਹੜਾ ਪਤਰਸ ਕਹਾਉਂਦਾ ਹੈ ਬੁਲਵਾ ਲੈ । ਉਹ ਸਮੁੰਦਰ ਦੇ ਕੰਢੇ ਸ਼ਮਊਨ ਖਟੀਕ ਦੇ ਘਰ ਉਤਰਿਆ ਹੋਇਆ ਹੈ
ਰਸੂਲਾਂ ਦੇ ਕਰਤੱਬ 10 : 33 (PAV)
ਉਪਰੰਤ ਮੈਂ ਓਸੇ ਵੇਲੇ ਮਨੁੱਖ ਤੇਰੇ ਕੋਲ ਘੱਲੇ ਅਤੇ ਤੈਂ ਚੰਗਾ ਕੀਤਾ ਜੋ ਏਥੇ ਆਇਆ। ਸੋ ਹੁਣ ਅਸੀਂ ਸੱਭੇ ਪਰਮੇਸ਼ੁਰ ਦੇ ਅੱਗੇ ਹਾਜ਼ਰ ਹਾਂ ਭਈ ਜੋ ਕੁਝ ਪ੍ਰਭੁ ਨੇ ਤੈਨੂੰ ਹੁਕਮ ਕਿਤਾ ਹੈ ਸੋ ਸੁਣੀਏ।।
ਰਸੂਲਾਂ ਦੇ ਕਰਤੱਬ 10 : 34 (PAV)
ਤਦ ਪਤਰਸ ਨੇ ਮੂੰਹ ਖੋਲ੍ਹ ਕੇ ਆਖਿਆ, ਮੈਂ ਸੱਚ ਮੁੱਚ ਜਾਣ ਲਿਆ ਜੋ ਪਰਮੇਸ਼ੁਰ ਕਿਸੇ ਦਾ ਪੱਖ ਨਹੀਂ ਕਰਦਾ
ਰਸੂਲਾਂ ਦੇ ਕਰਤੱਬ 10 : 35 (PAV)
ਸਗੋਂ ਹਰੇਕ ਕੌਮ ਵਿੱਚੋਂ ਜੋ ਕੋਈ ਉਸ ਤੋਂ ਡਰਦਾ ਅਤੇ ਧਰਮ ਦੇ ਕੰਮ ਕਰਦਾ ਹੈ ਸੋ ਉਹ ਨੂੰ ਭਾਉਂਦਾ ਹੈ
ਰਸੂਲਾਂ ਦੇ ਕਰਤੱਬ 10 : 36 (PAV)
ਜਿਹੜਾ ਬਚਨ ਉਸ ਨੇ ਇਸਰਾਏਲ ਦੇ ਵੰਸ ਦੇ ਕੋਲ ਘੱਲਿਆ ਜਦ ਯਿਸੂ ਮਸੀਹ ਦੇ ਵਸੀਲੇ ਤੋਂ ਜੋ ਸਭਨਾਂ ਦਾ ਪ੍ਰਭੁ ਹੈ ਸੁਲਾਹ ਦੀ ਖੁਸ਼ ਖਬਰੀ ਸੁਣਾਈ
ਰਸੂਲਾਂ ਦੇ ਕਰਤੱਬ 10 : 37 (PAV)
ਉਸ ਗੱਲ ਨੂੰ ਤੁਸੀਂ ਆਪ ਜਾਣਦੇ ਹੋ ਜਿਹੜੀ ਉਸ ਬਪਤਿਸਮਾ ਦੇ ਮਗਰੋਂ ਜਿਹ ਦਾ ਯੂਹੰਨਾ ਨੇ ਪਰਚਾਰ ਕੀਤਾ ਸੀ ਗਲੀਲ ਤੋਂ ਸਾਰੇ ਯਹੂਦਿਯਾ ਵਿੱਚ ਫੈਲ ਗਈ
ਰਸੂਲਾਂ ਦੇ ਕਰਤੱਬ 10 : 38 (PAV)
ਅਰਥਾਤ ਯਿਸੂ ਨਾਸਰੀ ਭਈ ਪਰਮੇਸ਼ੁਰ ਨੇ ਕਿਸ ਬਿਧ ਨਾਲ ਉਹ ਨੂੰ ਪਵਿੱਤ੍ਰ ਆਤਮਾ ਅਤੇ ਸਮਰੱਥਾ ਨਾਲ ਮਸਹ ਕੀਤਾ ਜੋ ਉਹ ਭਲਾ ਕਰਦਾ ਅਤੇ ਸਭਨਾਂ ਨੂੰ ਜੋ ਸ਼ਤਾਨ ਦੇ ਕਾਬੂ ਕੀਤੇ ਹੋਏ ਸਨ ਚੰਗਾ ਕਰਦਾ ਫਿਰਿਆ ਕਿਉਂ ਜੋ ਪਰਮੇਸ਼ੁਰ ਉਹ ਦੇ ਨਾਲ ਸੀ
ਰਸੂਲਾਂ ਦੇ ਕਰਤੱਬ 10 : 39 (PAV)
ਅਸੀਂ ਉਨ੍ਹਾਂ ਸਭਨਾਂ ਕੰਮਾਂ ਦੇ ਗਵਾਹ ਹਾਂ ਜਿਹੜੇ ਉਹ ਨੇ ਯਹੂਦੀਆਂ ਦੇ ਦੇਸ ਅਤੇ ਯਰੂਸ਼ਲਮ ਵਿੱਚ ਕੀਤੇ ਅਤੇ ਉਨ੍ਹਾਂ ਨੇ ਉਹ ਨੂੰ ਰੁੱਖ ਉੱਤੇ ਲਮਕਾ ਕੇ ਮਾਰ ਸੁੱਟਿਆ
ਰਸੂਲਾਂ ਦੇ ਕਰਤੱਬ 10 : 40 (PAV)
ਉਹ ਨੂੰ ਪਰਮੇਸ਼ੁਰ ਨੇ ਤੀਜੇ ਦਿਨ ਜਿਵਾਲਿਆ ਅਤੇ ਉਹ ਨੂੰ ਪਰਗਟ ਹੋਣ ਦਿੱਤਾ
ਰਸੂਲਾਂ ਦੇ ਕਰਤੱਬ 10 : 41 (PAV)
ਸਭਨਾਂ ਲੋਕਾਂ ਉੱਤੇ ਨਹੀਂ ਪਰ ਉਨ੍ਹਾਂ ਗਵਾਹਾਂ ਉੱਤੇ ਜਿਹੜੇ ਅੱਗਿਓਂ ਹੀ ਪਰਮੇਸ਼ੁਰ ਦੇ ਚੁਣੇ ਹੋਏ ਸਨ ਅਰਥਾਤ ਸਾਡੇ ਉੱਤੇ ਜਿਨ੍ਹਾਂ ਉਹ ਦੇ ਮੁਰਦਿਆਂ ਵਿੱਚੋਂ ਜੀ ਉੱਠਣ ਦੇ ਪਿੱਛੋਂ ਉਹ ਦੇ ਨਾਲ ਖਾਧਾ ਪੀਤਾ
ਰਸੂਲਾਂ ਦੇ ਕਰਤੱਬ 10 : 42 (PAV)
ਅਤੇ ਉਹ ਨੇ ਸਾਨੂੰ ਆਗਿਆ ਦਿੱਤੀ ਭਈ ਲੋਕਾਂ ਦੇ ਅੱਗੇ ਪਰਚਾਰ ਕਰੋ ਅਤੇ ਸਾਖੀ ਦਿਓ ਜੋ ਇਹ ਉਹੋ ਹੈ ਜਿਹੜਾ ਪਰਮੇਸ਼ੁਰ ਦੀ ਵੱਲੋਂ ਠਹਿਰਾਇਆ ਹੋਇਆ ਹੈ ਭਈ ਜੀਉਂਦਿਆਂ ਅਤੇ ਮੋਇਆਂ ਦਾ ਨਿਆਉਂ ਕਰਨ ਵਾਲਾ ਹੋਵੇ
ਰਸੂਲਾਂ ਦੇ ਕਰਤੱਬ 10 : 43 (PAV)
ਉਹ ਦੇ ਉੱਤੇ ਸਭ ਨਬੀ ਸਾਖੀ ਦਿੰਦੇ ਹਨ ਕਿ ਜੋ ਕੋਈ ਉਹ ਦੇ ਉੱਤੇ ਨਿਹਚਾ ਕਰੇ ਸੋ ਉਹ ਦੇ ਨਾਮ ਕਰਕੇ ਪਾਪਾਂ ਦੀ ਮਾਫ਼ੀ ਪਾਵੇਗਾ।।
ਰਸੂਲਾਂ ਦੇ ਕਰਤੱਬ 10 : 44 (PAV)
ਪਤਰਸ ਏਹ ਗੱਲਾਂ ਕਰਦਾ ਹੀ ਸੀ ਕਿ ਪਵਿੱਤ੍ਰ ਆਤਮਾ ਬਚਨ ਦੇ ਸਭਨਾਂ ਸੁਣਨ ਵਾਲਿਆਂ ਤੇ ਉਤਰਿਆ
ਰਸੂਲਾਂ ਦੇ ਕਰਤੱਬ 10 : 45 (PAV)
ਅਰ ਸੁੰਨਤ ਕੀਤੇ ਹੋਏ ਨਿਹਚਾਵਾਨ ਜਿੰਨੇ ਪਤਰਸ ਦੇ ਨਾਲ ਆਏ ਸਨ ਸਭ ਦੰਗ ਹੋ ਗਏ ਜੋ ਪਰਾਈਆਂ ਕੌਮਾਂ ਦੇ ਲੋਕਾਂ ਉੱਤੇ ਵੀ ਪਵਿੱਤ੍ਰ ਆਤਮਾ ਦੀ ਦਾਤ ਵਹਾਈ ਗਈ
ਰਸੂਲਾਂ ਦੇ ਕਰਤੱਬ 10 : 46 (PAV)
ਕਿਉਂ ਜੋ ਉਨ੍ਹਾਂ ਨੇ ਓਹਨਾਂ ਨੂੰ ਬੋਲੀਆਂ ਬੋਲਦੇ ਅਤੇ ਪਰਮੇਸ਼ੁਰ ਦੀ ਵਡਿਆਈ ਕਰਦੇ ਸੁਣਿਆ । ਤਦ ਪਤਰਸ ਨੇ ਅੱਗੋ ਆਖਿਆ
ਰਸੂਲਾਂ ਦੇ ਕਰਤੱਬ 10 : 47 (PAV)
ਕੀ ਕੋਈ ਪਾਣੀ ਨੂੰ ਰੋਕ ਸੱਕਦਾ ਹੈ ਕਿ ਏਹਨਾਂ ਲੋਕਾਂ ਨੂੰ ਜਿਨ੍ਹਾਂ ਸਾਡੇ ਵਾਂਙੁ ਪਵਿੱਤ੍ਰ ਆਤਮਾ ਪਾਇਆ ਹੈ ਬਪਤਿਸਮਾ ਨਾ ਦਿੱਤਾ ਜਾਵੇॽ
ਰਸੂਲਾਂ ਦੇ ਕਰਤੱਬ 10 : 48 (PAV)
ਅਤੇ ਉਹ ਨੇ ਹੁਕਮ ਕੀਤਾ ਕਿ ਓਹਨਾਂ ਨੂੰ ਯਿਸੂ ਮਸੀਹ ਦੇ ਨਾਮ ਉੱਤੇ ਬਪਤਿਸਮਾ ਦਿੱਤਾ ਜਾਵੇ । ਫੇਰ ਓਹਨਾਂ ਉਸ ਦੀ ਮਿਨੰਤ ਕੀਤੀ ਭਈ ਉਹ ਕੁਝ ਦਿਨ ਉੱਥੇ ਰਹੇ।।
❮
❯