ਰਸੂਲਾਂ ਦੇ ਕਰਤੱਬ 2 : 1 (PAV)
ਜਾਂ ਪੰਤੇਕੁਸਤ ਦਾ ਦਿਨ ਆਇਆ ਓਹ ਸਭ ਇੱਕ ਥਾਂ ਇੱਕਠੇ ਸਨ
ਰਸੂਲਾਂ ਦੇ ਕਰਤੱਬ 2 : 2 (PAV)
ਅਰ ਅਚਾਨਕ ਅਕਾਸ਼ ਤੋਂ ਇੱਕ ਗੂੰਜ ਆਈ ਜਿਹੀ ਵੱਡੀ ਭਾਰੀ ਅਨ੍ਹੇਰੀ ਦੇ ਵਗਣ ਦੀ ਹੁੰਦੀ ਹੈ ਅਤੇ ਉਸ ਨਾਲ ਸਾਰਾ ਘਰ ਜਿੱਥੇ ਓਹ ਬੈਠੇ ਸਨ ਭਰ ਗਿਆ
ਰਸੂਲਾਂ ਦੇ ਕਰਤੱਬ 2 : 3 (PAV)
ਅਰ ਉਨ੍ਹਾਂ ਨੂੰ ਅੱਗ ਜਹੀਆਂ ਜੀਭਾਂ ਵੱਖਰੀਆਂ ਵੱਖਰੀਆਂ ਹੁੰਦੀਆਂ ਵਿਖਾਈ ਦਿੱਤੀਆਂ ਅਤੇ ਓਹ ਉਨ੍ਹਾਂ ਵਿੱਚੋਂ ਹਰੇਕ ਉੱਤੇ ਠਹਿਰੀਆਂ
ਰਸੂਲਾਂ ਦੇ ਕਰਤੱਬ 2 : 4 (PAV)
ਤਦ ਓਹ ਸੱਭੇ ਪਵਿੱਤ੍ਰ ਆਤਮਾ ਨਾਲ ਭਰ ਗਏ ਅਤੇ ਹੋਰ ਬੋਲੀਆਂ ਬੋਲਣ ਲੱਗ ਪਏ ਜਿਵੇਂ ਆਤਮਾ ਨੇ ਉਨ੍ਹਾਂ ਨੂੰ ਬੋਲਣ ਦਿੱਤਾ।।
ਰਸੂਲਾਂ ਦੇ ਕਰਤੱਬ 2 : 5 (PAV)
ਹਰੇਕ ਦੇਸ ਵਿੱਚੋਂ ਜੋ ਅਕਾਸ਼ ਦੇ ਹੇਠ ਹੈ ਯਹੂਦੀ ਭਗਤ ਲੋਕ ਯਰੂਸ਼ਲਮ ਵਿੱਚ ਵੱਸਦੇ ਸਨ
ਰਸੂਲਾਂ ਦੇ ਕਰਤੱਬ 2 : 6 (PAV)
ਸੋ ਜਾਂ ਇਹ ਅਵਾਜ਼ ਆਈ ਤਾਂ ਭੀੜ ਲੱਗ ਗਈ ਅਤੇ ਲੋਕ ਹੱਕੇ ਬੱਕੇ ਰਹਿ ਗਏ ਕਿਉਂ ਜੋ ਹਰੇਕ ਨੇ ਉਨ੍ਹਾਂ ਨੂੰ ਆਪਣੀ ਆਪਣੀ ਬੋਲੀ ਬੋਲਦੇ ਸੁਣਿਆ
ਰਸੂਲਾਂ ਦੇ ਕਰਤੱਬ 2 : 7 (PAV)
ਓਹ ਅਚਰਜ ਰਹਿ ਗਏ ਅਰ ਹੈਰਾਨ ਹੋਕੇ ਕਹਿਣ ਲੱਗੇ, ਵੇਖੋ ਏਹ ਸਭ ਜਿਹੜੇ ਬੋਲਦੇ ਹਨ ਕੀ ਗਲੀਲੀ ਨਹੀਂॽ
ਰਸੂਲਾਂ ਦੇ ਕਰਤੱਬ 2 : 8 (PAV)
ਫੇਰ ਕਿੱਕੁਰ ਹਰੇਕ ਸਾਡੇ ਵਿੱਚੋਂ ਆਪੋ ਆਪਣੀ ਜਨਮ ਭੂਮ ਦੀ ਭਾਖਿਆ ਸੁਣਦਾ ਹੈ ॽ
ਰਸੂਲਾਂ ਦੇ ਕਰਤੱਬ 2 : 9 (PAV)
ਅਸੀਂ ਜਿਹੜੇ ਪਾਰਥੀ ਅਰ ਮੇਦੀ ਅਰ ਇਲਾਮੀ ਹਾਂ ਅਤੇ ਮਸੋਪੋਤਾਮਿਯਾ ਅਰ ਯਹੂਦਿਯਾ ਅਰ ਕੱਪਦੁਕਿਆ ਅਰ ਪੁੰਤੁਸ ਅਰ ਅਸਿਯਾ,
ਰਸੂਲਾਂ ਦੇ ਕਰਤੱਬ 2 : 10 (PAV)
ਫ਼ਰੂਗਿਯਾ ਅਰ ਪੁਮਫ਼ੁਲਿਯਾ ਅਰ ਮਿਸਰ ਅਰ ਲਿਬਿਯਾ ਦੇ ਉਸ ਹਿੱਸੇ ਦੇ ਰਹਿਣ ਵਾਲੇ ਹਾਂ ਜੋ ਕੁਰੇਨੇ ਦੇ ਲਾਗੇ ਹੈ ਅਰ ਜਿਹੜੇ ਰੋਮੀ ਮੁਸਾਫ਼ਰ ਹਾਂ ਜੋ ਕੁਰੇਨੇ ਦੇ ਲਾਗੇ ਹੈ ਅਰ ਜਿਹੜੇ ਰੋਮੀ ਮੁਸਾਫ਼ਰ ਕੀ ਯਹੂਦੀ ਕੀ ਯਹੂਦੀ ਮੁਰੀਦ
ਰਸੂਲਾਂ ਦੇ ਕਰਤੱਬ 2 : 11 (PAV)
ਅਤੇ ਕਰੇਤੀ ਅਤੇ ਅਰਬੀ ਹਾਂਗੇ ਉਨ੍ਹਾਂ ਨੂੰ ਆਪਣੀ ਆਪਣੀ ਭਾਖਿਆ ਵਿੱਚ ਪਰਮੇਸ਼ੁਰ ਦੇ ਵੱਡੇ ਵੱਡੇ ਕੰਮਾਂ ਦਾ ਵਖਾਣ ਕਰਦਿਆਂ ਸੁਣਦੇ ਹਾਂ!
ਰਸੂਲਾਂ ਦੇ ਕਰਤੱਬ 2 : 12 (PAV)
ਅਤੇ ਸੱਭੋ ਅਚਰਜ ਰਹਿ ਗਏ ਅਤੇ ਦੁਬਧਾ ਵਿੱਚ ਪੈ ਕੇ ਇੱਕ ਦੂਏ ਨੂੰ ਆਖਣ ਲੱਗੇ ਕਿ ਇਹ ਕੀ ਹੋਇਆ ਚਾਹੁੰਦਾ ਹੈॽ
ਰਸੂਲਾਂ ਦੇ ਕਰਤੱਬ 2 : 13 (PAV)
ਹੋਰਨਾਂ ਮਖੌਲ ਨਾਲ ਕਿਹਾ ਭਈ ਇਹ ਨਵੀਂ ਸ਼ਰਾਬ ਦੇ ਨਸ਼ੇ ਵਿੱਚ ਹਨ!।।
ਰਸੂਲਾਂ ਦੇ ਕਰਤੱਬ 2 : 14 (PAV)
ਤਦ ਪਤਰਸ ਉਨ੍ਹਾਂ ਗਿਆਂਰਾ ਦੇ ਨਾਲ ਖੜੋ ਕੇ ਉੱਚੀ ਅਵਾਜ਼ ਨਾਲ ਆਖਣ ਲੱਗਾ ਕਿ ਹੇ ਯਹੂਦੀਓ ਅਤੇ ਯਰੂਸ਼ਲਮ ਦੇ ਸਭ ਰਹਿਣ ਵਾਲਿਓ! ਇਹ ਜਾਣੋ ਅਤੇ ਕੰਨ ਲਾ ਕੇ ਮੇਰੀਆਂ ਗੱਲਾਂ ਸੁਣੋ!
ਰਸੂਲਾਂ ਦੇ ਕਰਤੱਬ 2 : 15 (PAV)
ਕਿ ਏਹ ਜਿਵੇਂ ਤੁਸੀਂ ਸਮਝਦੇ ਹੋ ਨਸ਼ੇ ਵਿੱਚ ਨਹੀਂ ਹਨ ਕਿਉਂ ਜੋ ਅਜੇ ਪਹਿਰ ਦਿਨ ਚੜ੍ਹਿਆ ਹੈ
ਰਸੂਲਾਂ ਦੇ ਕਰਤੱਬ 2 : 16 (PAV)
ਪਰ ਏਹ ਉਹ ਗੱਲ ਹੈ ਜੋ ਯੋਏਲ ਨਬੀ ਦੀ ਜਬਾਨੀ ਕਹੀ ਗਈ ਸੀ, -
ਰਸੂਲਾਂ ਦੇ ਕਰਤੱਬ 2 : 17 (PAV)
ਪਰਮੇਸ਼ੁਰ ਆਖਦਾ ਹੈ ਕਿ ਅੰਤ ਦੇ ਦਿਨਾਂ ਵਿੱਚ ਐਉਂ ਹੋਵੇਗਾ, ਜੋ ਮੈਂ ਆਪਣੇ ਆਤਮਾ ਵਿੱਚੋਂ ਸਾਰੇ ਸਰੀਰਾਂ ਉੱਤੇ ਵਹਾ ਦਿਆਂਗਾ, ਅਤੇ ਤੁਹਾਡੇ ਪੁੱਤ੍ਰ ਅਰ ਤੁਹਾਡੀਆਂ ਧੀਆਂ ਅਗੰਮ ਵਾਕ ਕਰਨਗੇ, ਅਤੇ ਤੁਹਾਡੇ ਜੁਆਨ ਦਰਸ਼ਣ ਵੇਖਣਗੇ, ਅਤੇ ਤੁਹਾਡੇ ਬੁੱਢੇ ਸੁਫ਼ਨੇ ਵੇਖਣਗੇ
ਰਸੂਲਾਂ ਦੇ ਕਰਤੱਬ 2 : 18 (PAV)
ਹਾਂ, ਮੈਂ ਆਪਣੇ ਦਾਸਾਂ ਅਤੇ ਆਪਣੀਆਂ ਦਾਸੀਆਂ ਉੱਤੇ ਉਨ੍ਹੀਂ ਦਿਨੀਂ ਆਪਣੇ ਆਤਮਾ ਵਿੱਚੋਂ ਵਹਾ ਦਿਆਂਗਾ, ਅਰ ਓਹ ਅੰਗਮ ਵਾਕ ਕਰਨਗੇ।।
ਰਸੂਲਾਂ ਦੇ ਕਰਤੱਬ 2 : 19 (PAV)
ਅਤੇ ਮੈਂ ਉਤਾਹਾਂ ਅਕਾਸ਼ ਵਿੱਚ ਅਚੰਭੇ, ਅਰ ਹਿਠਾਹਾਂ ਧਰਤੀ ਉੱਤੇ ਨਿਸ਼ਾਨ, ਲਹੂ ਤੇ ਅਗਨ ਤੇ ਧੂੰਏ ਦੇ ਬੱਦਲ ਵਿਖਾਵਾਂਗਾ।
ਰਸੂਲਾਂ ਦੇ ਕਰਤੱਬ 2 : 20 (PAV)
ਪ੍ਰਭੁ ਦੇ ਵੱਡੇ ਤੇ ਪਰਸਿੱਧ ਦਿਨ ਦੇ ਆਉਣ ਤੋਂ ਪਹਿਲਾਂ ਸੂਰਜ ਅਨ੍ਹੇਰਾ ਅਰ ਚੰਦ ਲਹੂ ਹੋ ਜਾਵੇਗਾ,
ਰਸੂਲਾਂ ਦੇ ਕਰਤੱਬ 2 : 21 (PAV)
ਅਤੇ ਐਉਂ ਹੋਵੇਗਾ ਕਿ ਹਰੇਕ ਜਿਹੜਾ ਪ੍ਰਭੁ ਦਾ ਨਾਮ ਲਵੇਗਾ ਬਚਾਇਆ ਜਾਵੇਗਾ।।
ਰਸੂਲਾਂ ਦੇ ਕਰਤੱਬ 2 : 22 (PAV)
ਹੇ ਇਸਰਾਏਲੀਓ ਏਹ ਗੱਲਾਂ ਸੁਣੋ ਕਿ ਯਿਸੂ ਨਾਸਰੀ ਇੱਕ ਮਨੁੱਖ ਸੀ ਜਿਹ ਦੇ ਸਤ ਹੋਣ ਦਾ ਪ੍ਰਮਾਣ ਪਰਮੇਸ਼ੁਰ ਦੀ ਵੱਲੋਂ ਉਨ੍ਹਾਂ ਕਰਾਮਾਤਾਂ ਅਤੇ ਅਚੰਭਿਆਂ ਅਤੇ ਨਿਸ਼ਾਨੀਆਂ ਨਾਲ ਤੁਹਾਨੂੰ ਦਿੱਤਾ ਗਿਆ ਜੋ ਪਰਮੇਸ਼ੁਰ ਨੇ ਉਸ ਦੇ ਹੱਥੀਂ ਤੁਹਾਡੇ ਵਿੱਚ ਵਿਖਾਲੀਆਂ, ਜਿਹਾ ਤੁਸੀਂ ਆਪ ਜਾਣਦੇ ਹੋ
ਰਸੂਲਾਂ ਦੇ ਕਰਤੱਬ 2 : 23 (PAV)
ਉਸੇ ਨੂੰ ਜਦ ਪਰਮੇਸ਼ੁਰ ਦੀ ਠਹਿਰਾਈ ਹੋਈ ਮਤ ਅਤੇ ਅਗੰਮ ਗਿਆਨ ਦੇ ਅਨੁਸਾਰ ਹਵਾਲੇ ਕੀਤਾ ਗਿਆ ਤੁਸਾਂ ਬੁਰਿਆਰਾਂ ਦੇ ਹੱਥੀਂ ਸਲੀਬ ਦੇ ਕੇ ਮਰਵਾ ਦਿੱਤਾ
ਰਸੂਲਾਂ ਦੇ ਕਰਤੱਬ 2 : 24 (PAV)
ਉਸੇ ਨੂੰ ਪਰਮੇਸ਼ੁਰ ਨੇ ਕਾਲ ਦੇ ਬੰਧਨ ਖੋਲ੍ਹ ਕੇ ਜਿਵਾਲਿਆ ਕਿਉਂ ਜੋ ਇਹ ਅਣਹੋਣਾ ਸੀ ਕਿ ਉਹ ਉਸ ਦੇ ਵੱਸ ਵਿੱਚ ਰਹੇ
ਰਸੂਲਾਂ ਦੇ ਕਰਤੱਬ 2 : 25 (PAV)
ਇਸ ਲਈ ਜੋ ਦਾਊਦ ਉਹ ਦੇ ਵਿਖੇ ਆਖਦਾ ਹੈ, - ਮੈਂ ਪ੍ਰਭੁ ਨੂੰ ਆਪਣੇ ਸਨਮੁਖ ਸਦਾ ਵੇਖਿਆ, ਉਹ ਮੇਰੇ ਸੱਜੇ ਪਾਸੇ ਜੋ ਹੈ ਇਸ ਲਈ ਮੈਂ ਨਾ ਡੋਲਾਂਗਾ।
ਰਸੂਲਾਂ ਦੇ ਕਰਤੱਬ 2 : 26 (PAV)
ਇਸ ਕਾਰਨ ਮੇਰਾ ਦਿਲ ਅਨੰਦ ਹੋਇਆ, ਅਤੇ ਮੇਰੀ ਜੀਭ ਨਿਹਾਲ ਹੋਈ — ਹਾਂ, ਮੇਰਾ ਸਰੀਰ ਭੀ ਆਸਾ ਵਿੱਚ ਵੱਸੇਗਾ,
ਰਸੂਲਾਂ ਦੇ ਕਰਤੱਬ 2 : 27 (PAV)
ਕਿਉਂਕਿ ਤੂੰ ਮੇਰੀ ਜਾਨ ਨੂੰ ਪਤਾਲ ਵਿੱਚ ਨਾ ਛੱਡੇਗਾ, ਨਾ ਆਪਣੇ ਪਵਿੱਤ੍ਰ ਪੁਰਖ ਨੂੰ ਗਲਨ ਦੇਵੇਂਗਾ।
ਰਸੂਲਾਂ ਦੇ ਕਰਤੱਬ 2 : 28 (PAV)
ਤੈਂ ਮੈਨੂੰ ਜੀਉਣ ਦੇ ਰਾਹ ਦੱਸੇ, ਤੂੰ ਮੈਨੂੰ ਆਪਣੇ ਦਰਸ਼ਣ ਤੋਂ ਖੁਸ਼ੀ ਨਾਲ ਭਰ ਦੇਵੇਂਗਾ।।
ਰਸੂਲਾਂ ਦੇ ਕਰਤੱਬ 2 : 29 (PAV)
ਹੇ ਭਾਈਓ ਮੈਂ ਘਰਾਣੇ ਦੇ ਸਰਦਾਰ ਦਾਊਦ ਦੇ ਵਿਖੇ ਤੁਹਾਨੂੰ ਬੇਧੜਕ ਕਹਿ ਸੱਕਦਾ ਹਾਂ ਭਈ ਉਹ ਤਾਂ ਮੋਇਆ ਅਤੇ ਦੱਬਿਆ ਭੀ ਗਿਆ ਅਰ ਉਹ ਦੀ ਕਬਰ ਅੱਜ ਤੀਕੁਰ ਸਾਡੇ ਵਿੱਚ ਹੈ
ਰਸੂਲਾਂ ਦੇ ਕਰਤੱਬ 2 : 30 (PAV)
ਇਸ ਕਰਕੇ ਜੋ ਉਹ ਨਬੀ ਸੀ ਅਤੇ ਇਹ ਜਾਣਦਾ ਸੀ ਜੋ ਪਰਮੇਸ਼ੁਰ ਨੇ ਮੇਰੇ ਨਾਲ ਸੌਂਹ ਖਾਧੀ ਹੈ ਕਿ ਤੇਰੇ ਵੰਸ ਵਿੱਚੋਂ ਇੱਕ ਨੂੰ ਮੈਂ ਤੇਰੀ ਗੱਦੀ ਉੱਤੇ ਬਹਾਲਾਂਗਾ
ਰਸੂਲਾਂ ਦੇ ਕਰਤੱਬ 2 : 31 (PAV)
ਉਹ ਨੇ ਇਹ ਅੱਗਿਓ ਵੇਖ ਕੇ ਮਸੀਹ ਦੇ ਜੀ ਉੱਠਣ ਦੀ ਗੱਲ ਕੀਤੀ ਕਿ ਨਾ ਉਹ ਪਤਾਲ ਵਿੱਚ ਛੱਡਿਆ ਗਿਆ ਅਤੇ ਨਾ ਉਸ ਦਾ ਸਰੀਰ ਗੱਲਿਆ
ਰਸੂਲਾਂ ਦੇ ਕਰਤੱਬ 2 : 32 (PAV)
ਉਸੇ ਯਿਸੂ ਨੂੰ ਪਰਮੇਸ਼ੁਰ ਨੇ ਜੀਉਂਦਾ ਉਠਾਇਆ ਜਿਹ ਦੇ ਅਸੀਂ ਸੱਭੇ ਗਵਾਹ ਹਾਂ
ਰਸੂਲਾਂ ਦੇ ਕਰਤੱਬ 2 : 33 (PAV)
ਸੋ ਪਰਮੇਸ਼ੁਰ ਦੇ ਸੱਜੇ ਹੱਥ ਕੋਲ ਅੱਤ ਉੱਚਾ ਹੋ ਕੇ ਅਰ ਪਿਤਾ ਤੋਂ ਪਵਿੱਤ੍ਰ ਆਤਮਾ ਦਾ ਕਰਾਰ ਪਾ ਕੇ ਉਸ ਨੇ ਇਹ ਜੋ ਤੁਸੀਂ ਵੇਖਦੇ ਅਤੇ ਸੁਣਦੇ ਹੋ ਵਹਾ ਦਿੱਤਾ
ਰਸੂਲਾਂ ਦੇ ਕਰਤੱਬ 2 : 34 (PAV)
ਕਿਉਂ ਜੋ ਦਾਊਦ ਅਕਾਸ਼ ਉੱਤੇ ਨਾ ਗਿਆ ਪਰ ਉਹ ਆਪੇ ਕਹਿੰਦਾ ਹੈ, - ਪ੍ਰਭੁ ਨੇ ਮੇਰੇ ਪ੍ਰਭੁ ਨੂੰ ਆਖਿਆ, ਤੂੰ ਮੇਰੇ ਸੱਜੇ ਪਾਸੇ ਬੈਠ,
ਰਸੂਲਾਂ ਦੇ ਕਰਤੱਬ 2 : 35 (PAV)
ਜਦ ਤੀਕੁਰ ਮੈਂ ਤੇਰੇ ਵੈਰੀਆਂ ਨੂੰ ਤੇਰੇ ਪੈਰ ਰੱਖਣ ਦੀ ਚੌਂਕੀ ਨਾ ਕਰ ਦਿਆਂ।।
ਰਸੂਲਾਂ ਦੇ ਕਰਤੱਬ 2 : 36 (PAV)
ਉਪਰੰਤ ਇਸਰਾਏਲ ਦਾ ਸਾਰਾ ਘਰਾਣਾ ਪੱਕ ਜਾਣੇ ਭਈ ਇਸੇ ਯਿਸੂ ਨੂੰ ਜਿਹ ਨੂੰ ਤੁਸਾਂ ਸਲੀਬ ਉੱਤੇ ਚਾੜ੍ਹਿਆ ਪਰਮੇਸ਼ੁਰ ਨੇ ਓਸ ਨੂੰ ਪ੍ਰਭੁ ਭੀ ਅਤੇ ਮਸੀਹ ਭੀ ਕੀਤਾ।।
ਰਸੂਲਾਂ ਦੇ ਕਰਤੱਬ 2 : 37 (PAV)
ਜਾਂ ਉਨ੍ਹਾਂ ਨੇ ਇਹ ਸੁਣਿਆ ਤਾਂ ਉਨ੍ਹਾਂ ਦੇ ਦਿਲ ਛਿਦ ਗਏ ਅਤੇ ਪਤਰਸ ਅਰ ਬਾਕੀ ਦੇ ਰਸੂਲਾਂ ਨੂੰ ਕਿਹਾ ਕਿ ਹੇ ਭਾਈਓ ਅਸੀਂ ਕੀ ਕਰੀਏॽ
ਰਸੂਲਾਂ ਦੇ ਕਰਤੱਬ 2 : 38 (PAV)
ਤਦ ਪਤਰਸ ਨੇ ਉਨ੍ਹਾਂ ਨੂੰ ਆਖਿਆ, ਤੋਬਾ ਕਰੋ ਅਤੇ ਤੁਹਾਡੇ ਵਿੱਚੋਂ ਹਰੇਕ ਆਪੋ ਆਪਣੇ ਪਾਪਾਂ ਦੀ ਮਾਫ਼ੀ ਦੇ ਲਈ ਯਿਸੂ ਮਸੀਹ ਦੇ ਨਾਮ ਉੱਤੇ ਬਪਤਿਸਮਾ ਲਵੇ ਤਾਂ ਪਵਿੱਤ੍ਰ ਆਤਮਾ ਦਾ ਦਾਨ ਪਾਓਗੇ
ਰਸੂਲਾਂ ਦੇ ਕਰਤੱਬ 2 : 39 (PAV)
ਕਿਉਂਕਿ ਇਹ ਕਰਾਰ ਤੁਹਾਡੇ ਅਰ ਤੁਹਾਡੇ ਬਾਲਕਾਂ ਦੇ ਨਾਲ ਹੈ ਅਤੇ ਓਹਨਾਂ ਸਭਨਾਂ ਨਾਲ ਜਿਹੜੇ ਦੂਰ ਹਨ ਜਿੰਨਿਆਂ ਨੂੰ ਪ੍ਰਭੁ ਸਾਡਾ ਪਰਮੇਸ਼ੁਰ ਆਪਣੇ ਕੋਲ ਬੁਲਾਵੇ
ਰਸੂਲਾਂ ਦੇ ਕਰਤੱਬ 2 : 40 (PAV)
ਅਤੇ ਹੋਰ ਵੀ ਬਹੁਤੀਆਂ ਗੱਲਾਂ ਨਾਲ ਉਹ ਨੇ ਸਾਖੀ ਦਿੱਤੀ ਅਤੇ ਉਪਦੇਸ਼ ਕੀਤਾ ਭਈ ਆਪਣੇ ਆਪਨੂੰ ਇਸ ਕੱਬੀ ਪੀਹੜੀ ਕੋਲੋਂ ਬਚਾਓ
ਰਸੂਲਾਂ ਦੇ ਕਰਤੱਬ 2 : 41 (PAV)
ਸੋ ਜਿਨ੍ਹਾਂ ਉਹ ਦੀ ਗੱਲ ਮੰਨ ਲਈ ਓਹਨਾਂ ਨੇ ਬਪਤਿਸਮਾ ਲਿਆ ਅਤੇ ਉਸੇ ਦਿਨ ਤਿੰਨਕੁ ਹਜ਼ਾਰ ਜਣੇ ਉਨ੍ਹਾਂ ਵਿੱਚ ਰਲ ਗਏ
ਰਸੂਲਾਂ ਦੇ ਕਰਤੱਬ 2 : 42 (PAV)
ਅਤੇ ਓਹ ਲਗਾਤਾਰ ਰਸੂਲਾਂ ਦੀ ਸਿੱਖਿਆ ਅਤੇ ਸੰਗਤ ਵਿੱਚ ਅਤੇ ਰੋਟੀ ਤੋਂੜਨ ਅਰ ਪ੍ਰਾਰਥਨਾ ਕਰਨ ਵਿੱਚ ਲੱਗੇ ਰਹੇ।।
ਰਸੂਲਾਂ ਦੇ ਕਰਤੱਬ 2 : 43 (PAV)
ਹਰ ਇੱਕ ਜਾਨ ਨੂੰ ਡਰ ਲੱਗਾ ਅਰ ਬਹੁਤ ਸਾਰੇ ਅਚੰਭੇ ਤੇ ਨਿਸ਼ਾਨ ਰਸੂਲਾਂ ਦੇ ਰਾਹੀਂ ਪਰਗਟ ਹੋਏ
ਰਸੂਲਾਂ ਦੇ ਕਰਤੱਬ 2 : 44 (PAV)
ਅਰ ਜਿਨ੍ਹਾਂ ਨੇ ਨਿਹਚਾ ਕੀਤੀ ਸੀ ਓਹ ਸਭ ਇਕੱਠੇ ਸਨ ਅਤੇ ਸਾਰੀਆਂ ਵਸਤਾਂ ਵਿੱਚ ਭਾਈਵਾਲ ਸਨ
ਰਸੂਲਾਂ ਦੇ ਕਰਤੱਬ 2 : 45 (PAV)
ਅਤੇ ਆਪਣੀ ਮਿਲਖ ਅਰ ਮਾਲ ਵੇਚ ਕੇ ਜਿਹੀ ਕਿਸੇ ਨੂੰ ਲੋੜ ਹੁੰਦੀ ਸੀ ਸਭਨਾਂ ਨੂੰ ਵੰਡ ਦਿੰਦੇ ਸਨ
ਰਸੂਲਾਂ ਦੇ ਕਰਤੱਬ 2 : 46 (PAV)
ਅਰ ਦਿਨੋ ਦਿਨ ਇੱਕ ਮਨ ਹੋ ਕੇ ਹੈਕਲ ਵਿੱਚ ਲਗਾਤਾਰ ਰਹਿੰਦੇ ਅਤੇ ਘਰੀਂ ਰੋਟੀ ਤੋਂੜਦੇ ਓਹ ਖਸ਼ੀ ਅਤੇ ਸਿੱਧੇ ਮਨ ਨਾਲ ਭੋਜਨ ਛੱਕਦੇ ਸਨ
ਰਸੂਲਾਂ ਦੇ ਕਰਤੱਬ 2 : 47 (PAV)
ਅਤੇ ਪਰਮੇਸ਼ੁਰ ਦੀ ਉਸਤਤ ਕਰਦੇ ਸਨ ਅਰ ਸਾਰਿਆਂ ਲੋਕਾਂ ਨੂੰ ਪਿਆਰੇ ਸਨ ਅਤੇ ਪ੍ਰਭੁ ਦਿਨੋ ਦਿਨ ਓਹਨਾਂ ਨੂੰ ਜਿਹੜੇ ਬਚਾਏ ਜਾਂਦੇ ਸਨ ਉਨ੍ਹਾਂ ਵਿੱਚ ਰਲਾਉਂਦਾ ਸੀ।।

1 2 3 4 5 6 7 8 9 10 11 12 13 14 15 16 17 18 19 20 21 22 23 24 25 26 27 28 29 30 31 32 33 34 35 36 37 38 39 40 41 42 43 44 45 46 47

BG:

Opacity:

Color:


Size:


Font: