ਵਾਈਜ਼ 4 : 1 (PAV)
ਤਦ ਮੈਂ ਫੇਰ ਮੁੜ ਕੇ ਸਾਰੀਆਂ ਸਖ਼ਤੀਆਂ ਵੱਲ ਜੋ ਸੂਰਜ ਦੇ ਹੇਠ ਹੁੰਦੀਆਂ ਹਨ ਡਿੱਠਾ ਅਤੇ ਵੇਖੋ ਸਤਾਇਆਂ ਹੋਇਆਂ ਦੇ ਅੰਝੂ ਸਨ ਅਤੇ ਓਹਨਾਂ ਨੂੰ ਦਿਲਾਸਾ ਦੇਣ ਵਾਲਾ ਕੋਈ ਨਹੀਂ ਸੀ ਅਤੇ ਓਹਨਾਂ ਦੇ ਸਖਤੀ ਕਰਨ ਵਾਲੇ ਬਲਵੰਤ ਸਨ ਪਰ ਓਹਨਾਂ ਨੂੰ ਦਿਲਾਸਾ ਦੇਣ ਵਾਲਾ ਕੋਈ ਨਾ ਰਿਹਾ
ਵਾਈਜ਼ 4 : 2 (PAV)
ਸੋ ਮੈਂ ਮੁਰਦਿਆਂ ਨੂੰ ਜੋ ਪਹਿਲਾਂ ਮਰ ਚੁੱਕੇ ਸਨ ਓਹਨਾਂ ਜੀਉਂਦਿਆਂ ਨਾਲੋਂ ਜੋ ਹੁਣ ਜੀਉਂਦੇ ਹਨ ਵਧਾਈ ਦਿੱਤੀ
ਵਾਈਜ਼ 4 : 3 (PAV)
ਪਰ ਦੋਹਾਂ ਨਾਲੋਂ ਭਾਗਵਾਨ ਉਹ ਹੈ ਜੋ ਅਜੇ ਹੋਇਆ ਹੀ ਨਹੀਂ, ਜਿਸ ਨੇ ਅਜੇ ਤੋੜੀ ਸੂਰਜ ਦੇ ਹੇਠ ਦਾ ਭੈੜਾ ਕੰਮ ਨਹੀਂ ਡਿੱਠਾ
ਵਾਈਜ਼ 4 : 4 (PAV)
ਇਸ ਦੇ ਪਿੱਛੋਂ ਮੈਂ ਸਾਰੀ ਮਿਹਨਤ ਅਤੇ ਸਾਰੀ ਚੰਗੀ ਕਾਰੀਗਰੀ ਨੂੰ ਡਿੱਠਾ ਭਈ ਏਹ ਦਾ ਕਾਰਨ ਮਨੁੱਖ ਦੀ ਆਪਣੇ ਗੁਆਂਢੀ ਦੇ ਨਾਲ ਈਰਖਾ ਹੈ। ਇਹ ਵੀ ਵਿਅਰਥ ਅਤੇ ਹਵਾ ਦਾ ਫੱਕਣਾ ਹੈ
ਵਾਈਜ਼ 4 : 5 (PAV)
ਮੂਰਖ ਆਪਣੇ ਉੱਤੇ ਹੱਥ ਧਰਦਾ ਹੈ ਅਤੇ ਆਪਣਾ ਮਾਸ ਆਪ ਹੀ ਖਾਂਦਾ ਹੈ
ਵਾਈਜ਼ 4 : 6 (PAV)
ਦੋਂਹ ਮੁੱਠੀ ਭਰ ਨਾਲੋਂ ਜਿਹ ਦੇ ਵਿੱਚ ਕਸ਼ਟ ਅਤੇ ਹਵਾ ਦਾ ਫੱਕਣਾ ਹੋਵੇ ਸੁਖ ਦਾ ਇੱਕ ਮੁੱਠੀ ਭਰ ਚੰਗਾ ਹੈ।।
ਵਾਈਜ਼ 4 : 7 (PAV)
ਤਦ ਮੈਂ ਮੁੜ ਕੇ ਸੂਰਜ ਦੇ ਹੇਠ ਦੇ ਵਿਅਰਥ ਨੂੰ ਡਿੱਠਾ
ਵਾਈਜ਼ 4 : 8 (PAV)
ਕੋਈ ਤਾਂ ਇਕੱਲਾ ਹੈ ਅਤੇ ਉਹ ਦੇ ਨਾਲ ਕੋਈ ਦੂਜਾ ਨਹੀਂ, ਨਾ ਉਸ ਦੇ ਪੁੱਤ੍ਰ ਹੈ ਨਾ ਭਰਾ, ਤਾਂ ਵੀ ਉਹ ਦੇ ਸਾਰੇ ਧੰਦੇ ਦਾ ਓੜਕ ਨਹੀਂ, ਅਰ ਉਹ ਦੀ ਅੱਖ ਧਨ ਨਾਲ ਨਹੀਂ ਰੱਜਦੀ,-ਮੈਂ ਕਿਹ ਦੇ ਲਈ ਮਿਹਨਤ ਕਰਦਾ ਹਾਂ ਅਤੇ ਆਪਣੀ ਜਿੰਦ ਦੇ ਸੁਖ ਨੂੰ ਗਵਾਉਂਦਾ ਹਾਂ? ਇਹ ਵੀ ਵਿਅਰਥ ਅਤੇ ਬੁਰਾ ਕਸ਼ਟ ਹੈ
ਵਾਈਜ਼ 4 : 9 (PAV)
ਇੱਕ ਨਾਲੋਂ ਦੋ ਚੰਗੇ ਹਨ ਕਿਉਂ ਜੋ ਉਨ੍ਹਾਂ ਦੀ ਮਿਹਨਤ ਦੀ ਚੰਗੀ ਖੱਟੀ ਹੁੰਦੀ ਹੈ
ਵਾਈਜ਼ 4 : 10 (PAV)
ਕਿਉਂਕਿ ਜੇ ਉਹ ਡਿੱਗ ਪੈਣ ਤਾਂ ਇੱਕ ਜਣਾ ਦੂਜੇ ਨੂੰ ਚੁੱਕੇਗਾ ਪਰ ਹਾਏ ਉਹ ਦੇ ਉੱਤੇ ਜਿਹੜਾ ਇਕੱਲਾ ਡਿੱਗਦਾ ਹੈ ਕਿਉਂ ਜੋ ਉਸ ਦਾ ਦੂਜਾ ਕੋਈ ਨਹੀਂ ਜੋ ਉਹ ਨੂੰ ਚੁੱਕ ਖੜਾ ਕਰੇ!
ਵਾਈਜ਼ 4 : 11 (PAV)
ਫੇਰ ਜੇ ਦੋ ਇਕੱਠੇ ਲੰਮੇ ਪੈਣ ਤਾਂ ਓਹ ਗਰਮ ਹੁੰਦੇ ਹਨ ਪਰ ਇਕੱਲਾ ਕਿੱਕਰ ਗਰਮ ਹੋਵੇ?
ਵਾਈਜ਼ 4 : 12 (PAV)
ਅਤੇ ਜੇ ਕੋਈ ਇੱਕ ਉੱਤੇ ਪਰਬਲ ਪੈ ਜਾਵੇ ਤਾਂ ਓਹ ਦੋਵੇਂ ਉਹ ਦੇ ਨਾਲ ਮੱਥਾ ਲਾ ਸੱਕਦੇ ਹਨ ਅਤੇ ਤੇਹਰੀ ਰੱਸੀ ਝੱਬਦੇ ਨਹੀਂ ਟੁੱਟਦੀ
ਵਾਈਜ਼ 4 : 13 (PAV)
ਬੁੱਢਾ ਅਤੇ ਮੂਰਖ ਪਾਤਸ਼ਾਹ ਜੋ ਹੋਰ ਸਿੱਖਿਆ ਸਹਾਰਨਾ ਨਾ ਜਾਣੇ ਉਸ ਨਾਲੋਂ ਇਕ ਮਸਕੀਨ ਪਰ ਬੁੱਧਵਾਨ ਜੁਆਨ ਚੰਗਾ ਹੈ
ਵਾਈਜ਼ 4 : 14 (PAV)
ਭਾਵੇਂ ਉਹ ਕੈਦਖਾਨੇ ਦੇ ਵਿੱਚੋਂ ਨਿੱਕਲ ਕੇ ਰਾਜ ਕਰਨ ਆਇਆ ਸੀ ਯਾ ਰਾਜ ਵਿੱਚ ਗਰੀਬ ਜੰਮਿਆਂ ਸੀ
ਵਾਈਜ਼ 4 : 15 (PAV)
ਮੈਂ ਓਹਨਾਂ ਸਭਨਾਂ ਜੀਉਂਦਿਆਂ ਵੱਲ ਜੋ ਸੂਰਜ ਦੇ ਹੇਠ ਤੁਰਦੇ ਹਨ ਉਸ ਦੂਜੇ ਜੁਆਨ ਸਣੇ ਜੋ ਉਹ ਦੇ ਥਾਂ ਉੱਤੇ ਹੋਵੇਗਾ ਡਿੱਠਾ
ਵਾਈਜ਼ 4 : 16 (PAV)
ਓਹਨਾਂ ਸਭਨਾਂ ਲੋਕਾਂ ਦੀ ਹੱਦ ਨਹੀਂ ਜਿੰਨ੍ਹਾਂ ਉੱਤੇ ਉਹ ਪਰਧਾਨ ਹੋਇਆ, ਤਦ ਵੀ ਜਿਹੜੇ ਉਹ ਦੇ ਪਿੱਛੋਂ ਹੋਣਗੇ ਉਹ ਨਾਲ ਖੁਸ਼ ਨਾ ਹੋਣਗੇ। ਸੱਚ ਮੁੱਚ ਇਹ ਵੀ ਵਿਅਰਥ ਅਤੇ ਹਵਾ ਦਾ ਫੱਕਣਾ ਹੈ!।।

1 2 3 4 5 6 7 8 9 10 11 12 13 14 15 16

BG:

Opacity:

Color:


Size:


Font: