ਅਫ਼ਸੀਆਂ 4 : 1 (PAV)
ਉਪਰੰਤ ਮੈਂ ਜੋ ਪ੍ਰਭੁ ਦੇ ਨਮਿੱਤ ਕੈਦੀ ਹਾਂ ਤੁਹਾਡੇ ਅੱਗੇ ਇਹ ਬੇਨਤੀ ਕਰਦਾ ਹਾਂ ਜੋ ਤੁਸੀਂ ਜਿਸ ਸੱਦੇ ਨਾਲ ਸੱਦੇ ਹੋਏ ਹੋ ਉਹ ਦੇ ਜੋਗ ਚਾਲ ਚੱਲੋ
ਅਫ਼ਸੀਆਂ 4 : 2 (PAV)
ਅਰਥਾਤ ਪੂਰਨ ਅਧੀਨਗੀ, ਨਰਮਾਈ, ਅਤੇ ਧੀਰਜ ਸਹਿਤ ਪ੍ਰੇਮ ਨਾਲ ਇੱਕ ਦੂਜੇ ਦੀ ਸਹਿ ਲਵੋ
ਅਫ਼ਸੀਆਂ 4 : 3 (PAV)
ਅਤੇ ਮਿਲਾਪ ਦੇ ਬੰਧ ਵਿੱਚ ਆਤਮਾ ਦੀ ਏਕਤਾ ਦੀ ਪਾਲਨਾ ਕਰਨ ਦਾ ਜਤਨ ਕਰੋ
ਅਫ਼ਸੀਆਂ 4 : 4 (PAV)
ਇੱਕੋ ਦੇਹੀ ਅਤੇ ਇੱਕੋ ਆਤਮਾ ਹੈ ਜਿਵੇਂ ਤੁਸੀਂ ਵੀ ਆਪਣੇ ਸੱਦੇ ਦੀ ਇੱਕੋ ਆਸ ਵਿੱਚ ਸੱਦੇ ਗਏ
ਅਫ਼ਸੀਆਂ 4 : 5 (PAV)
ਇੱਕੋ ਪ੍ਰਭੁ, ਇੱਕੋ ਨਿਹਚਾ, ਇੱਕੋ ਬਪਤਿਸਮਾ ਹੈ
ਅਫ਼ਸੀਆਂ 4 : 6 (PAV)
ਇੱਕੋ ਪਰਮੇਸ਼ੁਰ ਅਤੇ ਪਿਤਾ ਸਭਨਾਂ ਦਾ ਹੈ ਜਿਹੜਾ ਸਭਨਾਂ ਦੇ ਉੱਤੇ, ਸਭਨਾਂ ਦੇ ਵਿੱਚ, ਅਤੇ ਸਭਨਾਂ ਦੇ ਅੰਦਰ ਹੈ
ਅਫ਼ਸੀਆਂ 4 : 7 (PAV)
ਪਰ ਅਸਾਂ ਵਿੱਚੋਂ ਹਰੇਕ ਉੱਤੇ ਮਸੀਹ ਦੇ ਦਾਨ ਦੇ ਅੰਦਾਜ਼ੇ ਦੇ ਅਨੁਸਾਰ ਕਿਰਪਾ ਕੀਤੀ ਗਈ
ਅਫ਼ਸੀਆਂ 4 : 8 (PAV)
ਇਸ ਲਈ ਉਹ ਆਖਦਾ ਹੈ - ਜਾਂ ਉਹ ਉਤਾਹਾਂ ਨੂੰ ਚੜ੍ਹਿਆ, ਓਹ ਬੰਧਨ ਨੂੰ ਬੰਨ੍ਹ ਲਿਆ, ਅਤੇ ਮਨੁੱਖਾਂ ਨੂੰ ਦਾਨ ਦਿੱਤੇ।।
ਅਫ਼ਸੀਆਂ 4 : 9 (PAV)
ਹੁਣ ਇਸ ਗੱਲ ਦਾ ਭਈ ਉਹ ਚੜ੍ਹਿਆ ਇਸ ਤੋਂ ਬਿਨਾ ਹੋਰ ਕੀ ਭਾਵ ਹੈ ਜੋ ਉਹ ਧਰਤੀ ਦੇ ਹੇਠਲਿਆਂ ਥਾਵਾਂ ਵਿੱਚ ਉਤਰਿਆ ਵੀ ਸੀ
ਅਫ਼ਸੀਆਂ 4 : 10 (PAV)
ਜਿਹੜਾ ਉਤਰਿਆ ਸੋ ਉਹੋ ਹੈ ਜੋ ਸਾਰੇ ਅਕਾਸ਼ਾਂ ਦੇ ਉਤਾਹਾਂ ਚੜ੍ਹਿਆ ਵੀ ਸੀ ਭਈ ਸੱਭੋ ਕੁਝ ਭਰਪੂਰ ਕਰੇ
ਅਫ਼ਸੀਆਂ 4 : 11 (PAV)
ਉਹ ਨੇ ਕਈਆਂ ਨੂੰ ਰਸੂਲ, ਕਈਆਂ ਨੂੰ ਨਬੀ, ਕਈਆਂ ਨੂੰ ਪਰਚਾਰਕ, ਕਈਆਂ ਨੂੰ ਪਾਸਬਾਨ ਅਤੇ ਉਸਤਾਦ ਕਰਕੇ ਦੇ ਦਿੱਤਾ
ਅਫ਼ਸੀਆਂ 4 : 12 (PAV)
ਤਾਂ ਜੋ ਸੇਵਕਾਈ ਦੇ ਕੰਮ ਲਈ ਸੰਤ ਸਿੱਧ ਹੋਣ ਅਤੇ ਮਸੀਹ ਦੀ ਦੇਹੀ ਉਸਰਦੀ ਜਾਵੇ
ਅਫ਼ਸੀਆਂ 4 : 13 (PAV)
ਜਦੋਂ ਤੀਕ ਅਸੀਂ ਸੱਭੇ ਨਿਹਚਾ ਦੀ ਅਤੇ ਪਰਮੇਸ਼ੁਰ ਦੇ ਪੁੱਤ੍ਰ ਦੀ ਪਛਾਣ ਦੀ ਏਕਤਾ ਅਤੇ ਪੂਰੇ ਮਰਦਾਊਪਣੇ ਤੀਕ ਅਰਥਾਤ ਮਸੀਹ ਦੀ ਪੂਰੀ ਡੀਲ ਦੇ ਅੰਦਾਜ਼ੇ ਤੀਕ ਨਾ ਪਹੁੰਚੀਏ
ਅਫ਼ਸੀਆਂ 4 : 14 (PAV)
ਭਈ ਅਸੀਂ ਅਗਾਹਾਂ ਨੂੰ ਇਞਾਣੇ ਨਾ ਰਹੀਏ ਜਿਹੜੇ ਮਨੁੱਖਾਂ ਦੀ ਠੱਗ ਵਿੱਦਿਆ ਅਤੇ ਭੁਲਾਉਣ ਵਾਲੀ ਛਲ ਛਿੱਦ੍ਰ ਰੂਪੀ ਚਤਰਾਈ ਨਾਲ ਸਿੱਖਿਆ ਦੇ ਹਰੇਕ ਬੁੱਲੇ ਨਾਲ ਐਧਰ ਉੱਧਰ ਡੋਲਦੇ ਫਿਰਦੇ ਹਨ
ਅਫ਼ਸੀਆਂ 4 : 15 (PAV)
ਸਗੋਂ ਅਸੀਂ ਪ੍ਰੇਮ ਨਾਲ ਸੱਚ ਕਮਾਉਂਦਿਆਂ ਹੋਇਆਂ ਉਸ ਵਿੱਚ ਜੋ ਸਿਰ ਹੈ ਅਰਥਾਤ ਮਸੀਹ ਵਿੱਚ ਹਰ ਤਰਾਂ ਵਧਦੇ ਜਾਈਏ
ਅਫ਼ਸੀਆਂ 4 : 16 (PAV)
ਜਿਸ ਤੋਂ ਸਾਰੀ ਦੇਹੀ ਹਰੇਕ ਜੋੜ ਦੀ ਮੱਦਤ ਨਾਲ ਠੀਕ ਠੀਕ ਜੁੜ ਕੇ ਅਤੇ ਇੱਕ ਸੰਗ ਮਿਲ ਕੇ ਇੱਕ ਇੱਕ ਅੰਗ ਦੇ ਵਲ ਕੰਮ ਕਰਨ ਅਨੁਸਾਰ ਆਪਣੇ ਆਪ ਨੂੰ ਵਧਾਈ ਜਾਂਦੀ ਹੈ ਭਈ ਉਹ ਪ੍ਰੇਮ ਵਿੱਚ ਆਪਣੀ ਉਸਾਰੀ ਕਰੇ।।
ਅਫ਼ਸੀਆਂ 4 : 17 (PAV)
ਉਪਰੰਤ ਮੈਂ ਇਹ ਆਖਦਾ ਹਾਂ ਅਤੇ ਪ੍ਰਭੁ ਵਿੱਚ ਗਵਾਹ ਹੋ ਕੇ ਤਗੀਦ ਕਰਦਾ ਹਾਂ ਜੋ ਤੁਸੀਂ ਅਗਾਹਾਂ ਨੂੰ ਅਜਿਹੀ ਚਾਲ ਨਾ ਚੱਲੋ ਜਿਵੇਂ ਪਰਾਈਆਂ ਕੌਮਾਂ ਵੀ ਆਪਣੀ ਬੁੱਧ ਦੇ ਵਿਰਥਾਪੁਣੇ ਨਾਲ ਚੱਲਦੀਆਂ ਹਨ
ਅਫ਼ਸੀਆਂ 4 : 18 (PAV)
ਉਨ੍ਹਾਂ ਦੀ ਬੁੱਧ ਅਨ੍ਹੇਰੀ ਹੋਈ ਹੋਈ ਹੈ ਅਤੇ ਉਸ ਅਗਿਆਨ ਦੇ ਕਾਰਨ ਜੋ ਉਨ੍ਹਾਂ ਵਿੱਚ ਹੈ ਅਤੇ ਆਪਣੇ ਮਨ ਦੀ ਕਠੋਰਤਾ ਦੇ ਕਾਰਨ ਓਹ ਪਰਮੇਸ਼ੁਰ ਦੇ ਜੀਵਨ ਤੋਂ ਅੱਡ ਹੋਏ ਹੋਏ ਹਨ
ਅਫ਼ਸੀਆਂ 4 : 19 (PAV)
ਉਨ੍ਹਾਂ ਨੇ ਸੁੰਨ ਹੋ ਕੇ ਆਪਣੇ ਆਪ ਨੂੰ ਲੁੱਚਪੁਣੇ ਦੇ ਹੱਥ ਸੌਂਪ ਦਿੱਤਾ ਭਈ ਹਰ ਭਾਂਤ ਦੇ ਗੰਦੇ ਮੰਦੇ ਕੰਮ ਚੌਂਪ ਨਾਲ ਕਰਨ
ਅਫ਼ਸੀਆਂ 4 : 20 (PAV)
ਪਰ ਤੁਸਾਂ ਮਸੀਹ ਦੀ ਅਜਿਹੀ ਸਿੱਖਿਆ ਨਾ ਪਾਈ!
ਅਫ਼ਸੀਆਂ 4 : 21 (PAV)
ਜੇ ਤੁਸਾਂ ਕਿਤੇ ਉਹ ਦੀ ਸੁਣੀ ਅਤੇ ਜਿਵੇਂ ਸਚਿਆਈ ਯਿਸੂ ਵਿੱਚ ਹੈ ਤਿਵੇਂ ਉਸ ਵਿੱਚ ਤੁਸੀਂ ਸਿਖਾਏ ਗਏ ਹੋ
ਅਫ਼ਸੀਆਂ 4 : 22 (PAV)
ਭਈ ਤੁਸੀਂ ਅਗਲੇ ਚਲਣ ਦੀ ਉਸ ਪੁਰਾਣੀ ਇਨਸਾਨੀਅਤ ਨੂੰ ਲਾਹ ਸੁੱਟੋ ਜੋ ਧੋਖਾ ਦੇਣ ਵਾਲੀਆਂ ਕਾਮਨਾਂ ਦੇ ਅਨੁਸਾਰ ਵਿਗੜਦੀ ਜਾਂਦੀ ਹੈ
ਅਫ਼ਸੀਆਂ 4 : 23 (PAV)
ਅਤੇ ਆਪਣੇ ਮਨ ਦੇ ਸੁਭਾਉ ਵਿੱਚ ਨਵੇਂ ਬਣੋ
ਅਫ਼ਸੀਆਂ 4 : 24 (PAV)
ਅਤੇ ਨਵੀਂ ਇਨਸਾਨੀਅਤ ਨੂੰ ਪਹਿਨ ਲਓ ਜਿਹੜੀ ਪਰਮੇਸ਼ੁਰ ਦੇ ਅਨੁਸਾਰ ਸਚਿਆਈ ਦੇ ਧਰਮ ਅਤੇ ਪਵਿੱਤਰਤਾਈ ਵਿੱਚ ਉਤਪਤ ਹੋਈ।।
ਅਫ਼ਸੀਆਂ 4 : 25 (PAV)
ਇਸ ਲਈ ਤੁਸੀਂ ਝੂਠ ਨੂੰ ਤਿਆਗ ਕੇ ਹਰੇਕ ਆਪਣੇ ਗੁਆਂਢੀ ਨਾਲ ਸੱਚ ਬੋਲੋ ਕਿਉਂ ਜੋ ਅਸੀਂ ਇੱਕ ਦੂਏ ਦੇ ਅੰਗ ਹਾਂ
ਅਫ਼ਸੀਆਂ 4 : 26 (PAV)
ਤੁਸੀਂ ਗੁੱਸੇ ਤਾਂ ਹੋਵੋ ਪਰ ਪਾਪ ਨਾ ਕਰੋ, ਸੂਰਜ ਤੁਹਾਡੇ ਕ੍ਰੋਧ ਉੱਤੇ ਨਾ ਡੁੱਬ ਜਾਵੇ!
ਅਫ਼ਸੀਆਂ 4 : 27 (PAV)
ਅਤੇ ਨਾ ਸ਼ਤਾਨ ਨੂੰ ਥਾਂ ਦਿਓ।।
ਅਫ਼ਸੀਆਂ 4 : 28 (PAV)
ਚੋਰੀ ਕਰਨ ਵਾਲਾ ਅਗਾਹਾਂ ਨੂੰ ਚੋਰੀ ਨਾ ਕਰੇ ਸਗੋਂ ਆਪਣੇ ਹੱਥੀਂ ਮਿਹਨਤ ਕਰ ਕੇ ਭਲਾ ਕੰਮ ਕਰੇ ਬਈ ਜਿਹ ਨੂੰ ਲੋੜ ਹੈ ਉਹ ਨੂੰ ਵੰਡ ਦੇਣ ਲਈ ਕੁਝ ਉਹ ਦੇ ਕੋਲ ਹੋਵੇ
ਅਫ਼ਸੀਆਂ 4 : 29 (PAV)
ਕੋਈ ਗੰਦੀ ਗੱਲ ਤੁਹਾਡੇ ਮੂੰਹੋਂ ਨਾ ਨਿੱਕਲੇ ਸਗੋਂ ਜਿਵੇਂ ਲੋੜ ਪਵੇ ਉਹ ਗੱਲ ਨਿੱਕਲੇ ਜਿਹੜੀ ਹੋਰਨਾਂ ਦੀ ਉੱਨਤੀ ਲਈ ਚੰਗੀ ਹੋਵੇ ਭਈ ਸੁਣਨ ਵਾਲਿਆਂ ਉੱਤੇ ਕਿਰਪਾ ਹੋਵੇ
ਅਫ਼ਸੀਆਂ 4 : 30 (PAV)
ਅਤੇ ਪਰਮੇਸ਼ੁਰ ਦੇ ਪਵਿੱਤਰ ਆਤਮਾ ਨੂੰ ਜਿਹ ਦੇ ਨਾਲ ਨਿਸਤਾਰੇ ਦੇ ਦਿਨ ਤੀਕ ਤੁਹਾਡੇ ਉੱਤੇ ਮੋਹਰ ਲੱਗੀ ਹੋਈ ਹੈ ਉਦਾਸ ਨਾ ਕਰੋ
ਅਫ਼ਸੀਆਂ 4 : 31 (PAV)
ਸਭ ਕੁੜੱਤਣ, ਕ੍ਰੋਧ, ਰੌਲਾ ਅਤੇ ਦੁਰਬਚਨ ਸਾਰੀ ਬੁਰਿਆਈ ਸਣੇ ਤੁਹਾਥੋਂ ਦੂਰ ਹੋਵੇ
ਅਫ਼ਸੀਆਂ 4 : 32 (PAV)
ਅਤੇ ਤੁਸੀਂ ਇੱਕ ਦੂਏ ਉੱਤੇ ਕਿਰਪਾਵਾਨ ਅਤੇ ਤਰਸਵਾਨ ਹੋਵੋ ਅਤੇ ਇੱਕ ਦੂਏ ਨੂੰ ਮਾਫ਼ ਕਰੋ ਜਿਵੇਂ ਪਰਮੇਸ਼ੁਰ ਨੇ ਵੀ ਮਸੀਹ ਯਿਸੂ ਵਿੱਚ ਤੁਹਾਨੂੰ ਮਾਫ਼ ਕੀਤਾ।।
❮
❯