ਅਫ਼ਸੀਆਂ 5 : 1 (PAV)
ਸੋ ਤੁਸੀਂ ਪਿਆਰਿਆਂ ਪੁੱਤ੍ਰਾਂ ਵਾਂਙੁ ਪਰਮੇਸ਼ੁਰ ਦੀ ਰੀਸ ਕਰੋ
ਅਫ਼ਸੀਆਂ 5 : 2 (PAV)
ਅਤੇ ਪ੍ਰੇਮ ਨਾਲ ਚੱਲੋ ਜਿਵੇਂ ਮਸੀਹ ਨੇ ਵੀ ਤੁਹਾਡੇ ਨਾਲ ਪ੍ਰੇਮ ਕੀਤਾ ਅਤੇ ਸਾਡੇ ਲਈ ਆਪਣੇ ਆਪ ਨੂੰ ਪਰਮੇਸ਼ੁਰ ਦੇ ਅੱਗੇ ਭੇਟ ਅਤੇ ਬਲੀਦਾਨ ਕਰ ਕੇ ਧੂਪ ਦੀ ਸੁਗੰਧ ਲਈ ਦੇ ਦਿੱਤਾ
ਅਫ਼ਸੀਆਂ 5 : 3 (PAV)
ਪਰ ਹਰਾਮਕਾਰੀ ਅਤੇ ਹਰ ਭਾਂਤ ਦੇ ਗੰਦ ਮੰਦ ਅਥਵਾ ਲੋਭ ਦਾ ਤੁਹਾਡੇ ਵਿੱਚ ਨਾਉਂ ਵੀ ਨਾ ਹੋਵੇ ਜਿਵੇਂ ਸੰਤਾਂ ਨੂੰ ਜੋਗ ਹੈ
ਅਫ਼ਸੀਆਂ 5 : 4 (PAV)
ਅਤੇ ਨਾ ਬੇਸ਼ਰਮੀ, ਨਾ ਮੂੜ੍ਹ ਬਚਨ ਅਥਵਾ ਠੱਠੇ ਬਾਜ਼ੀ ਜੋ ਅਜੋਗ ਹਨ ਧੰਨਵਾਦ ਹੋਇਆ ਕਰੇ
ਅਫ਼ਸੀਆਂ 5 : 5 (PAV)
ਕਿਉਂ ਜੋ ਤੁਸੀਂ ਇਸ ਗੱਲ ਨੂੰ ਪੱਕ ਜਾਣਦੇ ਹੋ ਭਈ ਕਿਸੇ ਹਰਾਮਕਾਰ ਯਾ ਭ੍ਰਿਸ਼ਟ ਯਾ ਲੋਭੀ ਮਨੁੱਖ ਨੂੰ ਜੋ ਮੂਰਤੀ ਪੂਜਕ ਹੈ ਮਸੀਹ ਅਤੇ ਪਰਮੇਸ਼ੁਰ ਦੇ ਰਾਜ ਵਿੱਚ ਅਧਕਾਰ ਨਹੀਂ
ਅਫ਼ਸੀਆਂ 5 : 6 (PAV)
ਕੋਈ ਤੁਹਾਨੂੰ ਫੋਕੀਆਂ ਗੱਲਾਂ ਨਾਲ ਧੋਖਾ ਨਾ ਦੇਵੇ ਕਿਉਂ ਜੋ ਇਨ੍ਹਾਂ ਗੱਲਾਂ ਦੇ ਕਾਰਨ ਪਰਮੇਸ਼ੁਰ ਦਾ ਕੋਪ ਅਣਆਗਿਆਕਾਰੀ ਦੇ ਪੁੱਤ੍ਰਾਂ ਉੱਤੇ ਪੈਦਾ ਹੈ
ਅਫ਼ਸੀਆਂ 5 : 7 (PAV)
ਸੋ ਤੁਸੀਂ ਓਹਨਾਂ ਦੀ ਸਾਂਝੀ ਨਾ ਹੋਵੇ
ਅਫ਼ਸੀਆਂ 5 : 8 (PAV)
ਕਿਉਂ ਜੋ ਤੁਸੀਂ ਅੱਗੇ ਅਨ੍ਹੇਰਾ ਸਾਓ ਪਰ ਹੁਣ ਪ੍ਰਭੁ ਵਿੱਚ ਹੋ ਕੇ ਚਾਨਣ ਹੋ, ਤੁਸੀਂ ਚਾਨਣ ਦੇ ਪੁੱਤ੍ਰਾਂ ਵਾਂਙੁ ਚੱਲੋ
ਅਫ਼ਸੀਆਂ 5 : 9 (PAV)
ਚਾਨਣ ਦਾ ਫਲ ਹਰ ਭਾਂਤ ਦੀ ਭਲਿਆਈ ਅਤੇ ਧਰਮ ਅਤੇ ਸਚਿਆਈ ਵਿੱਚ ਹੈ
ਅਫ਼ਸੀਆਂ 5 : 10 (PAV)
ਅਤੇ ਪਰਤਾ ਕੇ ਵੇਖੋ ਜੋ ਪਰਮੇਸ਼ੁਰ ਨੂੰ ਕੀ ਭਾਉਂਦਾ ਹੈ
ਅਫ਼ਸੀਆਂ 5 : 11 (PAV)
ਅਤੇ ਅਨ੍ਹੇਰੇ ਦੇ ਅਫੱਲ ਕਾਰਜਾਂ ਵਿੱਚ ਸਾਂਝੀ ਨਾ ਹੋਵੇ ਪਰ ਉਨ੍ਹਾਂ ਨੂੰ ਨੰਗਿਆਂ ਕਰੋ
ਅਫ਼ਸੀਆਂ 5 : 12 (PAV)
ਕਿਉਂਕਿ ਜਿਹੜੇ ਕੰਮ ਗੁਪਤ ਵਿੱਚ ਓਹਨਾਂ ਤੋਂ ਹੁੰਦੇ ਹਨ ਉਨ੍ਹਾਂ ਦੀ ਗੱਲ ਕੀਤੀਆਂ ਵੀ ਸ਼ਰਮ ਆਉਂਦੀ ਹੈ
ਅਫ਼ਸੀਆਂ 5 : 13 (PAV)
ਪਰ ਸਾਰੀਆਂ ਗੱਲਾਂ ਜਾਂ ਉਨ੍ਹਾਂ ਨੂੰ ਨੰਗਿਆਂ ਕਰ ਸੁੱਟੀਦਾ ਹੈ ਤਾਂ ਚਾਨਣ ਤੋਂ ਪਰਗਟ ਹੋ ਜਾਂਦੀਆਂ ਹਨ ਕਿਉਂ ਜੋ ਹਰੇਕ ਗੱਲ ਜੋ ਪਰਗਟ ਹੁੰਦੀ ਹੈ ਸੋ ਚਾਨਣ ਹੈ
ਅਫ਼ਸੀਆਂ 5 : 14 (PAV)
ਇਸ ਲਈ ਉਹ ਆਖਿਆ ਜਾਂਦਾ ਹੈ - ਹੇ ਸੌਣ ਵਾਲਿਆ, ਜਾਗ, ਅਤੇ ਮੁਰਦਿਆਂ ਵਿੱਚੋਂ ਜੀ ਉੱਠ! ਤਾਂ ਮਸੀਹ ਤੇਰੇ ਉੱਚੇ ਚਮਕੇਗਾ।।
ਅਫ਼ਸੀਆਂ 5 : 15 (PAV)
ਸੋ ਚੌਕਸੀ ਨਾਲ ਵੇਖੋ ਭਈ ਤੁਸੀਂ ਕਿੱਕੁਰ ਚੱਲਦੇ ਹੋ, ਨਿਰਬੁੱਧਾਂ ਵਾਂਙੁ ਨਹੀਂ ਸਗੋਂ ਬੁੱਧਵਾਨਾਂ ਵਾਂਙੁ
ਅਫ਼ਸੀਆਂ 5 : 16 (PAV)
ਆਪਣੇ ਲਈ ਸਮੇਂ ਨੂੰ ਲਾਭਦਾਇਕ ਕਰੋ ਇਸ ਲਈ ਜੋ ਦਿਨ ਬੁਰੇ ਹਨ
ਅਫ਼ਸੀਆਂ 5 : 17 (PAV)
ਇਸ ਕਾਰਨ ਤੁਸੀਂ ਮੂਰਖ ਨਾ ਹੋਵੋ ਸਗੋਂ ਸਮਝੋ ਭਈ ਪ੍ਰਭੁ ਦੀ ਕੀ ਇੱਛਿਆ ਹੈ
ਅਫ਼ਸੀਆਂ 5 : 18 (PAV)
ਅਤੇ ਮੈਂ ਨਾਲ ਮਸਤ ਨਾ ਹੋਵੋ ਜਿਹ ਦੇ ਵਿੱਚ ਲੁੱਚਪੁਣਾ ਹੁੰਦਾ ਹੈ ਸਗੋਂ ਆਤਮਾ ਨਾਲ ਭਰਪੂਰ ਹੋ ਜਾਓ
ਅਫ਼ਸੀਆਂ 5 : 19 (PAV)
ਜ਼ਬੂਰ ਅਤੇ ਭਜਨ ਅਤੇ ਆਮਤਕ ਗੀਤ ਗਾ ਕੇ ਇੱਕ ਦੂਏ ਨਾਲ ਗੱਲਾਂ ਕਰੋ ਅਤੇ ਮਨ ਲਾ ਕੇ ਪ੍ਰਭੁ ਲਈ ਗਾਉਂਦੇ ਵਜਾਉਂਦੇ ਰਿਹਾ ਕਰੋ
ਅਫ਼ਸੀਆਂ 5 : 20 (PAV)
ਅਤੇ ਸਭਨਾਂ ਗੱਲਾਂ ਦੇ ਲਈ ਸਾਡੇ ਪ੍ਰਭੁ ਯਿਸੂ ਮਸੀਹ ਦੇ ਨਾਮ ਉੱਤੇ ਪਰਮੇਸ਼ੁਰ ਅਰਥਾਤ ਪਿਤਾ ਦਾ ਸਦਾ ਧੰਨਵਾਦ ਕਰੋ
ਅਫ਼ਸੀਆਂ 5 : 21 (PAV)
ਅਤੇ ਮਸੀਹ ਦੇ ਭੌ ਵਿੱਚ ਇੱਕ ਦੂਏ ਦੇ ਅਧੀਨ ਰਹੋ।।
ਅਫ਼ਸੀਆਂ 5 : 22 (PAV)
ਹੇ ਪਤਨੀਓ, ਤੁਸੀਂ ਆਪਣਿਆਂ ਪਤੀਆਂ ਦੇ ਅਧੀਨ ਹੋਵੋ ਜਿਵੇਂ ਪ੍ਰਭੁ ਦੇ
ਅਫ਼ਸੀਆਂ 5 : 23 (PAV)
ਕਿਉਂ ਜੋ ਪਤੀ ਪਤਨੀ ਦਾ ਸਿਰ ਹੈ ਜਿਵੇਂ ਮਸੀਹ ਭੀ ਕਲੀਸਿਯਾ ਦਾ ਸਿਰ ਹੈ। ਉਹ ਤਾਂ ਆਪ ਦੇਹੀ ਦਾ ਬਚਾਉਣ ਵਾਲਾ ਹੈ
ਅਫ਼ਸੀਆਂ 5 : 24 (PAV)
ਪਰ ਤਾਂ ਵੀ ਜਿਸ ਪਰਕਾਰ ਕਲੀਸਿਯਾ ਮਸੀਹ ਦੇ ਅਧੀਨ ਹੈ ਇਸੇ ਪਰਕਾਰ ਪਤਨੀਆਂ ਭੀ ਹਰ ਗੱਲ ਵਿੱਚ ਆਪਣਿਆਂ ਪਤੀਆਂ ਦੇ ਅਧੀਨ ਹੋਣ
ਅਫ਼ਸੀਆਂ 5 : 25 (PAV)
ਹੇ ਪਤੀਓ, ਆਪਣੀਆਂ ਪਤਨੀਆਂ ਨਾਲ ਪ੍ਰੇਮ ਰੱਖੋ ਜਿਵੇਂ ਮਸੀਹ ਨੇ ਵੀ ਕਲੀਸਿਯਾ ਨਾਲ ਪ੍ਰੇਮ ਕੀਤਾ ਅਤੇ ਆਪਣੇ ਆਪ ਨੂੰ ਉਸ ਦੇ ਲਈ ਦੇ ਦਿੱਤਾ
ਅਫ਼ਸੀਆਂ 5 : 26 (PAV)
ਭਈ ਉਸ ਨੂੰ ਜਲ ਦੇ ਅਸ਼ਨਾਨ ਤੋਂ ਬਾਣੀ ਨਾਲ ਸ਼ੁੱਧ ਕਰ ਕੇ ਪਵਿੱਤਰ ਕਰੇ
ਅਫ਼ਸੀਆਂ 5 : 27 (PAV)
ਅਤੇ ਉਹ ਉਸ ਨੂੰ ਆਪਣੇ ਲਈ ਇਹੋ ਜਿਹੀ ਪਰਤਾਪਵਾਨ ਕਲੀਸਿਯਾ ਤਿਆਰ ਕਰੇ ਜਿਹ ਦੇ ਵਿੱਚ ਕਲੰਕ ਯਾ ਬੱਜ ਯਾ ਕੋਈ ਹੋਰ ਅਜਿਹਾ ਔਗੁਣ ਨਾ ਹੋਵੇ ਸਗੋਂ ਉਹ ਪਵਿੱਤਰ ਅਤੇ ਨਿਰਮਲ ਹੋਵੋ
ਅਫ਼ਸੀਆਂ 5 : 28 (PAV)
ਇਸੇ ਤਰਾਂ ਪਤੀਆਂ ਨੂੰ ਭੀ ਚਾਹੀਦਾ ਹੈ ਜੋ ਆਪਣੀਆਂ ਪਤਨੀਆਂ ਨਾਲ ਪ੍ਰੇਮ ਅਜਿਹਾ ਪ੍ਰੇਮ ਕਰਨ ਜਿਵੇਂ ਆਪਣੇ ਸਰੀਰਾਂ ਨਾਲ ਕਰਦੇ ਹਨ। ਜਿਹੜਾ ਆਪਣੀ ਪਤਨੀ ਨਾਲ ਪ੍ਰੇਮ ਕਰਦਾ ਹੈ ਉਹ ਆਪਣੇ ਨਾਲ ਹੀ ਪ੍ਰੇਮ ਕਰਦਾ ਹੈ
ਅਫ਼ਸੀਆਂ 5 : 29 (PAV)
ਕਿਉਂ ਜੋ ਕਿਸੇ ਨੇ ਆਪਣੇ ਸਰੀਰ ਨਾਲ ਕਦੇ ਵੈਰ ਨਹੀਂ ਕੀਤਾ ਸਗੋਂ ਉਹ ਉਸ ਨੂੰ ਪਾਲਦਾ ਪਲੋਸਦਾ ਹੈ ਜਿਵੇਂ ਮਸੀਹ ਦੀ ਕਲੀਸਿਯਾ ਨੂੰ
ਅਫ਼ਸੀਆਂ 5 : 30 (PAV)
ਕਿਉਂ ਜੋ ਅਸੀਂ ਉਹ ਦੀ ਦੇਹੀ ਦੇ ਅੰਗ ਹਾਂ
ਅਫ਼ਸੀਆਂ 5 : 31 (PAV)
ਇਸ ਕਰਕੇ ਮਨੁੱਖ ਆਪਣੇ ਮਾਪੇ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਓਹ ਦੋਵੇਂ ਇੱਕ ਸਰੀਰ ਹੋਣਗੇ
ਅਫ਼ਸੀਆਂ 5 : 32 (PAV)
ਇਹ ਭੇਤ ਤਾਂ ਵੱਡਾ ਹੈ ਪਰ ਮੈਂ ਮਸੀਹ ਅਤੇ ਕਲੀਸਿਯਾ ਦੇ ਵਿਖੇ ਬੋਲਦਾ ਹਾਂ
ਅਫ਼ਸੀਆਂ 5 : 33 (PAV)
ਪਰ ਤੁਸਾਂ ਵਿੱਚੋਂ ਭੀ ਹਰੇਕ ਆਪੋ ਆਪਣੀ ਪਤਨੀ ਨਾਲ ਆਪਣੇ ਹੀ ਜਿਹਾ ਪ੍ਰੇਮ ਕਰੇ ਅਰ ਪਤਨੀ ਆਪਣੇ ਪਤੀ ਦਾ ਮਾਨ ਕਰੇ।।

1 2 3 4 5 6 7 8 9 10 11 12 13 14 15 16 17 18 19 20 21 22 23 24 25 26 27 28 29 30 31 32 33