ਅਫ਼ਸੀਆਂ 6 : 1 (PAV)
ਹੇ ਬਾਲਕੋ, ਤੁਸੀਂ ਪ੍ਰਭੁ ਵਿੱਚ ਆਪਣੇ ਮਾਪਿਆਂ ਦੇ ਆਗਿਆਕਾਰ ਰਹੋ ਕਿਉਂ ਜੋ ਇਹ ਧਰਮ ਦੀ ਗੱਲ ਹੈ
ਅਫ਼ਸੀਆਂ 6 : 2 (PAV)
ਤੂੰ ਆਪਣੇ ਮਾਂ ਪਿਉ ਦਾ ਆਦਰ ਕਰ ਭਈ ਤੇਰਾ ਭਲਾ ਹੋਵੇ ਅਰ ਧਰਤੀ ਉੱਤੇ ਤੇਰੀ ਉਮਰ ਲੰਮੀ ਹੋਵੇ
ਅਫ਼ਸੀਆਂ 6 : 3 (PAV)
ਇਹ ਵਾਇਦੇ ਨਾਲ ਪਹਿਲਾ ਹੁਕਮ ਹੈ
ਅਫ਼ਸੀਆਂ 6 : 4 (PAV)
ਅਤੇ ਹੇ ਪਿਤਾਓ, ਤੁਸੀਂ ਆਪਣਿਆਂ ਬਾਲਕਾਂ ਦਾ ਕ੍ਰੋਧ ਨਾ ਭੜਕਾਓ ਸਗੋਂ ਪ੍ਰਭੁ ਦੀ ਸਿੱਖਿਆ ਅਰ ਮੱਤ ਦੇ ਕੇ ਓਹਨਾਂ ਦੀ ਪਾਲਨਾ ਕਰੋ।।
ਅਫ਼ਸੀਆਂ 6 : 5 (PAV)
ਹੇ ਨੌਕਰੋ, ਤੁਸੀਂ ਉਨ੍ਹਾਂ ਦੀ ਜਿਹੜੇ ਸਰੀਰ ਦੇ ਸਰਬੰਧ ਕਰਕੇ ਤੁਹਾਡੇ ਮਾਲਕ ਹਨ ਆਪਣੇ ਮਨ ਦੀ ਸਫ਼ਾਈ ਨਾਲ ਡਰਦੇ ਅਤੇ ਕੰਬਦੇ ਹੋਏ ਆਗਿਆਕਾਰੀ ਕਰੋ ਜਿਵੇਂ ਮਸੀਹ ਦੀ
ਅਫ਼ਸੀਆਂ 6 : 6 (PAV)
ਅਤੇ ਮਨੁੱਖਾਂ ਦੇ ਰਿਝਾਉਣ ਵਾਲਿਆਂ ਵਾਂਙੁ ਵਿਖਾਵੇ ਦੀ ਨੌਕਰੀ ਨਾ ਸਗੋਂ ਸਰੀਰ ਮਸੀਹ ਦਿਆਂ ਦਾਸਾਂ ਵਾਂਙੁ ਜੀ ਲਾ ਕੇ ਪਰਮੇਸ਼ੁਰ ਦੀ ਇੱਛਿਆ ਪੂਰੀ ਕਰੋ
ਅਫ਼ਸੀਆਂ 6 : 7 (PAV)
ਅਤੇ ਮਨ ਲਾ ਕੇ ਟਹਿਲ ਕਰੋ ਜਿਵੇਂ ਪ੍ਰਭੁ ਦੀ ਅਤੇ ਨਾ ਮਨੁੱਖਾਂ ਦੀ
ਅਫ਼ਸੀਆਂ 6 : 8 (PAV)
ਕਿਉਂ ਜੋ ਤੁਸੀਂ ਜਾਣਦੇ ਹੋ ਭਈ ਹਰ ਕੋਈ ਜੋ ਕੁਝ ਭਲਾ ਕੰਮ ਕਰੇ ਭਾਵੇਂ ਦਾਸ ਹੋਵੇ ਭਾਵੇਂ ਅਜ਼ਾਦ ਸੋ ਪ੍ਰਭੁ ਕੋਲੋਂ ਉਹ ਦਾ ਫਲ ਪਾਵੇਗਾ
ਅਫ਼ਸੀਆਂ 6 : 9 (PAV)
ਅਤੇ ਹੇ ਮਾਲਕੋ, ਤੁਸੀਂ ਧਮਕੀਆਂ ਛੱਡ ਕੇ ਓਹਨਾਂ ਨਾਲ ਉਹੋ ਜਿਹਾ ਵਰਤਾਰਾ ਕਰੋ ਕਿਉਂ ਜੋ ਤੁਸੀਂ ਜਾਣਦੇ ਹੋ ਜੋ ਸੁਰਗ ਵਿੱਚ ਓਹਨਾਂ ਦਾ ਅਤੇ ਤੁਹਾਡਾ ਦੋਹਾਂ ਦਾ ਮਾਲਕ ਹੈ ਅਤੇ ਉਹ ਦੀ ਦਰਗਾਹੇ ਕਿਸੇ ਦਾ ਪੱਖ ਪਾਤ ਨਹੀਂ ਹੁੰਦਾ।।
ਅਫ਼ਸੀਆਂ 6 : 10 (PAV)
ਮੁਕਦੀ ਗੱਲ, ਪ੍ਰਭੁ ਵਿੱਚ ਅਤੇ ਉਹ ਦੀ ਸ਼ਕਤੀ ਦੇ ਪਰਾਕਰਮ ਵਿੱਚ ਤਕੜੇ ਹੋਵੋ!
ਅਫ਼ਸੀਆਂ 6 : 11 (PAV)
ਪਰਮੇਸ਼ੁਰ ਦੇ ਸਾਰੇ ਸ਼ਸ਼ਤ੍ਰ ਬਸਤ੍ਰ ਧਾਰੋ ਤਾਂ ਜੋ ਤੁਸੀਂ ਸ਼ਤਾਨ ਦੇ ਛਲ ਛਿੱਦ੍ਰਾਂ ਦੇ ਸਾਹਮਣੇ ਖਲੋ ਸੱਕੋ
ਅਫ਼ਸੀਆਂ 6 : 12 (PAV)
ਕਿਉਂ ਜੋ ਸਾਡੀ ਲੜਾਈ ਲਹੂ ਅਤੇ ਮਾਸ ਨਾਲ ਨਹੀਂ ਸਗੋਂ ਹਕੂਮਤਾਂ ਇਖ਼ਤਿਆਰਾਂ, ਅਤੇ ਅੰਧਘੋਰ ਦੇ ਮਹਾਰਾਜਿਆਂ ਅਤੇ ਦੁਸ਼ਟ ਆਤਮਿਆਂ ਨਾਲ ਹੁੰਦੀ ਹੈ ਜੋ ਸੁਰਗੀ ਥਾਵਾਂ ਵਿੱਚ ਹਨ
ਅਫ਼ਸੀਆਂ 6 : 13 (PAV)
ਇਸ ਕਾਰਨ ਤੁਸੀਂ ਪਰਮੇਸ਼ੁਰ ਦੇ ਸਾਰੇ ਸ਼ਸ਼ਤ੍ਰ ਬਸ਼ਤ੍ਰ ਲੈ ਲਵੋ ਭਈ ਤੁਸੀਂ ਬੁਰੇ ਦਿਨ ਵਿੱਚ ਸਾਹਮਣਾ ਕਰ ਸੱਕੋ ਅਤੇ ਸੱਭੋ ਕੁਝ ਮੁਕਾ ਕੇ ਖਲੋ ਸੱਕੋ
ਅਫ਼ਸੀਆਂ 6 : 14 (PAV)
ਸੋ ਤੁਸੀਂ ਆਪਣੀ ਕਮਰ ਸਚਿਆਈ ਨਾਲ ਕੱਸ ਕੇ ਅਤੇ ਧਰਮ ਦੀ ਸੰਜੋ ਪਹਿਨ ਕੇ
ਅਫ਼ਸੀਆਂ 6 : 15 (PAV)
ਅਤੇ ਮਿਲਾਪ ਦੀ ਖੁਸ਼ ਖਬਰੀ ਦੀ ਤਿਆਰੀ ਦੀ ਜੁੱਤੀ ਆਪਣੇ ਪੈਰੀਂ ਪਾ ਕੇ ਖਲੋ ਜਾਓ!
ਅਫ਼ਸੀਆਂ 6 : 16 (PAV)
ਓਹਨਾਂ ਸਭਨਾਂ ਸਣੇ ਨਿਹਚਾ ਦੀ ਢਾਲ ਲਾਓ ਜਿਹ ਦੇ ਨਾਲ ਤੁਸੀਂ ਉਸ ਦੁਸ਼ਟ ਦੇ ਸਾਰੇ ਅਗਣ ਬਾਣਾਂ ਨੂੰ ਬੁਝਾ ਸੱਕੋਗੋ
ਅਫ਼ਸੀਆਂ 6 : 17 (PAV)
ਅਤੇ ਮੁਕਤੀ ਦਾ ਟੋਪ ਅਤੇ ਆਤਮਾ ਦੀ ਤਲਵਾਰ ਜੋ ਪਰਮੇਸ਼ੁਰ ਦੀ ਬਾਣੀ ਹੈ ਲੈ ਲਵੋ
ਅਫ਼ਸੀਆਂ 6 : 18 (PAV)
ਅਤੇ ਸਾਰੀ ਪ੍ਰਾਰਥਨਾ ਅਤੇ ਬੇਨਤੀ ਨਾਲ ਹਰ ਸਮੇਂ ਆਤਮਾ ਵਿੱਚ ਪ੍ਰਾਰਥਨਾ ਕਰਦੇ ਰਹੋ ਅਤੇ ਇਹ ਦੇ ਨੱਮਿਤ ਸਾਰਿਆਂ ਸੰਤਾਂ ਲਈ ਬਹੁਤ ਤਕੜਾਈ ਅਤੇ ਬੇਨਤੀ ਨਾਲ ਜਾਗਦੇ ਰਹੋ
ਅਫ਼ਸੀਆਂ 6 : 19 (PAV)
ਅਤੇ ਮੇਰੇ ਲਈ ਵੀ ਭਈ ਜਦ ਆਪਣਾ ਮੂੰਹ ਖੋਲ੍ਹਾਂ ਤਾਂ ਅਜੇਹਾ ਬੋਲਣਾ ਮੈਨੂੰ ਦਿੱਤਾ ਜਾਵੇ ਕਿ ਮੈਂ ਦਿਲੇਰੀ ਨਾਲ ਖੁਸ਼ ਖਬਰੀ ਦਾ ਭੇਤ ਖੋਲ੍ਹ ਦਿਆਂ ਜਿਹ ਦੇ ਲਈ ਮੈਂ ਸੰਗਲਾਂ ਨਾਲ ਜਕੜਿਆ ਹੋਇਆ ਏਲਚੀ ਹਾਂ
ਅਫ਼ਸੀਆਂ 6 : 20 (PAV)
ਅਤੇ ਮੈਂ ਉਸ ਵਿੱਚ ਅਜਿਹਾ ਦਿਲੇਰੀ ਨਾਲ ਬੋਲਾਂ ਜਿਵੇਂ ਮੈਨੂੰ ਬੋਲਣਾ ਚਾਹੀਦਾ ਹੈ।।
ਅਫ਼ਸੀਆਂ 6 : 21 (PAV)
ਪਰ ਇਸ ਲਈ ਜੋ ਤੁਸੀਂ ਵੀ ਮੇਰੀ ਬੀਤੀ ਨੂੰ ਜਾਣੋ ਭਈ ਮੇਰਾ ਕੀ ਹਾਲ ਚਾਲ ਹੈ ਤੁਖਿਕੁਸ ਜਿਹੜਾ ਪਿਆਰਾ ਭਰਾ ਅਤੇ ਪ੍ਰਭੁ ਵਿੱਚ ਹੋ ਕੇ ਮਾਤਬਰ ਸੇਵਕ ਹੈ ਤੁਹਾਨੂੰ ਸੱਭੇ ਗੱਲਾਂ ਦੱਸੇਗਾ
ਅਫ਼ਸੀਆਂ 6 : 22 (PAV)
ਜਿਹ ਨੂੰ ਮੈਂ ਤੁਹਾਡੇ ਕੋਲ ਇਸੇ ਕਰਕੇ ਘੱਲਿਆ ਜੋ ਤੁਸੀਂ ਸਾਡੀਆਂ ਬੀਤੀਆਂ ਨੂੰ ਜਾਣੋ ਅਤੇ ਉਹ ਤੁਹਾਡਿਆਂ ਮਨਾਂ ਨੂੰ ਦਿਲਾਸਾ ਦੇਵੇ।।
ਅਫ਼ਸੀਆਂ 6 : 23 (PAV)
ਭਰਾਵਾਂ ਨੂੰ ਸ਼ਾਂਤੀ ਅਤੇ ਪ੍ਰੇਮ ਨਿਹਚਾ ਸਣੇ ਪਿਤਾ ਪਰਮੇਸ਼ੁਰ ਅਤੇ ਪ੍ਰਭੁ ਯਿਸੂ ਮਸੀਹ ਦੀ ਵੱਲੋਂ ਹੋਵੇ
ਅਫ਼ਸੀਆਂ 6 : 24 (PAV)
ਕਿਰਪਾ ਓਹਨਾਂ ਸਭਨਾਂ ਉੱਤੇ ਹੋਵੇ ਜਿਹੜੇ ਸਾਡੇ ਪ੍ਰਭੁ ਯਿਸੂ ਮਸੀਹ ਨਾਲ ਅਬਨਾਸ਼ੀ ਪ੍ਰੀਤ ਰੱਖਦੇ ਹਨ।। ਆਮੀਨ।।
❮
❯