ਖ਼ਰੋਜ 15 : 1 (PAV)
ਤਦ ਮੂਸਾ ਅਤੇ ਇਸਰਾਏਲੀਆਂ ਨੇ ਯਹੋਵਾਹ ਲਈ ਏਹ ਗੀਤ ਗਾਉਂਦੇ ਹੋਇਆਂ ਆਖਿਆ- ਮੈਂ ਯਹੋਵਾਹ ਲਈ ਗਾਵਾਂਗਾ ਕਿਉਂ ਕਿ ਉਹ ਅੱਤ ਉੱਚਾ ਹੋਇਆ ਹੈ, ਉਸ ਨੇ ਘੋੜੇ ਅਤੇ ਉਸ ਦੇ ਅਸਵਾਰ ਨੂੰ ਸਮੁੰਦਰ ਵਿੱਚ ਸੁੱਟ ਦਿੱਤਾ ਹੈ।
ਖ਼ਰੋਜ 15 : 2 (PAV)
ਯਹੋਵਾਹ ਮੇਰਾ ਬਲ ਅਤੇ ਮੇਰਾ ਭਜਨ ਹੈ, ਉਹ ਮੇਰਾ ਛੁਟਕਾਰਾ ਹੋਇਆ ਹੈ, ਉਹ ਮੇਰਾ ਪਰਮੇਸ਼ੁਰ ਹੈ ਤੇ ਮੈਂ ਉਸ ਦੀ ਸੋਭਾ ਕਰਾਂਗਾ, ਉਹ ਮੇਰੇ ਪਿਤਾ ਦਾ ਪਰਮੇਸ਼ੁਰ ਹੈ ਤੇ ਮੈਂ ਉਸ ਦੀ ਵਡਿਆਈ ਕਰਾਂਗਾ।
ਖ਼ਰੋਜ 15 : 3 (PAV)
ਯਹੋਵਾਹ ਜੋਧਾ ਪੁਰਸ਼ ਹੈ, ਯਹੋਵਾਹ ਉਸ ਦਾ ਨਾਮ ਹੈ।
ਖ਼ਰੋਜ 15 : 4 (PAV)
ਫ਼ਿਰਊਨ ਦੇ ਰਥ ਅਤੇ ਉਸ ਦੀ ਫੌਜ ਉਸ ਨੇ ਸਮੁੰਦਰ ਵਿੱਚ ਸੁੱਟ ਦਿੱਤੀ, ਉਸ ਦੇ ਚੁਗਵੇਂ ਅਫ਼ਸਰ ਲਾਲ ਸਮੁੰਦਰ ਵਿੱਚ ਗ਼ਰਕ ਹੋ ਗਏ।
ਖ਼ਰੋਜ 15 : 5 (PAV)
ਡੂੰਘਿਆਈ ਨੇ ਉਨ੍ਹਾਂ ਨੂੰ ਢੱਕ ਲਿਆ, ਓਹ ਪੱਥਰ ਵਾਂਙੁ ਤਹਿ ਵਿੱਚ ਚਲੇ ਗਏ।
ਖ਼ਰੋਜ 15 : 6 (PAV)
ਹੇ ਯਹੋਵਾਹ ਤੇਰਾ ਸੱਜਾ ਹੱਥ ਸ਼ਕਤੀ ਵਿੱਚ ਤੇਜ ਵਾਨ ਹੈ, ਹੇ ਯਹੋਵਾਹ ਤੇਰਾ ਸੱਜਾ ਹੱਥ ਵੈਰੀ ਨੂੰ ਚਿਕਨਾ ਚੂਰ ਕਰ ਸੁੱਟਦਾ ਹੈ।
ਖ਼ਰੋਜ 15 : 7 (PAV)
ਤੂੰ ਆਪਣੀ ਵੱਡੀ ਉੱਤਮਤਾਈ ਨਾਲ ਆਪਣੇ ਵਿਰੋਧੀਆਂ ਨੂੰ ਢਾ ਲੈਂਦਾ ਹੈ, ਤੂੰ ਆਪਣਾ ਕਰੋਧ ਘੱਲਦਾ ਹੈ ਜਿਹੜਾ ਉਨ੍ਹਾਂ ਨੂੰ ਭੁੱਠੇ ਵਾਂਙੁ ਭੱਖ ਲੈਂਦਾ ਹੈ।
ਖ਼ਰੋਜ 15 : 8 (PAV)
ਤੇਰੀਆਂ ਨਾਸਾਂ ਦੀ ਸੂਕਰ ਨਾਲ ਪਾਣੀ ਜਮਾ ਹੋ ਗਏ, ਮੌਜਾਂ ਢੇਰ ਵਾਂਙੁ ਖਲੋ ਗਈਆਂ, ਡੁੰਘਿਆਈਆਂ ਸਮੁੰਦਰ ਦੇ ਵਿਚਕਾਰ ਜੰਮ ਗਈਆਂ।
ਖ਼ਰੋਜ 15 : 9 (PAV)
ਵੈਰੀ ਨੇ ਆਖਿਆ, ਮੈਂ ਪਿੱਛਾ ਕਰਾਂਗਾ, ਮੈਂ ਜਾ ਲਵਾਂਗਾ, ਮੈਂ ਲੁੱਟ ਦਾ ਮਾਲ ਵੰਡਾਂਗਾ, ਮੈਂ ਉਨ੍ਹਾਂ ਨਾਲ ਮਨ ਆਈ ਕਰਾਂਗਾ, ਮੈਂ ਆਪਣੀ ਤਲਵਾਰ ਸੂਤਾਂਗਾ ਅਰ ਮੇਰਾ ਹੱਥ ਉਨ੍ਹਾਂ ਦਾ ਨਾਸ ਕਰੇਗਾ।
ਖ਼ਰੋਜ 15 : 10 (PAV)
ਤੈਂ ਆਪਣੀ ਹਵਾ ਨਾਲ ਫੂਕ ਮਾਰੀ, ਸਮੁੰਦਰ ਨੇ ਉਨ੍ਹਾਂ ਨੂੰ ਢੱਕ ਲਿਆ, ਓਹ ਸਿੱਕੇ ਵਾਂਙੁ ਮਹਾ ਜਲ ਵਿੱਚ ਡੁੱਬ ਗਏ।
ਖ਼ਰੋਜ 15 : 11 (PAV)
ਕੌਣ ਹੈ ਤੇਰੇ ਵਰਗਾ ਹੇ ਯਹੋਵਾਹ ਦੇਵਤਿਆਂ ਵਿੱਚ? ਕੌਣ ਹੈ ਤੇਰੇ ਵਰਗਾ ਪਵਿੱਤ੍ਰਤਾਈ ਵਿੱਚ ਪਰਤਾਪ ਵਾਲਾ, ਉਸਤਤ ਵਿੱਚ ਭੈ ਦਾਇਕ ਅਤੇ ਅਚਰਜ ਕੰਮਾਂ ਵਾਲਾ?
ਖ਼ਰੋਜ 15 : 12 (PAV)
ਤੈਂ ਆਪਣਾ ਸੱਜਾ ਹੱਥ ਪਸਾਰਿਆ, ਤਾਂ ਧਰਤੀ ਉਨ੍ਹਾਂ ਨੂੰ ਨਿਗਲ ਗਈ।
ਖ਼ਰੋਜ 15 : 13 (PAV)
ਤੈਂ ਆਪਣੀ ਕਿਰਪਾ ਨਾਲ ਉਸ ਪਰਜਾ ਦੀ ਅਗਵਾਈ ਕੀਤੀ ਜਿਹ ਨੂੰ ਤੈਂ ਛੁਟਕਾਰਾ ਦਿੱਤਾ ਸੀ, ਤੈਂ ਆਪਣੇ ਬਲ ਨਾਲ ਉਸ ਨੂੰ ਆਪਣੇ ਪਵਿੱਤ੍ਰ ਨਿਵਾਸ ਦੇ ਰਾਹ ਪਾ ਦਿੱਤਾ।
ਖ਼ਰੋਜ 15 : 14 (PAV)
ਲੋਕਾਂ ਨੇ ਸੁਣਿਆ, ਓਹ ਕੰਬਦੇ ਹਨ, ਫਲਿਸਤੀਨ ਦੇ ਵਾਸੀਆਂ ਨੂੰ ਚੁਬਕ ਪਈ।
ਖ਼ਰੋਜ 15 : 15 (PAV)
ਤਦ ਅਦੋਮ ਦੇ ਸਰਦਾਰ ਘਾਬਰ ਗਏ, ਮੋਆਬ ਦੇ ਸੂਰਮਿਆਂ ਨੂੰ ਕੰਬਣੀ ਲੱਗੀ, ਕਨਾਨ ਦੇ ਸਾਰੇ ਵਾਸੀ ਢਲ ਗਏ।
ਖ਼ਰੋਜ 15 : 16 (PAV)
ਹੌਲ ਅਤੇ ਤਹਿਕਣਾ ਉਨ੍ਹਾਂ ਉੱਤੇ ਪੈਂਦਾ ਹੈ, ਓਹ ਤੇਰੀ ਬਾਂਹ ਦੇ ਵੱਡੇ ਹੋਣ ਦੇ ਕਾਰਨ ਪੱਥਰ ਵਾਂਙੁ ਚੁੱਪ ਰਹਿ ਜਾਂਦੇ ਹਨ। ਹੇ ਯਹੋਵਾਹ ਜਦ ਤੀਕ ਤੇਰੀ ਪਰਜਾ ਲੰਘ ਨਾ ਜਾਵੇ, ਜਦ ਤੀਕ ਉਹ ਪਰਜਾ ਜਿਹੜੀ ਤੈਂ ਵਿਹਾਝੀ ਹੈ ਪਾਰ ਨਾ ਲੰਘ ਜਾਵੇ,
ਖ਼ਰੋਜ 15 : 17 (PAV)
ਤੂੰ ਉਨ੍ਹਾਂ ਨੂੰ ਅੰਦਰ ਲਿਆਵੇਂਗਾ ਅਤੇ ਆਪਣੀ ਮਿਲਖ ਦੇ ਪਹਾੜ ਵਿੱਚ ਲਗਾਵੇਂਗਾ, ਹੇ ਯਹੋਵਾਹ ਉਸ ਅਸਥਾਨ ਵਿੱਚ ਜਿਹੜਾ ਤੈਂ ਆਪਣੇ ਰਹਿਣ ਲਈ ਬਣਾਇਆ ਹੈ, ਹੇ ਮੇਰੇ ਪ੍ਰਭੁ, ਉਹ ਪਵਿੱਤ੍ਰ ਅਸਥਾਨ ਜਿਹੜਾ ਤੇਰੇ ਹੱਥਾਂ ਨੇ ਅਸਥਰ ਕੀਤਾ ਹੈ।
ਖ਼ਰੋਜ 15 : 18 (PAV)
ਯਹੋਵਾਹ ਸਦਾ ਤੀਕ ਰਾਜ ਕਰਦਾ ਰਹੇਗਾ।।
ਖ਼ਰੋਜ 15 : 19 (PAV)
ਫ਼ਿਰਊਨ ਦੇ ਘੋੜੇ ਅਰ ਉਸ ਦੇ ਰਥ ਅਰ ਉਸ ਦੇ ਘੋੜ ਚੜ੍ਹੇ ਤਾਂ ਸਮੁੰਦਰ ਵਿੱਚ ਵੜੇ ਅਤੇ ਯਹੋਵਾਹ ਨੇ ਸਮੁੰਦਰ ਦੇ ਪਾਣੀ ਨੂੰ ਉਨ੍ਹਾਂ ਉੱਤੇ ਮੋੜ ਲਿਆਂਦਾ ਪਰ ਇਸਰਾਏਲੀ ਸਮੁੰਦਰ ਦੇ ਵਿਚਕਾਰੋਂ ਦੀ ਖੁਸ਼ਕੀ ਉੱਤੋਂ ਦੀ ਲੰਘ ਗਏ
ਖ਼ਰੋਜ 15 : 20 (PAV)
ਹਾਰੂਨ ਦੀ ਭੈਣ ਮਿਰਯਮ ਨਬੀਆ ਨੇ ਆਪਣੇ ਹੱਥ ਵਿੱਚ ਡੱਫ ਲਈ ਅਰ ਸਾਰੀਆਂ ਇਸਤ੍ਰੀਆਂ ਡੱਫਾਂ ਵਜਾਉਂਦੀਆਂ ਅਰ ਨੱਚਦੀਆਂ ਨੱਚਦੀਆਂ ਉਸ ਦੇ ਪਿੱਛੇ ਨਿੱਕਲੀਆਂ
ਖ਼ਰੋਜ 15 : 21 (PAV)
ਮਿਰਯਮ ਨੇ ਉਨ੍ਹਾਂ ਨੂੰ ਉੱਤ੍ਰ ਦਿੱਤਾ- ਯਹੋਵਾਹ ਲਈ ਗਾਓ ਕਿਉਂ ਜੋ ਉਹ ਅੱਤ ਉੱਚਾ ਹੋਇਆ ਹੈ, ਘੋੜਾ ਅਰ ਉਸ ਦਾ ਅਸਵਰ ਉਸ ਨੇ ਸਮੁੰਦਰ ਵਿੱਚ ਸੁੱਟ ਦਿੱਤਾ।।
ਖ਼ਰੋਜ 15 : 22 (PAV)
ਮੂਸਾ ਨੇ ਇਸਰਾਏਲ ਨੂੰ ਲਾਲ ਸਮੁੰਦਰ ਤੋਂ ਤੋਰ ਦਿੱਤਾ। ਓਹ ਸ਼ੂਰ ਦੀ ਉਜਾੜ ਨੂੰ ਨਿੱਕਲੇ ਅਤੇ ਤਿੰਨ ਦਿਨ ਉਜਾੜ ਵਿੱਚ ਦੀ ਤੁਰੇ ਗਏ ਪਰ ਉਨ੍ਹਾਂ ਨੂੰ ਪਾਣੀ ਨਾ ਲੱਭਾ
ਖ਼ਰੋਜ 15 : 23 (PAV)
ਜਦ ਓਹ ਮਾਰਾਹ ਨੂੰ ਆਏ ਤਾਂ ਉਹ ਮਾਰਾਹ ਦਾ ਪਾਣੀ ਨਾ ਪੀ ਸੱਕੇ ਕਿਉਂ ਜੋ ਉਹ ਕੌੜਾ ਸੀ ਏਸ ਲਈ ਉਸ ਦਾ ਨਾਉਂ ਮਾਰਾਹ ਪੈ ਗਿਆ
ਖ਼ਰੋਜ 15 : 24 (PAV)
ਉਪਰੰਤ ਪਰਜਾ ਮੂਸਾ ਦੇ ਵਿਰੁੱਧ ਬੁੜ ਬੁੜਾਉਣ ਲੱਗੀ ਕਿ ਅਸੀਂ ਕੀ ਪੀਈਏ?
ਖ਼ਰੋਜ 15 : 25 (PAV)
ਤਾਂ ਉਸ ਨੇ ਯਹੋਵਾਹ ਅੱਗੇ ਦੁਹਾਈ ਦਿੱਤੀ ਤਾਂ ਯਹੋਵਾਹ ਨੇ ਉਸ ਨੂੰ ਇੱਕ ਬਿਰਛ ਵਿਖਾਲਿਆ। ਉਸ ਨੇ ਉਹ ਨੂੰ ਪਾਣੀ ਵਿੱਚ ਸੁੱਟਿਆ ਤਾਂ ਪਾਣੀ ਮਿੱਠਾ ਹੋ ਗਿਆ। ਉੱਥੇ ਉਸ ਨੇ ਉਨ੍ਹਾਂ ਲਈ ਇੱਕ ਬਿਧੀ ਅਤੇ ਕਨੂਨ ਠਹਿਰਾਇਆ ਅਤੇ ਉੱਥੇ ਉਸ ਨੇ ਉਨ੍ਹਾਂ ਨੂੰ ਪਰਖ ਲਿਆ
ਖ਼ਰੋਜ 15 : 26 (PAV)
ਅਰ ਉਸ ਨੇ ਆਖਿਆ, ਜੇ ਤੁਸੀਂ ਰੀਝ ਨਾਲ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਸੁਣੋਗੇ ਅਰ ਜਿਹੜਾ ਉਸ ਦੀਆਂ ਅੱਖਾਂ ਵਿੱਚ ਭਲਾ ਹੈ ਤੁਸੀਂ ਉਹ ਕਰੋਗੇ ਅਰ ਉਸ ਦੇ ਹੁਕਮਾਂ ਉੱਤੇ ਕੰਨ ਲਾਓਗੇ ਅਰ ਉਸ ਦੀਆਂ ਸਾਰੀਆਂ ਬਿਧੀਆਂ ਨੂੰ ਮੰਨੋਗੇ ਤਾਂ ਜਿਹੜੀਆਂ ਬਿਮਾਰੀਆਂ ਮੈਂ ਮਿਸਰੀਆਂ ਉੱਤੇ ਪਾਈਆਂ ਹਨ ਤੁਹਾਡੇ ਉੱਤੇ ਨਹੀਂ ਪਾਵਾਂਗਾ ਕਿਉਂ ਜੋ ਮੈਂ ਯਹੋਵਾਹ ਤੁਹਾਨੂੰ ਨਿਰੋਇਆ ਕਰਨ ਵਾਲਾ ਹਾਂ
ਖ਼ਰੋਜ 15 : 27 (PAV)
ਫੇਰ ਓਹ ਏਲਿਮ ਨੂੰ ਆਏ ਜਿੱਥੇ ਪਾਣੀ ਦੇ ਬਾਰਾਂ ਸੋਤੇ ਅਤੇ ਸੱਤ੍ਰ ਖਜ਼ੂਰ ਦੇ ਬਿਰਛ ਸਨ ਅਰ ਉਨ੍ਹਾਂ ਨੇ ਉੱਥੇ ਪਾਣੀ ਕੋਲ ਡੇਰੇ ਲਾਏ।

1 2 3 4 5 6 7 8 9 10 11 12 13 14 15 16 17 18 19 20 21 22 23 24 25 26 27

BG:

Opacity:

Color:


Size:


Font: